Breaking News
Home / ਪੰਜਾਬ / ਰੋਪੜ ਨੇੜਲੇ ਤਿੰਨ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ

ਰੋਪੜ ਨੇੜਲੇ ਤਿੰਨ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ

ਇਲਾਕੇ ‘ਚ ਸੋਗ ਦੀ ਲਹਿਰ
ਰੋਪੜ/ਬਿਊਰੋ ਨਿਊਜ਼
ਰੋਪੜ ਅਧੀਨ ਪੈਂਦੇ ਪੁਰਖਾਲੀ ਨੇੜਲੇ ਪਿੰਡ ਬੱਲਮਗੜ੍ਹ ਮੰਦਵਾੜਾ ਵਿਖੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਜਾਣਕਾਰੀ ਅਨੁਸਾਰ ਦੋ ਨੌਜਵਾਨ ਜੋ ਕਿ ਚੰਡੀਗੜ੍ਹ ਤੋਂ ਮੋਟਰਸਾਈਕਲ ‘ਤੇ ਵਾਪਸ ਆ ਰਹੇ ਸਨ ਤਾਂ ਉਨ੍ਹਾਂ ਦੇ ਮੋਟਰਸਾਈਕਲ ਦੀ ਬੱਲਮਗੜ੍ਹ ਮੰਦਵਾੜਾ ਨੇੜੇ ਇਕ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਇਸ ਦੌਰਾਨ ਭੁਪਿੰਦਰ ਸਿੰਘ ਬੱਲਮਗੜ੍ਹ ਮੰਦਵਾੜਾ ਟਰਾਲੀ ਦੇ ਹੇਠਾਂ ਆ ਗਿਆ ਅਤੇ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨਾਂ ਹਰਮਨਪ੍ਰੀਤ ਸਿੰਘ ਮੌਜਲੀਪੁਰ ਅਤੇ ਗੁਰਜੰਟ ਸਿੰਘ ਰੌਲਮਾਜਰਾ ਦੀ ਵੀ ਮੌਤ ਹੋ ਗਈ। ਪੁਲਿਸ ਨੇ ਇਸ ਸਬੰਧੀ ਟਰੈਕਟਰ ਚਾਲਕ ਰਣਧੀਰ ਸਿੰਘ ਵਾਸੀ ਬੱਲਮਗੜ੍ਹ ਮੰਦਵਾੜਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Check Also

ਅੰਮ੍ਰਿਤਸਰ ਅਤੇ ਸ੍ਰੀ ਮੁਕਤਸਰ ਸਾਹਿਬ ‘ਚ ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ

ਦਿੱਲੀ ‘ਚ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਵਿਅਕਤੀ ਗ੍ਰਿਫਤਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਚ …