Breaking News
Home / ਪੰਜਾਬ / ਸਿੱਧੂ ਦੀ ਬਿਆਨਬਾਜ਼ੀ ਨਾਲ ਕਾਂਗਰਸ ਪਾਰਟੀ ਦਾ ਅਕਸ ਖਰਾਬ ਹੋਇਆ

ਸਿੱਧੂ ਦੀ ਬਿਆਨਬਾਜ਼ੀ ਨਾਲ ਕਾਂਗਰਸ ਪਾਰਟੀ ਦਾ ਅਕਸ ਖਰਾਬ ਹੋਇਆ

ਤ੍ਰਿਪਤ ਰਾਜਿੰਦਰ ਬਾਜਵਾ ਬੋਲੇ – ਸਿੱਧੂ ਵੱਡੀ ਕੁਰਸੀ ਲੈਣ ਲਈ ਜ਼ਿਆਦਾ ਹੀ ਕਾਹਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਨਵਜੋਤ ਸਿੱਧੂ ਦੀ ਬਿਆਨਬਾਜ਼ੀ ਨਾਲ ਕਾਂਗਰਸ ਪਾਰਟੀ ਦੇ ਅਕਸ ਨੂੰ ਢਾਹ ਲੱਗੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਮਾਹੌਲ ਵਿੱਚ ਸਿੱਧੂ ਵੱਲੋਂ ਅਜਿਹੀ ਬਿਆਨਬਾਜ਼ੀ ਕਰਨਾ ਮੰਦਭਾਗਾ ਹੈ। ਬਾਜਵਾ ਦਾ ਕਹਿਣਾ ਸੀ ਕਿ ਇਹ ਮਾਮਲਾ ਹੁਣ ਪਾਰਟੀ ਹਾਈਕਮਾਨ ਕੋਲ ਜਾ ਚੁੱਕਾ ਹੈ।
ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਜੋ ਵੀ ਵਿਅਕਤੀ ਸਿਆਸਤ ਵਿੱਚ ਆ ਗਿਆ, ਉਸ ਦੀ ਇੱਛਾ ਹੁੰਦੀ ਹੈ ਕਿ ਕਿਸੇ ਤਰ੍ਹਾਂ ਸਭ ਤੋਂ ਉੱਚੀ ਕੁਰਸੀ ‘ਤੇ ਕਬਜ਼ਾ ਕੀਤਾ ਜਾਏ ਪਰ ਇਸ ਲਈ ਸਿੱਧੂ ਤਾਂ ਜ਼ਿਆਦਾ ਹੀ ਕਾਹਲੀ ਵਿੱਚ ਹਨ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਵੈਸੇ ਵੀ ਵਿਵਾਦ ਖੜ੍ਹਾ ਕਰਨ ਵਿੱਚ ਮਜ਼ਾ ਆਉਂਦਾ ਹੈ।

Check Also

ਅੰਮ੍ਰਿਤਸਰ ਅਤੇ ਸ੍ਰੀ ਮੁਕਤਸਰ ਸਾਹਿਬ ‘ਚ ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ

ਦਿੱਲੀ ‘ਚ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਵਿਅਕਤੀ ਗ੍ਰਿਫਤਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਚ …