Breaking News
Home / ਪੰਜਾਬ / ‘ਆਪ’ ਪੰਜਾਬ ਨੇ ਮਹਿੰਗੀ ਬਿਜਲੀ ਖਿਲਾਫ ਵਿੱਢੀ ਮੁਹਿੰਮ

‘ਆਪ’ ਪੰਜਾਬ ਨੇ ਮਹਿੰਗੀ ਬਿਜਲੀ ਖਿਲਾਫ ਵਿੱਢੀ ਮੁਹਿੰਮ

ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਣ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਮਹਿੰਗੀ ਬਿਜਲੀ ਦੇ ਚੱਲਦਿਆਂ ਅੰਦੋਲਨ ਦੀ ਸ਼ੁਰੂਆਤ ਅੱਜ ਕਰ ਦਿੱਤੀ। ਅੰਦੋਲਨ ਦੇ ਪਹਿਲੇ ਪੜਾਅ ਤਹਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਣ ਦਾ ਕੰਮ ਸ਼ੁਰੂ ਕੀਤਾ। ਅੱਜ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪਹਿਲਾਂ ਲੁਧਿਆਣਾ ਤੇ ਫਿਰ ਕੁਰਾਲੀ ਵਿੱਚ ਪਾਰਟੀ ਵਰਕਰਾਂ ਨਾਲ ਬੈਠਕਾਂ ਕੀਤੀਆਂ ਗਈਆਂ। ਇਸ ਉਪਰੰਤ ਮੁਹਾਲੀ ਤੇ ਲੁਧਿਆਣਾ ਦੀ ਲੀਡਰਸ਼ਿਪ ਨੇ ਆਪਣੇ-ਆਪਣੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਪੰਜਾਬ ਦੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਨ ਦੀ ਮੰਗ ਪੰਜਾਬ ਸਰਕਾਰ ਨੂੰ ਭੇਜੀ। ਇਸ ਦੇ ਨਾਲ ਹੀ ਪਿਛਲੀ ਬਾਦਲ ਸਰਕਾਰ ਵੱਲੋਂ ਪ੍ਰਾਈਵੇਟ ਥਰਮਲ ਪਲਾਟਾਂ ਨਾਲ ਕੀਤੇ ਮਹਿੰਗੀ ਬਿਜਲੀ ਖਰੀਦ ਸਮਝੌਤੇ ਤੁਰੰਤ ਰੱਦ ਕਰਨ ਦੀ ਮੰਗ ਉਠਾਈ ਗਈ। ‘ਆਪ’ ਆਗੂਆਂ ਦਾ ਕਹਿਣਾ ਸੀ ਕਿ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਹਰ ਵਰਗ ਨੂੰ ਸਸਤੀ ਦਰਾਂ ਉੱਤੇ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਪਰ ਕਾਂਗਰਸ ਸਰਕਾਰ ਬਾਕੀ ਵਾਅਦਿਆਂ ਵਾਂਗ ਇਸ ਵਾਅਦੇ ਤੋਂ ਵੀ ਮੁੱਕਰ ਗਈ ਹੈ।

Check Also

ਅੰਮ੍ਰਿਤਸਰ ਅਤੇ ਸ੍ਰੀ ਮੁਕਤਸਰ ਸਾਹਿਬ ‘ਚ ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ

ਦਿੱਲੀ ‘ਚ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਵਿਅਕਤੀ ਗ੍ਰਿਫਤਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਚ …