Breaking News
Home / ਪੰਜਾਬ (page 77)

ਪੰਜਾਬ

ਪੰਜਾਬ

ਸੁੱਚਾ ਸਿੰਘ ਛੋਟੇਪੁਰ ਸਣੇ ਗੁਰਦਾਸਪੁਰ ਦੇ ਛੇ ਉਮੀਦਵਾਰ ਤਿੰਨ ਸਾਲ ਤੱਕ ਨਹੀਂ ਲੜ ਸਕਣਗੇ ਚੋਣ

ਇਨ੍ਹਾਂ ਸਾਰੇ 6 ਉਮੀਦਵਾਰਾਂ ਨੇ ਅਜ਼ਾਦ ਉਮੀਦਵਾਰ ਵਜੋਂ ਲੜੀ ਸੀ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਗਲੇ ਤਿੰਨ ਸਾਲ ਲਈ ਚੋਣ ਲੜਨ ਤੋਂ ਅਯੋਗ ਐਲਾਨਿਆ ਗਿਆ ਹੈ। ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 …

Read More »

ਪੰਜਾਬ ‘ਚ ਰੋਜ਼ਾਨਾ ਪੌਣੇ ਚਾਰ ਲੱਖ ਮਹਿਲਾਵਾਂ ਲੈ ਰਹੀਆਂ ਨੇ ਮੁਫਤ ਬੱਸ ਸਫ਼ਰ ਦਾ ਲਾਹਾ

ਸੂਬਾ ਸਰਕਾਰ ਨੇ ਮੁਫਤ ਬੱਸ ਸਫ਼ਰ ‘ਤੇ 1,548 ਕਰੋੜ ਰੁਪਏ ਖਰਚੇ : ਲਾਲਜੀਤ ਭੁੱਲਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਰੋਜ਼ਾਨਾ ਪੌਣੇ ਚਾਰ ਲੱਖ ਮਹਿਲਾਵਾਂ ਮੁਫਤ ਬੱਸ ਸਫਰ ਦਾ ਲਾਹਾ ਲੈ ਰਹੀਆਂ ਹਨ। ‘ਆਪ’ ਸਰਕਾਰ ਵੱਲੋਂ ਆਪਣੇ 28 ਮਹੀਨਿਆਂ ਦੇ ਕਾਰਜਕਾਲ ਦੌਰਾਨ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫਤ ਬੱਸ ਸੇਵਾ …

Read More »

ਆਉਣ ਵਾਲਾ ਸਮਾਂ ਆਮ ਆਦਮੀ ਪਾਰਟੀ ਦਾ : ਭਗਵੰਤ ਮਾਨ

ਕਿਹਾ : ਹਰਿਆਣਾ ਵਿੱਚ ਕਾਂਗਰਸ ਅਤੇ ਭਾਜਪਾ ਨੇ ਆਮ ਵਰਗ ਨੂੰ ਰੱਜ ਕੇ ਲੁੱਟਿਆ ਪਿਹੋਵਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਵਿਚ ਪੈਂਦੇ ਪਿਹੋਵਾ ਦੀ ਅਨਾਜ ਮੰਡੀ ਵਿੱਚ ਪਰਿਵਰਤਨ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਤੱਕ ਹਰਿਆਣਾ ਨੇ ਸਾਰੀਆਂ ਪਾਰਟੀਆਂ ਨੂੰ ਸਰਕਾਰ ਬਣਾਉਣ ਦਾ ਮੌਕਾ …

Read More »

ਮਾਂ ਬੋਲੀ ਬਚਾਉਣ ਲਈ ਸਾਂਝੀ ਪੰਜਾਬੀ ਭਾਸ਼ਾ ਤਾਲਮੇਲ ਕਮੇਟੀ ਦਾ ਗਠਨ

ਡਾ. ਸਰਬਜੀਤ ਸਿੰਘ ਨੂੰ ਤਾਲਮੇਲ ਕਮੇਟੀ ਦਾ ਬਣਾਇਆ ਗਿਆ ਕਨਵੀਨਰ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬੀ ਭਵਨ ਲੁਧਿਆਣਾ ਵਿੱਚ ਡਾ. ਜੋਗਿੰਦਰ ਸਿੰਘ ਨਿਰਾਲਾ ਦੀ ਪ੍ਰਧਾਨਗੀ ਹੇਠ ਪੰਜਾਬੀ ਭਾਸ਼ਾ ਦੀਆਂ ਹਿਤੈਸ਼ੀ ਜਥੇਬੰਦੀਆਂ ਦੀ ਹੋਈ ਮੀਟਿੰਗ ਵਿੱਚ ਮਾਤ ਭਾਸ਼ਾ ਨੂੰ ਦਰਪੇਸ਼ ਸਮੱਸਿਆਵਾਂ ‘ਤੇ ਵਿਚਾਰ-ਚਰਚਾ ਕੀਤੀ ਗਈ। ਇਸ ਦੌਰਾਨ ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ …

Read More »

ਕੁੰਵਰ ਵਿਜੈਪ੍ਰਤਾਪ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ

ਅੰਮ੍ਰਿਤਸਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ ਕੁੰਵਰ ਵਿਜੈਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕੋਲੋਂ ਸਾਲ 2015 ‘ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਹੋਈ ਗੋਲੀਬਾਰੀ, ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਸਣੇ ਹੋਰ ਮੁੱਦਿਆਂ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ …

Read More »

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਂ 23 ਮੈਂਬਰੀ ਕੋਰ ਕਮੇਟੀ ਦਾ ਐਲਾਨ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਕੋਰ ਕਮੇਟੀ ‘ਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ 23 ਮੈਂਬਰੀ ਨਵੀਂ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਰਕਿੰਗ ਕਮੇਟੀ ਨੇ ਮਤਾ ਪਾਸ ਕਰਕੇ ਕੋਰ ਕਮੇਟੀ ਦੇ ਪੁਨਰਗਠਨ ਦੇ ਅਧਿਕਾਰ ਦਿੱਤੇ ਸਨ। ਇਸ ਤੋਂ ਪਹਿਲਾਂ …

Read More »

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਿੱਟ ਅੱਗੇ ਹੋਏ ਪੇਸ਼

ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਲਈ ਸੂਬੇ ਦੇ ਗ੍ਰਹਿ ਮੰਤਰੀ ਨੂੰ ਦੱਸਿਆ ਜ਼ਿੰਮੇਵਾਰ ਪਟਿਆਲਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅੱਜ ਵੀਰਵਾਰ ਨੂੰ ਡਰੱਗ ਮਾਮਲੇ ’ਚ ਪਟਿਆਲਾ ਵਿਖੇ ਸਿੱਟ ਅੱਗੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਡਰੱਗ ਮਾਮਲੇ ’ਚ ਮੈਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ …

Read More »

ਕਾਂਗਰਸੀ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਮੰਤਰੀ ਜੇਪੀ ਨੱਢਾ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਕਿਸਾਨਾਂ ਨੂੰ ਵਧੀਆ ਗੁਣਵੱਤਾ ਵਾਲੀ ਡੀਏਪੀ ਖਾਦ ਦੇਣ ਦੀ ਕੀਤੀ ਅਪੀਲ ਖੰਨਾ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਖਾਦ ਮੰਤਰੀ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਮੁਲਾਕਾਤ ਦੌਰਾਨ ਕੇਂਦਰੀ ਮੰਤਰੀ ਨੂੰ ਪੰਜਾਬ ਦੇ ਕਿਸਾਨਾਂ ਵਧੀਆ …

Read More »

ਪੰਜਾਬ ਸਰਕਾਰ ਵੱਲੋਂ ਦਿੱਲੀ ਏਅਰਪੋਰਟ ’ਤੇ ਖੋਲ੍ਹੇ ਗਏ ਸਹਾਇਤਾ ਕੇਂਦਰ ਦੀ ਹੋਈ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਸਹਾਇਤਾ ਕੇਂਦਰ ਦਾ ਉਦਘਾਟਨ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ 3 ’ਤੇ ਐਨਆਰਆਈ ਪੰਜਾਬੀਆਂ ਦੀ ਮਦਦ ਲਈ ਖੋਲ੍ਹੇ ਗਏ ਸਹਾਇਤਾ ਕੇਂਦਰ ਦੀ ਅੱਜ ਵੀਰਵਾਰ ਤੋਂ ਸ਼ੁਰੂਆਤ ਹੋ ਗਈ ਹੈ। ਇਹ ਸਹਾਇਤਾ ਕੇਂਦਰ ਐਨਆਰਆਈ ਪੰਜਾਬੀਆਂ …

Read More »

ਪੰਜਾਬ ਸਰਕਾਰ ਨੇ ਕਲੈਕਟਰ ਰੇਟ ਵਧਾਉਣ ਦਾ ਕੀਤਾ ਫੈਸਲਾ

ਪਟਿਆਲਾ ’ਚ ਲਾਗੂ ਹੋਣਗੀਆਂ ਨਵੀਆਂ ਦਰਾਂ, ਸਰਕਾਰ ਨੂੰ 1500 ਕਰੋੜ ਰੁਪਏ ਦਾ ਹੋਵੇਗਾ ਲਾਭ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਆਉਣ ਵਾਲੇ ਦਿਨਾਂ ’ਚ ਪ੍ਰਾਪਰਟੀ ਰਜਿਸਟ੍ਰੇਸ਼ਨ ਮਹਿੰਗੀ ਹੋ ਜਾਵੇਗੀ। ਕਿਉਂਕਿ ਪੰਜਾਬ ਸਰਕਾਰ ਨੇ ਕਲੈਕਟਰ ਰੇਟ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਸੂਬਾ ਸਰਕਾਰ ਨੂੰ 1500 ਕਰੋੜ ਰੁਪਏ ਦਾ ਵਾਧੂ ਲਾਭ …

Read More »