Breaking News
Home / ਪੰਜਾਬ (page 5)

ਪੰਜਾਬ

ਪੰਜਾਬ

ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ’ਚ ਜ਼ਿਮਨੀ ਚੋਣ ਲਈ ਵੋਟਾਂ ਭਲਕੇ 19 ਜੂਨ ਨੂੰ

  ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਚੋਣ ਜਿੱਤਣ ਲਈ ਲਾਇਆ ਪੂਰਾ ਜ਼ੋਰ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਵਿਚ ਭਲਕੇ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਕੀਤਾ ਜਾ ਰਿਹਾ ਚੋਣ ਪ੍ਰਚਾਰ ਲੰਘੇ ਕੱਲ੍ਹ ਸ਼ਾਮੀਂ 6 ਵਜੇ ਸਮਾਪਤ ਹੋ …

Read More »

ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ’ਚ ਜ਼ਿਮਨੀ ਚੋਣ ਲਈ ਵੋਟਾਂ ਭਲਕੇ 19 ਜੂਨ ਨੂੰ

ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਚੋਣ ਜਿੱਤਣ ਲਈ ਲਾਇਆ ਪੂਰਾ ਜ਼ੋਰ ਲੁਧਿਆਣਾ/ਬਿੳੂਰੋ ਨਿੳੂਜ਼ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਵਿਚ ਭਲਕੇ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਕੀਤਾ ਜਾ ਰਿਹਾ ਚੋਣ ਪ੍ਰਚਾਰ ਲੰਘੇ ਕੱਲ੍ਹ ਸ਼ਾਮੀਂ 6 ਵਜੇ ਸਮਾਪਤ ਹੋ ਗਿਆ …

Read More »

ਅੰਮਿ੍ਰਤਸਰ ’ਚ ਵਧ ਰਹੇ ਕਰੋਨਾ ਦੇ ਮਾਮਲੇ – ਮੈਡੀਕਲ ਕਾਲਜ ਦੇ ਤਿੰਨ ਜੂਨੀਅਰ ਡਾਕਟਰਾਂ ਨੂੰ ਹੋਇਆ ਕਰੋਨਾ

ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ’ਚ ਕਰੋਨਾ ਦੇ ਮਾਮਲੇ ਵਧਣ ਲੱਗੇ ਹਨ ਅਤੇ ਮੈਡੀਕਲ ਕਾਲਜ ਦੇ ਤਿੰਨ ਜੂਨੀਅਰ ਡਾਕਟਰ ਵੀ ਕਰੋਨਾ ਦੀ ਲਪੇਟ ਵਿਚ ਆ ਗਏ ਹਨ। ਸਿਹਤ ਵਿਭਾਗ ਨੇ ਚੌਕਸੀ ਵਰਤਦਿਆਂ ਇਨ੍ਹਾਂ ਡਾਕਟਰਾਂ ਨੂੰ ਹੋਮ ਆਈਸੋਲੇਟ ਕਰ ਦਿੱਤਾ ਹੈ। ਸਿਵਲ ਸਰਜਨ ਡਾਕਟਰ ਕਿਰਨਦੀਪ ਕੌਰ ਨੇ ਦੱਸਿਆ ਕਿ ਭਾਵੇਂ ਕੋਵਿਡ ਦੇ ਨਵੇਂ ਵੈਰੀਐਂਟ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ, ਪਰ ਫਿਰ ਵੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਆਖਿਆ ਕਿ ਇਹ ਤਿੰਨੋਂ ਕੇਸ ਮੈਡੀਕਲ ਕਾਲਜ ਦੇ ਜੂਨੀਅਰ ਡਾਕਟਰ ਹਨ, ਜੋ ਕਿ ਇਸ ਸਮੇਂ ਹੋਮ ਆਈਸੋਲੇਟ ਹਨ ਅਤੇ ਬਿਲਕੁਲ ਸਿਹਤਮੰਦ ਹਨ। ਧਿਆਨ ਰਹੇ ਕਿ ਅੰਮਿ੍ਰਤਸਰ ਵਿਚ ਹੁਣ ਤੱਕ ਕਰੋਨਾ ਦੇ 6 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸੇ ਦੌਰਾਨ ਸਿਹਤ ਵਿਭਾਗ ਨੇ ਲੋਕਾਂ ਨੂੰ ਗਾਈਡ ਲਾਈਨਜ਼ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਹੈ।

Read More »

ਪੰਜਾਬ ਸਰਕਾਰ ਨੇ ਪੰਚਾਇਤਾਂ ਤੋਂ ਮੰਗੀ ਨਸ਼ਾ ਤਸਕਰਾਂ ’ਤੇ ਪੁਲਿਸ ਕਾਰਵਾਈ ਬਾਰੇ ਫੀਡਬੈਕ

ਹਿੰਦੀ ’ਚ ਪ੍ਰੋਫਾਰਮਾ ਭੇਜਣ ਕਰਕੇ ਹੋਈ ਆਲੋਚਨਾ, ਫਿਰ ਪ੍ਰੋਫਾਰਮਾ ਪੰਜਾਬੀ ’ਚ ਬਣਵਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਖਿਲਾਫ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਜ਼ਮੀਨੀ ਹਕੀਕਤ ਜਾਨਣ ਲਈ ਪੰਚਾਇਤਾਂ ਤੋਂ ਫੀਡਬੈਕ ਮੰਗੀ ਹੈ। ਪੰਚਾਇਤਾਂ ਨੂੰ ਬਾਕਾਇਦਾ ਪ੍ਰੋਫਾਰਮਾ ਭੇਜਿਆ ਗਿਆ ਹੈ, ਜਿਸ ਵਿਚ ਵੱਖ-ਵੱਖ ਕਾਲਮ ਬਣਾਏ ਗਏ ਹਨ, ਜੋ ਪੰਚਾਇਤਾਂ ਨੇ ਪੂਰੇ ਵੇਰਵੇ ਸਹਿਤ ਭਰਨੇ ਹਨ। ਪੰਚਾਇਤ, ਸਰਪੰਚ, ਪੰਚ ਤੋਂ ਇਲਾਵਾ ਪਿੰਡ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਵੀ ਆਪਣੀ ਰਾਇ ਇਸ ਪ੍ਰੋਫਾਰਮੇ ਵਿਚ ਦੇਣੀ ਹੋਵੇਗੀ। ਜਾਣਕਾਰੀ ਅਨੁਸਾਰ ਸਰਕਾਰ ਨੇ ਪੰਚਾਇਤਾਂ ਤੋਂ 24 ਜੂਨ ਤੱਕ ਰਿਪੋਰਟ ਮੰਗੀ ਹੈ। ਇਹ ਪ੍ਰੋਫਾਰਮਾ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਿਹਾ ਹੈ। ਪ੍ਰੋਫਾਰਮਾ ਹਿੰਦੀ ਵਿਚ ਜਾਰੀ ਕੀਤੇ ਜਾਣ ਨੂੰ ਲੈ ਕੇ ਸਰਕਾਰ ਦੀ ਸੋਸ਼ਲ ਮੀਡੀਆਂ ’ਤੇ ਆਲੋਚਨਾ ਵੀ ਹੋ ਰਹੀ ਹੈ। ਦੱਸਿਆ ਜਾਂਦਾ ਹੈ ਕਿ ਆਲੋਚਨਾ ਹੋਣ ਤੋਂ ਬਾਅਦ ਸਰਕਾਰ ਨੇ ਪੰਜਾਬੀ ਵਿਚ ਵੀ ਪ੍ਰੋਫਾਰਮਾ ਤਿਆਰ ਕਰ ਲਿਆ ਹੈ।

Read More »

ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ’ਚ ਜ਼ਿਮਨੀ ਚੋਣ ਲਈ ਵੋਟਾਂ 19 ਜੂਨ ਨੂੰ

ਚੋਣ ਪ੍ਰਚਾਰ ਹੋਇਆ ਬੰਦ-ਹੁਣ ਉਮੀਦਵਾਰ ਘਰ-ਘਰ ਜਾ ਕੇ ਮੰਗ ਸਕਣਗੇ ਵੋਟਾਂ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਵਿਚ ਪਰਸੋਂ ਯਾਨੀ ਕਿ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਕੀਤਾ ਜਾ ਰਿਹਾ ਚੋਣ ਪ੍ਰਚਾਰ ਅੱਜ ਸ਼ਾਮੀਂ ਸਮਾਪਤ ਹੋ ਗਿਆ ਹੈ। ਹੁਣ ਕੋਈ ਵੀ ਸਿਆਸੀ ਪਾਰਟੀ ਚੋਣ ਰੈਲੀ ਨਹੀਂ ਕਰ ਸਕੇਗੀ, ਪਰ ਉਮੀਦਵਾਰ ਘਰ-ਘਰ ਜਾ ਕੇ ਵੋਟਾਂ ਜ਼ਰੂਰ ਮੰਗ ਸਕਣਗੇ। ਇਸ ਜ਼ਿਮਨੀ ਚੋਣ ਲਈ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਹੀ ਹੋਵੇਗਾ। ਵੈਸੇ ਤਾਂ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਵੀ ਆਪੋ-ਆਪਣੇ ਉਮੀਦਵਾਰ ਦੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਜ਼ਿਮਨੀ ਚੋਣ ਲਈ ਕੁੱਲ 14 ਉਮੀਦਵਾਰ ਚੋਣ ਮੈਦਾਨ ਵਿਚ ਹਨ।  ਧਿਆਨ ਰਹੇ ਕਿ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ।

Read More »

ਚੋਣਾਂ ਦੌਰਾਨ ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ ਮੋਬਾਈਲ ਫੋਨ ਜਮ੍ਹਾਂ ਕਰਾਉਣ ਦੀ ਸਹੂਲਤ

ਹੁਣ ਮੋਬਾਇਲ ਫੋਨਾਂ ਨੂੰ ਪੋਲਿੰਗ ਸਟੇਸ਼ਨਾਂ ਦੇ ਅੰਦਰ ਲਿਜਾਣ ਦੀ ਇਜਾਜ਼ਤ ਨਹੀਂ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ’ਤੇ 19 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਦੌਰਾਨ ਪ੍ਰਸ਼ਾਸਨ ਨੇ ਵੋਟਰਾਂ ਲਈ ਇਕ ਵੱਖਰੀ ਸਹੂਲਤ ਦੇਣ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਵੋਟ ਪਾਉਣ ਲਈ ਆਉਣ ਵਾਲੇ ਵੋਟਰ ਪੋਲਿੰਗ ਸਟੇਸ਼ਨਾਂ ਦੇ ਬਾਹਰ ਨਿਰਧਾਰਤ ਕਾਊਂਟਰਾਂ ’ਤੇ ਆਪਣੇ ਮੋਬਾਈਲ ਫੋਨ ਜਮ੍ਹਾਂ ਕਰਵਾ ਸਕਦੇ ਹਨ। ਹੁਣ ਮੋਬਾਇਲ ਫੋਨਾਂ ਨੂੰ ਪੋਲਿੰਗ ਸਟੇਸ਼ਨਾਂ ਦੇ ਅੰਦਰ ਲਿਜਾਣ ਦੀ ਇਜਾਜ਼ਤ ਨਹੀਂ ਹੋਵੇਗੀ, ਕਿਉਂਕਿ ਚੋਣ ਪ੍ਰਕਿਰਿਆ ਦੀ ਗੁਪਤਤਾ ਅਤੇ ਮਰਿਆਦਾ ਬਣਾਈ ਰੱਖਣ ਲਈ 100 ਮੀਟਰ ਦੇ ਘੇਰੇ ਅੰਦਰ ਮੋਬਾਇਲ ਫੋਨ ਬੰਦ ਰੱਖੇ ਜਾਣੇ ਚਾਹੀਦੇ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੌਰਾਨ ਮੋਬਾਈਲ ਫ਼ੋਨ ਜਮ੍ਹਾ ਕਰਾਉਣ ਦੀ ਸਹੂਲਤ ਲਾਗੂ ਕਰਨਾ ਸਾਡੇ ਵੋਟਰਾਂ ਦੀ ਸਹੂਲਤ ਨੂੰ ਬਿਹਤਰ ਬਣਾਉਣਾ ਹੈ।

Read More »

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ

ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।

Read More »

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਮੰਤਰੀ ਮਜੂਮਦਾਰ ਵਲੋਂ ਸਿੱਖ ਵਿਅਕਤੀ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਕੀਤੀ ਨਿੰਦਾ

ਆਰੋਪੀ ਵਿਅਕਤੀ ਖਿਲਾਫ ਮੰਗੀ ਗਈ ਕਾਰਵਾਈ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੋਲਕਾਤਾ ਵਿਖੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵਲੋਂ ਇਕ ਸਿੱਖ ਵਿਅਕਤੀ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਘਟਨਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਆਖਿਆ ਕਿ ਦਸਤਾਰ ਸਿੱਖ ਧਰਮ ਦਾ ਅਟੁੱਟ ਅੰਗ ਅਤੇ ਸਿੱਖ ਪਛਾਣ ਦਾ ਪ੍ਰਤੀਕ ਹੈ, ਜਿਸਦੀ ਅਜਿਹੀਆਂ ਹਰਕਤਾਂ ਨਾਲ ਬੇਅਦਬੀ ਕਰਨਾ ਸਮੁੱਚੀ ਸਿੱਖ ਕੌਮ ਦੇ ਜਜ਼ਬਾਤਾਂ ਨੂੰ ਸੱਟ ਮਾਰਨ ਦੇ ਬਰਾਬਰ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਦੇ ਮੰਤਰੀਆਂ ਦਾ ਫਰਜ਼ ਹੈ ਕਿ ਉਹ ਹਰ ਧਰਮ ਦੇ ਲੋਕਾਂ ਦਾ ਸਤਿਕਾਰ ਕਰਨ ਅਤੇ ਸਮਾਜ ਵਿਰੋਧੀ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ ਖਿਲਾਫ਼ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਭਵਿੱਖ ਅੰਦਰ ਕੋਈ ਵੀ ਅਜਿਹੀ ਮਾਨਵ ਵਿਰੋਧੀ ਹਰਕਤ ਨਾ ਕਰੇ।

Read More »

ਸਰਬਜੋਤ ਸਿੰਘ ਸਾਬੀ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸ਼ਾਮਲ

  ਲੁਧਿਆਣਾ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਝਟਕਾ ਚੰਡੀਗੜ੍ਹ/ਬਿਊਰੋ ਨਿਊਜ਼ ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਸਰਬਜੋਤ ਸਿੰਘ ਸਾਬੀ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ। ਉਹ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ …

Read More »

ਨਸ਼ਿਆਂ ਨੂੰ ਲੈ ਕੇ ਸੁਨੀਲ ਜਾਖੜ ਨੇ ਮੁੱਖ ਮੰਤਰੀ ਮਾਨ ਨੂੰ ਲਿਖਿਆ ਪੱਤਰ

  ਪੰਜਾਬ ਸਰਕਾਰ ਦੇ ਨਸ਼ਿਆਂ ਸਬੰਧੀ ਦਾਅਵੇ ਨੂੰ ਦੱਸਿਆ ਮਜ਼ਾਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਗਿਆ ਹੈ। ਜਾਖੜ ਨੇ ਕਿਹਾ ਕਿ ਪੱਤਰ ਵਿਚ ਉਨ੍ਹਾਂ ਲਿਖਿਆ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ …

Read More »