Breaking News
Home / ਕੈਨੇਡਾ (page 12)

ਕੈਨੇਡਾ

ਕੈਨੇਡਾ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਮੰਤਰੀ ਮਜੂਮਦਾਰ ਵਲੋਂ ਸਿੱਖ ਵਿਅਕਤੀ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਕੀਤੀ ਨਿੰਦਾ

ਆਰੋਪੀ ਵਿਅਕਤੀ ਖਿਲਾਫ ਮੰਗੀ ਗਈ ਕਾਰਵਾਈ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੋਲਕਾਤਾ ਵਿਖੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵਲੋਂ ਇਕ ਸਿੱਖ ਵਿਅਕਤੀ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਘਟਨਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਆਖਿਆ ਕਿ ਦਸਤਾਰ ਸਿੱਖ ਧਰਮ ਦਾ ਅਟੁੱਟ ਅੰਗ ਅਤੇ ਸਿੱਖ ਪਛਾਣ ਦਾ ਪ੍ਰਤੀਕ ਹੈ, ਜਿਸਦੀ ਅਜਿਹੀਆਂ ਹਰਕਤਾਂ ਨਾਲ ਬੇਅਦਬੀ ਕਰਨਾ ਸਮੁੱਚੀ ਸਿੱਖ ਕੌਮ ਦੇ ਜਜ਼ਬਾਤਾਂ ਨੂੰ ਸੱਟ ਮਾਰਨ ਦੇ ਬਰਾਬਰ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਦੇ ਮੰਤਰੀਆਂ ਦਾ ਫਰਜ਼ ਹੈ ਕਿ ਉਹ ਹਰ ਧਰਮ ਦੇ ਲੋਕਾਂ ਦਾ ਸਤਿਕਾਰ ਕਰਨ ਅਤੇ ਸਮਾਜ ਵਿਰੋਧੀ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ ਖਿਲਾਫ਼ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਭਵਿੱਖ ਅੰਦਰ ਕੋਈ ਵੀ ਅਜਿਹੀ ਮਾਨਵ ਵਿਰੋਧੀ ਹਰਕਤ ਨਾ ਕਰੇ।

Read More »

ਸਰਬਜੋਤ ਸਿੰਘ ਸਾਬੀ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸ਼ਾਮਲ

  ਲੁਧਿਆਣਾ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਝਟਕਾ ਚੰਡੀਗੜ੍ਹ/ਬਿਊਰੋ ਨਿਊਜ਼ ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਸਰਬਜੋਤ ਸਿੰਘ ਸਾਬੀ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ। ਉਹ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ …

Read More »

ਭਾਰਤ ਸਰਕਾਰ ਨੇ ਜਨਗਣਨਾ ਨੋਟੀਫਿਕੇਸ਼ਨ ਕੀਤਾ ਜਾਰੀ

  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਂਝੀ ਕੀਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਜਾਤੀ ਜਨਗਣਨਾ ਕਰਵਾਉਣ ਲਈ ਅਧਿਕਾਰਤ ਨੋਟੀਫਿਕੇਸ਼ਨ ਅੱਜ ਜਾਰੀ ਕੀਤਾ ਗਿਆ ਹੈ। ਇਹ ਜਨਗਣਨਾ ਪੂਰੀ ਤਰ੍ਹਾਂ ਡਿਜੀਟਲ ਹੋਵੇਗੀ। ਇਸ ਲਈ ਮੋਬਾਈਲ ਐਪਸ ਤਿਆਰ ਕੀਤੇ ਜਾਣਗੇ ਅਤੇ ਇਸ ਵਿਚ ਜਨਗਣਨਾ ਨਾਲ ਸੰਬੰਧਿਤ ਸਾਰੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ। …

Read More »

ਨਸ਼ਿਆਂ ਨੂੰ ਲੈ ਕੇ ਸੁਨੀਲ ਜਾਖੜ ਨੇ ਮੁੱਖ ਮੰਤਰੀ ਮਾਨ ਨੂੰ ਲਿਖਿਆ ਪੱਤਰ

  ਪੰਜਾਬ ਸਰਕਾਰ ਦੇ ਨਸ਼ਿਆਂ ਸਬੰਧੀ ਦਾਅਵੇ ਨੂੰ ਦੱਸਿਆ ਮਜ਼ਾਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਗਿਆ ਹੈ। ਜਾਖੜ ਨੇ ਕਿਹਾ ਕਿ ਪੱਤਰ ਵਿਚ ਉਨ੍ਹਾਂ ਲਿਖਿਆ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ …

Read More »

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।

Read More »

ਪੰਜਾਬ ਦੇ 8 ਜ਼ਿਲ੍ਹਿਆਂ ’ਚ ਲੂ ਦਾ ਅਲਰਟ-ਬਿਜਲੀ ਦੀ ਖਪਤ ਵਧੀ

ਭਲਕੇ ਮੀਂਹ ਅਤੇ ਹਨ੍ਹੇਰੀ ਦੀ ਵੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅਗਲੇ ਦੋ ਦਿਨ ਵੀ ਜ਼ਿਆਦਾ ਗਰਮੀ ਪੈ ਸਕਦੀ ਹੈ ਅਤੇ ਗਰਮੀ ਨੇ ਆਮ ਜਨ ਜੀਵਨ ’ਤੇ ਵੀ ਅਸਰ ਪਾਇਆ ਹੈ। ਇਸਦੇ ਚੱਲਦਿਆਂ ਮੌਸਮ ਵਿਭਾਗ ਨੇ ਲੂ ਨੂੰ ਲੈ ਕੇ ਰੈਡ ਅਲਰਟ ਜਾਰੀ ਕਰ ਦਿੱਤਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿਚ ਤਾਪਮਾਨ ’ਚ ਸਿਰਫ ਮਾਮੂਲੀ ਜਿਹੀ ਕਮੀ ਆਈ ਹੈ, ਪਰ ਤਾਪਮਾਨ ਅਜੇ ਵੀ ਆਮ ਨਾਲੋਂ ਕਰੀਬ 5 ਡਿਗਰੀ ਜ਼ਿਆਦਾ ਹੈ। ਇਸ ਦੇ ਚੱਲਦਿਆਂ ਬਠਿੰਡਾ ਸਭ ਤੋਂ ਗਰਮ ਰਿਹਾ ਅਤੇ ਇੱਥੇ ਤਾਪਮਾਨ 46.8 ਡਿਗਰੀ ਰਿਕਾਰਡ ਕੀਤਾ ਗਿਆ। ਜ਼ਿਆਦਾ ਗਰਮੀ ਦੇ ਕਾਰਨ ਬਿਜਲੀ ਦੀ ਖਪਤ ਵੀ ਤੇਜ਼ੀ ਨਾਲ ਵਧੀ ਹੈ ਅਤੇ ਕਈ ਸਥਾਨਾਂ ’ਤੇ ਬਿਜਲੀ ਦੀ ਕਟੌਤੀ ਵੀ ਹੋ ਰਹੀ ਹੈ। ਹਾਲਾਂਕਿ ਬਿਜਲੀ ਵਿਭਾਗ ਦਾ ਕਹਿਣਾ ਹੈ ਕਿ ਸਾਡੇ ਕੋਲ 17 ਹਜ਼ਾਰ ਮੈਗਾਵਾਟ ਤੱਕ ਬਿਜਲੀ ਸਪਲਾਈ ਕਰਨ ਦੀ ਸਮਰੱਥਾ ਹੈ ਅਤੇ ਅਸੀਂ ਹਾਲਾਤ ਨਾਲ ਨਿਪਟਣ ਲਈ ਤਿਆਰ ਹਾਂ। ਮੌਸਮ ਵਿਭਾਗ ਦੇ ਮੁਤਾਬਕ 14 ਅਤੇ 15 ਜੂਨ ਨੂੰ ਪੰਜਾਬ ਦੇ ਕੁਝ ਹਿੱਸਿਆਂ ’ਚ ਹਲਕੇ ਮੀਂਹ ਦੀ ਵੀ ਸੰਭਾਵਨਾ ਹੈ।

Read More »

ਪਠਾਨਕੋਟ ’ਚ ਏਅਰਫੋਰਸ ਦੇ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

ਦੋ ਘੰਟਿਆਂ ਬਾਅਦ ਹੈਲੀਕਾਪਟਰ ਹੋਇਆ ਰਵਾਨਾ ਪਠਾਨਕੋਟ/ਬਿਊਰੋ ਨਿਊਜ਼ ਪਠਾਨਕੋਟ ਵਿਚ ਅੱਜ ਸ਼ੁੱਕਰਵਾਰ ਨੂੰ ਏਅਰਫੋਰਸ ਦੇ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਹੋਈ ਹੈ। ਇਸ ਹੈਲੀਕਾਪਟਰ ਨੇ ਪਠਾਨਕੋਟ ਏਅਰਫੋਰਸ ਸਟੇਸ਼ਨ ਤੋਂ ਉਡਾਨ ਭਰੀ ਸੀ। ਜਿਵੇਂ ਹੀ ਇਹ ਉਡਾਨ ਪਿੰਡ ਹਲੇੜ ਦੇ ਨੇੜੀ ਪਹੁੰਚੀ ਤਾਂ ਹੈਲੀਕਾਪਟਰ ਵਿਚ ਤਕਨੀਕੀ ਨੁਕਸ ਪੈ ਗਿਆ। ਇਸ ਤੋਂ ਬਾਅਦ ਪਾਇਲਟ ਨੇ ਉਸ ਹੈਲੀਕਾਪਟਰ ਨੂੰ ਖੇਤ ’ਚ ਲੈਂਡ ਕਰਾ ਦਿੱਤਾ। ਸੂਚਨਾ ਮਿਲਦੇ ਹੀ ਫੌਜ ਅਤੇ ਪੁਲਿਸ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਨੇੜਲਾ ਇਲਾਕਾ ਸੀਲ ਕਰ ਦਿੱਤਾ। ਕਰੀਬ ਦੋ ਘੰਟਿਆਂ ਤੋਂ ਬਾਅਦ ਇਹ ਹੈਲੀਕਾਪਟਰ ਰਵਾਨਾ ਹੋ ਗਿਆ। ਦੱਸਣਯੋਗ ਹੈ ਕਿ ਪਠਾਨਕੋਟ ’ਚ ਜੋ ਅਪਾਚੇ ਹੈਲੀਕਾਪਟਰ ਲੈਂਡ ਕਰਵਾਉਣਾ ਪਿਆ, ਉਹ ਹੈਲੀਕਾਪਟਰ ਵੀ ਬੋਇੰਗ ਕੰਪਨੀ ਹੀ ਬਣਾਉਂਦੀ ਹੈ। ਲੰਘੇ ਕੱਲ੍ਹ ਜਿਹੜਾ ਜਹਾਜ਼ ਅਹਿਮਦਾਬਾਦ ਵਿਚ ਕ੍ਰੈਸ਼ ਹੋਇਆ ਹੈ, ਉਹ ਵੀ ਬੋਇੰਗ ਕੰਪਨੀ ਦਾ ਹੀ ਸੀ। ਧਿਆਨ ਰਹੇ ਕਿ ਲੰਘੀ 6 ਜੂਨ ਨੂੰ ਯੂਪੀ ਦੇ ਸਹਾਰਨਪੁਰ ਵਿਚ ਅਪਾਚੇ ਹੈਲੀਕਾਪਟਰ ਦੀ ਲੈਂਡਿੰਗ ਹੋਈ ਸੀ ਅਤੇ ਮਾਰਚ ਮਹੀਨੇ ਦੌਰਾਨ ਪੰਚਕੂਲਾ ਵਿਚ ਵੀ ਏਅਰਫੋਰਸ ਦਾ ਫਾਈਟਰ ਜੈਟ ਜਗੁਆਰ ਵੀ ਕ੍ਰੈਸ਼ ਹੋ ਗਿਆ ਸੀ।

Read More »

ਮੀਤ ਹੇਅਰ ਨੇ ਕਰਜ਼ੇ ਦੇ ਮੁੱਦੇ ’ਤੇ ਵਿਰੋਧੀ ਧਿਰਾਂ ਨੂੰ ਦਿੱਤਾ ਮੋੜਵਾਂ ਜਵਾਬ

  ਕਿਹਾ : ਅਕਾਲੀ ਦਲ ਦੇ ਰਾਜ ’ਚ ਪੰਜਾਬ ਸਿਰ ਚੜ੍ਹਿਆ ਹੈ ਕਰਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਵੱਲੋਂ ਸੂਬੇ ਸਿਰ ਚੜ੍ਹੇ ਕਰਜ਼ੇ ਨੂੰ ਲੈ ਕੇ ਚੁੱਕੇ ਸਵਾਲਾ ਦਾ ਮੋੜਵਾਂ ਜਵਾਬ ਦਿੱਤਾ …

Read More »

ਦਿੱਲੀ ਆ ਰਹੇ ਏਅਰ ਇੰਡੀਆ ਦੇ ਜਹਾਜ਼ ਦੀ ਥਾਈਲੈਂਡ ’ਚ ਐਮਰਜੈਂਸੀ ਲੈਂਡਿੰਗ

  ਜਹਾਜ਼ ’ਚ ਬੰਬ ਹੋਣ ਦੀ ਮਿਲੀ ਸੀ ਸੂਚਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਥਾਈਲੈਂਡ ਦੇ ਫੁਕੇਟ ਇੰਟਰਨੈਸ਼ਨਲ ਏਅਰਪੋਰਟ ’ਤੇ ਏਅਰ ਇੰਡੀਆ ਦੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਮੀਡੀਆ ਰਿਪੋਰਟਾਂ ਅਨੁਸਾਰ ਇਸ ਜਹਾਜ਼ ਵਿਚ ਬੰਬ ਹੋਣ ਦੀ ਸੂਚਨਾ ਮਿਲੀ ਸੀ ਅਤੇ ਇਸ ਜਹਾਜ਼ ਵਿਚ 156 ਵਿਅਕਤੀ ਸਵਾਰ ਸਨ। ਇਹ ਉਡਾਨ ਫੁਕੇਟ …

Read More »

ਹਸਪਤਾਲ ਪਹੁੰਚ ਕੇ ਪੀਐਮ ਨੇ ਜ਼ਖਮੀ ਵਿਅਕਤੀਆਂ ਨਾਲ ਕੀਤੀ ਗੱਲਬਾਤ

    ਜਹਾਜ਼ ਹਾਦਸੇ ਸਬੰਧੀ ਪੀਐਮ ਮੋਦੀ ਦੀ ਭਾਵੁਕ ਪੋਸਟ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ ਜਹਾਜ਼ ਹਾਦਸੇ ਵਾਲੀ ਜਗ੍ਹਾ ’ਤੇ ਪਹੁੰਚੇ। ਇਸ ਤੋਂ ਬਾਅਦ ਪੀਐਮ ਮੋਦੀ ਹਸਪਤਾਲ ਵੀ ਗਏ ਅਤੇ ਉਨ੍ਹਾਂ ਨੇ ਹਾਦਸੇ ਵਿਚ ਇਕੋ-ਇਕ ਜਿੰਦਾ ਬਚੇ ਭਾਰਤੀ ਮੂਲ ਦੇ ਬਿ੍ਰਟਿਸ਼ ਨਾਗਰਿਕ ਰਮੇਸ਼ ਵਿਸ਼ਵਾਸ ਕੁਮਾਰ …

Read More »