Breaking News
Home / ਪੰਜਾਬ / ਪੰਜਾਬ ਵਿਚ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਤੇਜ਼

ਪੰਜਾਬ ਵਿਚ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਤੇਜ਼

ਕਾਂਗਰਸੀ ਉਮੀਦਵਾਰਾਂ ਔਜਲਾ, ਰਾਜ ਕੁਮਾਰ, ਰਾਜਾ ਵੜਿੰਗ ਅਤੇ ਜਸਵੀਰ ਡਿੰਪਾ ਨੇ ਭਰੇ ਨਾਮਜ਼ਦਗੀ ਕਾਗਜ਼
ਚੰਡੀਗੜ੍ਹ/ਬਿਊਰੋ ਨਿਊਜ਼
2ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਭਰਨ ਦਾ ਕੰਮ ਤੇਜ਼ ਹੋ ਗਿਆ ਹੈ। ਇਸੇ ਤਹਿਤ ਅੱਜ ਕਾਂਗਰਸੀ ਉਮੀਦਵਾਰਾਂ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ, ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ, ਬਠਿੰਡਾ ਤੋਂ ਰਾਜਾ ਵੜਿੰਗ ਅਤੇ ਖਡੂਰ ਸਾਹਿਬ ਤੋਂ ਜਸਵੀਰ ਸਿੰਘ ਡਿੰਪਾ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤੇ ਹਨ। ਧਿਆਨ ਰਹੇ ਕਿ ਲੰਘੇ ਕੱਲ੍ਹ ਜਲੰਧਰ ਤੋਂ ਚੌਧਰੀ ਸੰਤੋਖ ਸਿੰਘ ਵਲੋਂ ਨਾਮਜ਼ਦਗੀ ਦਾਖਲ ਕੀਤੀ ਗਈ ਸੀ। ਅੰਮ੍ਰਿਤਸਰ ‘ਚ ਗੁਰਜੀਤ ਸਿੰਘ ਔਜਲਾ ਨੇ ਕਾਗਜ਼ ਭਰਨ ਮੌਕੇ ਇਕ ਰੋਡ ਸ਼ੋਅ ਵੀ ਕੱਢਿਆ। ਇਸੇ ਤਰ੍ਹਾਂ ਹਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਦੇ ਨਾਮਜ਼ਦਗੀ ਕਾਗਜ਼ ਭਰਨ ਸਮੇਂ ਆਸ਼ਾ ਕੁਮਾਰੀ, ਪੰਜਾਬ ਦੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਮਹਿੰਦਰ ਸਿੰਘ ਕੇ.ਪੀ. ਹਾਜ਼ਰ ਰਹੇ। ਬਠਿੰਡਾ ਤੋਂ ਰਾਜਾ ਵੜਿੰਗ ਦੇ ਕਾਗਜ਼ ਭਰਨ ਸਮੇਂ ਮਨਪ੍ਰੀਤ ਸਿੰਘ ਬਾਦਲ ਹਾਜ਼ਰ ਹੋਏ ਅਤੇ ਬਠਿੰਡਾ ਸ਼ਹਿਰ ਵਿਚ ਇਕ ਰੈਲੀ ਵੀ ਕੱਢੀ ਗਈ। ਇਸੇ ਤਰ੍ਹਾਂ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਵੀਰ ਸਿੰਘ ਡਿੰਪਾ ਨੇ ਵੀ ਨਾਮਜ਼ਦਗੀ ਕਾਗਜ਼ ਭਰ ਦਿੱਤੇ ਹਨ।

Check Also

ਸੰਨੀ ਦਿਓਲ ਨੂੂੰ ਰਾਜਨੀਤੀ ਬਾਰੇ ਕੁਝ ਪਤਾ ਨਹੀਂ, ਪਰ ਜਿੱਤਣ ਦੀ ਆਸ

ਸੰਨੀ ਨੇ ਹਾਈਕੋਰਟ ‘ਚ ਪਾਈ ਪਟੀਸ਼ਨ – ਗੁਰਦਾਸਪੁਰ ਨੂੰ ਅਤਿ ਸੰਵੇਦਨਸ਼ੀਲ ਹਲਕਾ ਐਲਾਨਿਆ ਜਾਵੇ ਚੰਡੀਗੜ੍ਹ/ਬਿਊਰੋ …