Breaking News
Home / ਪੰਜਾਬ (page 6)

ਪੰਜਾਬ

ਪੰਜਾਬ

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।

Read More »

ਪੰਜਾਬ ਦੇ 8 ਜ਼ਿਲ੍ਹਿਆਂ ’ਚ ਲੂ ਦਾ ਅਲਰਟ-ਬਿਜਲੀ ਦੀ ਖਪਤ ਵਧੀ

ਭਲਕੇ ਮੀਂਹ ਅਤੇ ਹਨ੍ਹੇਰੀ ਦੀ ਵੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅਗਲੇ ਦੋ ਦਿਨ ਵੀ ਜ਼ਿਆਦਾ ਗਰਮੀ ਪੈ ਸਕਦੀ ਹੈ ਅਤੇ ਗਰਮੀ ਨੇ ਆਮ ਜਨ ਜੀਵਨ ’ਤੇ ਵੀ ਅਸਰ ਪਾਇਆ ਹੈ। ਇਸਦੇ ਚੱਲਦਿਆਂ ਮੌਸਮ ਵਿਭਾਗ ਨੇ ਲੂ ਨੂੰ ਲੈ ਕੇ ਰੈਡ ਅਲਰਟ ਜਾਰੀ ਕਰ ਦਿੱਤਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿਚ ਤਾਪਮਾਨ ’ਚ ਸਿਰਫ ਮਾਮੂਲੀ ਜਿਹੀ ਕਮੀ ਆਈ ਹੈ, ਪਰ ਤਾਪਮਾਨ ਅਜੇ ਵੀ ਆਮ ਨਾਲੋਂ ਕਰੀਬ 5 ਡਿਗਰੀ ਜ਼ਿਆਦਾ ਹੈ। ਇਸ ਦੇ ਚੱਲਦਿਆਂ ਬਠਿੰਡਾ ਸਭ ਤੋਂ ਗਰਮ ਰਿਹਾ ਅਤੇ ਇੱਥੇ ਤਾਪਮਾਨ 46.8 ਡਿਗਰੀ ਰਿਕਾਰਡ ਕੀਤਾ ਗਿਆ। ਜ਼ਿਆਦਾ ਗਰਮੀ ਦੇ ਕਾਰਨ ਬਿਜਲੀ ਦੀ ਖਪਤ ਵੀ ਤੇਜ਼ੀ ਨਾਲ ਵਧੀ ਹੈ ਅਤੇ ਕਈ ਸਥਾਨਾਂ ’ਤੇ ਬਿਜਲੀ ਦੀ ਕਟੌਤੀ ਵੀ ਹੋ ਰਹੀ ਹੈ। ਹਾਲਾਂਕਿ ਬਿਜਲੀ ਵਿਭਾਗ ਦਾ ਕਹਿਣਾ ਹੈ ਕਿ ਸਾਡੇ ਕੋਲ 17 ਹਜ਼ਾਰ ਮੈਗਾਵਾਟ ਤੱਕ ਬਿਜਲੀ ਸਪਲਾਈ ਕਰਨ ਦੀ ਸਮਰੱਥਾ ਹੈ ਅਤੇ ਅਸੀਂ ਹਾਲਾਤ ਨਾਲ ਨਿਪਟਣ ਲਈ ਤਿਆਰ ਹਾਂ। ਮੌਸਮ ਵਿਭਾਗ ਦੇ ਮੁਤਾਬਕ 14 ਅਤੇ 15 ਜੂਨ ਨੂੰ ਪੰਜਾਬ ਦੇ ਕੁਝ ਹਿੱਸਿਆਂ ’ਚ ਹਲਕੇ ਮੀਂਹ ਦੀ ਵੀ ਸੰਭਾਵਨਾ ਹੈ।

Read More »

ਪਠਾਨਕੋਟ ’ਚ ਏਅਰਫੋਰਸ ਦੇ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

ਦੋ ਘੰਟਿਆਂ ਬਾਅਦ ਹੈਲੀਕਾਪਟਰ ਹੋਇਆ ਰਵਾਨਾ ਪਠਾਨਕੋਟ/ਬਿਊਰੋ ਨਿਊਜ਼ ਪਠਾਨਕੋਟ ਵਿਚ ਅੱਜ ਸ਼ੁੱਕਰਵਾਰ ਨੂੰ ਏਅਰਫੋਰਸ ਦੇ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਹੋਈ ਹੈ। ਇਸ ਹੈਲੀਕਾਪਟਰ ਨੇ ਪਠਾਨਕੋਟ ਏਅਰਫੋਰਸ ਸਟੇਸ਼ਨ ਤੋਂ ਉਡਾਨ ਭਰੀ ਸੀ। ਜਿਵੇਂ ਹੀ ਇਹ ਉਡਾਨ ਪਿੰਡ ਹਲੇੜ ਦੇ ਨੇੜੀ ਪਹੁੰਚੀ ਤਾਂ ਹੈਲੀਕਾਪਟਰ ਵਿਚ ਤਕਨੀਕੀ ਨੁਕਸ ਪੈ ਗਿਆ। ਇਸ ਤੋਂ ਬਾਅਦ ਪਾਇਲਟ ਨੇ ਉਸ ਹੈਲੀਕਾਪਟਰ ਨੂੰ ਖੇਤ ’ਚ ਲੈਂਡ ਕਰਾ ਦਿੱਤਾ। ਸੂਚਨਾ ਮਿਲਦੇ ਹੀ ਫੌਜ ਅਤੇ ਪੁਲਿਸ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਨੇੜਲਾ ਇਲਾਕਾ ਸੀਲ ਕਰ ਦਿੱਤਾ। ਕਰੀਬ ਦੋ ਘੰਟਿਆਂ ਤੋਂ ਬਾਅਦ ਇਹ ਹੈਲੀਕਾਪਟਰ ਰਵਾਨਾ ਹੋ ਗਿਆ। ਦੱਸਣਯੋਗ ਹੈ ਕਿ ਪਠਾਨਕੋਟ ’ਚ ਜੋ ਅਪਾਚੇ ਹੈਲੀਕਾਪਟਰ ਲੈਂਡ ਕਰਵਾਉਣਾ ਪਿਆ, ਉਹ ਹੈਲੀਕਾਪਟਰ ਵੀ ਬੋਇੰਗ ਕੰਪਨੀ ਹੀ ਬਣਾਉਂਦੀ ਹੈ। ਲੰਘੇ ਕੱਲ੍ਹ ਜਿਹੜਾ ਜਹਾਜ਼ ਅਹਿਮਦਾਬਾਦ ਵਿਚ ਕ੍ਰੈਸ਼ ਹੋਇਆ ਹੈ, ਉਹ ਵੀ ਬੋਇੰਗ ਕੰਪਨੀ ਦਾ ਹੀ ਸੀ। ਧਿਆਨ ਰਹੇ ਕਿ ਲੰਘੀ 6 ਜੂਨ ਨੂੰ ਯੂਪੀ ਦੇ ਸਹਾਰਨਪੁਰ ਵਿਚ ਅਪਾਚੇ ਹੈਲੀਕਾਪਟਰ ਦੀ ਲੈਂਡਿੰਗ ਹੋਈ ਸੀ ਅਤੇ ਮਾਰਚ ਮਹੀਨੇ ਦੌਰਾਨ ਪੰਚਕੂਲਾ ਵਿਚ ਵੀ ਏਅਰਫੋਰਸ ਦਾ ਫਾਈਟਰ ਜੈਟ ਜਗੁਆਰ ਵੀ ਕ੍ਰੈਸ਼ ਹੋ ਗਿਆ ਸੀ।

Read More »

ਮੀਤ ਹੇਅਰ ਨੇ ਕਰਜ਼ੇ ਦੇ ਮੁੱਦੇ ’ਤੇ ਵਿਰੋਧੀ ਧਿਰਾਂ ਨੂੰ ਦਿੱਤਾ ਮੋੜਵਾਂ ਜਵਾਬ

  ਕਿਹਾ : ਅਕਾਲੀ ਦਲ ਦੇ ਰਾਜ ’ਚ ਪੰਜਾਬ ਸਿਰ ਚੜ੍ਹਿਆ ਹੈ ਕਰਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਵੱਲੋਂ ਸੂਬੇ ਸਿਰ ਚੜ੍ਹੇ ਕਰਜ਼ੇ ਨੂੰ ਲੈ ਕੇ ਚੁੱਕੇ ਸਵਾਲਾ ਦਾ ਮੋੜਵਾਂ ਜਵਾਬ ਦਿੱਤਾ …

Read More »

ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਲੋੜ : ਕਟਾਰੀਆ

ਰਾਜਪਾਲ ਨੇ ਸੂਬਾ ਪੱਧਰੀ ਸੈਮੀਨਾਰ ਵਿੱਚ ਭਰੀ ਹਾਜ਼ਰੀ; ਸ਼ਖ਼ਸੀਅਤਾਂ ਦਾ ਸਨਮਾਨ ਮੁਹਾਲੀ/ਬਿਊਰੋ ਨਿਊਜ਼ : ਭਗਤ ਕਬੀਰ ਵੈੱਲਫੇਅਰ ਫਾਊਂਡੇਸ਼ਨ ਵੱਲੋਂ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਲਾਂਡਰਾਂ ਕੈਂਪਸ ਵਿੱਚ ਭਗਤ ਕਬੀਰ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਬੁੱਧਵਾਰ ਨੂੰ ਸੂਬਾ ਪੱਧਰੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮੁੱਖ …

Read More »

ਐੱਚਡੀਐੱਫਸੀ ਤੇ ਇੰਡਸਇੰਡ ਬੈਂਕ ਨਾਲੋਂ ਪੰਜਾਬ ਸਰਕਾਰ ਨੇ ਨਾਤਾ ਤੋੜਿਆ

ਕਰੋੜਾਂ ਦੀ ਜਮ੍ਹਾਂ ਰਾਸ਼ੀ ਵਾਪਸ ਸਰਕਾਰੀ ਖ਼ਜ਼ਾਨੇ ‘ਚ ਭੇਜਣ ਤੋਂ ਕੀਤੀ ਸੀ ਟਾਲ-ਮਟੋਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸਰਕਾਰੀ ਵਿਭਾਗਾਂ ਦੀ ਕਰੋੜਾਂ ਰੁਪਏ ਦੀ ਜਮ੍ਹਾਂ ਰਾਸ਼ੀ ‘ਤੇ ਕਾਬਜ਼ ਹੋ ਕੇ ਬੈਠਣ ਵਾਲੇ ਪ੍ਰਾਈਵੇਟ ਬੈਂਕਾਂ ਖਿਲਾਫ ਡੰਡਾ ਖੜਕਾ ਦਿੱਤਾ ਹੈ। ਪੰਜਾਬ ਸਰਕਾਰ ਨੇ ਹੁਣ ਐੱਚਡੀਐੱਫਸੀ ਬੈਂਕ ਅਤੇ ਇੰਡਸਇੰਡ ਬੈਂਕ ਨਾਲੋਂ …

Read More »

‘ਆਪ’ ਦੇ ਮਹਿਲਾ ਵਿੰਗ ਦੀ ਸਾਬਕਾ ਪ੍ਰਧਾਨ ਅਕਾਲੀ ਦਲ ‘ਚ ਸ਼ਾਮਲ

ਭਗਵੰਤ ਮਾਨ ਨੇ ਪੰਜਾਬ ਨੂੰ ਕਰਜ਼ਾਈ ਕੀਤਾ: ਸੁਖਬੀਰ ਬਾਦਲ ਲੁਧਿਆਣਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਸਾਬਕਾ ਸੂਬਾ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੀਤੀ ਮਲਹੋਤਰਾ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ ਹੈ। ਲੁਧਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੀਤੀ ਮਲਹੋਤਰਾ ਤੇ ਉਸਦੇ …

Read More »

ਜਲੰਧਰ ਵਿੱਚ ਸਪੋਰਟਸ ਹੱਬ ਦਾ ਉਦਘਾਟਨ; ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਸਟੇਡੀਅਮ ਬਣਾਉਣ ਦਾ ਐਲਾਨ

ਬਰਲਟਨ ਪਾਰਕ ਦਾ ਨਾਮ ਖਿਡਾਰੀ ਦੇ ਨਾਂ ‘ਤੇ ਰੱਖਿਆ ਜਾਵੇਗਾ : ਭਗਵੰਤ ਮਾਨ ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਜਲੰਧਰ ਸੂਬੇ ਨੂੰ ਨਵੀਂ ਖੇਡ ਹੱਬ ਦਾ ਤੋਹਫਾ ਦਿੱਤਾ। ਭਗਵੰਤ ਮਾਨ ਅਤੇ ਕੇਜਰੀਵਾਲ ਸ਼ਾਮ ਪੰਜ ਵਜੇ ਦੇ ਕਰੀਬ ਬਰਲਟਨ ਪਾਰਕ …

Read More »

ਸੀਨੀਅਰ ਆਗੂ ਅਨਿਲ ਜੋਸ਼ੀ ਮੁੜ ਅਕਾਲੀ ਦਲ ‘ਚ ਹੋਏ ਸ਼ਾਮਲ

ਸੁਖਬੀਰ ਬਾਦਲ ਨੇ ਪਾਰਟੀ ਵਿੱਚ ਕੀਤਾ ਸਵਾਗਤ ਲੁਧਿਆਣਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਅਕਾਲੀ ਦਲ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਸੀਨੀਅਰ …

Read More »

ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ ਨੇ ਖੋਲ੍ਹਿਆ ਨਵਾਂ ਦਫ਼ਤਰ

ਪਦਮਸ੍ਰੀ ਨਿਰਮਲ ਰਿਸ਼ੀ ਅਤੇ ਨਾਟਕਕਾਰ ਦਵਿੰਦਰ ਦਮਨ ਨੇ ਕੀਤਾ ਉਦਘਾਟਨ/ਲਘੂ ਫਿਲਮ ਸਮਾਰੋਹ ਕਰਾਉਣ ਦਾ ਐਲਾਨ ਮੁਹਾਲੀ/ਬਿਊਰੋ ਨਿਊਜ਼ : ਪੰਜਾਬੀ ਫ਼ਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (ਪਫ਼ਟਾ) ਵੱਲੋਂ ਮੁਹਾਲੀ ਦੇ ਸੈਕਟਰ 119 ਵਿੱਚ ਨਵਾਂ ਦਫ਼ਤਰ ਖੋਲ੍ਹਿਆ ਗਿਆ। ਦਫ਼ਤਰ ਦਾ ਉਦਘਾਟਨ ਉੱਘੀ ਅਦਾਕਾਰਾ ਅਤੇ ਸੰਸਥਾ ਦੀ ਪ੍ਰਧਾਨ ਪਦਮਸ੍ਰੀ ਨਿਰਮਲ ਰਿਸ਼ੀ ਅਤੇ ਸੰਸਥਾ ਦੇ …

Read More »