Breaking News
Home / ਭਾਰਤ / ਰਾਹੁਲ ਗਾਂਧੀ ਦਾ ਮੋਦੀ ਦੇ ਨਾਲ-ਨਾਲ ਵਾਜਪਾਈ ‘ਤੇ ਵੀ ਸਿਆਸੀ ਹਮਲਾ

ਰਾਹੁਲ ਗਾਂਧੀ ਦਾ ਮੋਦੀ ਦੇ ਨਾਲ-ਨਾਲ ਵਾਜਪਾਈ ‘ਤੇ ਵੀ ਸਿਆਸੀ ਹਮਲਾ

ਕਿਹਾ – ਵਾਜਪਾਈ ਦੀਆਂ ਗਲਤ ਨੀਤੀਆਂ ਕਰਕੇ ਵਿਗੜੇ ਕਸ਼ਮੀਰ ਦੇ ਹਾਲਾਤ
ਬੈਂਗਲੁਰੂ/ਬਿਊਰੋ ਨਿਊਜ਼
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਸ਼ਮੀਰ ਮਾਮਲੇ ‘ਤੇ ਗੱਲ ਕਰਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ‘ਤੇ ਟਿੱਪਣੀ ਕਰ ਦਿੱਤੀ। ਰਾਹੁਲ ਨੇ ਆਰੋਪ ਲਗਾਇਆ ਕਿ ਅਟਲ ਬਿਹਾਰੀ ਵਾਜਪਾਈ ਦੀਆਂ ਗਲਤ ਨੀਤੀਆਂ ਦੇ ਚੱਲਦਿਆਂ ਜੰਮੂ ਕਸ਼ਮੀਰ ਵਿਚ ਹਾਲਾਤ ਵਿਗੜੇ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਜੰਮੂ-ਕਸ਼ਮੀਰ ਦੇ ਹਾਲਾਤ ਸੁਧਾਰਨ ਦੀ ਕੋਸ਼ਿਸ਼ ਕਰਦੀ ਰਹੀ ਹੈ। ਤਾਮਿਲਨਾਡੂ ਵਿਚ ਇਕ ਸਮਾਗਮ ਵਿਚ ਬੋਲਦਿਆਂ ਰਾਹੁਲ ਨੇ ਕਿਹਾ ਕਿ ਅਸੀਂ ਪਾਕਿਸਤਾਨ ‘ਤੇ ਦਬਾਅ ਬਣਾਉਣ ਵਿਚ ਸਫਲ ਰਹੇ ਅਤੇ ਜੰਮੂ ਕਸ਼ਮੀਰ ਦੀ ਜਨਤਾ ਨਾਲ ਮੇਲ ਜੋਲ ਵੀ ਵਧਾਇਆ। ਉਨ੍ਹਾਂ ਇਥੋਂ ਤੱਕ ਵੀ ਕਹਿ ਦਿੱਤਾ ਕਿ ਮੌਜੂਦਾ ਮੋਦੀ ਸਰਕਾਰ ਦੀਆਂ ਨੀਤੀਆਂ ਦੇ ਚੱਲਦਿਆਂ ਪਾਕਿਸਤਾਨ ਕਸ਼ਮੀਰੀ ਲੋਕਾਂ ਨੂੰ ਅੱਤਵਾਦ ਦੀ ਅੱਗ ਵਿਚ ਧੱਕਣ ਵਿਚ ਸਫਲ ਹੋ ਰਿਹਾ ਹੈ।

Check Also

ਕਾਂਗਰਸ ਦੀ ਹਾਰ ਤੋਂ ਬਾਅਦ ਰਾਬਰਟ ਵਾਡਰਾ ਦੀਆਂ ਵਧਣਗੀਆਂ ਮੁਸ਼ਕਲਾਂ

ਵਾਡਰਾ ਦੀ ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ. ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ …