Parvasi News, Canada ਲੇਬਰ ਤੇ ਪ੍ਰੋਡਕਟ ਦੀ ਘਾਟ ਕਾਰਨ ਗਰੌਸਰੀ ਸਟੋਰਜ਼ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਮਾਹਿਰਾਂ ਵੱਲੋਂ ਦਿੱਤੀ ਗਈ ਚੇਤਾਵਨੀ ਅਨੁਸਾਰ ਇਸ ਨਾਲ ਕੈਨੇਡਾ ਦੀ ਫੂਡ ਸਕਿਊਰਿਟੀ ਖਤਰੇ ਵਿੱਚ ਪੈ ਸਕਦੀ ਹੈ। ਕੈਨੇਡੀਅਨ ਫੈਡਰੇਸ਼ਨ ਆਫ ਇੰਡੀਪੈਂਡੈਂਟ ਗਰੌਸਰਜ਼ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਆਫ ਪਬਲਿਕ ਪਾਲਿਸੀ ਗੈਰੀ ਸੈਂਡਜ਼ ਦਾ ਕਹਿਣਾ …
Read More »ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਲੋਕਾਂ ਉੱਤੇ ਅਸੀਂ ਟੈਕਸ ਨਹੀਂ ਲਾਵਾਂਗੇ : ਫੋਰਡ
Parvasi News, Ontario ਪ੍ਰੀਮੀਅਰ ਡੱਗ ਫੋਰਡ ਦਾ ਕਹਿਣਾ ਹੈ ਕਿ ਓਨਟਾਰੀਓ ਕਿਊਬਿਕ ਦੀ ਤਰਜ਼ ਉੱਤੇ ਕੋਵਿਡ-19 ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਲੋਕਾਂ ਖਿਲਾਫ ਟੈਕਸ ਨਹੀਂ ਲਾਵੇਗਾ। ਟੋਰਾਂਟੋ ਜ਼ੂ ਵਿੱਚ ਖੋਲ੍ਹੇ ਗਏ ਵੈਕਸੀਨੇਸ਼ਨ ਕਲੀਨਿਕ ਦਾ ਜਾਇਜ਼ਾ ਲੈਣ ਗਏ ਫੋਰਡ ਨੇ ਇਹ ਟਿੱਪਣੀ ਕੀਤੀ। ਉਨ੍ਹਾਂ ਆਖਿਆ ਕਿ ਅਸੀਂ ਵੱਖਰੀ ਤਰ੍ਹਾਂ ਦੀ ਪਹੁੰਚ ਅਪਣਾ ਰਹੇ ਹਾਂ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਹੀ ਓਨਟਾਰੀਓ ਦੇ ਚੀਫ ਮੈਡੀਕਲ ਆਫੀਸਰ ਆਫ ਹੈਲਥ ਡਾ· ਕੀਰਨ ਮੂਰ ਨੇ ਆਖਿਆ ਕਿ ਕਿਊਬਿਕ ਦੀ ਯੋਜਨਾ ਉਨ੍ਹਾਂ ਨੂੰ ਦੰਡ ਦੇਣ ਵਰਗੀ ਲੱਗ ਰਹੀ ਹੈ ਤੇ ਉਨ੍ਹਾਂ ਦੇ ਪ੍ਰੋਵਿੰਸ ਵੱਲੋਂ ਇਸ ਤਰ੍ਹਾਂ ਦੇ ਮਾਪਦੰਡ ਲਿਆਉਣ ਬਾਰੇ ਵਿਚਾਰ ਨਹੀਂ ਕੀਤਾ ਜਾ ਰਿਹਾ। ਡਾ· ਕੀਰਨ ਮੂਰ ਨੇ ਆਖਿਆ ਕਿ ਸਾਡੇ ਵੱਲੋਂ ਮਹਾਂਮਾਰੀ ਦੌਰਾਨ ਇਸ ਤਰ੍ਹਾਂ ਦੀ ਕੋਈ ਵੀ ਸਿਫਾਰਿਸ਼ ਸਰਕਾਰ ਨੂੰ ਨਹੀਂ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਅਸੀਂ ਬਾਲਗਾਂ ਨੂੰ ਹਮੇਸ਼ਾਂ ਵੈਕਸੀਨੇਸ਼ਨ ਦੇ ਫਾਇਦੇ ਦੱਸ ਕੇ ਹੀ ਉਨ੍ਹਾਂ ਨੂੰ ਪ੍ਰੇਰਿਤ ਕਰਨਾ ਚਾਹੁੰਦੇ ਹਾਂ ਤੇ ਇਸੇ ਤਰ੍ਹਾਂ ਹੀ ਅਸੀਂ ਉਪਲਬਧਤਾ ਤੇ ਪਹੁੰਚ ਨੂੰ ਵਧਾਉਣਾ ਚਾਹੁੰਦੇ ਹਾਂ। ਗੌਰਤਲਬ ਹੈ ਕਿ ਸਤੰਬਰ ਵਿੱਚ ਓਨਟਾਰੀਓ ਵਿੱਚ ਵੈਕਸੀਨੇਸ਼ਨ ਦੇ ਸਬੂਤ ਸਬੰਧੀ ਸਿਸਟਮ ਸੁ਼ਰੂ ਕੀਤਾ ਗਿਆ ਸੀ, ਇਸ ਤਹਿਤ ਉਨ੍ਹਾਂ ਓਨਟਾਰੀਓ ਵਾਸੀਆਂ ਨੂੰ ਵੈਕਸੀਨੇਸ਼ਨ ਤੋਂ ਛੋਟ ਦਿੱਤੀ ਗਈ ਸੀ ਜਿਹੜੇ ਮੈਡੀਕਲ ਕਾਰਨਾਂ ਕਰਕੇ ਸ਼ੌਟਸ ਨਹੀਂ ਸਨ ਲਵਾ ਸਕਦੇ।
Read More »ਸਕੂਲਾਂ ਵਿੱਚ 30 ਫੀ ਸਦੀ ਗੈਰਹਾਜ਼ਰੀ ਮਗਰੋਂ ਹੀ ਹੈਲਥ ਯੂਨਿਟਸ ਨੂੰ ਮਿਲੇਗੀ ਕੋਵਿਡ-19 ਆਊਟਬ੍ਰੇਕ ਦੀ ਜਾਣਕਾਰੀ : ਸਿੱਖਿਆ ਮੰਤਰੀ
Parvasi News, ontario ਓਨਟਾਰੀਓ ਦੇ ਸਕੂਲਾਂ ਦੇ ਪ੍ਰਿੰਸੀਪਲਜ਼ ਨੂੰ ਕੋਵਿਡ-19 ਆਊਟਬ੍ਰੇਕ ਬਾਰੇ ਉਸ ਸਮੇਂ ਹੀ ਪਬਲਿਕ ਹੈਲਥ ਯੂਨਿਟਸ ਨੂੰ ਰਿਪੋਰਟ ਕਰਨ ਦੀ ਲੋੜ ਹੋਵੇਗੀ ਜਦੋਂ 30 ਫੀ ਸਦੀ ਵਿਦਿਆਰਥੀ ਤੇ ਅਧਿਆਪਕ ਸਕੂਲ ਵਿੱਚੋਂ ਕਿਸੇ ਆਊਟਬ੍ਰੇਕ ਕਾਰਨ ਗੈਰਹਾਜ਼ਰ ਹੋਣਗੇ। ਇਹ ਖੁਲਾਸਾ ਬੁੱਧਵਾਰ ਨੂੰ ਸਿੱਖਿਆ ਮੰਤਰਾਲੇ ਵੱਲੋਂ ਓਨਟਾਰੀਓ ਵਾਸੀਆਂ ਲਈ ਕੀਤਾ ਗਿਆ। …
Read More »Iknoor World – Toy Review India
Iknoor World is one of the top channels with Indian toy review, gameplay, travel vlogs, and other fun activities. Here you can find an amazing toy collection by one and only Iknoorpreet Singh , who belongs to Patiala, Punjab, India. Surprisingly, Iknoorpreet Singh is just 8 years old, but the …
Read More »News Update Today | 04 June 2021 | Episode 25 | Parvasi TV
News Update Today | 03 June 2021 | Episode 24 | Parvasi TV
Firing again in USA | USA News | Parvasi TV
ਬੈਂਕਿੰਗ ਨੂੰ ਸੌਖਾ ਬਣਾਉਣ ਲਈ ਬਣਾਏ ਗਈ ਵਿਸ਼ੇਸ਼ ਪੇਸ਼ਕਸ਼ ਦੇ ਨਾਲ Scotiabank ਕਨੇਡਾ ਵਿੱਚ ਨਵੇਂ ਆਏ ਲੋਕਾਂ ਦੀ ਮਦਦ ਕਰ ਰਿਹਾ ਹੈ
ਨਵੇਂ ਆਏ ਲੋਕਾਂ ਲਈ ਵੈਲਕਮ ਬੋਨਸ, ਬਚਤਾਂ ਅਤੇ ਲਾਭਾਂ ਵਿੱਚ $1,250 ਤਕ ਦੇ ਨਾਲ StartRight® ਟੋਰਾਂਟੋ – 13 ਅਪ੍ਰੈਲ 2021 – Scotiabank ਬਸੰਤ ਦਾ ਜਸ਼ਨ ਕੁਝ ਆਕਰਸ਼ਕ ਪੇਸ਼ਕਸ਼ਾਂ ਦੇ ਨਾਲ ਮਨਾ ਰਿਹਾ ਹੈ। ਹੁਣ ਅਤੇ 29 ਜੁਲਾਈ 2021 ਦੇ ਵਿਚਕਾਰ, Scotiabank’s Preferred Package ਬੈਂਕ ਖਾਤਾ ਖੋਲ੍ਹਣ ਅਤੇ Scotia Momentum® Visa …
Read More »ਮਜ਼ਦੂਰ ਆਗੂ ਨੌਦੀਪ ਕੌਰ ਨੂੰ ਮਿਲੀ ਜ਼ਮਾਨਤ
ਕਰਨਾਲ ਜੇਲ੍ਹ ਵਿਚੋਂ ਅੱਜ ਹੀ ਹੋਣਗੇ ਰਿਹਾਅ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਜ਼ਦੂਰ ਆਗੂ ਨੌਦੀਪ ਕੌਰ ਨੂੰ ਉਸ ਦੇ ਵਿਰੁੱਧ ਦਰਜ ਤੀਜੀ ਐਫ. ਆਈ. ਆਰ. ’ਚ ਜ਼ਮਾਨਤ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਦੀ ਇਹ ਕੋਸ਼ਿਸ਼ ਹੈ ਕਿ ਨੌਦੀਪ ਕੌਰ ਨੂੰ ਅੱਜ ਹੀ ਕਰਨਾਲ ਜੇਲ੍ਹ ’ਚੋਂ ਰਿਹਾਅ ਕਰਵਾ ਲਿਆ ਜਾਵੇਗਾ। ਇਸ ਤੋਂ ਪਹਿਲਾਂ ਨੌਦੀਪ ਕੌਰ ਨੂੰ ਦੋ ਕੇਸਾਂ ਵਿਚੋਂ ਜ਼ਮਾਨਤ ਮਿਲ ਚੁੱਕੀ ਸੀ ਅਤੇ ਤੀਜੇ ਕੇਸ ਵਿਚੋਂ ਅੱਜ ਜ਼ਮਾਨਤ ਮਿਲ ਗਈ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਮਜ਼ਦੂਰ ਆਗੂ ਨੌਦੀਪ ਕੌਰ ਲੰਘੀ 12 ਜਨਵਰੀ ਤੋਂ ਜੇਲ੍ਹ ਵਿਚ ਬੰਦ ਹੈ। ਇਸ ਦੇ ਨਾਲ 26 ਜਨਵਰੀ ਨੂੰ ਦਿੱਲੀ ਵਿਖੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ 18 ਹੋਰ ਕਿਸਾਨਾਂ ਨੂੰ ਵੀ ਅੱਜ ਜ਼ਮਾਨਤ
Read More »ਕਿਸਾਨੀ ਅੰਦੋਲਨ ਦੌਰਾਨ ਪਟਿਆਲਾ ਜ਼ਿਲ੍ਹੇ ਦੇ 18 ਸਾਲਾ ਨੌਜਵਾਨ ਦੀ ਹੋਈ ਮੌਤ
ਸਮੁੱਚੇ ਇਲਾਕੇ ’ਚ ਛਾਈ ਸੋਗ ਦੀ ਲਹਿਰ ਭਾਦਸੋਂ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਸਿੰਘੂ ਬਾਰਡਰ ’ਤੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਅਧੀਨ ਪੈਂਦੇ ਪਿੰਡ ਖੇੜੀ ਜੱਟਾਂ ਦੇ ਇਕ 18 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਪੁੱਤਰ ਜਸਵਿੰਦਰ ਸਿੰਘ ਦਿੱਲੀ ਵਿਖੇ ਧਰਨੇ ’ਚ ਸ਼ਮੂਲੀਅਤ ਕਰ ਰਿਹਾ ਸੀ ਅਤੇ ਲੰਘੀ ਰਾਤ ਉਸ ਦੀ ਅਚਾਨਕ ਤਬੀਅਤ ਵਿਗੜਨ ਕਾਰਨ ਅੱਜ ਸਵੇਰੇ ਉਸ ਦੀ ਮੌਤ ਹੋ ਗਈ। ਜਦੋਂ ਨਵਜੋਤ ਦੀ ਮੌਤ ਦੀ ਖ਼ਬਰ ਪਿੰਡ ਖੇੜੀ ਵਿਖੇ ਪੁੱਜੀ ਤਾਂ ਸਮੁੱਚੇ ਇਲਾਕੇ ’ਚ ਸੋਗ ਦੀ ਲਹਿਰ ਛਾ ਗਈ ਹੈ। ਇਥੇ ਜ਼ਿਕਰਯੋਗ ਹੈ ਕਿ ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸੈਕੜੇ ਕਿਸਾਨਾਂ ਦੀ ਜਾਨ ਚਲੀ ਗਈ ਹੈ। ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਕੋਈ ਸੁਣਵਾਈ ਨਾ ਹੋਣ ਤੋਂ ਦੁਖੀ ਬਰਨਾਲਾ ਜ਼ਿਲ੍ਹੇ ਦੇ ਪਿੰਡ ਜੈਮਲ ਸਿੰਘ ਵਾਲਾ ਦੇ ਨੌਜਵਾਨ ਸਤਵੰਤ ਸਿੰਘ ਨੇ ਅੱਜ ਖੁਦਕੁਸ਼ੀ ਕਰ ਲਈ, ਜੋ ਇਕ ਦਿਨ ਪਹਿਲਾਂ ਹੀ ਦਿੱਲੀ ਅੰਦੋਲਨ ਤੋਂ ਪਿੰਡ ਪਰਤਿਆ ਸੀ।
Read More »