Breaking News
Home / ਪੰਜਾਬ / ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਕਾਰਨ ਦੱਸੋ ਨੋਟਿਸ ਜਾਰੀ

ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਕਾਰਨ ਦੱਸੋ ਨੋਟਿਸ ਜਾਰੀ

ਜ਼ੀਰਾ ਨੇ ਆਪਣੀ ਹੀ ਸਰਕਾਰ ਖਿਲਾਫ ਧਰਨਾ ਲਾਉਣ ਦੀ ਦਿੱਤੀ ਧਮਕੀ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਬਗਾਵਤੀ ਝੰਡਾ ਚੁੱਕ ਲਏ ਜਾਣ ਤੋਂ ਬਾਅਦ ਅੱਜ ਕਾਂਗਰਸ ਕਮੇਟੀ ਨੇ ਉਸ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਬਾਅਦ ਕੁਲਬੀਰ ਜ਼ੀਰਾ ਨੇ ਕਿਹਾ ਕਿ ਮੈਂ ਸਰਕਾਰ ਵਿਰੁੱਧ ਕੁਝ ਨਹੀਂ ਬੋਲਿਆ ਮੈਂ ਤਾਂ ਸਿਰਫ ਅਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਤਿੰਨ ਦਿਨਾਂ ਵਿਚ ਹਾਈਕਮਾਨ ਨੂੰ ਜਵਾਬ ਦੇ ਦਿਆਂਗਾ ਅਤੇ ਜੇਕਰ ਮਾਮਲਾ ਨਾ ਸੁਝਲਿਆ ਤਾਂ ਸਰਕਾਰ ਖਿਲਾਫ ਧਰਨਾ ਦੇਣ ਲਈ ਵੀ ਤਿਆਰ ਰਹਾਂਗਾ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਫਿਰੋਜ਼ਪੁਰ ਵਿਚ ਨਵੇਂ ਬਣੇ ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਉਣ ਲਈ ਸਮਾਗਮ ਰੱਖਿਆ ਗਿਆ ਸੀ, ਜਿਸ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁੱਖ ਮਹਿਮਾਨ ਸਨ। ਇਸ ਮੌਕੇ ਜ਼ੀਰਾ ਨੇ ਆਪਣੇ ਸੰਬੋਧਨ ਦੌਰਾਨ ਨਸ਼ਿਆਂ ਨੂੰ ਖਤਮ ਕਰਨ ਲਈ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਸਨ ਅਤੇ ਸਮਾਗਮ ਦਾ ਬਾਈਕਾਟ ਕਰਕੇ ਚਲੇ ਗਏ ਸਨ।

Check Also

ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬਦਲੀ ਨੂੰ ਲੈ ਕੇ ਬਰਗਾੜੀ ਮੋਰਚੇ ਵਲੋਂ 20 ਅਪ੍ਰੈਲ ਨੂੰ ਧਰਨੇ ਦਾ ਐਲਾਨ

ਬਰਨਾਲਾ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ …