Breaking News
Home / ਭਾਰਤ / ਭਾਜਪਾ ‘ਚ ਸ਼ਾਮਲ ਹੋਏ ਸੰਨੀ ਦਿਓਲ

ਭਾਜਪਾ ‘ਚ ਸ਼ਾਮਲ ਹੋਏ ਸੰਨੀ ਦਿਓਲ

ਗੁਰਦਾਸਪੁਰ ਤੋਂ ਮਿਲ ਸਕਦੀ ਹੈ ਲੋਕ ਸਭਾ ਦੀ ਟਿਕਟ
ਨਵੀਂ ਦਿੱਲੀ/ਬਿਊਰੋ ਨਿਊਜ਼
ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਨਵੀਂ ਦਿੱਲੀ ਵਿਖੇ ਪਾਰਟੀ ਦਫ਼ਤਰ ਵਿਚ ਕੇਂਦਰੀ ਮੰਤਰੀਆਂ ਨਿਰਮਲਾ ਸੀਤਾਰਮਨ ਅਤੇ ਪਿਊਸ਼ ਗੋਇਲ ਦੀ ਮੌਜੂਦਗੀ ਵਿਚ ਪਾਰਟੀ ਦੀ ਮੈਂਬਰਸ਼ਿਪ ਲਈ। ਸੰਨੀ ਦਿਓਲ ਨੂੰ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਟਿਕਟ ਵੀ ਮਿਲ ਸਕਦੀ ਹੈ। ਸੰਨੀ ਦਿਓਲ ਦੇ ਪਿਤਾ ਧਰਮਿੰਦਰ 2004 ਵਿਚ ਬੀਕਾਨੇਰ ਤੋਂ ਭਾਜਪਾ ਦੀ ਟਿਕਟ ‘ਤੇ ਲੋਕ ਸਭਾ ਚੋਣ ਜਿੱਤੇ ਸਨ। ਹੇਮਾ ਮਾਲਿਨੀ 2014 ਵਿਚ ਮਥੁਰਾ ਤੋਂ ਭਾਜਪਾ ਦੀ ਟਿਕਟ ‘ਤੇ ਸੰਸਦ ਮੈਂਬਰ ਬਣੀ ਸੀ ਅਤੇ ਇਸ ਵਾਰ ਵੀ ਭਾਜਪਾ ਨੇ ਉਨ੍ਹਾਂ ਨੂੰ ਮਥੁਰਾ ਤੋਂ ਹੀ ਉਮੀਦਵਾਰ ਬਣਾੲਆ ਹੈ। ਜੇਕਰ ਸੰਨੀ ਦਿਓਲ ਨੂੰ ਗੁਰਦਾਸਪੁਰ ਤੋਂ ਟਿਕਟ ਮਿਲਦੀ ਹੈ ਤਾਂ ਉਨ੍ਹਾਂ ਦਾ ਮੁਕਾਬਲਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਹੋਵੇਗਾ ਅਤੇ ਮੁਕਾਬਲਾ ਵੀ ਦਿਲਚਸਪ ਰਹੇਗਾ।

Check Also

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕਹਿਣਾ

ਰਾਮ ਰਹੀਮ ਦੀ ਪੈਰੋਲ ਬਾਰੇ ਅਜੇ ਤੱਕ ਨਹੀਂ ਲਿਆ ਗਿਆ ਕੋਈ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ …