Breaking News
Home / ਦੁਨੀਆ (page 23)

ਦੁਨੀਆ

ਦੁਨੀਆ

ਉਜਬੇਕਿਸਤਾਨ ’ਚ ਭਾਰਤੀ ਬਿਜਨਸਮੈਨ ਨੂੰ 20 ਸਾਲ ਦੀ ਸਜ਼ਾ

ਕਫ ਸਿਰਪ ਨਾਲ 68 ਬੱਚਿਆਂ ਦੀ ਮੌਤ ਦਾ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਉਜਬੇਕਿਸਤਾਨ ਦੀ ਸੁਪਰੀਮ ਕੋਰਟ ਨੇ ਇੰਡੀਅਨ ਕਫ ਸਿਰਪ ਪੀਣ ਨਾਲ 68 ਬੱਚਿਆਂ ਦੀ ਹੋਈ ਮੌਤ ਦੇ ਮਾਮਲੇ ਵਿਚ 21 ਵਿਅਕਤੀਆਂ ਨੂੰ ਸਜ਼ਾ ਸੁਣਾਈ ਹੈ। ਮੀਡੀਆ ਦੀ ਰਿਪੋਰਟ ਮੁਤਾਬਕ ਇਨ੍ਹਾਂ ਸਾਰੇ 21 ਵਿਅਕਤੀਆਂ ਨੂੰ 20 ਸਾਲ ਦੀ ਸਖਤ ਸਜ਼ਾ …

Read More »

ਮਰੀਅਮ ਨਵਾਜ਼ ਲਹਿੰਦੇ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣੀ

ਨਵਾਜ਼ ਸ਼ਰੀਫ ਦੀ ਧੀ ਹੈ ਮਰੀਅਮ ਨਵਾਜ਼ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ਼ ਸ਼ਰੀਫ਼ ਦੀ ਧੀ ਤੇ ਪੀਐੱਮਐੱਲ-ਐੱਨ (ਪਾਕਿਸਤਾਨ ਮੁਸਲਿਮ ਲੀਗ-ਨਵਾਜ਼) ਦੀ ਸੀਨੀਅਰ ਆਗੂ ਮਰੀਅਮ ਨਵਾਜ਼ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣ ਗਈ ਹੈ। ਮਰੀਅਮ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ …

Read More »

ਟਰੰਪ ਨੇ ਗੁਪਤ ਦਸਤਾਵੇਜ਼ ਮਾਮਲੇ ਨੂੰ ਖਾਰਜ ਕਰਨ ਦੀ ਕੀਤੀ ਅਪੀਲ

ਵਕੀਲਾਂ ਨੇ ਕਿਹਾ : ਟਰੰਪ ਨੂੰ ਪ੍ਰੈਜੀਡੈਂਟ ਇਮਿਊਨਿਟੀ ਮਿਲਣੀ ਚਾਹੀਦੀ ਹੈ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੁਪਤ ਦਸਤਾਵੇਜ਼ ਮਾਮਲੇ ਨੂੰ ਖਾਰਜ ਕਰਨ ਦੀ ਅਪੀਲ ਕੀਤੀ ਹੈ। ਟਰੰਪ ਦੇ ਵਕੀਲਾਂ ਦਾ ਕਹਿਣਾ ਹੈ ਕਿ ਟਰੰਪ ਪ੍ਰੈਜੀਡੈਂਟ ਇਮਿਊਨਿਟੀ ਦੇ ਹੱਕਦਾਰ ਹਨ। ਇਸ ਲਈ ਉਨ੍ਹਾਂ ’ਤੇ ਕੇਸ ਨਹੀਂ ਚਲਾਇਆ …

Read More »

ਪਾਕਿਸਤਾਨ : ਸ਼ਾਹਬਾਜ਼ ਹੋਣਗੇ ਪ੍ਰਧਾਨ ਮੰਤਰੀ ਤੇ ਜ਼ਰਦਾਰੀ ਰਾਸ਼ਟਰਪਤੀ

ਇਸਲਾਮਾਬਾਦ : ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਤੇ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਗੱਠਜੋੜ ਸਰਕਾਰ ਬਣਾਉਣ ਲਈ ਸੱਤਾ ਦੀ ਵੰਡ ਦੇ ਫਾਰਮੂਲੇ ਬਾਰੇ ਸਹਿਮਤ ਹੋ ਗਈਆਂ ਹਨ। ਦੋਵਾਂ ਧਿਰਾਂ ਵਿਚਾਲੇ ਹੋਏ ਕਰਾਰ ਤਹਿਤ ਸਾਬਕਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਗੱਠਜੋੜ ਸਰਕਾਰ ਦੀ ਅਗਵਾਈ ਕਰਨਗੇ ਜਦੋਂਕਿ ਪੀਪੀਪੀ ਦੇ ਸਹਿ-ਚੇਅਰਮੈਨ ਆਸਿਫ਼ ਅਲੀ ਜ਼ਰਦਾਰੀ (68) ਰਾਸ਼ਟਰਪਤੀ ਦੇ …

Read More »

ਆਸਟਰੇਲੀਆ ‘ਚ ਅੰਗੂਰਾਂ ਦੇ ਕਾਸ਼ਤਕਾਰਾਂ ਨੇ ਟਰੈਕਟਰ ਕੀਤਾ ਮਾਰਚ

ਸਿਡਨੀ/ਬਿਊਰੋ ਨਿਊਜ਼ : ਆਸਟਰੇਲੀਆ ਦੇ ਰਿਵਰਲੈਂਡ ਵਿੱਚ ਅੰਗੂਰਾਂ ਦੇ ਕਾਸ਼ਤਕਾਰਾਂ ਨੇ ਦੋ ਹਫ਼ਤੇ ਪਹਿਲਾਂ ਕੰਪਨੀਆਂ ਵੱਲੋਂ ਸਸਤੇ ਭਾਅ ‘ਤੇ ਅੰਗੂਰ ਖ਼ਰੀਦੇ ਜਾਣ ਵਿਰੁੱਧ ਟਰੈਕਟਰ ਮਾਰਚ ਕੀਤਾ ਅਤੇ ਸੜਕਾਂ ‘ਤੇ ਅੰਗੂਰ ਸੁੱਟ ਕੇ ਰੋਸ ਪ੍ਰਗਟਾਇਆ। ਦੂਜੇ ਪਾਸੇ ਵੱਡੇ ਸਟੋਰਾਂ ਵੱਲੋਂ ਕਿਸਾਨਾਂ ਪਾਸੋਂ ਸਸਤੇ ਭਾਅ ‘ਤੇ ਤਾਜ਼ੇ ਫਲ ਤੇ ਸਬਜ਼ੀਆਂ ਖਰੀਦੇ ਜਾਣ …

Read More »

ਪਾਕਿਸਤਾਨ ਵਿਚ ਨਵਾਜ਼-ਬਿਲਾਬਲ ਦੀ ਗਠਜੋੜ ਸਰਕਾਰ ਬਣੇਗੀ

ਸ਼ਾਹਬਾਜ਼ ਪੀਐਮ ਅਤੇ ਆਸਿਫ ਅਲੀ ਜ਼ਰਦਾਰੀ ਰਾਸ਼ਟਰਪਤੀ ਬਣਨਗੇ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਸਰਕਾਰ ਬਣਾਉਣ ਦੇ ਲਈ ਨਵਾਜ਼ ਸ਼ਰੀਫ ਦੀ ਪਾਰਟੀ ਪੀ.ਐਮ.ਐਲ. (ਐਨ) ਅਤੇ ਬਿਲਾਬਲ ਦੀ ਪਾਰਟੀ ਪੀ.ਪੀ.ਪੀ. ਗਠਜੋੜ ਲਈ ਤਿਆਰ ਹੋ ਗਈ ਹੈ। ਦੋਵਾਂ ਪਾਰਟੀਆਂ ਦੇ ਵਿਚਾਲੇ ਸ਼ਰਤਾਂ ਤਹਿਤ ਗਠਜੋੜ ਲਈ ਸਹਿਮਤੀ ਬਣੀ ਹੈ। ਬਿਲਾਬਲ ਭੁੱਟੋ ਜਰਦਾਰੀ ਨੇ ਕਿਹਾ ਕਿ …

Read More »

ਪਾਕਿਸਤਾਨ ‘ਚ ਸ਼ਾਹਬਾਜ਼ ਸ਼ਰੀਫ ਪ੍ਰਧਾਨ ਮੰਤਰੀ ਅਹੁਦੇ ਲਈ ਉਮੀਦਵਾਰ ਹੋਣਗੇ

ਨਵਾਜ਼ ਸ਼ਰੀਫ ਨੇ ਪ੍ਰਧਾਨ ਮੰਤਰੀ ਲਈ ਭਰਾ ਅਤੇ ਪੰਜਾਬ ਦੇ ਮੁੱਖ ਮੰਤਰੀ ਲਈ ਧੀ ਨੂੰ ਕੀਤਾ ਨਾਮਜ਼ਦ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ‘ਚ ਚੋਣਾਂ ਤੋਂ ਬਾਅਦ ਪ੍ਰਧਾਨ ਮੰਤਰੀ ਚਿਹਰੇ ਦੀ ਤਲਾਸ਼ ਸ਼ੁਰੂ ਹੋ ਗਈ ਹੈ। ਇਸੇ ਦੌਰਾਨ ਨਵਾਜ਼ ਸ਼ਰੀਫ਼ ਨੇ ਆਪਣੇ ਭਰਾ ਸ਼ਾਹਬਾਜ਼ ਸ਼ਰੀਫ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਨਾਮਜ਼ਦ …

Read More »

ਅਮਰੀਕਾ ਦੇ ਕਨਸਾਸ ਸਿਟੀ ‘ਚ ਸੁਪਰ ਬਾਊਲ ਪਰੇਡ ਦੌਰਾਨ ਗੋਲੀਬਾਰੀ ਕਾਰਨ ਇਕ ਮੌਤ ਤੇ 8 ਬੱਚਿਆਂ ਸਣੇ 22 ਜ਼ਖ਼ਮੀ

ਕਨਸਾਸ ਸਿਟੀ (ਅਮਰੀਕਾ)/ਬਿਊਰੋ ਨਿਊਜ਼ : ਅਮਰੀਕਾ ਦੇ ਕਨਸਾਸ ਸਿਟੀ ਚੀਫਜ਼ ਦੀ ‘ਸੁਪਰ ਬਾਊਲ’ (ਫੁੱਟਬਾਲ ਚੈਂਪੀਅਨਸ਼ਿਪ ਵਿੱਚ ਜਿੱਤ ਤੋਂ ਬਾਅਦ ਕੱਢੀ ਪਰੇਡ ਦੌਰਾਨ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 22 ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚ ਅੱਠ ਬੱਚੇ ਵੀ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਤੋਂ ਡਰੇ ਹੋਏ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਬੂ ਧਾਬੀ ‘ਚ ਪਹਿਲੇ ਮੰਦਰ ਦਾ ਉਦਘਾਟਨ

ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਵਾਮੀਨਾਰਾਇਣ ਸੰਪਰਦਾ ਦੇ ਅਹੁਦੇਦਾਰਾਂ ਦੀ ਹਾਜ਼ਰੀ ‘ਚ ਮੰਤਰਾਂ ਦੇ ਉਚਾਰਨ ਦਰਮਿਆਨ ਅਬੂ ਧਾਬੀ ਦੇ ਪਹਿਲੇ ਮੰਦਰ ਦਾ ਉਦਘਾਟਨ ਕੀਤਾ। ਹਲਕੇ ਗੁਲਾਬੀ ਰੰਗ ਦਾ ਰੇਸ਼ਮੀ ਕੁੜਤਾ ਪਜਾਮਾ, ਬਿਨਾਂ ਬਾਂਹ ਵਾਲੀ ਜੈਕੇਟ ਅਤੇ ਪਟਕਾ ਪਹਿਨੇ ਹੋਏ ਪ੍ਰਧਾਨ ਮੰਤਰੀ ਨੇ ਮੰਦਰ ਦੇ ਉਦਘਾਟਨੀ ਸਮਾਗਮ …

Read More »

ਕੈਲੀਫੋਰਨੀਆ ‘ਚ ਭਾਰਤੀ ਮੂਲ ਪਰਿਵਾਰ ਦੇ 4 ਜੀਅ ਘਰ ‘ਚ ਮ੍ਰਿਤਕ ਮਿਲੇ

ਨਵੀਂ ਦਿੱਲੀ : ਭਾਰਤ ਦੇ ਸੂਬੇ ਕੇਰਲ ਦੇ ਚਾਰ ਮੈਂਬਰਾਂ ਦਾ ਪਰਿਵਾਰ ਅਮਰੀਕਾ ਵਿਚ ਕੈਲੀਫੋਰਨੀਆ ਦੇ ਸਾਨ ਮਾਟੇਓ ‘ਚ ਆਪਣੇ ਘਰ ਵਿੱਚ ਮ੍ਰਿਤਕ ਮਿਲਿਆ। ਚਾਰਾਂ ਦੀ ਪਛਾਣ ਆਨੰਦ ਸੁਜੀਤ ਹੈਨਰੀ (42), ਪਤਨੀ ਐਲਿਸ ਪ੍ਰਿਯੰਕਾ (40) ਅਤੇ ਉਨ੍ਹਾਂ ਦੇ ਜੁੜਵਾਂ ਬੱਚਿਆਂ ਨੌਹ ਅਤੇ ਨੀਥਨ (4) ਵਜੋਂ ਹੋਈ ਹੈ। ਪੁਲਿਸ ਮੁਤਾਬਕ ਹੈਨਰੀ …

Read More »