Breaking News
Home / ਦੁਨੀਆ / ਬੰਗਲਾ ਦੇਸ਼ ਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣੀ ਸ਼ੇਖ ਹਸੀਨਾ

ਬੰਗਲਾ ਦੇਸ਼ ਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣੀ ਸ਼ੇਖ ਹਸੀਨਾ

ਢਾਕਾ : ਸ਼ੇਖ ਹਸੀਨਾ ਨੇ ਲਗਾਤਾਰ ਤੀਸਰੀ ਵਾਰ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਉਨ੍ਹਾਂ ਦੀ ਪਾਰਟੀ ਅਵਾਮੀ ਲੀਗ ਨੇ ਲੰਘੀ 30 ਦਸੰਬਰ ਨੂੰ ਹੋਈਆਂ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਸੀ। ਰਾਸ਼ਟਰਪਤੀ ਮੁਹੰਮਦ ਅਬਦੁਲ ਹਾਮਿਦ ਨੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ (71) ਨੂੰ ਸਹੁੰ ਚੁਕਾਈ। ਸ਼ੇਖ ਹਸੀਨਾ ਦੇ ਨਾਲ 24 ਕੈਬਨਿਟ ਮੰਤਰੀਆਂ ਨੇ ਵੀ ਹਲਫ਼ ਲਿਆ। ਉਨ੍ਹਾਂ ਦੇ ਮੰਤਰੀ ਮੰਡਲ ਵਿਚ ਜ਼ਿਆਦਾਤਰ ਨਵੇਂ ਚਿਹਰੇ ਸ਼ਾਮਿਲ ਕੀਤੇ ਗਏ ਹਨ ਅਤੇ ਜ਼ਿਆਦਾਤਰ ਮੰਤਰੀ ਅਵਾਮੀ ਲੀਗ ਨਾਲ ਸਬੰਧਿਤ ਹਨ। ਜ਼ਿਕਰਯੋਗ ਹੈ ਬੰਗਲਾਦੇਸ਼ ਦੇ ਸੱਤਾਧਾਰੀ ਗੱਠਜੋੜ ਨੇ ਚੋਣਾਂ ਵਿਚ 96 ਫ਼ੀਸਦੀ ਸੀਟਾਂ ‘ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਰੋਧੀਆਂ ਨੂੰ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ ਤੇ ਸਾਰੇ ਵਿਰੋਧੀ ਮਿਲ ਕੇ ਕੇਵਲ 11 ਸੀਟਾਂ ਹੀ ਜਿੱਤ ਸਕੇ। ਪਿਛਲੇ ਦਿਨੀਂ ਉਨ੍ਹਾਂ ਨੂੰ ਚੌਥੀ ਵਾਰ ਸਦਨ ਦੀ ਨੇਤਾ ਚੁਣਿਆ ਗਿਆ। ਲਗਾਤਾਰ ਤੀਸਰੀ ਵਾਰ ਪ੍ਰਧਾਨ ਮੰਤਰੀ ਬਣ ਕੇ ਸ਼ੇਖ ਹਸੀਨਾ ਨੇ ਇਤਿਹਾਸ ਰਚ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਉਹ ਸਾਲ 1996 ਤੋਂ 2001 ਤੱਕ ਦੇਸ਼ ਦੀ ਪ੍ਰਧਾਨ ਮੰਤਰੀ ਰਹਿ ਚੁੱਕੀ ਹੈ। ਚਾਰ ਵਾਰ ਪ੍ਰਧਾਨ ਮੰਤਰੀ ਬਣੇ ਕੇ ਉਹ ਬੰਗਲਾਦੇਸ਼ ਦੀ ਇਕਲੌਤੀ ਅਜਿਹੀ ਨੇਤਾ ਬਣ ਗਈ ਹੈ।

Check Also

ਨਿਊਜ਼ੀਲੈਂਡ ਵਿਚ ਦੋ ਮਸਜਿਦਾਂ ‘ਚ ਅੰਨ੍ਹੇਵਾਹ ਗੋਲੀਬਾਰੀ

49 ਵਿਅਕਤੀਆਂ ਦੀ ਮੌਤ, 20 ਤੋਂ ਜ਼ਿਆਦਾ ਜ਼ਖ਼ਮੀ ਬੰਗਲਾਦੇਸ਼ ਦੀ ਕ੍ਰਿਕਟ ਟੀਮ ਦੇ ਖਿਡਾਰੀ ਵਾਲ-ਵਾਲ …