Breaking News
Home / ਪੰਜਾਬ (page 1094)

ਪੰਜਾਬ

ਪੰਜਾਬ

ਵਿਸਾਖੀ ਦਿਹਾੜੇ ਨੂੰ ਸਮਰਪਿਤ ਕੋਈ ਵੀ ਵੱਡਾ ਧਾਰਮਿਕ ਸਮਾਗਮ ਨਾ ਕੀਤਾ ਜਾਵੇ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਤਲਵੰਡੀ ਸਾਬੋ : ਵਿਸ਼ਵ ਭਰ ਵਿਚ ਫੈਲੀ ਮਹਾਂਮਾਰੀ ਕੋਰੋਨਾਵਾਇਰਸ ਦੇ ਚੱਲਦਿਆਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਮਨਾਉਣ ਸਬੰਧੀ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਹੋਈ। ਇਸ ਮੌਕੇ ਇਹ ਫ਼ੈਸਲਾ ਲਿਆ ਗਿਆ ਹੈ ਕਿ ਸਮੂਹ ਗੁਰਦੁਆਰਾ ਪ੍ਰਬੰਧਕਾਂ ਤੇ ਸਿੱਖ ਸੰਸਥਾਵਾਂ ਵਿਸਾਖੀ ਦਿਹਾੜਾ ਵੱਡੇ ਇਕੱਠ ਕਰਨ ਦੀ ਬਜਾਏ ਗੁਰਦੁਆਰਾ …

Read More »

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਨਿਵਾਸ ਨੂੰ ਇਕਾਂਤਵਾਸ ਲਈ ਵਰਤੇਗੀ ਸਰਕਾਰ

ਭਾਈ ਗੋਬਿੰਦ ਸਿੰਘ ਲੌਂਗੋਵਾਲੇ ਨੇ ਕਿਹਾ ਕਿ ਇਥੇ ਇਕਾਂਤਵਾਸ ਲਈ 32 ਕਮਰੇ ਤੇ 3 ਵੱਡੇ ਹਾਲ ਹਨ ਸ੍ਰੀ ਪਾਉਂਟਾ ਸਾਹਿਬ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਵਿੱਚ ਪੈਂਦੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਇੱਕ ਸਰਾਂ ਸਰਕਾਰ ਨੂੰ ਇਕਾਂਤਵਾਸ ਲਈ ਦੇਣ ਦਾ …

Read More »

ਪੰਜਾਬ ‘ਚ ਸੈਨੇਟਾਈਜ਼ਰ ਦੇ ਨਾਂ ‘ਤੇ ਚੋਰ ਬਾਜ਼ਾਰੀ

ਨਕਲੀ ਤੇ ਘਟੀਆ ਸੈਨੇਟਾਈਜ਼ਰ ਵੇਚ ਕੇ ਕਮਾ ਰਹੇ ਨੇ ਕਰੋੜਾਂ, ਸਰਕਾਰ ਨੇ ਨਹੀਂ ਲਿਆ ਕੋਈ ਨੋਟਿਸ ਜਲੰਧਰ : ਮਾਰਚ ਦੇ ਪਹਿਲੇ ਹਫ਼ਤੇ ਕੋਰੋਨਾ ਵਾਇਰਸ ਫ਼ੈਲਣ ਦੀ ਦਹਿਸ਼ਤ ਨੇ ਪੰਜਾਬ ਦੇ ਸਰਕਾਰੀ ਸਿਹਤ ਪ੍ਰਬੰਧ ਦਾ ਖੋਖਲਾਪਣ ਤਾਂ ਸ਼ੁਰੂ ਵਿਚ ਹੀ ਸਾਹਮਣੇ ਲਿਆ ਦਿੱਤਾ ਸੀ। ਪਾਏਦਾਰ ਢੰਗ ਨਾਲ ਨਿਯਮਾਂ ਹੇਠ ਕੁਆਲਿਟੀ ਵਾਲੇ …

Read More »

ਪੰਜਾਬ ਸਰਕਾਰ ਨੂੰ ਭਾਰੀ ਪਵੇਗਾ ਕਰੋਨਾ ਸੰਕਟ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਖ਼ਜ਼ਾਨੇ ਨੂੰ ‘ਕਰੋਨਾ ਵਾਇਰਸ’ ਕਰਕੇ ਵੱਡੀ ਵਿੱਤੀ ਸੱਟ ਵੱਜਣ ਦਾ ਖ਼ਦਸ਼ਾ ਖੜ੍ਹਾ ਹੋ ਗਿਆ ਹੈ। ਵਿੱਤ ਵਿਭਾਗ ਦੇ ਅਧਿਕਾਰੀਆਂ ਦਾ ਦੱਸਣਾ ਹੈ ਕਿ ਲੌਕਡਾਊਨ ਅਤੇ ਕਰਫਿਊ ਤੋਂ ਬਾਅਦ ਸਮੁੱਚੇ ਕਾਰੋਬਾਰ ਅਤੇ ਬਾਜ਼ਾਰ ਬੰਦ ਹੋਣ ਕਾਰਨ ਸਰਕਾਰ ਨੂੰ ਰੋਜ਼ਾਨਾ 150 ਕਰੋੜ ਰੁਪਏ ਦੇ ਕਰੀਬ ਦਾ ਮਾਲੀ …

Read More »

ਫ਼ਰੀਦਕੋਟ ਤੇ ਜਲੰਧਰ ‘ਚ 2 ਤੇ ਮੋਹਾਲੀ ‘ਚ 4 ਹੋਰ ਕੋਰੋਨਾ ਪੀੜਤ

ਪੰਜਾਬ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 105 ਹੋਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਵਾਇਰਸ ਦਾ ਪ੍ਰਕੋਪ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਅੱਜ ਫ਼ਰੀਦਕੋਟ ਤੇ ਜਲੰਧਰ ‘ਚ ਇੱਕ-ਇੱਕ ਵਿਅਕਤੀ ਦੇ ਕੋਰੋਨਾ-ਪਾਜ਼ਿਟਿਵ ਹੋਣ ਦੀ ਖ਼ਬਰ ਮਿਲੀ ਹੈ। ਇੰਝ ਪੰਜਾਬ ‘ਚ ਕੁੱਲ ਕੋਰੋਨਾ-ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 105 ਹੋ ਗਈ ਹੈ। …

Read More »

ਫੀਸਾਂ ਵਸੂਲਣ ਵਾਲੇ ਪ੍ਰਾਈਵੇਟ ਸਕੂਲਾਂ ਦੀ ਆਈ ਸ਼ਾਮਤ

ਪੰਜਾਬ ‘ਚ 22 ਸਕੂਲਾਂ ਖਿਲਾਫ਼ ਅਨੁਸ਼ਾਸਨ ਕਾਰਵਾਈ ਜਿਨ੍ਹਾਂ ਨੇ ਮਾਪਿਆਂ ਤੋਂ ਮੰਗੀ ਸੀ ਫੀਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਕੋਰੋਨਾ ਵਾਇਰਸ ਦੇ ਚਲਦਿਆਂ ਕੋਈ ਵੀ ਸਕੂਲ ਜਾਂ ਕਾਲਜ ਵਿਦਿਆਰਥੀਆਂ ਨੂੰ ਫੀਸਾਂ ਭਰਨ ਲਈ ਮਜ਼ਬੂਰ ਨਹੀਂ ਕਰ ਸਕਦਾ। ਇਸ ਦੇ ਬਾਵਜੂਦ ਪੰਜਾਬ ਦੇ ਕਈ ਪ੍ਰਾਈਵੇਟ ਸਕੂਲ …

Read More »

ਆਪ’ ਵਿਧਾਇਕ ਕੁਲਤਾਰ ਸੰਧਵਾਂ ਨੇ ਖੁਦ ਨੂੰ ਕੀਤਾ ਆਈਸੋਲੇਟ

ਫਰੀਦਕੋਟ/ਬਿਊਰੋ ਨਿਊਜ਼ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਆਪ ਨੂੰ ਘਰ ਵਿੱਚ ਏਕਾਂਤਵਾਸ ਵਿੱਚ ਰੱਖ ਲਿਆ ਹੈ। ਦੱਸਣਯੋਗ ਹੈ ਜੋ ਅੱਜ ਫਰੀਦਕੋਟ ਤੋਂ ਕਰੋਨਾ ਦਾ ਮਰੀਜ਼ ਪਾਜ਼ੀਟਿਵ ਆਇਆ ਹੈ ਉਹ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੇ ਵੀ ਸੰਪਰਕ ਵਿਚ ਰਿਹਾ ਹੈ। ਇਸ ਤਰ੍ਹਾਂ ਵਿਧਾਇਕ ਕੁਲਤਾਰ …

Read More »

ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ ਹੁਣ 19 ਅਪ੍ਰੈਲ ਨੂੰ

ਅੰਮ੍ਰਿਤਸਰ/ਬਿਊਰੋ ਨਿਊਜ਼ ਲੰਘੇ ਦਿਨੀਂ ਅਕਾਲ ਚਲਾਣਾ ਕਰ ਗਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਹੁਣ 19 ਅਪ੍ਰੈਲ ਨੂੰ ਪਾਏ ਜਾਣਗੇ। ਇਹ ਜਾਣਕਾਰੀ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਤੀ ਹੈ। ਉਨ੍ਹਾਂ ਦੱਸਿਆ …

Read More »

ਪੰਜਾਬ ‘ਚ ਕਰਫਿਊ ਨੂੰ ਲੈ ਕੇ ਪਿਆ ਭੰਬਲਭੂਸਾ

ਪਹਿਲਾਂ ਪੱਤਰ ਹੋਇਆ ਜਾਰੀ ਕਿ 30 ਅਪ੍ਰੈਲ ਤੱਕ ਪੰਜਾਬ ‘ਚ ਰਹੇਗਾ ਕਰਫਿਊ, ਫਿਰ ਕਰਫਿਊ ਵਧਾਉਣ ਵਾਲਾ ਫੈਸਲਾ ਲਿਆ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਕਰਫਿਊ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਭੰਬਲਭੁਸੇ ‘ਚ ਪਾ ਦਿੱਤਾ ਹੈ। ਸਰਕਾਰ ਨੇ ਕਰਫਿਊ ਦੀ ਮਿਆਦ ਵਧਾਉਣ ਨੂੰ ਲੈ ਕੇ ਜਾਰੀ ਕੀਤੀ ਗਈ ਚਿੱਠੀ …

Read More »

ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ ਹੋਈ 89

ਮੋਹਾਲੀ ਜ਼ਿਲ੍ਹੇ ‘ਚ ਸਭ ਤੋਂ ਵੱਧ 26 ਵਿਅਕਤੀ ਕਰੋਨਾ ਤੋਂ ਪੀੜਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਅੱਜ 10 ਨਵੇਂ ਕਰੋਨਾ-ਪਾਜ਼ਿਟਿਵ ਕੇਸ ਸਾਹਮਣੇ ਆ ਗਏ ਹਨ। ਹੁਣ ਪੰਜਾਬ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 89 ਹੋ ਗਈ ਹੈ। ਅੱਜ ਸਵੇਰੇ ਹੀ ਮੋਹਾਲੀ ਜ਼ਿਲ੍ਹੇ ‘ਚ ਡੇਰਾ ਬੱਸੀ ਲਗਲੇ ਪਿੰਡ ਜਵਾਰਪੁਰ ‘ਚ ਸੱਤ …

Read More »