Breaking News
Home / ਪੰਜਾਬ / ਪ੍ਰਗਟ ਸਿੰਘ ਨੇ ਵੀ ਸਿੱਧੂ ਨੂੰ ਅਹੁਦਾ ਸੰਭਾਲਣ ਦੀ ਦਿੱਤੀ ਸਲਾਹ

ਪ੍ਰਗਟ ਸਿੰਘ ਨੇ ਵੀ ਸਿੱਧੂ ਨੂੰ ਅਹੁਦਾ ਸੰਭਾਲਣ ਦੀ ਦਿੱਤੀ ਸਲਾਹ

ਸਿੱਧੂ ਮਾਤਾ ਵੈਸ਼ਨੋ ਦੇਵੀ ਦੀ ਭਗਤੀ ‘ਚ ਮਸਤ
ਚੰਡੀਗੜ੍ਹ/ਬਿਊਰੋ ਨਿਊਜ਼
ਨਵਜੋਤ ਸਿੱਧੂ ਦੇ ਬਹੁਤ ਹੀ ਕਰੀਬੀ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਉਨ੍ਹਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੇ ਮਹਿਕਮੇ ਦਾ ਚਾਰਜ ਸੰਭਾਲ ਲੈਣ। ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਗਟ ਸਿੰਘ ਨੇ ਕਿਹਾ ਕਿ ਮਹਿਕਮਿਆਂ ਦੀ ਵੰਡ ਦਾ ਫੈਸਲਾ ਮੁੱਖ ਮੰਤਰੀ ਦਾ ਹੁੰਦਾ ਹੈ ਤੇ ਸਿੱਧੂ ਨੂੰ ਕਿਸੇ ਵੀ ਤਰ੍ਹਾਂ ਦੀ ਨਰਾਜ਼ਗੀ ਛੱਡ ਵਿਭਾਗ ਦਾ ਚਾਰਜ ਲੈ ਲੈਣਾ ਚਾਹੀਦਾ ਹੈ।ઠਧਿਆਨ ਰਹੇ ਕਿ ਲੰਘੇ ਕੱਲ੍ਹ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵੀ ਸਿੱਧੂ ਨੂੰ ਅਹੁਦਾ ਸੰਭਾਲਣ ਦੀ ਅਪੀਲ ਕੀਤੀ ਸੀ।
ਨਵਜੋਤ ਸਿੱਧੂ ਅੱਜ ਕੱਲ੍ਹ ਮਾਤਾ ਵੈਸ਼ਨੋ ਦੇਵੀ ਦੇ ਭਵਨ ਵਿਚ ਪਿਛਲੇ ਇਕ ਹਫਤੇ ਤੋਂ ਤਪੱਸਿਆ ਕਰ ਰਹੇ ਹਨ। ਉਹ ਸਵੇਰੇ ਅਤੇ ਸ਼ਾਮ ਨੂੰ ਮਾਤਾ ਦੀ ਆਰਤੀ ਵਿਚ ਸ਼ਾਮਲ ਹੁੰਦੇ ਹਨ। ਭਗਤੀ ਵਿਚ ਮਸਤ ਸਿੱਧੂ ਨਾ ਹੀ ਕਿਸੇ ਨੂੰ ਮਿਲਦੇ ਹਨ ਅਤੇ ਨਾ ਹੀ ਕਿਸੇ ਨਾਲ ਮੁਲਾਕਾਤ ਕਰਦੇ ਹਨ।

Check Also

ਨਵਜੋਤ ਸਿੱਧੂ ਨੇ ਪੰਜਾਬ ਦੀ ਸਿਆਸਤ ਫਿਰ ਭਖਾਈ

ਰਾਹੁਲ ਤੋਂ ਬਾਅਦ ਕੈਪਟਨ ਨੂੰ ਵੀ ਭੇਜਿਆ ਅਸਤੀਫ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਪੰਜਾਬ …