Breaking News
Home / ਪੰਜਾਬ / ਓਪੀ ਸੋਨੀ ਕੋਲੋਂ ਵਾਤਾਵਰਣ ਵਿਭਾਗ ਵਾਪਸ ਲੈ ਕੇ ਫੂਡ ਪ੍ਰੋਸੈਸਿੰਗ ਵਿਭਾਗ ਦਿੱਤਾ

ਓਪੀ ਸੋਨੀ ਕੋਲੋਂ ਵਾਤਾਵਰਣ ਵਿਭਾਗ ਵਾਪਸ ਲੈ ਕੇ ਫੂਡ ਪ੍ਰੋਸੈਸਿੰਗ ਵਿਭਾਗ ਦਿੱਤਾ

ਸਿੱਖਿਆ ਮੰਤਰੀ ਵੀ ਬਣੇ ਰਹਿਣਗੇ ਸੋਨੀ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਿਆ ਅਤੇ ਵਾਤਾਵਰਨ ਮੰਤਰੀ ਓ ਪੀ ਸੋਨੀ ਕੋਲੋਂ ਵਾਤਾਵਰਨ ਵਿਭਾਗ ਵਾਪਿਸ ਲੈ ਲਿਆ ਹੈ ਤੇ ਇਸ ਦੀ ਥਾਂ ਉਨ੍ਹਾਂ ਨੂੰ ਫੂਡ ਪ੍ਰੋਸੈਸਿੰਗ ਵਿਭਾਗ ਦੇ ਦਿੱਤਾ ਹੈ। ਹੁਣ ਸੋਨੀ ਕੋਲ ਸਿੱਖਿਆ ਮੰਤਰੀ ਦਾ ਵਿਭਾਗ ਵੀ ਰਹੇਗਾ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਦਾ ਕੰਮ ਵੀ ਦੇਖਣਗੇ। ਜਾਣਕਾਰੀ ਅਨੁਸਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਸੁਵਿਧਾਵਾਂ ਦੇਣ ਵਾਸਤੇ ਮੁੱਖ ਮੰਤਰੀ ਨੇ ਵਾਤਾਵਰਨ ਵਿਭਾਗ ਆਪਣੇ ਕੋਲ ਲੈ ਲਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਪਿਛਲੇ ਦਿਨੀਂ ਐਨ.ਜੀ.ਟੀ ਨੇ ਪ੍ਰਦੂਸ਼ਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ 50 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਸੀ, ਜਿਸਦੇ ਚੱਲਦਿਆਂ ਸੋਨੀ ਦਾ ਵਿਭਾਗ ਬਦਲਿਆ ਗਿਆ ਹੈ। ਧਿਆਨ ਰਹੇ ਕਿ ਪ੍ਰਦੂਸ਼ਣ ਕੰਟਰੋਲ ਬੋਰਡ ਵੀ ਵਾਤਾਵਰਣ ਵਿਭਾਗ ਦੇ ਅਧੀਨ ਆਉਂਦਾ ਹੈ।

Check Also

ਹਾਈਕੋਰਟ ਨੇ ਸੁਖਬੀਰ ਬਾਦਲ ਅਤੇ ਮਜੀਠੀਆ ਨੂੰ 25 ਮਾਰਚ ਨੂੰ ਪੇਸ਼ ਹੋਣ ਲਈ ਦਿੱਤੇ ਹੁਕਮ

ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਚੁੱਕੇ ਜਸਟਿਸ ਰਣਜੀਤ ਸਿੰਘ ਦੀ …