Breaking News
Home / ਭਾਰਤ / ਜਨਰਲ ਵਰਗ ਨੂੰ 10 ਫ਼ੀਸਦੀ ਰਾਖਵਾਂਕਰਨ ਦੇਣ ਵਾਲਾ ਪਹਿਲਾ ਸੂਬਾ ਬਣਿਆ ਗੁਜਰਾਤ

ਜਨਰਲ ਵਰਗ ਨੂੰ 10 ਫ਼ੀਸਦੀ ਰਾਖਵਾਂਕਰਨ ਦੇਣ ਵਾਲਾ ਪਹਿਲਾ ਸੂਬਾ ਬਣਿਆ ਗੁਜਰਾਤ

ਰਾਸ਼ਟਰਪਤੀ ਨੇ ਵੀ ਰਾਖਵੇਂਕਰਨ ਵਾਲੇ ਬਿੱਲ ਨੂੰ ਦੇ ਦਿੱਤੀ ਸੀ ਮਨਜੂਰੀ
ਅਹਿਮਦਾਬਾਦ/ਬਿਊਰੋ ਨਿਊਜ਼
ਗੁਜਰਾਤ ਵਿਚ ਜਨਰਲ ਵਰਗ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਿਅਕਤੀਆਂ ਨੂੰ ਅੱਜ ਤੋਂ 10 ਫ਼ੀਸਦੀ ਰਾਖਵੇਂਕਰਨ ਦੀ ਸਹੂਲਤ ਸ਼ੁਰੂ ਹੋ ਗਈ ਹੈ ਅਤੇ ਗੁਜਰਾਤ ਇਹ ਸਹੂਲਤ ਸ਼ੁਰੂ ਕਰਨ ਵਾਲਾ ਮੋਹਰੀ ਸੂਬਾ ਵੀ ਬਣ ਗਿਆ। ਗੁਜਰਾਤ ਸਰਕਾਰ ਨੇ ਕਿਹਾ ਹੈ ਕਿ ਉਸ ਵਲੋਂ ਸਰਕਾਰੀ ਨੌਕਰੀਆਂ ਅਤੇ ਉੱਚ ਸਿੱਖਿਆ ਵਿਚ ਜਨਰਲ ਵਰਗ ਦੇ ਆਰਥਿਕ ਰੂਪ ਨਾਲ ਪੱਛੜੇ ਵਰਗ ਦੇ ਵਿਅਕਤੀਆਂ ਨੂੰੰ 10 ਫ਼ੀਸਦੀ ਰਾਖਵਾਂਕਰਨ ਲਾਗੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਲੰਘੇ ਸ਼ਨੀਵਾਰ ਨੂੰ 10 ਫ਼ੀਸਦੀ ਰਾਖਵਾਂਕਰਨ ਦਿਵਾਉਣ ਵਾਲੇ ਸੰਵਿਧਾਨਿਕ ਸੋਧ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਸੀ।

Check Also

ਜੰਮੂ ਕਸ਼ਮੀਰ ਦੇ ਕੁਲਗਾਮ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ

ਸਿਖਲਾਈ ਦੌਰਾਨ ਹੋਏ ਹਾਦਸੇ ‘ਚ 8 ਜਵਾਨ ਜ਼ਖ਼ਮੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਕੁਲਗਾਮ ਵਿਚ …