Breaking News
Home / ਪੰਜਾਬ / ਫਰੀਦਕੋਟ ਵਿਚ ਪੁਲਿਸ ਹਿਰਾਸਤ ‘ਚ ਹੋਈ ਨੌਜਵਾਨ ਦੀ ਮੌਤ ਤੋਂ ਬਾਅਦ ਮਾਮਲਾ ਗਰਮਾਇਆ

ਫਰੀਦਕੋਟ ਵਿਚ ਪੁਲਿਸ ਹਿਰਾਸਤ ‘ਚ ਹੋਈ ਨੌਜਵਾਨ ਦੀ ਮੌਤ ਤੋਂ ਬਾਅਦ ਮਾਮਲਾ ਗਰਮਾਇਆ

ਪੰਜਾਬ ਪੁਲਿਸ ਦੇ ਦੋ ਅਧਿਕਾਰੀ ਗ੍ਰਿਫ਼ਤਾਰ, ਪੀੜਤ ਪਰਿਵਾਰ ਨੇ ਲਗਾਇਆ ਧਰਨਾ
ਫ਼ਰੀਦਕੋਟ/ਬਿਊਰੋ ਨਿਊਜ਼
ਫਰੀਦਕੋਟ ‘ਚ ਪੁਲਿਸ ਹਿਰਾਸਤ ਦੌਰਾਨ ਨੌਜਵਾਨ ਜਸਪਾਲ ਸਿੰਘ ਦੀ ਹੋਈ ਮੌਤ ਦੇ ਮਾਮਲੇ ਵਿਚ ਪੁਲਿਸ ਨੇ ਆਪਣੇ ਹੀ ਦੋ ਅਧਿਕਾਰੀਆਂ ਦਰਸ਼ਨ ਸਿੰਘ ਤੇ ਸੁਖਮੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਦੋਵਾਂ ਅਧਿਕਾਰੀਆਂ ਨੇ ਜਸਪਾਲ ਸਿੰਘ ਦੀ ਲਾਸ਼ ਟਿਕਾਣੇ ਲਾਉਣ ਵਿੱਚ ਇੰਸਪੈਕਟਰ ਨਰਿੰਦਰ ਸਿੰਘ ਦੀ ਮਦਦ ਕੀਤੀ ਸੀ। ਅੱਜ ਜਸਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਤੇ ਹੋਰ ਸਕੇ ਸਬੰਧੀਆਂ ਨੇ ਫ਼ਰੀਦਕੋਟ ਐੱਸਐੱਸਪੀ ਦਫ਼ਤਰ ਦੇ ਬਾਹਰ ਧਰਨਾ ਦੇ ਦਿੱਤਾ। ਧਰਨਾਕਾਰੀਆਂ ਦਾ ਕਹਿਣਾ ਸੀ ਕਿ ਜਦੋਂ ਤੱਕ ਲਾਸ਼ ਬਰਾਮਦ ਨਹੀਂ ਹੋ ਜਾਂਦੀ, ਤਦ ਤੱਕ ਧਰਨਾ ਨਹੀਂ ਚੁੱਕਿਆ ਜਾਵੇਗਾ। ਇਸ ਧਰਨੇ ਵਿਚ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਅਤੇ ਬੀਬੀ ਪਰਮਜੀਤ ਕੌਰ ਖਾਲੜਾ ਵੀ ਪੀੜਤ ਪਰਿਵਾਰ ਨਾਲ ਹਮਦਰਦੀ ਕਰਨ ਲਈ ਪਹੁੰਚ ਗਏ।
ਜ਼ਿਕਰਯੋਗ ਹੈ ਕਿ ਲੰਘੀ 18 ਮਈ ਨੂੰ ਜਸਪਾਲ ਸਿੰਘ ਨੂੰ ਇੰਸਪੈਕਟਰ ਨਰਿੰਦਰ ਸਿੰਘ ਨੇ ਗ੍ਰਿਫ਼ਤਾਰ ਕੀਤਾ ਸੀ। ਉਸੇ ਦਿਨ ਜਸਪਾਲ ਸਿੰਘ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ। ਅਗਲੇ ਹੀ ਦਿਨ ਇੰਸਪੈਕਟਰ ਨਰਿੰਦਰ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ ਸੀ।

Check Also

ਅੰਮ੍ਰਿਤਸਰ ਅਤੇ ਸ੍ਰੀ ਮੁਕਤਸਰ ਸਾਹਿਬ ‘ਚ ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ

ਦਿੱਲੀ ‘ਚ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਵਿਅਕਤੀ ਗ੍ਰਿਫਤਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਚ …