Breaking News
Home / ਦੁਨੀਆ / ਪਿਸ਼ਾਵਰ ਦੇ ਇਤਿਹਾਸਕ ਕਿਲ੍ਹੇ ‘ਚ ਮਹਾਰਾਜਾ ਰਣਜੀਤ ਸਿੰਘ ਦੀ ਲੱਗੇਗੀ ਤਸਵੀਰ

ਪਿਸ਼ਾਵਰ ਦੇ ਇਤਿਹਾਸਕ ਕਿਲ੍ਹੇ ‘ਚ ਮਹਾਰਾਜਾ ਰਣਜੀਤ ਸਿੰਘ ਦੀ ਲੱਗੇਗੀ ਤਸਵੀਰ

ਸਿੱਖ ਭਾਈਚਾਰੇ ਨੇ ਇਸ ਫੈਸਲੇ ਦਾ ਕੀਤਾ ਸਵਾਗਤ
ਪਿਸ਼ਾਵਰ/ਬਿਊਰੋ ਨਿਊਜ਼
ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਪਾਕਿਸਤਾਨ ਦੇ ਪਿਸ਼ਾਵਰ ਸਥਿਤ ਬਾਲਾ ਹਿਸਾਰ ਫੋਰਟ ਦੀ ਆਰਟ ਗੈਲਰੀ ਵਿਚ ਲੱਗਣ ਜਾ ਰਹੀ ਹੈ। ਸਥਾਨਕ ਸਿੱਖ ਭਾਈਚਾਰੇ ਵੱਲੋਂ ਇਹ ਕਾਫੀ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਖੈਬ੍ਹਰ ਪਖਤੂਨਵਾ ਸੂਬੇ ਦੇ ਪ੍ਰਸ਼ਾਸਨ ਨੇ ਸਿੱਖ ਪ੍ਰਤੀਨਿਧੀਆਂ ਨਾਲ ਮੀਟਿੰਗ ਤੋਂ ਬਾਅਦ ਇਹ ਤਸਵੀਰ ਲਾਉਣ ਲਈ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਮੇਜਰ ਜਨਰਲ ਰਾਹਤ ਨਸੀਮ, ਇੰਸਪੈਕਟਰ ਜਨਰਲ ਫਰੰਟੀਅਰ ਕੌਰਪਸ, ਨੌਰਥ ਰੀਜਨ ਨੇ ਕੀਤਾ ਹੈ। ਇਸਦੇ ਨਾਲ ਹੀ ਰਾਹਤ ਨਸੀਮ ਨੇ ਸਿੱਖਾਂ ਨੂੰ ਬਾਲਾ ਹਿਸਾਰ ਫੋਰਟ ਵਿਚ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਨ ਮਨਾਉਣ ਦੀ ਵੀ ਆਗਿਆ ਦੇ ਦਿੱਤੀ ਹੈ। ਸਿੱਖ ਭਾਈਚਾਰੇ ਵੱਲੋਂ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ। ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਨ ਮਨਾਉਣ ਲਈ ਹਰ ਸਾਲ ਪੂਰੀ ਦੁਨੀਆ ਵਿਚੋਂ ਸਿੱਖ ਪਾਕਿਸਤਾਨ ਜਾਂਦੇ ਹਨ। ਜ਼ਿਕਰਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਨੇ 19ਵੀਂ ਸਦੀ ਦੇ ਸ਼ੁਰੂਆਤੀ ਦਹਾਕਿਆਂ ਵਿਚ ਪੂਰੇ ਪੰਜਾਬ ‘ਤੇ ਰਾਜ ਕੀਤਾ ਸੀ।

Check Also

ਇੰਡੀਆਨਾ ਪੋਲਿਸ ‘ਚ ਰਾਏਕੋਟ ਦੇ ਦੋ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ

ਵਾਸ਼ਿੰਗਟਨ : ਅਮਰੀਕਾ ਦੇ ਸੂਬੇ ਇੰਡਿਆਨਾਪੋਲਿਸ ਵਿੱਚ ਤੇਜ਼ ਰਫ਼ਤਾਰ ਐਸਯੂਵੀ ਦੇ ਦਰੱਖਤ ਨਾਲ ਟਕਰਾਉਣ ਕਰਕੇ …