Breaking News
Home / ਪੰਜਾਬ / ਕੇਜਰੀਵਾਲ ਨੇ ਫਰੀਦਕੋਟ ਤੋਂ ‘ਆਪ’ ਉਮੀਦਵਾਰ ਸਾਧੂ ਸਿੰਘ ਲਈ ਜੈਤੋ ‘ਚ ਕੱਢਿਆ ਰੋਡ ਸ਼ੋਅ

ਕੇਜਰੀਵਾਲ ਨੇ ਫਰੀਦਕੋਟ ਤੋਂ ‘ਆਪ’ ਉਮੀਦਵਾਰ ਸਾਧੂ ਸਿੰਘ ਲਈ ਜੈਤੋ ‘ਚ ਕੱਢਿਆ ਰੋਡ ਸ਼ੋਅ

ਅੰਮ੍ਰਿਤਸਰ ‘ਚ ਹਰਦੀਪ ਪੁਰੀ ਲਈ ਚੋਣ ਪ੍ਰਚਾਰ ਕਰਨ ਪਹੁੰਚੇ ਸੰਨੀ ਦਿਓਲ ਅਤੇ ਹੰਸ ਰਾਜ ਹੰਸ
ਜੈਤੋ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਪਾਰਟੀ ਉਮੀਦਵਾਰ ਪ੍ਰੋ: ਸਾਧੂ ਸਿੰਘ ਦੇ ਹੱਕ ਵਿਚ ਜੈਤੋ ਵਿਖੇ ਰੋਡ ਸ਼ੋਅ ਕੱਢਿਆ ਗਿਆ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰ ਕੇ ਲੋਕਾਂ ਨਾਲ ਵਿਸ਼ਵਾਸ ਘਾਤ ਕੀਤਾ ਹੈ। ਕੇਜਰੀਵਾਲ ਨੇ ਆਪਣੀ ਹੀ ਦਿੱਲੀ ਸਰਕਾਰ ਦੇ ਕੰਮਾਂ ਦੀ ਪ੍ਰਸੰਸਾ ਕਰਦਿਆਂ ਪੰਜਾਬ ਦੇ ਲੋਕਾਂ ਕੋਲੋਂ ਵੋਟਾਂ ਮੰਗੀਆਂ। ਮੁਨੀਸ ਸਿਸੋਦੀਆਂ ਨੇ ਵੀ ਅੱਜ ਅੰਮ੍ਰਿਤਸਰ ਵਿਚ ‘ਆਪ’ ਉਮੀਦਵਾਰ ਕੁਲਦੀਪ ਧਾਲੀਵਾਲ ਲਈ ਚੋਣ ਪ੍ਰਚਾਰ ਕੀਤਾ।
ਇਸੇ ਦੌਰਾਨ ਅੰਮ੍ਰਿਤਸਰ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਪੁਰੀ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਸੰਨੀ ਦਿਓਲ ਅਤੇ ਹੰਸ ਰਾਜ ਰਾਜ ਪਹੁੰਚੇ। ਸੰਨੀ ਦਿਓਲ ਅਤੇ ਹੰਸ ਰਾਜ ਹੰਸ ਨੇ ਹਰਦੀਪ ਪੁਰੀ ਲਈ ਰੋਡ ਸ਼ੋਅ ਵੀ ਕੱਢਿਆ ਅਤੇ ਸੰਨੀ ਦਿਓਲ ਨੂੰ ਦੇਖਣ ਲਈ ਵੱਡੀ ਗਿਣਤੀ ਵਿਚ ਲੋਕ ਵੀ ਇਕੱਠੇ ਹੋ ਗਏ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਆਉਂਦੀ 19 ਮਈ ਵੋਟਾਂ ਪੈਣੀਆਂ ਅਤੇ ਭਲਕੇ 17 ਮਈ ਸ਼ੁੱਕਰਵਾਰ ਸ਼ਾਮ ਨੂੰ ਚੋਣ ਪ੍ਰਚਾਰ ਵੀ ਬੰਦ ਹੋ ਜਾਵੇਗਾ।

Check Also

ਅੰਮ੍ਰਿਤਸਰ ਅਤੇ ਸ੍ਰੀ ਮੁਕਤਸਰ ਸਾਹਿਬ ‘ਚ ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ

ਦਿੱਲੀ ‘ਚ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਵਿਅਕਤੀ ਗ੍ਰਿਫਤਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਚ …