ਜਲੰਧਰ/ਬਿਊਰੋ ਨਿਊਜ਼ : ਦਿੱਲੀ ਵਿੱਚ ‘ਆਪ’ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਤੇ ਕਾਂਗਰਸ ਦੇ ਬੁਲਾਰੇ ਅਲਕਾ ਲਾਂਬਾ ਦੇ ਘਰ ਅੱਗੇ ਪੰਜਾਬ ਪੁਲਿਸ ਵੱਲੋਂ ਦਿੱਤੀ ਗਈ ਦਸਤਕ ‘ਤੇ ਕਾਂਗਰਸ ਆਗੂ ਸੁਖਪਾਲ ਖਹਿਰਾ ਨੇ ਵੀ ਆਪਣਾ ਵਿਰੋਧ ਦਰਜ ਕੀਤਾ ਹੈ। ਖਹਿਰਾ ਨੇ ਟਵੀਟ ਕਰਦਿਆਂ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਸਿਆਸੀ ਮਸਲੇ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਸਰਕਾਰਾਂ ਕੋਲੋਂ ਮੰਗ ਕੀਤੀ …
Read More »ਕਿਸਾਨਾਂ ਵੱਲੋਂ ਸੰਗਰੂਰ ‘ਚ ਭਗਵੰਤ ਮਾਨ ਦੀ ਰਿਹਾਇਸ਼ ਵਾਲੀ ਕਲੋਨੀ ਦਾ ਘਿਰਾਓ
ਸੰਗਰੂਰ : ਕਿਸਾਨ ਰੋਡ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਕਿਸਾਨਾਂ ਨੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਦਾ ਘਿਰਾਓ ਕਰਦਿਆਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਕਿਸਾਨ ਮੁੱਖ ਮੰਤਰੀ ਵੱਲੋਂ ਮੀਟਿੰਗ ਲਈ …
Read More »ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਪੰਜਾਬ ਪੁਲਿਸ ਦੇ ਜਵਾਨਾਂ ਦੇ ਪਰਿਵਾਰਾਂ ਸਰਕਾਰ ਦੇਵੇਗੀ 1 ਕਰੋੜ ਦੀ ਰਾਸ਼ੀ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ‘ਚ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੇਣ ਤੇ ਪੁਲਿਸ ਭਲਾਈ (ਵੈਲਫੇਅਰ) ਫੰਡ 10 ਕਰੋੜ ਤੋਂ ਵਧਾ ਕੇ 15 ਕਰੋੜ ਕਰਨ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਪੁਲਿਸ ਮੁਖੀ ਡੀ.ਜੀ.ਪੀ.ਵੀ.ਕੇ.ਭਾਵਰਾ ਨੇ ਸੋਸ਼ਲ ਮੀਡੀਆ ਰਾਹੀਂ …
Read More »ਮੰਤਰੀ ਡਾ. ਬਲਜੀਤ ਕੌਰ ਨਾਲ ‘ਆਪ’ ਆਗੂਆਂ ਨੂੰ ਪੰਗਾ ਪਿਆ ਮਹਿੰਗਾ
ਦੋ ਸੈਕਟਰੀ ਅਤੇ ਬਲਾਕ ਪ੍ਰਧਾਨ ਸਸਪੈਂਡ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨਾਲ ਲਿਆ ਪੰਗਾ ਮਹਿੰਗਾ ਪੈ ਗਿਆ ਹੈ। ਇਸੇ ਦੌਰਾਨ ਤਿੰਨ ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿਚ ਮਲੋਟ ਦੇ ਬਲਾਕ ਪ੍ਰਧਾਨ ਰਾਜੀਵ …
Read More »ਸੰਯੁਕਤ ਕਿਸਾਨ ਮੋਰਚੇ ਨੇ ਸਰਕਾਰ ‘ਤੇ ਲਗਾਏ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਭੱਜਣ ਦੇ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਸਮਾਜ ਮੋਰਚੇ ਨੇ ਆਰੋਪ ਲਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਸਮੇਤ ਸੂਬੇ ਦੇ ਲੋਕਾਂ ਨਾਲ ਕੀਤੇ ਵਾਆਦਿਆ ਤੋਂ ਪਿੱਛੇ ਹਟ ਰਹੀ ਹੈ। ਸਰਕਾਰ ਵੱਲੋਂ ਪੰਜਾਬ ਦੀ ਖੇਤੀ ਤੇ ਕਿਸਾਨੀ ਦੇ ਮੁੱਦੇ ਅੱਖੋਂ ਪਰੋਖੇ ਕੀਤੇ ਜਾ ਰਹੇ ਹਨ। ਮੀਡੀਆ ਨਾਲ ਗੱਲ ਕਰਦਿਆਂ ਮੋਰਚੇ ਦੇ ਆਗੂ ਪ੍ਰੋ. ਮਨਜੀਤ ਸਿੰਘ …
Read More »ਲੁਧਿਆਣਾ ‘ਚ ਇਕ ਹੀ ਪਰਿਵਾਰ ਦੇ 7 ਵਿਅਕਤੀ ਜਿੰਦਾ ਸੜੇ
ਬਿਹਾਰ ਦੇ ਇਨ੍ਹਾਂ ਵਿਅਕਤੀਆਂ ‘ਚ ਪੰਜ ਬੱਚੇ ਸ਼ਾਮਲ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ਸ਼ਹਿਰ ਵਿਚ ਮੰਗਲਵਾਰ ਦੇਰ ਰਾਤ ਸਮੇਂ ਇਕ ਝੁੱਗੀ ਨੂੰ ਅੱਗ ਲੱਗਣ ਕਾਰਨ 7 ਵਿਅਕਤੀ ਜ਼ਿੰਦਾ ਸੜ ਗਏ ਹਨ। ਇਹ ਮੰਦਭਾਗੀ ਘਟਨਾ ਟਿੱਬਾ ਰੋਡ ਸਥਿਤ ਮੱਕੜ ਕਾਲੋਨੀ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਮਿਲੀ ਹੈ ਕਿ ਇੱਥੇ …
Read More »ਭਗਵੰਤ ਮਾਨ ਨੇ ਵੀ ਗੁਰਦੁਆਰਾ ਨਾਭਾ ਸਾਹਿਬ ਵਿਖੇ ਟੇਕਿਆ ਮੱਥਾ
ਚੰਡੀਗੜ੍ਹ : ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਅਤੇ ਵਿਦੇਸ਼ਾਂ ਵਿਚ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ‘ਚ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ ਵੀ ਲਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ੍ਰੀ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ
ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਨਾਭਾ ਸਾਹਿਬ ਵਿਖੇ ਟੇਕਿਆ ਮੱਥਾ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ਵਿਚ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ’ਚ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਕੋਲੋਂ …
Read More »ਪੰਜਾਬ ’ਚ ਦੋ ਹਜ਼ਾਰ ਕਿਸਾਨਾਂ ਨੂੰ ਗਿ੍ਰਫਤਾਰੀ ਵਾਰੰਟ
ਕਿਸਾਨ ਜਥੇਬੰਦੀਆਂ ਕਰਨ ਲੱਗੀਆਂ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਰਕਾਰ ਬਦਲਦੇ ਹੀ ਕਿਸਾਨਾਂ ਦੀ ਫੜੋ-ਫੜੀ ਸ਼ੁਰੂ ਹੋ ਗਈ ਹੈ। ਖੇਤੀ ਵਿਕਾਸ ਬੈਂਕਾਂ ਦਾ ਕਰਜ਼ਾ ਨਾ ਵਾਪਸ ਕਰਨ ਵਾਲਿਆਂ ਖਿਲਾਫ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਜਿਹੀ ਕਾਰਵਾਈ ਕਰ ਰਹੀ ਹੈ। ਇਸਦੇ ਲਈ ਸੂਬੇ ਵਿਚ 2 ਹਜ਼ਾਰ ਕਿਸਾਨਾਂ ਦੇ ਗਿ੍ਰਫਤਾਰੀ ਵਾਰੰਟ ਤਿਆਰ …
Read More »