Breaking News
Home / ਪੰਜਾਬ (page 176)

ਪੰਜਾਬ

ਪੰਜਾਬ

ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ’ਚ ਨਹੀਂ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਮਾਨ

ਸੁਖਬੀਰ ਬਾਦਲ ਨੇ ਕੀਤਾ ਹੋਇਆ ਹੈ ਮਾਨਹਾਨੀ ਦਾ ਕੇਸ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਨਹਾਨੀ ਦਾ ਕੇਸ ਦਰਜ ਕਰਵਾਇਆ ਹੋਇਆ ਹੈ। ਇਸ ਮਾਨਹਾਨੀ ਦੇ ਕੇਸ ਵਿਚ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿਚ ਸੁਣਵਾਈ …

Read More »

ਪਟਿਆਲਾ ’ਚ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਬਾਹਰ ਧਰਨਾ ਦੇ ਰਹੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨਾਲ ਸਬੰਧਤ ਸੀ ਕਿਸਾਨ ਨਰਿੰਦਰਪਾਲ ਸਿੰਘ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ’ਚ ਮੋਤੀ ਮਹਿਲ ਦੇ ਬਾਹਰ ਧਰਨੇ ’ਤੇ ਬੈਠੇ ਕਿਸਾਨ ਨਰਿੰਦਰਪਾਲ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਜਾਨ ਚਲੇ ਗਈ ਹੈ। ਇਹ ਕਿਸਾਨ ਨਰਿੰਦਰਪਾਲ ਸਿੰਘ  ਭਾਰਤੀ ਕਿਸਾਨ ਯੂਨੀਅਨ …

Read More »

ਡਾ. ਇੰਦਰਬੀਰ ਸਿੰਘ ਨਿੱਝਰ ਦੂਜੀ ਵਾਰ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਬਣੇ

ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਹਨ ਡਾ. ਇੰਦਰਬੀਰ ਸਿੰਘ ਨਿੱਝਰ ਅੰਮਿ੍ਰਤਸਰ/ਬਿਊਰੋ ਨਿਊਜ਼ ਦੁਨੀਆ ਭਰ ’ਚ ਨਾਮਵਰ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦੀ ਜਨਰਲ ਕਮੇਟੀ ਦੀਆਂ ਅੰਮਿ੍ਰਤਸਰ ’ਚ ਹੋਈਆਂ ਚੋਣਾਂ ਵਿਚ ਇਕ ਵਾਰ ਫਿਰ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਉਨ੍ਹਾਂ ਦੀ ਟੀਮ ਨੇ ਜਿੱਤ ਹਾਸਲ ਕੀਤੀ ਹੈ। ਡਾ. ਇੰਦਰਬੀਰ ਸਿੰਘ …

Read More »

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ਲਈ ਡਾ. ਲਖਵਿੰਦਰ ਸਿੰਘ ਜੌਹਲ ਤੇ ਸਾਥੀਆਂ ਵੱਲੋਂ ਮਨੋਰਥ ਪੱਤਰ ਜਾਰੀ

ਚੰਡੀਗੜ੍ਹ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ 3 ਮਾਰਚ ਨੂੰ ਹੋ ਰਹੀ ਚੋਣ ਲਈ ਲਖਵਿੰਦਰ ਸਿੰਘ ਜੌਹਲ (ਡਾ.) ਦੀ ਅਗਵਾਈ ਵਾਲੀ ਟੀਮ ਵਲੋਂ ਮਨੋਰਥ ਪੱਤਰ ਜਾਰੀ ਕਰ ਦਿੱਤਾ ਗਿਆ। ਮਨੋਰਥ ਪੱਤਰ ਇਸ ਵਾਰ ਜਨਰਲ ਸਕੱਤਰੀ ਦੇ ਉਮੀਦਵਾਰ ਡਾ. ਗੁਰਇਕਬਾਲ ਸਿੰਘ ਨੇ ਜਾਰੀ ਕੀਤਾ। ਚੋਣ ਮਨੋਰਥ ਪੱਤਰ ਤਿਆਰੀ ਕਮੇਟੀ ਵਿੱਚ ਡਾ. …

Read More »

ਭਾਰਤ ਸਰਕਾਰ ਵਲੋਂ ਕਿਸਾਨਾਂ ਨੂੰ 5 ਫਸਲਾਂ ’ਤੇ ਐਮਐਸਪੀ ਦੇਣ ਦੀ ਪੇਸ਼ਕਸ਼

ਦੋ ਦਿਨ ਵਿਚਾਰ ਕਰਾਂਗੇ, ਸਹਿਮਤੀ ਨਾ ਬਣੀ ਤਾਂ 21 ਫਰਵਰੀ ਨੂੰ ਦਿੱਲੀ ਕੂਚ ਕਰਾਂਗੇ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਅੰਦੋਲਨ ਦੇ ਚੱਲਦਿਆਂ ਭਾਰਤ ਦੀ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ 5 ਫਸਲਾਂ ’ਤੇ ਐਮਐਸਪੀ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ। ਜਿਨ੍ਹਾਂ 5 ਫਸਲਾਂ ’ਤੇ ਐਮਐਸਪੀ ਦੀ ਪੇਸ਼ਕਸ਼ …

Read More »

ਕਿਸਾਨਾਂ ਵਲੋਂ ਪੰਜਾਬ ਦੇ ਸਾਰੇ ਟੌਲ ਪਲਾਜ਼ੇ 22 ਫਰਵਰੀ ਤੱਕ ਬੰਦ ਰੱਖਣ ਦਾ ਐਲਾਨ

ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਵੀ ਕਰਾਂਗੇ : ਰਾਜੇਵਾਲ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਸਥਿਤ ਈਸੜੂ ਭਵਨ ਵਿਚ ਅੱਜ ਐਤਵਾਰ ਨੂੰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਹੋਈ ਹੈ। ਇਸ ਬੈਠਕ ਵਿਚ 37 ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ। ਇਸ ਦੌਰਾਨ ਕਿਸਾਨ ਆਗੂ ਬਲਬੀਰ …

Read More »

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਇਸੇ ਮਹੀਨੇ ਦੇ ਆਖਰੀ ਹਫਤੇ ਹੋਵੇਗਾ ਸ਼ੁਰੂ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਸ ਇਸੇ ਫਰਵਰੀ ਮਹੀਨੇ ਦੇ ਆਖਰੀ ਹਫਤੇ ਸ਼ੁਰੂ ਹੋਣ ਦਾ ਅਨੁਮਾਨ ਹੈ। ਪੰਜਾਬ ਸਰਕਾਰ ਤੇ ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਬਜਟ ਇਜਲਾਸ ਬੁਲਾਉਣ ਸਬੰਧੀ ਤਿਆਰੀਆਂ ਸ਼ੁਰੂੁ ਕਰ ਦਿੱਤੀਆਂ ਹਨ। ਦੱਸਿਆ ਜਾਂਦਾ ਹੈ ਕਿ ਮੰਗਲਵਾਰ ਜਾਂ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਜ਼ਾਰਤ …

Read More »

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੇਂਦਰ ਸਰਕਾਰ ਨੂੰ ਨਸੀਹਤ

ਕਿਹਾ : ਢਿੱਲ-ਮੱਠ ਦੀ ਨੀਤੀ ਤੋਂ ਬਚੋ ਤੇ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰੋ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਚੰਡੀਗੜ੍ਹ ’ਚ ਭਾਰਤ ਸਰਕਾਰ ਨੂੰ ਕਿਹਾ ਕਿ  ‘ਢਿੱਲ-ਮੱਠ ਦੀ ਨੀਤੀ ਤੋਂ ਬਚੋ ਤੇ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰੋ’। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦਾ ਐਲਾਨ ਅਗਲੇ ਮਹੀਨੇ ਹੋ …

Read More »

ਨਵਜੋਤ ਸਿੰਘ ਸਿੱਧੂ ਕਿਸਾਨਾਂ ਦੇ ਹੱਕ ਵਿਚ ਉਤਰੇ 

ਭਾਜਪਾ ’ਚ ਜਾਣ ਦੀਆਂ ਅਟਕਲਾਂ ਨੂੰ ਨਕਾਰਿਆ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਿਸਾਨਾਂ ਦੇ ਹੱਕ ਵਿਚ ਉਤਰ ਆਏ ਹਨ। ਨਵਜੋਤ ਸਿੱਧੂ ਨੇ ਕਾਂਗਰਸ ਛੱਡਣ ਦੀਆਂ ਸਾਰੀਆਂ ਅਟਕਲਾਂ ਨੂੰ ਨਕਾਰ ਦਿੱਤਾ ਹੈ। ਨਵਜੋਤ ਸਿੱਧੂ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ …

Read More »

ਪੰਜਾਬ ਦੇ 7 ਜ਼ਿਲ੍ਹਿਆਂ ਵਿਚ ਇੰਟਰਨੈਟ ਸੇਵਾਵਾਂ ਬੰਦ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਰੋਧ ਤੋਂ ਬਾਅਦ ਵੀ ਕਿਸਾਨ ਅੰਦੋਲਨ ਦੇ ਚੱਲਦਿਆਂ ਪੰਜਾਬ ਦੇ 7 ਜ਼ਿਲ੍ਹਿਆਂ ਵਿਚ ਇੰਟਰਨੈਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ ਨਾਲ ਲੱਗਦੇ 3 ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿਚ ਹੀ ਇੰਟਰਨੈਟ ਸੇਵਾਵਾਂ ’ਤੇ ਪਾਬੰਦੀ ਸੀ, ਪਰ ਕੇਂਦਰੀ …

Read More »