Breaking News
Home / Mehra Media (page 2248)

Mehra Media

ਮਨੀ ਲਾਂਡਰਿੰਗ ਮਾਮਲੇ ਵਿਚ ਪਾਕਿ ਦੇ ਸਾਬਕਾ ਰਾਸ਼ਟਰਪਤੀ ਜ਼ਰਦਾਰੀ ਗਿਫ੍ਰਤਾਰ

ਇਸਲਾਮਾਬਾਦ/ਬਿਊਰੋ ਨਿਊਜ਼ ਫ਼ਰਜ਼ੀ ਬੈਂਕ ਖਾਤਿਆਂ ਦੇ ਮਾਮਲੇ ਵਿਚ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੂੰ ਕੌਮੀ ਜਵਾਬਦੇਹੀ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਹੀ ਜ਼ਰਦਾਰੀ ਨੂੰ ਭ੍ਰਿਸ਼ਟਾਚਾਰ ਦੇ 6 ਮਾਮਲਿਆਂ ਵਿਚ ਜ਼ਮਾਨਤ ਮਿਲੀ ਸੀ। ਪਾਕਿਸਤਾਨ ਦੀ ਭ੍ਰਿਸ਼ਟਾਚਾਰ ਨਿਗਰਾਨੀ ਸੰਸਥਾ ਇਨ੍ਹਾਂ ਮਾਮਲਿਆਂ …

Read More »

ਭਾਰਤ-ਆਸਟ੍ਰੇਲੀਆ ਮੈਚ ਦੇਖਣ ਪਹੁੰਚੇ ਮਾਲਿਆ ਨੂੰ ਭੀੜ ਨੇ ਘੇਰਿਆ

ਚੋਰ-ਚੋਰ ਦੇ ਲੱਗੇ ਨਾਅਰੇ ਲੰਡਨ/ਬਿਊਰੋ ਨਿਊਜ਼ ਭਗੌੜਾ ਵਿਜੇ ਮਾਲਿਆ ਲੰਘੇ ਕੱਲ੍ਹ ਭਾਰਤ-ਅਸਟਰੇਲੀਆ ਦਾ ਕ੍ਰਿਕਟ ਮੈਚ ਦੇਖਣ ਲਈ ਲੰਡਨ ਦੀ ਓਵਲ ਗਰਾਊਂਡ ਵਿਚ ਪਹੁੰਚ ਗਿਆ। ਮੈਚ ਖਤਮ ਹੋਣ ਤੋਂ ਬਾਅਦ ਜਿਵੇਂ ਹੀ ਮਾਲਿਆ ਸਟੇਡੀਅਮ ਤੋਂ ਬਾਹਰ ਨਿਕਲਿਆ ਤਾਂ ਭੀੜ ਨੇ ਉਸ ਨੂੰ ਘੇਰ ਲਿਆ ਅਤੇ ਚੋਰ-ਚੋਰ ਦੇ ਨਾਅਰੇ ਲਗਾਏ। ਇਸ ਦੌਰਾਨ …

Read More »

ਯੁਵਰਾਜ ਸਿੰਘ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

ਕਿਹਾ – 2011 ਵਰਲਡ ਕੱਪ ਜਿੱਤਣਾ ਮੇਰੀ ਜ਼ਿੰਦਗੀ ਦਾ ਸਭ ਤੋਂ ਸੁਨਹਿਰੀ ਪਲ ਮੁੰਬਈ/ਬਿਊਰੋ ਨਿਊਜ਼ ਭਾਰਤ ਨੂੰ 2011 ਦਾ ਵਰਲਡ ਕੱਪ ਜਿਤਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਯੁਵਰਾਜ ਸਿੰਘ ਨੇ ਅੱਜ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ। ਯੁਵਰਾਜ ਨੇ 2011 ਦੇ ਵਰਲਡ ਕੱਪ ਵਿਚ 9 ਮੈਚਾਂ ਵਿਚ 90.50 ਦੀ ਔਸਤ …

Read More »

ਦੇਸ਼ ਵਿਦੇਸ਼ ਵਿਚ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਨ

ਗੁਰੂ ਸਾਹਿਬ ਦੀ ਕੁਰਬਾਨੀ ਨੂੰ ਕੈਪਟਨ ਅਮਰਿੰਦਰ ਨੇ ਦੱਸਿਆ ਮਾਨਵਤਾ ਲਈ ਪ੍ਰੇਰਨਾ ਸਰੋਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਵੇਂ ਪਾਤਸ਼ਾਹਿ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਦੇਸ਼ ਵਿਦੇਸ਼ ਵਿੱਚ ਸੰਗਤਾਂ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ …

Read More »

ਕੈਪਟਨ ਅਮਰਿੰਦਰ ਅਤੇ ਸਿੱਧੂ ‘ਚ ਦੂਰੀਆਂ ਵਧੀਆਂ

ਸਿੱਧੂ ਨੇ ਨਹੀਂ ਸਾਂਭਿਆ ਨਵੇਂ ਮੰਤਰਾਲੇ ਦਾ ਕਾਰਜਭਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਦੂਰੀਆਂ ਦਿਨੋਂ ਦਿਨ ਵਧਦੀਆਂ ਹੀ ਜਾ ਰਹੀਆਂ ਹਨ। ਧਿਆਨ ਰਹੇ ਕਿ ਲੰਘੇ ਕੱਲ੍ਹ ਨਵਜੋਤ ਸਿੰਘ ਸਿੱਧੂ ਕੋਲੋਂ ਸਥਾਨਕ ਸਰਕਾਰਾਂ ਵਾਲਾ ਵਿਭਾਗ ਵਾਪਸ ਲੈ ਕੇ ਉਨ੍ਹਾਂ ਨੂੰ ਬਿਜਲੀ ਤੇ …

Read More »

ਨਸ਼ਿਆਂ ਦੀ ਰੋਕਥਾਮ ਲਈ ਕੈਪਟਨ ਹੋਏ ਸਖਤ

ਨਸ਼ੇ ਦੇ ਕਾਰੋਬਾਰ ‘ਚ ਲੱਗੇ ਪੁਲਿਸ ਮੁਲਾਜ਼ਮਾਂ ‘ਤੇ ਹੋਵੇਗੀ ਸਖਤ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਸ਼ਿਆਂ ਦੀ ਰੋਕਥਾਮ ਲਈ ਸਖਤ ਹੋ ਗਏ ਹਨ। ਉਨ੍ਹਾਂ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਗਈ ਵਿਸ਼ੇਸ਼ ਟਾਸਕ ਫੋਰਸ ਨੂੰ ਹੁਕਮ ਦਿੱਤੇ ਹਨ ਕਿ ਨਸ਼ੇ ਦੇ ਕਾਰੋਬਾਰ ਵਿੱਚ ਗਲਤਾਨ ਪੁਲਿਸ ਮੁਲਾਜ਼ਮਾਂ …

Read More »

ਸੁਨਾਮ ਨੇੜਲੇ ਪਿੰਡ ਭਗਵਾਨਪੁਰ ‘ਚ ਦੋ ਸਾਲ ਦਾ ਬੱਚਾ ਬੋਰਵੈਲ ‘ਚ ਡਿੱਗਿਆ

ਮਾਪਿਆਂ ਦੀ ਇਕਲੌਤੀ ਔਲਾਦ ਫਤਿਹਵੀਰ ਸਿੰਘ ਨੂੰ ਬਚਾਉਣ ਲਈ ਸਿਰਤੋੜ ਕੋਸ਼ਿਸ਼ਾਂ ਜਾਰੀ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਜ਼ਿਲ੍ਹੇ ਵਿਚ ਪੈਂਦੇ ਸੁਨਾਮ ਨੇੜਲੇ ਪਿੰਡ ਭਗਵਾਨਪੁਰ ਵਿਚ ਲੰਘੇ ਕੱਲ੍ਹ ਦੋ ਸਾਲ ਦਾ ਬੱਚਾ ਫਤਹਿਵੀਰ ਸਿੰਘ ਖੇਡਦਾ-ਖੇਡਦਾ 150 ਫੁੱਟ ਡੂੰਘਾਈ ਵਾਲੇ ਬੋਰਵੈਲ ਵਿਚ ਜਾ ਡਿੱਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਬੋਰਵੈਲ ਬੋਰੀ ਨਾਲ ਢੱਕਿਆ …

Read More »

ਤਖ਼ਤ ਸ੍ਰੀ ਕੇਸਗੜ੍ਹ ਸਾਹਮਣੇ ਵਾਪਰਿਆ ਅੱਗ ਦਾ ਕਹਿਰ

60 ਦੇ ਕਰੀਬ ਆਰਜ਼ੀ ਦੁਕਾਨਾਂ ਸਮੇਤ 2 ਵੱਡੇ ਟਿੱਪਰ ਤੇ ਦੋ ਕਾਰਾਂ ਸੜ ਕੇ ਸੁਆਹ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਮਾਰਕੀਟ ਨੂੰ ਅੱਜ ਤੜਕੇ 3 ਵਜੇ ਦੇ ਕਰੀਬ ਕੁਝ ਹੀ ਮਿੰਟਾਂ ਵਿਚ ਅੱਗ ਨੇ ਆਪਣੀ ਲਪੇਟ ਵਿਚ ਲੈ ਲਿਆ। ਅੱਗ ਇੰਨੀ ਭਿਆਨਕ …

Read More »

ਜਗਨ ਮੋਹਨ ਰੈਡੀ ਦੀ ਕੈਬਨਿਟ ‘ਚ ਹੋਣਗੇ 5 ਉਪ ਮੁੱਖ ਮੰਤਰੀ

ਅਜਿਹਾ ਕਰਨ ਵਾਲਾ ਆਂਧਰਾ ਪ੍ਰਦੇਸ਼ ਹੋਵੇਗਾ ਪਹਿਲਾ ਸੂਬਾ ਨਵੀਂ ਦਿੱਲੀ/ਬਿਊਰੋ ਨਿਊਜ਼ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈਡੀ ਨੇ ਫੈਸਲਾ ਕੀਤਾ ਹੈ ਕਿ ਉਹ ਸੂਬੇ ਵਿਚ ਇਕ ਨਹੀਂ ਬਲਕਿ 5 ਉਪ ਮੁੱਖ ਮੰਤਰੀ ਨਿਯੁਕਤ ਕਰਨਗੇ। ਹੁਣ ਤੱਕ ਦੇਸ਼ ਦੇ ਕਿਸੇ ਵੀ ਸੂਬੇ ਵਿਚ ਅਜਿਹਾ ਪਹਿਲਾਂ ਕਦੀ ਨਹੀਂ ਕੀਤਾ …

Read More »

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ

ਪੁਲਵਾਮਾ ‘ਚ ਚਾਰ ਅੱਤਵਾਦੀ ਮਾਰ ਮੁਕਾਏ ਸ੍ਰੀਨਗਰ/ਬਿਊਰੋ ਨਿਊਜ਼ ਸੁਰੱਖਿਆ ਬਲਾਂ ਨੇ ਪੁਲਵਾਮਾ ਵਿਚ 12 ਘੰਟਿਆਂ ਤੱਕ ਚੱਲੇ ਮੁਕਾਬਲੇ ਦੌਰਾਨ ਜੈਸ਼-ਏ-ਮੁਹੰਮਦ ਦੇ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ। ਇਨ੍ਹਾਂ ਵਿਚ ਦੋ ਵਿਸ਼ੇਸ਼ ਪੁਲਿਸ ਅਧਿਕਾਰੀ ਵੀ ਸ਼ਾਮਲ ਹਨ, ਜੋ ਆਪਣੇ ਹਥਿਆਰ ਲੈ ਕੇ ਫਰਾਰ ਹੋ ਗਏ ਸਨ ਅਤੇ ਅੱਤਵਾਦੀਆਂ ਨਾਲ ਜਾ ਮਿਲੇ ਸਨ। …

Read More »