Breaking News
Home / ਪੰਜਾਬ / ਕਾਂਗਰਸ ਹਾਈਕਮਾਂਡ ਨੇ ਪੰਜਾਬ ਲਈ ਬਣਾਈਆਂ ਪੰਜ ਕਮੇਟੀਆਂ

ਕਾਂਗਰਸ ਹਾਈਕਮਾਂਡ ਨੇ ਪੰਜਾਬ ਲਈ ਬਣਾਈਆਂ ਪੰਜ ਕਮੇਟੀਆਂ

ਕੈਪਟਨ ਤੇ ਜਾਖੜ ਦੀ 21 ਮੈਂਬਰੀ ਕਮੇਟੀ ਕਰੇਗੀ ਲੋਕ ਸਭਾ ਉਮੀਦਵਾਰਾਂ ਦੀ ਸਿਫਾਰਸ਼
ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਹਾਈਕਮਾਂਡ ਨੇ ਪੰਜਾਬ ਪ੍ਰਦੇਸ਼ ਦੀਆਂ ਪੰਜ ਕਮੇਟੀਆਂ ਕਾਇਮ ਕਰਕੇ ਆਗਾਮੀ ਲੋਕ ਸਭਾ ਚੋਣਾਂ ਲਈ ਦਸਤਕ ਦੇ ਦਿੱਤੀ ਹੈ।ਪੰਜ ਆਗੂਆਂ ਦੀ ਅਗਵਾਈ ਹੇਠ ਬਣਾਈਆਂ ਗਈਆਂ ਇਨ੍ਹਾਂ ਕਮੇਟੀਆਂ ਵਿਚ ਪਾਰਟੀ ਦੇ ਸਾਰੇ ਧੜਿਆਂ ਦੇ ਸੌ ਤੋਂ ਵੱਧ ਆਗੂਆਂ, ਮੰਤਰੀਆਂ ਤੇ ਵਿਧਾਇਕਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਚੋਣ ਕਮੇਟੀ ਦਾ ਮੁਖੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਚੋਣ ਪ੍ਰਚਾਰ ਕਮੇਟੀ ਦਾ ਮੁਖੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਤਾਲਮੇਲ ਕਮੇਟੀ ਦੀ ਮੁਖੀ ਪੰਜਾਬ ਕਾਂਗਰਸ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਮੀਡੀਆ ਕਮੇਟੀ ਦਾ ਮੁਖੀ ਸਾਬਕਾ ਕੇਂਦਰੀ ਮੰਤਰੀ ਮੁਨੀਸ਼ ਤਿਵਾੜੀ ਅਤੇ ਪਬਲੀਸਿਟੀ ਕਮੇਟੀ ਦਾ ਮੁਖੀ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੂੰ ਬਣਾਇਆ ਗਿਆ ਹੈ।
ਜਾਖੜ ਦੀ ਅਗਵਾਈ ਹੇਠ ਬਣਾਈ ਕਮੇਟੀ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ, ਕਿਸ਼ੋਰੀ ਲਾਲ ਸ਼ਰਮਾ, ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ, ਭਾਰਤ ਭੂਸ਼ਣ ਆਸ਼ੂ, ਓ.ਪੀ. ਸੋਨੀ, ਸੁੱਖ ਸਰਕਾਰੀਆ, ਸੁੰਦਰ ਸ਼ਾਮ ਅਰੋੜਾ, ਗੁਰਪ੍ਰੀਤ ਸਿੰਘ ਕਾਂਗੜ, ਵਿਧਾਇਕ ਕੁਲਜੀਤ ਨਾਗਰਾ, ਗੁਰਕੀਰਤ ਸਿੰਘ ਕੋਟਲੀ, ਨਿਰਮਲ ਸਿੰਘ ਸ਼ੁਤਰਾਣਾ, ਕੁਸ਼ਲਦੀਪ ਸਿੰਘ ਢਿੱਲੋਂ, ਲਖਵੀਰ ਸਿੰਘ ਲੱਖਾ, ਪਵਨ ਆਦੀਆ, ਕੁਲਦੀਪ ਸਿੰਘ ਵੈਦ, ਡਾ.ਅਮਰ ਸਿੰਘ ਅਤੇ ਈ ਰਹਿਮਤ ਮਸੀਹ ਨੂੰ ਸ਼ਾਮਲ ਕੀਤਾ ਗਿਆ ਹੈ।
ਮੁੱਖ ਮੰਤਰੀ ਦੀ ਅਗਵਾਈ ਹੇਠ ਬਣਾਈ ਪ੍ਰਚਾਰ ਕਮੇਟੀ ਵਿਚ ਸੁਨੀਲ ਜਾਖੜ, ਸਾਬਕਾ ਕੇਂਦਰੀ ਮੰਤਰੀ ਅੰਬਿਕਾ ਸੋਨੀ, ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ, ਮਹਿੰਦਰ ਸਿੰਘ ਕੇਪੀ, ਅਸ਼ਵਨੀ ਕੁਮਾਰ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਬਾਦਲ, ਸੁਖਜਿੰਦਰ ਸਿੰਘ ਰੰਧਾਵਾ, ਸਾਧੂ ਸਿੰਘ ਧਰਮਸੋਤ, ਰਜ਼ੀਆ ਸੁਲਤਾਨਾ, ਵਿਧਾਇਕ ਰਾਣਾ ਗੁਰਜੀਤ ਸਿੰਘ, ਸੁਰਿੰਦਰ ਡਾਵਰ, ਅਮਰਿੰਦਰ ਸਿੰਘ ਰਾਜਾ ਵੜਿੰਗ, ਹਰਦਿਆਲ ਕੰਬੋਜ, ਡਾ ਰਾਜ ਕੁਮਾਰ ਚੱਬੇਵਾਲ, ਦਵਿੰਦਰ ਸਿੰਘ ਘੁਬਾਇਆ, ਕਰਨ ਬਰਾੜ, ਮੁਹੰਮਦ ਸਦੀਕ, ਕਿਟੂ ਗਰੇਵਾਲ, ਸਲਾਮਤ ਮਸੀਹ ਨੂੰ ਸ਼ਾਮਲ ਕੀਤਾ ਗਿਆ ਹੈ। ਪੰਜਾਬ ਕਾਂਗਰਸ ਦੇ ਮਾਮਲਿਆਂ ਦੀ ਇੰਚਾਰਜ ਦੀ ਅਗਵਾਈ ਹੇਠ ਬਣਾਈ ਗਈ ਤਾਲਮੇਲ ਕਮੇਟੀ ਵਿਚ ਚਾਰ ਮੰਤਰੀਆਂ ਬ੍ਰਹਮ ਮਹਿੰਦਰਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ , ਸੰਦੀਪ ਸੰਧੂ ਸਮੇਤ ਵੀਹ ਮੈਂਬਰ ਸ਼ਾਮਲ ਕੀਤੇ ਗਏ ਹਨ।
ਪਬਲੀਸਿਟੀ ਕਮੇਟੀ ਵਿਚ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ 25 ਮੈਂਬਰ ਅਤੇ ਮੀਡੀਆ ਕਮੇਟੀ ਵਿਚ ਵੀ 25 ਮੈਂਬਰ ਸ਼ਾਮਲ ਕੀਤੇ ਗਏ ਹਨ ਤੇ ਪੰਜੇ ਕਮੇਟੀਆਂ ਵਿਚ ਮੁਅੱਤਲੀ ਤੋਂ ਬਾਅਦ ਬਹਾਲ ਕੀਤੇ ਗਏ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਸਮੇਤ ਸਾਰੇ ਵਿਧਾਇਕ ਵੀ ਸ਼ਾਮਲ ਕੀਤੇ ਗਏ ਹਨ।
ਚੋਣ ਲੜਨ ਦੇ ਚਾਹਵਾਨ ਅਰਜ਼ੀਆਂ ਦੇਣ ਲੱਗੇ
ਇਸ ਦੇ ਨਾਲ ਹੀ ਸੰਭਾਵੀ ਉਮੀਦਵਾਰਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਚੰਡੀਗੜ੍ਹ ਸਥਿੱਤ ਦਫਤਰ ਵਿਚ ਅਰਜ਼ੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ ਤੇ ਉਨ੍ਹਾਂ ਹਲਕਿਆਂ ਵਿਚ ਵੱਧ ਅਰਜ਼ੀਆਂ ਆ ਰਹੀਆਂ ਹਨ ਜਿਨ੍ਹਾਂ ਵਿਚ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਉਮੀਦਵਾਰ ਚੋਣ ਹਾਰ ਗਏ ਸਨ। ਪਟਿਆਲਾ ਲੋਕ ਸਭਾ ਹਲਕੇ ਤੋਂ ਟਿਕਟ ਸ਼ਾਹੀ ਪਰਿਵਾਰ ਨੂੰ ਮਿਲਣੀ ਹੈ ਤੇ ਇਸ ਕਰਕੇ ਇਸ ਹਲਕੇ ਲਈ ਅਰਜ਼ੀਆਂ ਨਹੀਂ ਆ ਰਹੀਆਂ। ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਟਿਕਟ ਲੈਣ ਲਈ ਕਈ ਆਗੂ ਜ਼ੋਰ ਅਜ਼ਮਾਈ ਕਰ ਰਹੇ ਹਨ। ਇਸ ਹਲਕੇ ਤੋਂ ਮੁੱਖ ਮੰਤਰੀ ਦੇ ਰਾਜਨੀਤਕ ਸਕੱਤਰ ਸੰਦੀਪ ਸੰਧੂ, ਕਾਂਗਰਸ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿਲ, ਕਮਲ ਸੈਣੀ ਸਮੇਤ ਕਈ ਹੋਰਾਂ ਦਾਅਵੇਦਾਰਾਂ ਦੇ ਸਾਹਮਣੇ ਆਉਣ ਦੀ ਉਮੀਦ ਹੈ। ਇਸ ਹਲਕੇ ਤੋਂ ਪੱਛੜੀਆਂ ਜਾਤਾਂ ਦੇ ਇਕ ਆਗੂ ਨੇ ਵੀ ਦਾਅਵਾ ਠੋਕਿਆ ਹੈ। ਸੰਗਰੂਰ ਲੋਕ ਸਭਾ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਵੀ ਉਮੀਦਵਾਰ ਬਣਨ ਦੇ ਚਾਹਵਾਨ ਹਨ। ਪੰਜਾਬ ਕਾਂਗਰਸ ਦੇ ਆਗੂ ਪਵਨ ਦੀਵਾਨ ਨੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਟਿਕਟ ਲਈ ਅਰਜ਼ੀ ਦਿੱਤੀ ਹੈ।

Check Also

ਸ਼ਹੀਦ ਜਵਾਨ ਕਰਮਜੀਤ ਸਿੰਘ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਸਸਕਾਰ

ਸਸਕਾਰ ਮੌਕੇ ਹਾਜ਼ਰ ਹੋਏ ਹਰੇਕ ਵਿਅਕਤੀ ਦੀ ਅੱਖ ਹੋਈ ਨਮ ਮੋਗਾ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ …