Parvasi News, Canada ਲੇਬਰ ਤੇ ਪ੍ਰੋਡਕਟ ਦੀ ਘਾਟ ਕਾਰਨ ਗਰੌਸਰੀ ਸਟੋਰਜ਼ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਮਾਹਿਰਾਂ ਵੱਲੋਂ ਦਿੱਤੀ ਗਈ ਚੇਤਾਵਨੀ ਅਨੁਸਾਰ ਇਸ ਨਾਲ ਕੈਨੇਡਾ ਦੀ ਫੂਡ ਸਕਿਊਰਿਟੀ ਖਤਰੇ ਵਿੱਚ ਪੈ ਸਕਦੀ ਹੈ। ਕੈਨੇਡੀਅਨ ਫੈਡਰੇਸ਼ਨ ਆਫ ਇੰਡੀਪੈਂਡੈਂਟ ਗਰੌਸਰਜ਼ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਆਫ ਪਬਲਿਕ ਪਾਲਿਸੀ ਗੈਰੀ ਸੈਂਡਜ਼ ਦਾ ਕਹਿਣਾ …
Read More »ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਲੋਕਾਂ ਉੱਤੇ ਅਸੀਂ ਟੈਕਸ ਨਹੀਂ ਲਾਵਾਂਗੇ : ਫੋਰਡ
Parvasi News, Ontario ਪ੍ਰੀਮੀਅਰ ਡੱਗ ਫੋਰਡ ਦਾ ਕਹਿਣਾ ਹੈ ਕਿ ਓਨਟਾਰੀਓ ਕਿਊਬਿਕ ਦੀ ਤਰਜ਼ ਉੱਤੇ ਕੋਵਿਡ-19 ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਲੋਕਾਂ ਖਿਲਾਫ ਟੈਕਸ ਨਹੀਂ ਲਾਵੇਗਾ। ਟੋਰਾਂਟੋ ਜ਼ੂ ਵਿੱਚ ਖੋਲ੍ਹੇ ਗਏ ਵੈਕਸੀਨੇਸ਼ਨ ਕਲੀਨਿਕ ਦਾ ਜਾਇਜ਼ਾ ਲੈਣ ਗਏ ਫੋਰਡ ਨੇ ਇਹ ਟਿੱਪਣੀ ਕੀਤੀ। ਉਨ੍ਹਾਂ ਆਖਿਆ ਕਿ ਅਸੀਂ ਵੱਖਰੀ ਤਰ੍ਹਾਂ ਦੀ ਪਹੁੰਚ ਅਪਣਾ ਰਹੇ ਹਾਂ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਹੀ ਓਨਟਾਰੀਓ ਦੇ ਚੀਫ ਮੈਡੀਕਲ ਆਫੀਸਰ ਆਫ ਹੈਲਥ ਡਾ· ਕੀਰਨ ਮੂਰ ਨੇ ਆਖਿਆ ਕਿ ਕਿਊਬਿਕ ਦੀ ਯੋਜਨਾ ਉਨ੍ਹਾਂ ਨੂੰ ਦੰਡ ਦੇਣ ਵਰਗੀ ਲੱਗ ਰਹੀ ਹੈ ਤੇ ਉਨ੍ਹਾਂ ਦੇ ਪ੍ਰੋਵਿੰਸ ਵੱਲੋਂ ਇਸ ਤਰ੍ਹਾਂ ਦੇ ਮਾਪਦੰਡ ਲਿਆਉਣ ਬਾਰੇ ਵਿਚਾਰ ਨਹੀਂ ਕੀਤਾ ਜਾ ਰਿਹਾ। ਡਾ· ਕੀਰਨ ਮੂਰ ਨੇ ਆਖਿਆ ਕਿ ਸਾਡੇ ਵੱਲੋਂ ਮਹਾਂਮਾਰੀ ਦੌਰਾਨ ਇਸ ਤਰ੍ਹਾਂ ਦੀ ਕੋਈ ਵੀ ਸਿਫਾਰਿਸ਼ ਸਰਕਾਰ ਨੂੰ ਨਹੀਂ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਅਸੀਂ ਬਾਲਗਾਂ ਨੂੰ ਹਮੇਸ਼ਾਂ ਵੈਕਸੀਨੇਸ਼ਨ ਦੇ ਫਾਇਦੇ ਦੱਸ ਕੇ ਹੀ ਉਨ੍ਹਾਂ ਨੂੰ ਪ੍ਰੇਰਿਤ ਕਰਨਾ ਚਾਹੁੰਦੇ ਹਾਂ ਤੇ ਇਸੇ ਤਰ੍ਹਾਂ ਹੀ ਅਸੀਂ ਉਪਲਬਧਤਾ ਤੇ ਪਹੁੰਚ ਨੂੰ ਵਧਾਉਣਾ ਚਾਹੁੰਦੇ ਹਾਂ। ਗੌਰਤਲਬ ਹੈ ਕਿ ਸਤੰਬਰ ਵਿੱਚ ਓਨਟਾਰੀਓ ਵਿੱਚ ਵੈਕਸੀਨੇਸ਼ਨ ਦੇ ਸਬੂਤ ਸਬੰਧੀ ਸਿਸਟਮ ਸੁ਼ਰੂ ਕੀਤਾ ਗਿਆ ਸੀ, ਇਸ ਤਹਿਤ ਉਨ੍ਹਾਂ ਓਨਟਾਰੀਓ ਵਾਸੀਆਂ ਨੂੰ ਵੈਕਸੀਨੇਸ਼ਨ ਤੋਂ ਛੋਟ ਦਿੱਤੀ ਗਈ ਸੀ ਜਿਹੜੇ ਮੈਡੀਕਲ ਕਾਰਨਾਂ ਕਰਕੇ ਸ਼ੌਟਸ ਨਹੀਂ ਸਨ ਲਵਾ ਸਕਦੇ।
Read More »ਸਕੂਲਾਂ ਵਿੱਚ 30 ਫੀ ਸਦੀ ਗੈਰਹਾਜ਼ਰੀ ਮਗਰੋਂ ਹੀ ਹੈਲਥ ਯੂਨਿਟਸ ਨੂੰ ਮਿਲੇਗੀ ਕੋਵਿਡ-19 ਆਊਟਬ੍ਰੇਕ ਦੀ ਜਾਣਕਾਰੀ : ਸਿੱਖਿਆ ਮੰਤਰੀ
Parvasi News, ontario ਓਨਟਾਰੀਓ ਦੇ ਸਕੂਲਾਂ ਦੇ ਪ੍ਰਿੰਸੀਪਲਜ਼ ਨੂੰ ਕੋਵਿਡ-19 ਆਊਟਬ੍ਰੇਕ ਬਾਰੇ ਉਸ ਸਮੇਂ ਹੀ ਪਬਲਿਕ ਹੈਲਥ ਯੂਨਿਟਸ ਨੂੰ ਰਿਪੋਰਟ ਕਰਨ ਦੀ ਲੋੜ ਹੋਵੇਗੀ ਜਦੋਂ 30 ਫੀ ਸਦੀ ਵਿਦਿਆਰਥੀ ਤੇ ਅਧਿਆਪਕ ਸਕੂਲ ਵਿੱਚੋਂ ਕਿਸੇ ਆਊਟਬ੍ਰੇਕ ਕਾਰਨ ਗੈਰਹਾਜ਼ਰ ਹੋਣਗੇ। ਇਹ ਖੁਲਾਸਾ ਬੁੱਧਵਾਰ ਨੂੰ ਸਿੱਖਿਆ ਮੰਤਰਾਲੇ ਵੱਲੋਂ ਓਨਟਾਰੀਓ ਵਾਸੀਆਂ ਲਈ ਕੀਤਾ ਗਿਆ। …
Read More »ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਕਵੀ ਦਰਬਾਰ ਸਫਲਤਾ-ਪੂਰਵਕ ਆਯੋਜਿਤ
ਸਰੀ: ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਅਤੇ ਸਿੱਖਿਆਵਾਂ ਨੂੰ ਸਮਰਪਿਤ ਕਵੀ ਦਰਬਾਰ ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ ਡੈਲਟਾ ਵਿਖੇ ਕਰਵਾਇਆ ਗਿਆ, ਜਿਸ ਵਿਚ ਉੱਚ ਕੋਟੀ ਦੇ ਕਵੀ ਸਹਿਬਾਨ ਨੇ ਹਾਜ਼ਰੀ ਲਵਾਈ। ਵਿਸ਼ੇਸ਼ ਗੱਲ ਇਹ ਰਹੀ ਕਿ ਕਵੀ ਦਰਬਾਰ ਦੀ ਸਮਾਪਤੀ ਤੱਕ ਸੰਗਤਾਂ ਵੱਡੀ ਤਾਦਾਦ ਵਿੱਚ ਮੌਜੂਦ ਰਹੀਆਂ ਅਤੇ …
Read More »ਕੈਮਬ੍ਰਿਜ ਗੁਰੂ ਘਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ
ਟੋਰਾਂਟੋ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੈਮਬ੍ਰਿਜ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਡਰਾਈਵਰ ਵੀਰਾਂ ਵਲੋਂ 7 ਜਨਵਰੀ ਨੂੰ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਿਨ੍ਹਾਂ ਦੇ ਭੋਗ 9 ਜਨਵਰੀ ਨੂੰ ਪਾਏ ਗਏ। ਉਪਰੰਤ ਸਜੇ ਹੋਏ ਦੀਵਾਨਾਂ …
Read More »ਇਸ ਵਾਰ ਚੋਣਾਂ ਵਿਚ ਪਰਵਾਸੀ ਪੰਜਾਬੀ ਢੋਲ ਨਗਾਰੇ ਵਜਾਉਣ ਲਈ ਨਹੀਂ ਆਉਣਗੇ : ਸਤਨਾਮ ਸਿੰਘ ਚਾਹਲ
ਜਲੰਧਰ : ਪੰਜਾਬ ਵਿਧਾਨ ਸਭਾ ਦੀਆਂ ਵਰਤਮਾਨ ਚੋਣਾਂ-2022 ਵਿਚ ਪਰਵਾਸੀ ਪੰਜਾਬੀਆਂ ਦੀ ਦਿਲਚਸਪੀ ਇਸ ਵਾਰ ਲਗਭਗ ਨਾਂਹ ਦੇ ਬਰਾਬਰ ਹੈ। ਇਹ ਪ੍ਰਗਟਾਵਾ ਸਤਨਾਮ ਸਿੰਘ ਚਾਹਲ ਕਾਰਜਕਾਰੀ ਡਾਇਰੈਕਟਰ ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਨੇ ਜਲੰਧਰ ਵਿਚ ਕੀਤਾ ਹੈ। ਚਾਹਲ ਨੇ ਕਿਹਾ ਕਿ ਜਾਪਦਾ ਹੈ ਕਿ ਪਰਵਾਸੀ ਪੰਜਾਬੀ ਸਾਰੀਆਂ ਹੀ ਸਿਆਸੀ ਪਾਰਟੀਆਂ …
Read More »ਸਫਰ ਏ -ਸ਼ਹਾਦਤ ਦੀ ਲੜੀ ਤਹਿਤ 10 ਰੋਜ਼ਾ ਸਮਾਗਮ ਸੰਪੂਰਨ
ਟੋਰਾਂਟੋ/ਬਿਊਰੋ ਨਿਊਜ਼ : ਵਿਰਸੇ ਦੇ ਵਰਸਾਂ ਨਾਲ ਵਿਰਸੇ ਦੀਆਂ ਗੱਲਾਂ ਕਰਨੀਆਂ ਬਹੁਤ ਜ਼ਰੂਰੀ ਹਨ। ਜਿਹੜੀਆਂ ਕੌਮਾਂ ਆਪਣੇ ਵਿਰਸੇ ਆਪਣੇ ਇਤਿਹਾਸ ਨੂੰ ਚੇਤੇ ਰੱਖਦੀਆਂ ਹਨ ਉਹ ਸਮੇਂ-ਸਮੇਂ ‘ਤੇ ਵੱਡੇ ਸੰਘਰਸ਼ਾਂ ਵਿੱਚ ਜਿੱਤ ਪ੍ਰਾਪਤ ਕਰਦੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗਿਆਨੀ ਜੈਦੀਪ ਸਿੰਘ ਫਗਵਾੜਾ ਵਾਲਿਆਂ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੈਂਬਰਿੱਜ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ‘ਤੇ ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ- ਡੈਲਟਾ ਵਿਖੇ ਕਵੀ ਦਰਬਾਰ
ਸਰੀ : ਸਰਬੰਸਦਾਨੀ ਸਾਹਿਬ- ਏ-ਕਮਾਲ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੀ ਸਮੂਹ ਸਿੱਖ ਜਗਤ ਨੂੰ ਲੱਖ ਲੱਖ ਵਧਾਈ ਹੋਵੇ। ਇਸ ਸੰਬੰਧ ਵਿਚ ਕੈਨੇਡਾ ਦੇ ਕੇਂਦਰੀ ਸਿੱਖ ਅਸਥਾਨ ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ- ਡੈਲਟਾ ਵਿਖੇ, ਐਤਵਾਰ 9 ਜਨਵਰੀ 2022 ਸ਼ਾਮ ਨੂੰ ਛੇ ਵਜੇ ਕਵੀ ਦਰਬਾਰ ਕਰਵਾਇਆ ਜਾਏਗਾ। ਚਾਹਵਾਨ ਕਵੀ …
Read More »ਐਨਡੀਪੀ ਆਗੂ ਜਗਮੀਤ ਸਿੰਘ ਦੇ ਘਰ ਬੇਟੀ ਨੇ ਲਿਆ ਜਨਮ
ਐਨਡੀਪੀ ਆਗੂ ਜਗਮੀਤ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਗੁਰਕਿਰਨ ਕੌਰ ਦੇ ਘਰ ਬੇਟੀ ਨੇ ਜਨਮ ਲਿਆ ਹੈ। ਇਸ ਮੌਕੇ ਅਦਾਰਾ ‘ਪਰਵਾਸੀ’ ਨੇ ਜਗਮੀਤ ਸਿੰਘਦੇ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ।
Read More »10 ਸਾਲ ਦੀ ਸਫਲਤਾ ‘ਤੇ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਆਯੋਜਿਤ ਕੀਤਾ ਗਿਆ ਸ਼ਾਨਦਾਰ ਸਲਾਨਾ ਡਿਨਰ ਤੇ ਕਵੀ-ਦਰਬਾਰ
ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਆਪਣੀ ਸਫਲਤਾ ਦੇ 10 ਸਾਲ ਪੂਰੇ ਕਰਨ ‘ਤੇ ਪਿਛਲੇ ਦਿਨੀਂ ਸ਼ਾਨਦਾਰ ਡਿਨਰ ਅਤੇ ਕਵੀ-ਦਰਬਾਰ ਦਾ ਆਯੋਜਨ ਕੀਤਾ ਗਿਆ। ਇਹ ਸਲਾਨਾ ਸਮਾਗਮ 2250 ਬੋਵੇਰਡ ਡਰਾਵੀਵ ਸਥਿਤ ‘ਹੋਮ-ਲਾਈਫ਼ ਰੀਅਲ ਅਸਟੇਟ’ ਦੇ ਮੀਟਿੰਗ-ਹਾਲ ਵਿਚ ਕੀਤਾ ਗਿਆ ਜਿਸ ਵਿਚ 40 ਤੋਂ ਵਧੀਕ ਸਭਾ ਦੇ ਮੈਂਬਰਾਂ …
Read More »