ਭਲਕੇ ਗਣਤੰਤਰ ਦਿਵਸ ਮੌਕੇ ਕੀਤਾ ਜਾਵੇਗਾ ਸਨਮਾਨਿਤ ਚੰਡੀਗੜ੍ਹ/ਬਿਊਰੋ ਨਿਊਜ਼ : ਗਣਤੰਤਰ ਦਿਵਸ 2025 ਮੌਕੇ ਕੇਂਦਰ ਸਰਕਾਰ ਵੱਲੋਂ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਅਧਿਕਾਰੀਆਂ ਅਤੇ ਪੁਲਿਸ ਕਰਮਚਾਰੀਆਂ ਦੇ ਨਾਵਾਂ ਸਬੰਧੀ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਕੁੱਲ 17 ਅਧਿਕਾਰੀਆਂ ਅਤੇ ਪੁਲਿਸ ਅਫ਼ਸਰਾਂ ਨੂੰ ਉਨ੍ਹਾਂ ਦੀਆਂ ਵਧੀਆਂ ਸੇਵਾਵਾਂ ਬਦਲੇ …
Read More »ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਹੋ ਗਏ ਦੋ ਮਹੀਨੇ
ਡੱਲੇਵਾਲ ਦੀ ਸਿਹਤ ’ਚ ਹੋ ਰਿਹਾ ਹੈ ਹੌਲੀ-ਹੌਲੀ ਸੁਧਾਰ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ ਦੋ ਮਹੀਨੇ ਹੋ ਗਏ ਹਨ। ਇਸੇ ਦੌਰਾਨ ਡਾਕਟਰਾਂ ਦਾ ਕਹਿਣਾ ਹੈ ਕਿ ਡੱਲੇਵਾਲ ਦੀ ਸਿਹਤ ਹੌਲੀ-ਹੌਲੀ ਠੀਕ …
Read More »ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ’ਚ ਨਸ਼ਿਆਂ ਨੂੰ ਲੈ ਕੇ ਪਾਕਿਸਤਾਨ ’ਤੇ ਚੁੱਕੇ ਸਵਾਲ
ਕਿਹਾ : ਨੌਜਵਾਨਾਂ ਨੂੰ ਕਮਜ਼ੋਰ ਕਰਨ ਦੀ ਰਚੀ ਜਾ ਰਹੀ ਸਾਜਿਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਚ ਨਸ਼ਿਆਂ ਨੂੰ ਲੈ ਕੇ ਪਾਕਿਸਤਾਨ ’ਤੇ ਸਵਾਲ ਚੁੱਕੇ ਹਨ। ਰਾਜਪਾਲ ਕਟਾਰੀਆ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਪਾਕਿਸਤਾਨ ਸਿੱਧਾ ਸਾਡੇ ਨਾਲ ਲੜਾਈ ਨਹੀਂ ਲੜ ਸਕਦਾ। ਇਸ ਲਈ ਉਸ ਨੇ …
Read More »ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ
ਐਸਜੀਪੀਸੀ ਪ੍ਰਧਾਨ ਧਾਮੀ ਵਲੋਂ ਮੱਤੇਵਾਲ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ ਹੋ ਗਿਆ ਹੈ। ਹਰਦੇਵ ਸਿੰਘ ਮੱਤੇਵਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਭ ਤੋਂ ਨੇੜਲੇ ਸਾਥੀਆਂ ਵਿਚੋਂ ਇਕ ਸਨ। ਇਸਦੇ ਚੱਲਦਿਆਂ ਸੁਖਬੀਰ ਸਿੰਘ ਬਾਦਲ ਨੇ ਹਰਦੇਵ …
Read More »ਵਡਾਲਾ ਨੇ ਅਕਾਲੀ ਦਲ ਦਾ ਅਬਜ਼ਰਵਰ ਬਣਨ ਤੋਂ ਕੀਤਾ ਇਨਕਾਰ
ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ : ਸੱਤ ਮੈਂਬਰੀ ਕਮੇਟੀ ’ਚ ਹੀ ਕੰਮ ਕਰਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਪ੍ਰਤਾਪ ਸਿੰਘ ਵਡਾਲਾ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਥਾਪੇ ਆਬਜ਼ਰਵਰ ਵਜੋਂ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸੱਤ ਮੈਂਬਰੀ ਕਮੇਟੀ ’ਚ ਹੀ ਕੰਮ ਕਰਨਗੇ। ਇਸ ਦੇ ਚੱਲਦਿਆਂ ਸ਼੍ਰੋਮਣੀ …
Read More »ਪੰਜਾਬ ਸਰਕਾਰ ਨੇ ਮਾਲ ਦਫਤਰਾਂ ਵਿਚ ਲੋਕਾਂ ਦੀ ਸਹੂਲਤ ਲਈ ਲਗਾਏ ਕੈਮਰੇ
ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਗਈ ਇਨ੍ਹਾਂ ਕੈਮਰਿਆਂ ਸਬੰਧੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਮਾਲ ਦਫਤਰਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀ ਸਹੂਲਤ ਲਈ ਵੱਡਾ ਫੈਸਲਾ ਲੈਂਦਿਆਂ ਸਬ ਰਜਿਸਟਰਾਰ/ਜਾਇੰਟ ਸਬ ਰਜਿਸਟਰਾਰ ਦਫਤਰਾਂ ਵਿਚ ਸੀਸੀ ਟੀਵੀ ਕੈਮਰੇ ਲਗਾ ਦਿੱਤੇ ਹਨ। …
Read More »ਮੁੱਖ ਮੰਤਰੀ ਭਗਵੰਤ ਮਾਨ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਲਹਿਰਾਉਣਗੇ ਤਿਰੰਗਾ
ਸੀਐਮ ਮਾਨ ਨੇ ਪਹਿਲਾਂ ਫਰੀਦਕੋਟ ਵਿਖੇ ਲਹਿਰਾਉਣਾ ਸੀ ਤਿਰੰਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗਣਤੰਤਰ ਦਿਵਸ ਸਮਾਗਮਾਂ ’ਤੇ ਕੌਮੀ ਝੰਡਾ ਲਹਿਰਾਏ ਜਾਣ ਦੇ ਪ੍ਰੋਗਰਾਮਾਂ ਨੂੰ ਲੈ ਕੇ ਕਈ ਤਰ੍ਹਾਂ ਦੇ ਭੰਬਲਭੂਸੇ ਪਏ ਰਹੇ। ਇਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਏ ਜਾਣ ਦਾ …
Read More »ਵਿਸ਼ਵ ਪੰਜਾਬੀ ਕਾਨਫਰੰਸ : ਫਨਕਾਰਾਂ ਨੇ ਸਾਂਝੀਵਾਲਤਾ ਦੇ ਗੀਤਾਂ ਨਾਲ ਰੰਗ ਬੰਨ੍ਹਿਆ
ਸ਼ਾਇਰ ਹਰਵਿੰਦਰ ਦੇ ਗੀਤ ਸਣੇ ਵੱਖ-ਵੱਖ ਲੇਖਕਾਂ ਦੀਆਂ ਪੁਸਤਕਾਂ ਕੀਤੀਆਂ ਲੋਕ ਅਰਪਣ ਅੰਮ੍ਰਿਤਸਰ : ਪਾਕਿਸਤਾਨ ਦੇ ਲਾਹੌਰ ਵਿੱਚ 34ਵੀਂ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਭਾਰਤ ਤੋਂ ਪਹੁੰਚੇ ਵਫਦ ਦੇ ਸਵਾਗਤ ਵਿੱਚ ਰੱਖੇ ਸਮਾਗਮ ਦੌਰਾਨ ਪੰਜਾਬੀ ਫ਼ਨਕਾਰਾਂ ਨੇ ਆਪਣੇ ਫ਼ਨ ਦਾ ਮੁਜ਼ਾਹਰਾ ਕਰਦਿਆਂ ਰੰਗ ਬੰਨ੍ਹਿਆ। ਲਾਹੌਰ ਸਥਿਤ ਪੰਜਾਬ ਭਾਸ਼ਾ ਤੇ ਕਲਾ ਕੇਂਦਰ …
Read More »ਸਕੂਲ ਪ੍ਰਿੰਸੀਪਲ ਬਣੀ ਲੁਧਿਆਣਾ ਦੀ ਪਹਿਲੀ ਮਹਿਲਾ ਮੇਅਰ
ਰਾਕੇਸ਼ ਪ੍ਰਾਸ਼ਰ ਸੀਨੀਅਰ ਡਿਪਟੀ ਮੇਅਰ ਅਤੇ ਪ੍ਰਿੰਸ ਜੌਹਰ ਬਣੇ ਡਿਪਟੀ ਮੇਅਰ ਲੁਧਿਆਣਾ : ਲੁਧਿਆਣਾ ਨੂੰ 22 ਮਹੀਨੇ ਬਾਅਦ ਸੂਬੇ ਦੀ ਸਭ ਤੋਂ ਵੱਡੀ ਨਗਰ ਨਿਗਮ ਦਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ (ਆਪ) ਦੀ ਕੌਂਸਲਰ ਤੇ ਸਕੂਲ ਦੀ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਲੁਧਿਆਣਾ ਦਾ ਮੇਅਰ ਚੁਣਿਆ ਗਿਆ ਹੈ। …
Read More »ਪੰਜਾਬ ਦੀਆਂ ਮਹਿਲਾਵਾਂ ਨੂੰ ਜਲਦੀ ਮਿਲਣਗੇ 1100 ਰੁਪਏ : ਭਗਵੰਤ ਮਾਨ
ਮੋਗਾ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ 1100 ਰੁਪਏ ਹਰ ਮਹੀਨੇ ਦੇਣ ਲਈ ਚਾਰਾਜੋਈ ਜਾਰੀ ਹੈ ਤੇ ਅਗਾਮੀ ਬਜਟ ਵਿੱਚ ਇਸ ਸਬੰਧੀ ਲੋੜੀਂਦੇ ਫੰਡ ਰੱਖੇ ਜਾਣਗੇ। ਮੁੱਖ ਮੰਤਰੀ ਨੇ ਦਿੱਲੀ ਵਿੱਚ ਲਗਾਤਾਰ ਚੌਥੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦਾ ਵੀ ਦਾਅਵਾ …
Read More »