Breaking News
Home / Mehra Media (page 35)

Mehra Media

ਅਮਰੀਕਾ ‘ਚ ਭਾਰਤੀ ਵਿਦਿਆਰਥੀਆਂ ਲਈ ਵਿਸ਼ੇਸ਼ ਪੋਰਟਲ ਲਾਂਚ

ਨਿਊਯਾਰਕ/ਬਿਊਰੋ ਨਿਊਜ਼ ਅਮਰੀਕਾ ਦੇ ਨਿਊਯਾਰਕ ‘ਚ ਸਥਿਤ ਭਾਰਤੀ ਕੌਂਸਲਖਾਨੇ ਨੇ ਇੱਕ ਅਹਿਮ ਕਦਮ ਪੁੱਟਦਿਆਂ ਇੱਕ ਸਪੈਸ਼ਲ ਪਲੈਟਫਾਰਮ (ਪੋਰਟਲ) ਲਾਂਚ ਕੀਤਾ ਹੈ ਜਿਹੜਾ ਅਮਰੀਕਾ ‘ਚ ਭਾਰਤੀ ਵਿਦਿਆਰਥੀਆਂ ਦੀ ਕੰਪਨੀਆਂ ‘ਚ ਇੰਟਰਨਸ਼ਿਪ ਲਈ ਮੌਕੇ ਤਲਾਸ਼ਣ ‘ਚ ਮਦਦ ਕਰੇਗਾ। ਵਿਦਿਆਰਥੀਆਂ ਨੂੰ ਇਸ ਪਲੈਟਫਾਰਮ ਰਾਹੀਂ ਵਕੀਲਾਂ ਤੇ ਡਾਕਟਰਾਂ ਬਾਰੇ ਵੀ ਜਾਣਕਾਰੀ ਮਿਲੇਗੀ। ਨਿਊਯਾਰਕ ਸਥਿਤ …

Read More »

ਭਾਰਤੀ ਸੰਸਦ ਮੈਂਬਰਾਂ ਦੇ ਸਹੁੰ ਚੁੱਕਣ ਸਬੰਧੀ ਨਿਯਮਾਂ ‘ਚ ਹੋਇਆ ਬਦਲਾਅ

ਨਵੀਂ ਦਿੱਲੀ : ਭਾਰਤੀ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਵਲੋਂ ਲੋਕ ਸਭਾ ਵਿਚ ਸੰਸਦ ਮੈਂਬਰਾਂ ਦੇ ਸਹੁੰ ਚੁੱਕਣ ਦੇ ਨਿਯਮਾਂ ਵਿਚ ਬਦਲਾਅ ਕੀਤਾ ਗਿਆ ਹੈ। ਨਵੇਂ ਨਿਯਮ ਦੇ ਮੁਤਾਬਕ, ਹੁਣ ਸੰਸਦ ਮੈਂਬਰਾਂ ਨੂੰ ਸਹੁੰ ਚੁੱਕਣ ਤੋਂ ਬਾਅਦ ਕੋਈ ਵੀ ਨਾਅਰਾ ਲਗਾਉਣ ਦੀ ਇਜ਼ਾਜਤ ਨਹੀਂ ਹੋਵੇਗੀ। ਓਮ ਬਿਰਲਾ ਨੇ ਨਿਯਮਾਂ …

Read More »

ਟੀਮ ਇੰਡੀਆ ਵੱਲੋਂ ਮੁੰਬਈ ‘ਚ ਕੀਤੀ ਗਈ ਵਿਕਟਰੀ ਪਰੇਡ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਵੀਰਵਾਰ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਦਿੱਲੀ ਪਹੁੰਚੀ। ਜਿੱਥੇ ਪ੍ਰਸ਼ੰਸਕਾਂ ਵੱਲੋਂ ਮੀਂਹ ਦਰਮਿਆਨ ਹੀ ਹਵਾਈ ਅੱਡੇ ‘ਤੇ ਖਿਡਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਅਤੇ ਹੋਰ ਸਟਾਫ਼ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ …

Read More »

ਪੜ੍ਹਾਈ ਤੋਂ ਵੱਧ ਵਿਆਹਾਂ ‘ਤੇ ਖਰਚਾ ਕਰਦੇ ਨੇ ਭਾਰਤੀ

ਭਾਰਤ ਵਿਚ ਇਕ ਸਾਲ ‘ਚ 1 ਕਰੋੜ ਦੇ ਕਰੀਬ ਹੁੰਦੇ ਹਨ ਵਿਆਹ ਨਵੀਂ ਦਿੱਲੀ: ਭਾਰਤੀ ਵਿਆਹ ਸਨਅਤ ਦਾ ਘੇਰਾ ਤਕਰੀਬਨ 10 ਲੱਖ ਕਰੋੜ ਰੁਪਏ ਦਾ ਹੈ ਜੋ ਖੁਰਾਕ ਤੇ ਕਰਿਆਨੇ ਤੋਂ ਬਾਅਦ ਦੂਜੇ ਸਥਾਨ ‘ਤੇ ਹੈ। ਇੱਕ ਰਿਪੋਰਟ ‘ਚ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਆਮ ਭਾਰਤੀ ਸਿੱਖਿਆ …

Read More »

‘ਪਾਣੀਆਂ ‘ਤੇ ਵਹਿੰਦੀ ਪਨਾਹ’ ਕਹਾਣੀ ਸੰਗ੍ਰਹਿ ਪਾਠਕਾਂ ਦਾ ਮਨ ਮੋਹ ਲੈਣ ਦੇ ਸਮਰੱਥ

ਰਵਿਊ ਕਰਤਾ : ਡਾ. ਦੇਵਿੰਦਰ ਪਾਲ ਸਿੰਘ ਪੁਸਤਕ ਦਾ ਨਾਮ : ਪਾਣੀਆਂ ‘ਤੇ ਵਹਿੰਦੀ ਪਨਾਹ ਲੇਖਿਕਾ : ਜ਼ਾਹਿਦਾ ਹਿਨਾ ਸੰਪਾਦਨ ਅਤੇ ਪੰਜਾਬੀ ਅਨੁਵਾਦ : ਸ. ਰਾਬਿੰਦਰ ਸਿੰਘ ਬਾਠ ਪ੍ਰਕਾਸ਼ਕ : ਯੂਨੀਸਟਾਰ ਬੁੱਕਸ ਪ੍ਰਾਈਵੇਟ ਲਿਮਟਿਡ, ਮੁਹਾਲੀ- ਚੰਡੀਗੜ੍ਹ, ਇੰਡੀਆ। ਪ੍ਰਕਾਸ਼ ਸਾਲ : 2024, ਕੀਮਤ: 295 ਰੁਪਏ ; ਪੰਨੇ: 108 ਰਿਵਿਊ ਕਰਤਾ : …

Read More »

ਸ਼੍ਰੋਮਣੀ ਅਕਾਲੀ ਦਲ ‘ਚ ਪਿਆ ਸਿਆਸੀ ਕਲੇਸ਼ ਹੋਰ ਵਧਿਆ

ਸੀਨੀਅਰ ਅਕਾਲੀ ਆਗੂਆਂ ਨੇ ਜਲੰਧਰ ‘ਚ ਕੀਤੀ ਵੱਖਰੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਵਿੱਚ ਪਿਆ ਸਿਆਸੀ ਕਲੇਸ਼ ਹੋਰ ਵਧ ਗਿਆ ਹੈ। ਜਲੰਧਰ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੇ ਮੀਟਿੰਗ ਕਰਕੇ ਲੋਕ ਸਭਾ ਚੋਣਾਂ ‘ਚ ਪਾਰਟੀ ਨੂੰ ਮਿਲੀ ਕਰਾਰੀ ਹਾਰ ਦੇ ਹਵਾਲੇ ਨਾਲ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਮੰਗ …

Read More »

ਲੋਕ ਸਭਾ ‘ਚ ‘ਇਨਕਲਾਬ ਜ਼ਿੰਦਾਬਾਦ, ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ ਹੋਇਆ ਬੁਲੰਦ

ਚੰਡੀਗੜ੍ਹ/ਬਿਊਰੋ ਨਿਊਜ਼ : ਅਠਾਰ੍ਹਵੀਂ ਲੋਕ ਸਭਾ ਦੇ ਪਹਿਲੇ ਇਜਲਾਸ ਦੇ ਦੂਜੇ ਦਿਨ ਹੇਠਲੇ ਸਦਨ ਵਿੱਚ ਪੰਜਾਬੀ ਮਾਂ-ਬੋਲੀ ਦੀ ਗੂੰਜ ਸੁਣਾਈ ਦਿੱਤੀ। ਪੰਜਾਬ ਦੇ 12 ਲੋਕ ਸਭਾ ਮੈਂਬਰਾਂ ਨੇ ਪੰਜਾਬੀ ਵਿੱਚ ਸਹੁੰ ਚੁੱਕੀ। ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਲੰਘੇ ਦਿਨ ਪੰਜਾਬੀ ਵਿਚ ਹਲਫ਼ ਲਿਆ ਸੀ। ਪੰਜਾਬ ਦੇ ਸੰਸਦ …

Read More »

‘ਆਪ’ ਦੇ ਲੋਕ ਸਭਾ ਮੈਂਬਰ ਪੰਜਾਬ ਦੀ ਆਵਾਜ਼ ਬੁਲੰਦ ਕਰਨਗੇ : ਭਗਵੰਤ ਮਾਨ

ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਗੁਰਮੀਤ ਸਿੰਘ ਮੀਤ ਹੇਅਰ, ਮਲਵਿੰਦਰ ਸਿੰਘ ਕੰਗ ਤੇ ਡਾ. ਰਾਜਕੁਮਾਰ ਚੱਬੇਵਾਲ ਨੂੰ ਹਲਫ਼ ਲੈਣ ਮਗਰੋਂ ਅਧਿਕਾਰਤ ਤੌਰ ‘ਤੇ ਸੰਸਦ ਮੈਂਬਰ ਬਣਨ ਦੀ ਵਧਾਈ ਦਿੱਤੀ ਹੈ। ਮਾਨ ਨੇ ਕਿਹਾ ਕਿ ‘ਆਪ’ ਦੇ ਤਿੰਨੋਂ ਸੰਸਦ ਮੈਂਬਰ ਬਹੁਤ …

Read More »

ਕੇਂਦਰ ਸਰਕਾਰ ਨੇ ਪੰਜਾਬ ਦੇ ਇਕ ਹਜ਼ਾਰ ਕਰੋੜ ਰੁਪਏ ਦੇ ਫੰਡ ਰੋਕੇ : ‘ਆਪ’

‘ਆਪ’ ਆਗੂਆਂ ਨੇ ਚੰਡੀਗੜ੍ਹ ਵਿਚ ਕੀਤੀ ਪ੍ਰੈਸ ਕਾਨਫਰੰਸ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਪੰਜਾਬ ਨੇ ਕੇਂਦਰ ਸਰਕਾਰ ‘ਤੇ ਪੰਜਾਬ ਦੇ ਸਰਵ ਸਿੱਖਿਆ ਅਭਿਆਨ (ਐੱਸਐੱਸਏ) ਦੇ ਇਕ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਫ਼ੰਡ ਰੋਕਣ ਦਾ ਆਰੋਪ ਲਗਾਇਆ ਹੈ। ‘ਆਪ’ ਨੇ ਮੋਦੀ ਸਰਕਾਰ ‘ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਕੇਂਦਰ …

Read More »