Breaking News
Home / ਪੰਜਾਬ / ਸ਼੍ਰੋਮਣੀ ਅਕਾਲੀ ਦਲ ਨੇ ਬਜਟ ਸੈਸ਼ਨ ਤਿੰਨ ਹਫਤਿਆਂ ਤੱਕ ਚਲਾਉਣ ਲਈ ਸਪੀਕਰ ਨੂੰ ਦਿੱਤਾ ਮੰਗ ਪੱਤਰ

ਸ਼੍ਰੋਮਣੀ ਅਕਾਲੀ ਦਲ ਨੇ ਬਜਟ ਸੈਸ਼ਨ ਤਿੰਨ ਹਫਤਿਆਂ ਤੱਕ ਚਲਾਉਣ ਲਈ ਸਪੀਕਰ ਨੂੰ ਦਿੱਤਾ ਮੰਗ ਪੱਤਰ

ਭਲਕੇ 12 ਫਰਵਰੀ ਨੂੰ ਬਜਟ ਸ਼ੈਸ਼ਨ ਸ਼ੁਰੂ ਹੋੇਵੇਗਾ ਅਤੇ 21 ਫਰਵਰੀ ਤੱਕ ਚੱਲੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਨੂੰ ਇਕ ਮੰਗ ਪੱਤਰ ਸੌਂਪਿਆ ਹੈ। ਮੰਗ ਪੱਤਰ ਵਿਚ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਬਜਟ ਸੈਸ਼ਨ ਨੂੰ ਘੱਟ ਤੋਂ ਘੱਟ ਤਿੰਨ ਹਫਤਿਆਂ ਦਾ ਕੀਤਾ ਜਾਵੇ। ਇਸ ਮੌਕੇ ਮਜੀਠੀਆ ਨੇ ਕੈਪਟਨ ਸਰਕਾਰ ‘ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਪੰਜਾਬ ਦਾ ਸਾਲਾਨਾ ਬਜਟ ਕਦੇ ਵੀ ਇੰਨੇ ਘੱਟ ਦਿਨਾਂ ਦਾ ਨਹੀਂ ਰੱਖਿਆ ਗਿਆ। ਸਰਕਾਰ ਨੂੰ ਸਾਲ ਦੇ ਬਜਟ ‘ਤੇ ਗੰਭੀਰ ਹੋਣਾ ਚਾਹੀਦਾ ਹੈ ਤਾਂ ਕਿ ਬਜਟ ਦੌਰਾਨ ਸਾਰੇ ਮੁੱਦਿਆਂ ‘ਤੇ ਖੁੱਲ੍ਹ ਕੇ ਬਹਿਸ ਹੋ ਸਕੇ। ਜ਼ਿਕਰਯੋਗ ਹੈ ਕਿ ਭਲਕੇ 12 ਫਰਵਰੀ ਤੋਂ ਬਜਟ ਸੈਸ਼ਨ ਸ਼ੁਰੂ ਹੋਣਾ ਹੈ, ਜੋ 21 ਫਰਵਰੀ ਤੱਕ ਚੱਲੇਗਾ। ਇਸ ਬਜਟ ਸੈਸ਼ਨ ਦੌਰਾਨ ਵਿਰੋਧੀ ਪਾਰਟੀਆਂ ਵਲੋਂ ਪੰਜਾਬ ਸਰਕਾਰ ਨੂੰ ਹਰ ਮੁੱਦੇ ‘ਤੇ ਘੇਰਨ ਦੀ ਤਿਆਰੀ ਕੀਤੀ ਹੋਈ ਹੈ। ਸੈਸ਼ਨ ਦੌਰਾਨ ਸਿਆਸਤ ਪੂਰੀ ਤਰ੍ਹਾਂ ਗਰਮਾਉਣ ਦੀ ਸੰਭਾਵਨਾ ਹੈ।

Check Also

ਪਾਕਿ ਗੋਲੀਬਾਰੀ ‘ਚ ਮੋਗੇ ਦਾ ਜਵਾਨ ਕਰਮਜੀਤ ਸਿੰਘ ਸ਼ਹੀਦ, ਸਰਕਾਰੀ ਸਨਮਾਨਾਂ ਨਾਲ ਸਸਕਾਰ

ਮੋਗਾ/ਬਿਊਰੋ ਨਿਊਜ਼ : ਪਾਕਿਸਤਾਨ ਨੇ ਕੰਟਰੋਲ ਰੇਖਾ ‘ਤੇ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਬਿਨਾ …