Breaking News
Home / Mehra Media (page 2144)

Mehra Media

ਡਾ. ਮਨਮੋਹਨ ਸਿੰਘ ਬਿਨਾ ਮੁਕਾਬਲਾ ਰਾਜ ਸਭਾ ਲਈ ਚੁਣੇ ਗਏ

ਜੈਪੁਰ/ਬਿਊਰੋ ਨਿਊਜ਼ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਰਾਜਸਥਾਨ ਤੋਂ ਬਿਨਾ ਮੁਕਾਬਲਾ ਰਾਜ ਸਭਾ ਮੈਂਬਰ ਲਈ ਚੁਣ ਲਿਆ ਗਿਆ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਡਾ. ਮਨਮੋਹਨ ਸਿੰਘ ਨੂੰ ਵਧਾਈ ਵੀ ਦਿੱਤੀ। ਇਸਦੇ ਨਾਲ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ …

Read More »

ਰਵਿਦਾਸ ਮੰਦਰ ਢਾਹੁਣ ਖਿਲਾਫ ਦਿੱਲੀ ‘ਚ ਵਿਰੋਧ ਪ੍ਰਦਰਸ਼ਨ

ਬੇਕਾਬੂ ਹੋਏ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਤੁਗ਼ਲਕਾਬਾਦ ਵਿਚ ਰਵਿਦਾਸ ਮੰਦਰ ਢਾਹੇ ਜਾਣ ਖ਼ਿਲਾਫ਼ 21 ਅਗਸਤ ਬੁੱਧਵਾਰ ਨੂੰ ਪੂਰੇ ਭਾਰਤ ਵਿਚੋਂ ਕੌਮੀ ਰਾਜਧਾਨੀ ਪੁੱਜੇ ਦਲਿਤ ਭਾਈਚਾਰੇ ਨੇ ਰੋਸ ਮਾਰਚ ਕੀਤਾ। ਕੇਂਦਰੀ ਦਿੱਲੀ ਦੇ ਝੰਡੇਵਾਲਾ ਤੇ ਰਾਮ ਲੀਲਾ ਮੈਦਾਨ ਵਿਚਾਲੇ ਰਸਤਾ ਨੀਲੇ ਰੰਗ ਵਿਚ ਰੰਗਿਆ …

Read More »

ਰਵੀਦਾਸ ਮੰਦਰ ਢਾਹੁਣ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਕਿਹਾ

ਸੁਪਰੀਮ ਕੋਰਟ ਦੇ ਫੈਸਲੇ ਨੂੰ ਸਿਆਸੀ ਰੰਗਤ ਨਹੀਂ ਦਿੱਤੀ ਜਾ ਸਕਦੀ ਨਵੀਂ ਦਿੱਲੀ : ਤੁਗ਼ਲਕਾਬਾਦ ਵਿੱਚ ਬਣੇ ਰਵੀਦਾਸ ਮੰਦਰ ਬਾਰੇ ਦਿੱਤੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਸਿਆਸੀ ਰੰਗਤ ਨਹੀਂ ਦਿੱਤੀ ਜਾ ਸਕਦੀ। ਅਜਿਹਾ ਕਹਿਣਾ ਹੈ ਸੁਪਰੀਮ ਕੋਰਟ ਦਾ। ਜਸਟਿਸ ਅਰੁਣ ਮਿਸ਼ਰਾ ਤੇ ਐਮ.ਆਰ. ਸ਼ਾਹ ਨੇ ਪੰਜਾਬ, ਹਰਿਆਣਾ ਤੇ ਦਿੱਲੀ ਦੀ …

Read More »

ਐੱਨਡੀਟੀਵੀ ਦੇ ਪ੍ਰਣਯ ਰੌਏ ਅਤੇ ਰਾਧਿਕਾ ਰੌਏ ਖ਼ਿਲਾਫ਼ ਕੇਸ ਦਰਜ

ਨਵੀਂ ਦਿੱਲੀ : ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੇ ਸੀਨੀਅਰ ਪੱਤਰਕਾਰ ਤੇ ਐੱਨਡੀਟੀਵੀ ਦੇ ਸਹਿ-ਸੰਸਥਾਪਕ ਪ੍ਰਣਯ ਰੌਏ, ਉਨ੍ਹਾਂ ਦੀ ਪਤਨੀ ਰਾਧਿਕਾ ਰੌਏ ਤੇ ਕੰਪਨੀ ਦੇ ਸੀਈਓ ਤੇ ਡਾਇਰੈਕਟਰ ਵਿਕਰਮਾਦਿੱਤਿਆ ਚੰਦਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਤਿੰਨਾਂ ‘ਤੇ ਦੋਸ਼ ਹੈ ਕਿ ਇਨ੍ਹਾਂ ਅਣਪਛਾਤੇ ਨੌਕਰਸ਼ਾਹਾਂ ਦਾ ਕਾਲਾ ਧਨ ਗੁੰਝਲਦਾਰ ਲੈਣ-ਦੇਣ ਕਰ ਕੇ ਸਿੱਧੇ …

Read More »

ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਭਾਰਤ

ਸਤਨਾਮ ਸਿੰਘ ਮਾਣਕ ਆਮ ਤੌਰ ‘ਤੇ ਇਹ ਮੰਨਿਆ ਜਾਂਦਾ ਹੈ ਕਿ ਕਿਸੇ ਵੀ ਜਮਹੂਰੀ ਦੇਸ਼ ਵਿਚ ਇਕ ਮਜ਼ਬੂਤ ਸਰਕਾਰ ਬਣਨ ਨਾਲ ਸਬੰਧਿਤ ਦੇਸ਼ ਵਿਚ ਸੁਰੱਖਿਆ ਦਾ ਵਾਤਾਵਰਨ ਪੈਦਾ ਹੁੰਦਾ ਹੈ। ਅਮਨ-ਕਾਨੂੰਨ ਦੀ ਸਥਿਤੀ ਸੁਧਰਦੀ ਹੈ ਅਤੇ ਇਸ ਦਾ ਆਰਥਿਕ ਤੌਰ ‘ਤੇ ਵੀ ਹਾਂ-ਪੱਖੀ ਪ੍ਰਭਾਵ ਪੈਂਦਾ ਹੈ। ਪਰ ਜੇਕਰ ਇਸ ਕਸਵੱਟੀ …

Read More »

ਡੂੰਘਾ ਹੋ ਰਿਹਾ ਜਲ ਸੰਕਟ, ਜੰਗਲ ਅਤੇ ਵਰਖਾ

ਵਿਜੈ ਬੰਬੇਲੀ ਜਲ ਸਾਡੇ ਸਮਾਜ ਦੀ ਸਮਾਜਿਕ, ਸਿਆਸੀ ਅਤੇ ਆਰਥਿਕ ਸ਼ਕਤੀ ਹੈ। ਇਹ ਕੁਦਰਤੀ ਨਿਆਮਤ ਹੈ ਜੋ ਬਣਾਇਆ ਨਹੀਂ ਜਾ ਸਕਦਾ। ਹਾਂ, ਬਚਾਇਆ ਜਾ ਸਕਦਾ ਹੈ, ਇਸ ਦੀ ਮੁੜ-ਭਰਪਾਈ (ਰੀਚਾਰਜ) ਕੀਤੀ ਜਾ ਸਕਦੀ ਹੈ। ਇਸ ਨੂੰ ਸ਼ੁੱਧ ਰੱਖਿਆ ਜਾ ਸਕਦਾ ਹੈ ਅਤੇ ਸੰਜਮੀ ਤੇ ਵਿਗਿਆਨਕ ਵਰਤੋਂ ਕੀਤੀ ਜਾ ਸਕਦੀ ਹੈ। …

Read More »

ਤੂੰ ਮੇਰਾ ਰਾਖਾ ਸਭਨੀਂ ਥਾਈਂ…

ਫਿਲੌਰ ਦੇ ਪਿੰਡ ਮੋਤੀਪੁਰ ਖਾਲਸਾ ਵਿਚ ਗੁਰਦੁਆਰਾ ਸਾਹਿਬ ‘ਚ ਪਾਣੀ ਭਰ ਗਿਆ, ਜਿਸ ਦੇ ਬਾਰੇ ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਐਸ.ਪੀ. ਰਵਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਵਿਚ ਫੌਜ ਦੀ ਟੁਕੜੀ ਮੌਕੇ ‘ਤੇ ਪਹੁੰਚੀ ਤੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਸਹਿਤ ਸੁਰੱਖਿਅਤ ਜਗ੍ਹਾ ‘ਤੇ …

Read More »

ਅਮਰੀਕੀ ਰਾਸ਼ਟਰਪਤੀ ਨੇ ਕਸ਼ਮੀਰ ਮੁੱਦੇ ਨੂੰ ਧਰਮ ਨਾਲ ਜੋੜਿਆ

ਟਰੰਪ ਵੱਲੋਂ ਵਿਚੋਲਗੀ ਦੀ ਪੇਸ਼ਕਸ਼ ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਕਸ਼ਮੀਰ ਮੁੱਦੇ ‘ਤੇ ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਵਿਚੋਲਗੀ ਕਰਨ ਵਿਚ ਦਿਲਚਸਪੀ ਦਿਖਾਈ ਹੈ। ਟਰੰਪ ਨੇ ਮੰਗਲਵਾਰ ਨੂੰ ਇਕ ਚੈਨਲ ਨੂੰ ਦਿੱਤੇ ਇੰਟਰਵਿਊ ਵਿਚ ਕਿਹਾ, ”ਕਸ਼ਮੀਰ ਇਕ ਜਟਿਲ ਸਮੱਸਿਆ ਹੈ ਅਤੇ ਇਸ ਸਮੱਸਿਆ ਦਾ ਧਰਮ …

Read More »

ਅੰਮ੍ਰਿਤਧਾਰੀ ਸਿੱਖਾਂ ਨੂੰ ਦਿੱਲੀ ਹਾਈਕੋਰਟ ਨੇ ਦਿੱਤੀ ਰਾਹਤ

ਚੰਡੀਗੜ੍ਹ : ਦਿੱਲੀ ਹਾਈਕੋਰਟ ਨੇ ਅੰਮ੍ਰਿਤਧਾਰੀ ਸਿੱਖਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਕਿਰਪਾਨ ਧਾਰਨ ਕਰਨ ਵਾਲੇ ਸਿੱਖਾਂ ਨੂੰ ਉੱਚ ਸੁਰੱਖਿਆ ਵਾਲੇ ਸਮਾਗਮਾਂ ਵਿੱਚ ਜਾਣ ਤੋਂ ਰੋਕਿਆ ਨਹੀਂ ਜਾ ਸਕਦਾ। ਅਦਾਲਤ ਨੇ ਇਹ ਫੈਸਲਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਟੀਸ਼ਨ ਦੀ ਸੁਣਵਾਈ ਕਰਦਿਆਂ ਸੁਣਾਇਆ ਹੈ। ਇਸ …

Read More »

ਆਸਟਰੀਆ ‘ਚ ਖ਼ਾਲਸਾ ਏਡ ਦੇ ਬਾਨੀ ਰਵੀ ਸਿੰਘ ‘ਤੇ ਨਸਲੀ ਹਮਲਾ

ਮਹਿਲਾ ਮੁਲਾਜ਼ਮ ਨੇ ਰਵੀ ਸਿੰਘ ਦੀ ਦਸਤਾਰ ‘ਚ ਬੰਬ ਮਿਲਣ ਦੀ ਗੱਲ ਆਖੀ ਲੰਡਨ/ਬਿਊਰੋ ਨਿਊਜ਼ : ਖ਼ਾਲਸਾ ਏਡ ਦੇ ਬਾਨੀ ਰਵੀ ਸਿੰਘ ਨੂੰ ਆਸਟਰੀਆ ਹਵਾਈ ਅੱਡੇ ‘ਤੇ ਸੁਰੱਖਿਆ ਸਟਾਫ਼ ਦੀ ਮਹਿਲਾ ਮੈਂਬਰ ਵੱਲੋਂ ਕੀਤੇ ਮਖ਼ੌਲ ਕਰਕੇ ਕਥਿਤ ਨਸਲੀ ਤੌਰ ‘ਤੇ ਨਿਸ਼ਾਨਾ ਬਣਾਇਆ ਗਿਆ। ਇਕ ਮੀਡੀਆ ਰਿਪੋਰਟ ਮੁਤਾਬਕ ਇਸ ਮਹਿਲਾ ਮੁਲਾਜ਼ਮ …

Read More »