ਅਮਰੀਕਾ ਨੇ ਕਿਹਾ : ਈਰਾਨ ਪ੍ਰਮਾਣੂ ਬੰਬ ਬਣਾਉਣ ਦੇ ਕਰੀਬ ਨਵੀਂ ਦਿੱਲੀ/ਬਿਊੁਰੋ ਨਿਊਜ਼ ਈਰਾਨ ਨੇ ਇਜ਼ਰਾਈਲ ਦੇ ਬੀਸ਼ਰੋਬਾ ਸ਼ਹਿਰ ’ਤੇ ਅੱਜ ਸ਼ੁੱਕਰਵਾਰ ਸਵੇਰੇ ਬੈਲਿਸਟਿਕ ਮਿਜ਼ਾਈਲ ਨਾਲ ਹਮਲਾ ਕੀਤਾ। ਮੀਡੀਆ ਰਿਪੋਰਟਾਂ ਮੁਤਾਬਕ ਮਿਜ਼ਾਈਲ ਮਾਈਕ੍ਰੋ ਸਾਫਟ ਦਫਤਰ ਦੇ ਨਜ਼ਦੀਕ ਡਿੱਗੀ ਹੈ। ਇਸ ਨਾਲ ਕਈ ਕਾਰਾਂ ਨੂੰ ਵੀ ਅੱਗ ਲੱਗ ਗਈ ਅਤੇ ਨੇੜਲੇ …
Read More »ਵਟਸਐਪ ‘ਤੇ ਹੁਣ ਨਜ਼ਰ ਆਉਣਗੇ ਇਸ਼ਤਿਹਾਰ
ਵਰਤੋਂਕਾਰ ਦੇ ਦੇਸ਼, ਸ਼ਹਿਰ, ਉਮਰ ਤੇ ਭਾਸ਼ਾ ਦੇ ਆਧਾਰ ‘ਤੇ ਦਿਖਾਏ ਜਾਣਗੇ ਇਸ਼ਤਿਹਾਰ ਕੈਲੀਫੋਰਨੀਆ/ਬਿਊਰੋ ਨਿਊਜ਼ : ਮਸ਼ਹੂਰ ਮੈਸੇਜਿੰਗ ਐਪ ਵਟਸਐਪ ਨੇ ਕਿਹਾ ਕਿ ਵਰਤੋਂਕਾਰਾਂ (ਯੂਜਰਜ਼) ਨੂੰ ਹੁਣ ਐਪ ਦੇ ਕੁਝ ਹਿੱਸਿਆਂ ਵਿੱਚ ਇਸ਼ਤਿਹਾਰ ਦਿਖਾਈ ਦੇਣਗੇ। ਇਹ ਇਸ਼ਤਿਹਾਰ ਵਰਤੋਂਕਾਰ ਦੇ ਦੇਸ਼, ਸ਼ਹਿਰ, ਉਮਰ ਤੇ ਭਾਸ਼ਾ ਦੇ ਆਧਾਰ ‘ਤੇ ਦਿਖਾਏ ਜਾਣਗੇ। ਇਸੇ …
Read More »ਐਲਨ ਮਸਕ ਦੇ ਸਟਾਰਸ਼ਿਪ ਰਾਕੇਟ ’ਚ ਟੈਸਟਿੰਗ ਦੌਰਾਨ ਹੋਇਆ ਧਮਾਕਾ
ਅੱਗ ਦੀਆਂ ਲਪਟਾਂ ਤੇ ਧੂੰਆਂ ਦੂਰ-ਦੂਰ ਤੱਕ ਦਿੱਤਾ ਦਿਖਾਈ ਬੋਕਾਚਿਕਾ/ਬਿਊਰੋ ਨਿਊਜ਼ : ਦੁਨੀਆ ਦੇ ਸਭ ਤੋਂ ਅਮੀਰ ਕਾਰੋਬਾਰੀ ਐਲਨ ਮਸਕ ਦੇ ਸਟਾਰਸ਼ਿਪ-36 ਰਾਕੇਟ ’ਚ ਟੈਸਟਿੰਗ ਦੌਰਾਨ ਧਮਾਕਾ ਹੋ ਗਿਆ। ਇਹ ਧਮਾਕਾ ਟੈਕਸਾਸ ਦੀ ਸਟਾਰਬੇਸ ਟੈਸਟਿੰਗ ਸਾਈਟ ’ਤੇ ਹੋਇਆ ਅਤੇ ਰਾਕੇਟ ਅੱਗ ਦੇ ਗੋਲੇ ਵਿਚ ਤਬਦੀਲ ਹੋ ਗਿਆ, ਜਿਸ ਦੀਆਂ ਲਪਟਾਂ …
Read More »ਹਾਦਸੇ ਤੋਂ ਬਾਅਦ ਏਅਰ ਇੰਡੀਆ ਦੀਆਂ ਉਡਾਨਾਂ ਹੋ ਰਹੀਆਂ ਪ੍ਰਭਾਵਿਤ
ਯਾਤਰੀਆਂ ਨੂੰ ਹੋ ਰਹੀ ਹੈ ਪਰੇਸ਼ਾਨੀ ਅੰਮਿ੍ਰਤਸਰ/ਬਿਊਰੋ ਨਿਊਜ਼ ਲੰਘੀ 12 ਜੂਨ ਨੂੰ ਅਹਿਮਦਾਬਾਦ ਵਿਚ ਹੋਏ ਜਹਾਜ਼ ਹਾਦਸੇ ਦਾ ਅਸਰ ਅੰਮਿ੍ਰਤਸਰ ਦੇ ਹਵਾਈ ਅੱਡੇ ’ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਹਾਦਸੇ ਵਿਚ 241 ਵਿਅਕਤੀਆਂ ਦੀ ਜਾਨ ਚਲੇ ਗਈ ਸੀ। ਇਸਦੇ ਚੱਲਦਿਆਂ ਅੰਮਿ੍ਰਤਸਰ ਹਵਾਈ ਅੱਡੇ ਤੋਂ ਲੰਡਨ ਅਤੇ ਦਿੱਲੀ …
Read More »ਪੀਐਮ ਮੋਦੀ ਨੇ ਡੋਨਾਲਡ ਟਰੰਪ ਨਾਲ ਫੋਨ ’ਤੇ ਕੀਤੀ ਗੱਲਬਾਤ
ਮੋਦੀ ਨੇ ਕਿਹਾ : ਜੰਗਬੰਦੀ ਪਾਕਿਸਤਾਨ ਦੇ ਕਹਿਣ ’ਤੇ ਹੋਈ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਫੋਨ ’ਤੇ ਗੱਲਬਾਤ ਕੀਤੀ ਹੈ। ਇਹ ਗੱਲਬਾਤ ਕਰੀਬ 35 ਮਿੰਟ ਹੋਈ ਹੈ। ਇਸ ਦੌਰਾਨ ਅੱਤਵਾਦ ਵਿਰੁੱਧ ਭਾਰਤ ਦੀ ਲੜਾਈ ਅਤੇ ਅਪਰੇਸ਼ਨ ਸੰਦੂਰ ’ਤੇ ਚਰਚਾ ਹੋਈ ਹੈ। …
Read More »ਡੋਨਾਲਡ ਟਰੰਪ ਨੇ ਜੀ-7 ਸੰਮੇਲਨ ਨੂੰ ਵਿਚਾਲੇ ਛੱਡਿਆ -ਇਜ਼ਰਾਈਲ-ਈਰਾਨ ਟਕਰਾਅ ਕਾਰਨ ਲਿਆ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਜੀ-7 ਸੰਮੇਲਨ ਲਈ ਕੈਨੇਡਾ ਪਹੁੰਚੇ ਸਨ। ਈਰਾਨ ਅਤੇ ਇਜ਼ਰਾਈਲ ਵਿਚਾਲੇ ਵਧਦੇ ਟਕਰਾਅ ਕਾਰਨ, ਟਰੰਪ ਹੁਣ ਇਕ ਦਿਨ ਪਹਿਲਾਂ ਹੀ ਵਾਪਸ ਚਲੇ ਗਏ ਹਨ। ਟਰੰਪ ਨੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਅਤੇ ਪੱਛਮੀ ਏਸ਼ੀਆ ਵਿਚ ਉਨ੍ਹਾਂ ਦੇ ਵਿਸ਼ੇਸ਼ ਪ੍ਰਤੀਨਿਧੀ ਸਟੀਵ ਵਿਟਕੌਫ ਨੂੰ ਈਰਾਨ ਨਾਲ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਟਰੰਪ ਦਾ ਮੰਨਣਾ ਹੈ ਕਿ ਈਰਾਨ ਗੱਲਬਾਤ ਲਈ ਤਿਆਰ ਹੋਵੇਗਾ। ਇਹ ਜਾਣਕਾਰੀ ਵਾਈਟ ਹਾਊਸ ਵਲੋਂ ਸਾਂਝੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਟਰੰਪ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਈਰਾਨ ਨੂੰ ਪ੍ਰਮਾਣੂ ਸਮਝੌਤੇ ’ਤੇ ਦਸਤਖਤ ਕਰਨੇ ਚਾਹੀਦੇ ਹਨ। ਟਰੰਪ ਨੇ ਇਹ ਵੀ ਕਿਹਾ ਕਿ ਮੈਂ ਇਹ ਵਾਰ-ਵਾਰ ਕਿਹਾ ਹੈ ਕਿ ਸਾਰਿਆਂ ਨੂੰ ਤੁਰੰਤ ਤਹਿਰਾਨ ਖਾਲੀ ਕਰ ਦੇਣਾ ਚਾਹੀਦਾ ਹੈ।
Read More »ਭਾਰਤ ਨੇ ਆਪਣੇ ਨਾਗਰਿਕਾਂ ਨੂੰ ਤਹਿਰਾਨ ਛੱਡਣ ਲਈ ਕਿਹਾ
ਦੂਤਾਵਾਸ ਨਾਲ ਤੁਰੰਤ ਸੰਪਰਕ ਕਰਨ ਦੀ ਸਲਾਹ ਨਵੀਂ ਦਿੱਲੀ/ਬਿਊਰੋ ਨਿਊਜ਼ ਇਜਰਾਈਲ ਅਤੇ ਈਰਾਨ ਵਿਚਾਲੇ ਪੰਜਵੇਂ ਦਿਨ ਵੀ ਸੰਘਰਸ਼ ਜਾਰੀ ਰਿਹਾ। ਇਸ ਦੌਰਾਨ ਈਰਾਨ ’ਚ ਸਥਿਤ ਭਾਰਤੀ ਦੂਤਾਵਾਸ ਨੇ ਤਹਿਰਾਨ ’ਚ ਰਹਿ ਰਹੇ ਲੋਕਾਂ ਨੂੰ, ਉਥੋਂ ਬਾਹਰ ਨਿਕਲਣ ਅਤੇ ਕਿਸੇ ਸੁਰੱਖਿਅਤ ਜਗ੍ਹਾ ’ਤੇ ਚਲੇ ਜਾਣ ਦੀ ਸਲਾਹ ਦਿੱਤੀ ਹੈ। ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਤਹਿਰਾਨ ’ਚ ਰਹਿਣ ਵਾਲੇ ਸਾਰੇ ਲੋਕਾਂ ਨੂੰ ਤੁਰੰਤ ਸ਼ਹਿਰ ਖਾਲੀ ਕਰਨ ਦੀ ਚਿਤਾਵਨੀ ਜਾਰੀ ਕੀਤੀ ਸੀ। ਇਜਰਾਈਲ ਨੇ ਤਹਿਰਾਨ ’ਤੇ ਲੰਘੀ ਰਾਤ ਨੂੰ ਕਈ ਵਾਰ ਏਅਰ ਸਟਰਾਈਕ ਕੀਤੀ। ਇਸੇ ਦੌਰਾਨ ਈਰਾਨ ਨੇ ਵੀ ਇਜਰਾਈਲ ਦੀ ਰਾਜਧਾਨੀ ਤੇਲ ਅਵੀਵ ਅਤੇ ਹਾਈਫਾ ’ਤੇ ਬੰਬਾਰੀ ਕੀਤੀ ਹੈ। ਇਜਰਾਈਲੀ ਹਮਲਿਆਂ ਵਿਚ 224 ਈਰਾਨੀ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ, ਜਦੋਂ ਕਿ 1500 ਦੇ ਕਰੀਬ ਵਿਅਕਤੀ ਜ਼ਖ਼ਮੀ ਵੀ ਹੋਏ ਹਨ। ਇਸੇ ਤਰ੍ਹਾਂ ਇਜ਼ਰਾਈਲ ਵਿਚ ਵੀ ਹੁਣ ਤੱਕ 24 ਵਿਅਕਤੀਆਂ ਦੀ ਜਾਨ ਗਈ ਹੈ ਅਤੇ 600 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਹਨ।
Read More »ਈਰਾਨ ਤੋਂ ਅਰਮੀਨੀਆ ਦੇ ਰਸਤੇ ਵਾਪਸ ਪਰਤਣਗੇ ਭਾਰਤੀ ਵਿਦਿਆਰਥੀ
ਇਜਰਾਈਲ ਨਾਲ ਟਕਰਾਅ ਦੇ ਚੱਲਦਿਆਂ 1500 ਵਿਦਿਆਰਥੀ ਫਸੇ ਨਵੀਂ ਦਿੱਲੀ/ਬਿਊਰੋ ਨਿਊਜ਼ ਇਜਰਾਈਲ ਤੋਂ ਲਗਾਤਾਰ ਚੌਥੇ ਦਿਨ ਜਾਰੀ ਲੜਾਈ ਦੌਰਾਨ ਈਰਾਨ ਨੇ ਵਿਦੇਸ਼ੀ ਨਾਗਰਿਕਾਂ ਨੂੰ ਦੇਸ਼ ਛੱਡਣ ਦੀ ਇਜ਼ਾਜਤ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਨੇ ਆਪਣੇ ਵਿਦਿਆਰਥੀਆਂ ਨੂੰ ਈਰਾਨ ’ਚੋਂ ਵਾਪਸ ਲਿਆਉਣ ਲਈ ਈਰਾਨ ਵਿਚ ਆਰਮੀਨੀਆ ਦੇ ਰਾਜਦੂਤ ਨਾਲ ਗੱਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈਰਾਨ ਵਿਚ 1500 ਵਿਦਿਆਰਥੀਆਂ ਸਣੇ ਕਰੀਬ 10 ਹਜ਼ਾਰ ਭਾਰਤੀ ਫਸੇ ਹੋਏ ਹਨ। ਈਰਾਨ ਦੇ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਮੌਜੂੁਦਾ ਹਾਲਾਤ ਦੌਰਾਨ ਦੇਸ਼ ਦੇ ਏਅਰਪੋਰਟ ਭਾਵੇਂ ਬੰਦ ਹਨ, ਪਰ ਲੈਂਡ ਬਾਰਡਰਜ਼ ਖੁੱਲ੍ਹੇ ਹਨ। ਉਧਰ ਦੂਜੇ ਪਾਸੇ ਈਰਾਨੀ ਫੌਜ ਨੇ ਸੈਂਟਰਲ ਇਜ਼ਰਾਈਲ ਵਿਚ ਕਈ ਥਾਵਾਂ ’ਤੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ ਹਨ। ਇਸ ਦੌਰਾਨ 8 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 200 ਤੋਂ ਜ਼ਿਆਦਾ ਜ਼ਖ਼ਮੀ ਵੀ ਹੋ ਗਏ ਹਨ।
Read More »ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤਾ ਗਿਆ ਸਾਈਪ੍ਰਸ ਦਾ ਸਰਵਉੱਚ ਸਨਮਾਨ
ਮੋਦੀ ਨੇ ਕਿਹਾ : ਇਹ 140 ਕਰੋੜ ਭਾਰਤੀਆਂ ਦਾ ਸਨਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਈਪ੍ਰਸ ਦਾ ਸਰਵਉੱਚ ਸਨਮਾਨ ਦਿੱਤਾ ਗਿਆ ਹੈ। ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕਿ੍ਰਸਟੋ ਡੂਲਾਈਡਜ਼ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਾਈਪ੍ਰਸ ਦਾ ਸਰਵਉੱਚ ਸਨਮਾਨ, ਗ੍ਰੈਂਡ ਕਰਾਸ ਆਫ ਦ ਆਰਡਰ ਆਫ਼ ਮਕਾਰੀਓਸ ਪ੍ਰਦਾਨ ਕੀਤਾ। ਆਰਡਰ ਆਫ ਮਕਾਰੀਓਸ ਸਾਈਪ੍ਰਸ ਦੁਆਰਾ ਦਿੱਤਾ ਗਿਆ ਇਕ ਨਾਈਟਹੁੱਡ ਸਨਮਾਨ ਹੈ, ਜਿਸ ਦਾ ਨਾਮ ਸਾਈਪ੍ਰਸ ਦੇ ਪਹਿਲੇ ਰਾਸ਼ਟਰਪਤੀ ਆਰਚਬਿਸ਼ਪ ਮਕਾਰੀਓਸ ਦੇ ਨਾਮ ’ਤੇ ਰੱਖਿਆ ਗਿਆ ਸੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸ਼੍ਰੀਮਾਨ ਰਾਸ਼ਟਰਪਤੀ, ਮੈਂ ਤੁਹਾਡਾ, ਸਾਈਪ੍ਰਸ ਸਰਕਾਰ ਅਤੇ ਸਾਈਪ੍ਰਸ ਦੇ ਲੋਕਾਂ ਦਾ ਗ੍ਰੈਂਡ ਕਰਾਸ ਆਫ਼ ਦ ਆਰਡਰ ਆਫ਼ ਮਕਾਰੀਓਸ ਸਨਮਾਨ ਲਈ ਦਿਲੋਂ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਨਰਿੰਦਰ ਮੋਦੀ ਲਈ ਹੀ ਨਹੀਂ, ਸਗੋਂ 140 ਕਰੋੜ ਭਾਰਤੀਆਂ ਲਈ ਹੈ।
Read More »ਈਰਾਨ ਦਾ ਇਜ਼ਰਾਈਲ ’ਤੇ ਜਵਾਬੀ ਹਮਲਾ
ਪਹਿਲਾਂ ਇਜ਼ਰਾਈਲ ਨੇ ਈਰਾਨ ਦੇ ਮਿਲਟਰੀ ਟਿਕਾਣਿਆਂ ਨੂੰ ਬਣਾਇਆ ਸੀ ਨਿਸ਼ਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਈਰਾਨ ਨੇ ਇਜ਼ਰਾਈਲ ’ਤੇ ਜਵਾਬੀ ਹਮਲੇ ’ਚ 100 ਤੋਂ ਜ਼ਿਆਦਾ ਡਰੋਨ ਦਾਗੇ ਹਨ। ਇਸ ਤੋਂ ਪਹਿਲਾਂ ਅੱਜ ਸਵੇਰੇ ਇਜ਼ਰਾਈਲ ਨੇ ਈਰਾਨ ’ਤੇ 200 ਫਾਈਟਰ ਜੈਟ ਨਾਲ ਹਮਲਾ ਕੀਤਾ ਸੀ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਇਜ਼ਰਾਈਲੀ ਫੌਜ ਨੇ …
Read More »