Breaking News
Home / ਪੰਜਾਬ (page 666)

ਪੰਜਾਬ

ਪੰਜਾਬ

ਰਾਜੇਵਾਲ ਸਣੇ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਫਖਰ-ਏ-ਪੰਜਾਬ’ ਸਨਮਾਨ

ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਦੇ ਚੰਗੇ ਭਵਿੱਖ ਲਈ ਸੁਚੇਤ ਰਹਿਣ ਦਾ ਦਿੱਤਾ ਸੱਦਾ ਸਮਰਾਲਾ/ਬਿਊਰੋ ਨਿਊਜ਼ ਪੰਜਾਬ ਆੜ੍ਹਤੀ ਫੈਡਰੇਸ਼ਨ ਵਲੋਂ ਸਮਰਾਲਾ ਦੀ ਦਾਣਾ ਮੰਡੀ ਵਿਚ ਇਕੱਠ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਸਣੇ ਸੂਬੇ ਦੀਆਂ 22 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ‘ਫਖਰ-ਏ-ਪੰਜਾਬ’ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। …

Read More »

ਕੇਜਰੀਵਾਲ ਨੇ ਚੰਡੀਗੜ੍ਹ ਵਾਸੀਆਂ ਦਾ ਕੀਤਾ ਧੰਨਵਾਦ

‘ਆਪ’ ਦੇ ਨਵੇਂ ਬਣੇ ਕੌਂਸਲਰਾਂ ਨੂੰ ਚੁਕਾਈ ਸਹੁੰ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਚੰਡੀਗੜ੍ਹ ਵਾਸੀਆਂ ਨੇ ਆਮ ਆਦਮੀ ਪਾਰਟੀ ਨੂੰ ਨਗਰ ਨਿਗਮ ਚੋਣਾਂ ’ਚ ਜਿੱਤ ਦਿਵਾ ਕੇ ਕਮਾਲ ਕਰ ਦਿੱਤੀ ਹੈ ਅਤੇ ਉਨ੍ਹਾਂ ਲੋਕਾਂ ਦਾ ਦਿਲ ਜਿੱਤ ਲਿਆ ਹੈ। ਕੇਜਰੀਵਾਲ ਨੇ ਕਿਹਾ …

Read More »

ਲਾਲੀ ਮਜੀਠੀਆ ਨੇ ਚੇਅਰਮੈਨੀ ਤੋਂ ਦਿੱਤਾ ਅਸਤੀਫ਼ਾ

ਕਾਂਗਰਸੀ ਆਗੂ ਦੇ ਭਾਜਪਾ ਵਿਚ ਸ਼ਾਮਲ ਹੋਣ ਦੇ ਚਰਚੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਨੂੰ ਅੱਜ ਉਸ ਸਮੇਂ ਇਕ ਹੋਰ ਵੱਡਾ ਝਟਕਾ ਲੱਗਿਆ ਜਦੋਂ ਮਾਝਾ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਲਾਲੀ ਮਜੀਠੀਆ ਨੇ ਪਨਗਰੇਨ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇ ਦਿੱਤਾ। ਲਾਲੀ ਮਜੀਠੀਆ ਨੇ ਅਸਤੀਫ਼ੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਕੁੱਝ …

Read More »

ਕਾਂਗਰਸ ਵਿਚੋਂ ਭਾਜਪਾ ’ਚ ਗਏ ਫਤਹਿਜੰਗ ਬਾਜਵਾ ਨੇ ਕੀਤਾ ਖੁਲਾਸਾ

ਕਿਹਾ, ਕਾਂਗਰਸ ’ਚ ਗੁਟਬਾਜ਼ੀ ਦੇ ਚਲਦਿਆਂ ਛੱਡੀ ਪਾਰਟੀ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਕਾਦੀਆਂ ਤੋਂ ਕਾਂਗਰਸੀ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਛੱਡਣ ਤੋਂ ਪਹਿਲਾਂ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਫੋਨ ਕਰਕੇ …

Read More »

ਚੰਨੀ ਬਣੇ ਹੁਣ ਬੱਸ ਡਰਾਈਵਰ – 58 ਨਵੀਆਂ ਸਰਕਾਰੀ ਬੱਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਰਕਾਰੀ ਬੱਸਾਂ ’ਚ ਵਿਦਿਆਰਥੀਆਂ ਨੂੰ ਮਿਲੇਗੀ ਮੁਫਤ ਬੱਸ ਸਫਰ ਦੀ ਸਹੂਲਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਬੱਸ ਦੇ ਡਰਾਈਵਰ ਵੀ ਬਣ ਗਏ। ਧਿਆਨ ਰਹੇ ਕਿ ਪੰਜਾਬ ਸਰਕਾਰ ਨੇ ਅੱਜ 58 ਨਵੀਆਂ ਸਰਕਾਰੀ ਬੱਸਾਂ ਦੀ ਸ਼ੁਰੂਆਤ ਕੀਤੀ ਹੈ। ਇਹ ਬੱਸਾਂ ਉਦਘਾਟਨ ਲਈ ਸੀਐਮ ਚੰਨੀ ਦੀ ਮੁਹਾਲੀ …

Read More »

ਰਾਘਵ ਚੱਢਾ ਨੇ ਨਵਜੋਤ ਸਿੰਘ ਸਿੱਧੂ ਨੂੰ ਘੇਰਿਆ

ਕਿਹਾ : ਜੇ ਸਿੱਧੂ ਨੂੰ ਪੰਜਾਬ ਪੁਲਿਸ ਨਾਲ ਨਫ਼ਰਤ ਹੈ ਤਾਂ ਉਹ ਆਪਣੀ ਸਕਿਓਰਿਟੀ ਛੱਡਣ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਪੰਜਾਬ ਪੁਲਿਸ ਬਾਰੇ ਦਿੱਤੇ ਬਿਆਨ ਨੂੰ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅੰਦਰ ਇੰਨੇ ਇਮਾਨਦਾਰ …

Read More »

ਹਰਸਿਮਰਤ ਬਾਦਲ ਨੇ ਤੱਕੜੀ ਚੋਣ ਨਿਸ਼ਾਨ ਦੀ ਤੁਲਨਾ ਬਾਬੇ ਨਾਨਕ ਦੀ ਤੱਕੜੀ ਨਾਲ ਕੀਤੀ

ਕਿਹਾ : ਅਕਾਲੀ ਦਲ ਦਾ ਚੋਣ ਨਿਸ਼ਾਨ ਬਾਬੇ ਨਾਨਕ ਦੀ ਤੱਕੜੀ ਨਾਲੋਂ ਘੱਟ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਬਠਿੰਡਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇਕ ਨਵਾਂ ਵਿਵਾਦ ਖੜ੍ਹਾ ਕਰ ਲਿਆ ਹੈ। ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ਤੱਕੜੀ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ …

Read More »

ਨਵਜੋਤ ਸਿੱਧੂ ਦੀਆਂ ਟਿੱਪਣੀਆਂ ’ਤੇ ਭੜਕੇ ਕੈਪਟਨ ਅਮਰਿੰਦਰ

ਅੰਮਿ੍ਰਤਸਰ ਦੇ ਕਾਂਸਟੇਬਲ ਨੇ ਵੀ ਕਿਹਾ, ਸਿੱਧੂ ਮੈਨੂੰ ਦਬਕਾ ਕੇ ਦਿਖਾਉਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵਲੋਂ ਪੁਲਿਸ ਬਾਰੇ ਕੀਤੀ ਇਤਰਾਜ਼ਯੋਗ ਟਿੱਪਣੀ ’ਤੇ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਗੁੱਸਾ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ 1700 ਪੁਲਿਸ ਕਰਮਚਾਰੀਆਂ ਨੇ ਆਪਣੀ ਜ਼ਿੰਦਗੀ ਗੁਆ ਕੇ …

Read More »

ਨਰਿੰਦਰ ਮੋਦੀ 5 ਜਨਵਰੀ ਨੂੰ ਫਿਰੋਜ਼ਪੁਰ ’ਚ ਰੈਲੀ ਨੂੰ ਕਰਨਗੇ ਸੰਬੋਧਨ

ਅਸ਼ਵਨੀ ਸ਼ਰਮਾ ਨੇ ਕਿਹਾ, ਪੰਜਾਬ ਚੋਣਾਂ ਵਿਚ ਭਾਜਪਾ ਦੀ ਹੋਵੇਗੀ ਜਿੱਤ ਜਲੰਧਰ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਪੰਜਾਬ ਆਉਣਗੇ ਅਤੇ ਉਹ ਫਿਰੋਜ਼ਪੁਰ ਵਿਖੇ ਭਾਜਪਾ ਦੀ ਇਕ ਰੈਲੀ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਿੱਤੀ ਹੈ। ਅਸ਼ਵਨੀ ਸ਼ਰਮਾ ਨੇ ਅੱਜ ਪੰਜਾਬ ਭਾਜਪਾ …

Read More »

ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ 5ਵੀਂ ਸੂਚੀ ਕੀਤੀ ਜਾਰੀ

ਮੋਹਾਲੀ ਤੋਂ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਬਣਾਇਆ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਚੋਣ ਮੈਦਾਨ ਵਿਚ ਉਤਾਰੇ ਗਏ ਉਮੀਦਵਾਰਾਂ ਦੀ ਅੱਜ ਪੰਜਵੀਂ ਸੂਚੀ ਜਾਰੀ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ …

Read More »