Breaking News
Home / ਪੰਜਾਬ (page 794)

ਪੰਜਾਬ

ਪੰਜਾਬ

ਮਜ਼ਦੂਰ ਆਗੂ ਨੌਦੀਪ ਕੌਰ ਨੂੰ ਮਿਲੀ ਜ਼ਮਾਨਤ

ਕਰਨਾਲ ਜੇਲ੍ਹ ਵਿਚੋਂ ਅੱਜ ਹੀ ਹੋਣਗੇ ਰਿਹਾਅ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਜ਼ਦੂਰ ਆਗੂ ਨੌਦੀਪ ਕੌਰ ਨੂੰ ਉਸ ਦੇ ਵਿਰੁੱਧ ਦਰਜ ਤੀਜੀ ਐਫ. ਆਈ. ਆਰ. ’ਚ ਜ਼ਮਾਨਤ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਦੀ ਇਹ ਕੋਸ਼ਿਸ਼ ਹੈ ਕਿ ਨੌਦੀਪ ਕੌਰ ਨੂੰ ਅੱਜ ਹੀ ਕਰਨਾਲ ਜੇਲ੍ਹ ’ਚੋਂ ਰਿਹਾਅ ਕਰਵਾ ਲਿਆ ਜਾਵੇਗਾ। ਇਸ ਤੋਂ ਪਹਿਲਾਂ ਨੌਦੀਪ ਕੌਰ ਨੂੰ ਦੋ ਕੇਸਾਂ ਵਿਚੋਂ ਜ਼ਮਾਨਤ ਮਿਲ ਚੁੱਕੀ ਸੀ ਅਤੇ ਤੀਜੇ ਕੇਸ ਵਿਚੋਂ ਅੱਜ ਜ਼ਮਾਨਤ ਮਿਲ ਗਈ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਮਜ਼ਦੂਰ ਆਗੂ ਨੌਦੀਪ ਕੌਰ ਲੰਘੀ 12 ਜਨਵਰੀ ਤੋਂ  ਜੇਲ੍ਹ ਵਿਚ ਬੰਦ ਹੈ। ਇਸ ਦੇ ਨਾਲ 26 ਜਨਵਰੀ ਨੂੰ ਦਿੱਲੀ ਵਿਖੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ 18 ਹੋਰ ਕਿਸਾਨਾਂ ਨੂੰ ਵੀ ਅੱਜ ਜ਼ਮਾਨਤ

Read More »

ਕਿਸਾਨੀ ਅੰਦੋਲਨ ਦੌਰਾਨ ਪਟਿਆਲਾ ਜ਼ਿਲ੍ਹੇ ਦੇ 18 ਸਾਲਾ ਨੌਜਵਾਨ ਦੀ ਹੋਈ ਮੌਤ

ਸਮੁੱਚੇ ਇਲਾਕੇ ’ਚ ਛਾਈ ਸੋਗ ਦੀ ਲਹਿਰ ਭਾਦਸੋਂ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਸਿੰਘੂ ਬਾਰਡਰ ’ਤੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਅਧੀਨ ਪੈਂਦੇ ਪਿੰਡ ਖੇੜੀ ਜੱਟਾਂ ਦੇ ਇਕ 18 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਪੁੱਤਰ ਜਸਵਿੰਦਰ ਸਿੰਘ ਦਿੱਲੀ ਵਿਖੇ ਧਰਨੇ ’ਚ ਸ਼ਮੂਲੀਅਤ ਕਰ ਰਿਹਾ ਸੀ ਅਤੇ ਲੰਘੀ ਰਾਤ ਉਸ ਦੀ ਅਚਾਨਕ ਤਬੀਅਤ ਵਿਗੜਨ ਕਾਰਨ ਅੱਜ ਸਵੇਰੇ ਉਸ ਦੀ ਮੌਤ ਹੋ ਗਈ। ਜਦੋਂ ਨਵਜੋਤ ਦੀ ਮੌਤ ਦੀ ਖ਼ਬਰ ਪਿੰਡ ਖੇੜੀ ਵਿਖੇ ਪੁੱਜੀ ਤਾਂ ਸਮੁੱਚੇ ਇਲਾਕੇ ’ਚ ਸੋਗ ਦੀ ਲਹਿਰ ਛਾ ਗਈ ਹੈ। ਇਥੇ ਜ਼ਿਕਰਯੋਗ ਹੈ ਕਿ ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸੈਕੜੇ ਕਿਸਾਨਾਂ ਦੀ ਜਾਨ ਚਲੀ ਗਈ ਹੈ। ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਕੋਈ ਸੁਣਵਾਈ ਨਾ ਹੋਣ ਤੋਂ ਦੁਖੀ ਬਰਨਾਲਾ ਜ਼ਿਲ੍ਹੇ ਦੇ ਪਿੰਡ ਜੈਮਲ ਸਿੰਘ ਵਾਲਾ ਦੇ ਨੌਜਵਾਨ ਸਤਵੰਤ ਸਿੰਘ ਨੇ ਅੱਜ ਖੁਦਕੁਸ਼ੀ ਕਰ ਲਈ, ਜੋ ਇਕ ਦਿਨ ਪਹਿਲਾਂ ਹੀ ਦਿੱਲੀ ਅੰਦੋਲਨ ਤੋਂ ਪਿੰਡ ਪਰਤਿਆ ਸੀ।

Read More »

ਵਿਜੇ ਸਾਂਪਲਾ ਮੁਰਦਾਬਾਦ, ਵਿਜੇ ਸਾਂਪਲਾ ਮੁਰਦਾਬਾਦ ਦੇ ਲੱਗੇ ਨਾਅਰੇ

ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਬਣ ਕੇ ਜਲੰਧਰ ਪੁੱਜੇ ਸਾਂਪਲਾ ਦਾ ਕਿਸਾਨਾਂ ਵਲੋਂ ਡਟਵਾਂ ਵਿਰੋਧ ਜਲੰਧਰ/ਬਿਊਰੋ ਨਿਊਜ਼ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਬਣਨ ਤੋਂ ਬਾਅਦ ਪਹਿਲੀ ਵਾਰ ਜਲੰਧਰ ਪਹੁੰਚੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਦਾ ਕਿਸਾਨਾਂ ਨੇ ਤਿੱਖਾ ਵਿਰੋਧ ਕੀਤਾ। ਕਿਸਾਨਾਂ ਨੂੰ ਜਿਉਂ ਹੀ ਵਿਜੈ ਸਾਂਪਲਾ ਦੇ …

Read More »

ਮੋਦੀ ਸਰਕਾਰ ਵੱਲੋਂ ਅੰਨਦਾਤਾ ਕਿਸਾਨ ਨੂੰ ਅੱਤਵਾਦੀ ਕਹਿਣਾ ਨਿੰਦਣਯੋਗ

ਸੰਜੇ ਸਿੰਘ ਨੇ ਕਿਹਾ – ਕੇਂਦਰ ਸਰਕਾਰ ਆਪਣੇ ਹਰ ਵਾਅਦੇ ਤੋਂ ਮੁੱਕਰੀ ਨਾਭਾ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਅੰਨਦਾਤਾ ਕਿਸਾਨ ਨੂੰ ਖਾਲਿਸਤਾਨੀ, ਪਾਕਿਸਤਾਨੀ, ਵੱਖਵਾਦੀ ਅਤੇ ਅੱਤਵਾਦੀ ਕਹਿ ਕੇ ਬਦਨਾਮ ਕੀਤੇ ਜਾਣਾ ਅਤਿ ਨਿੰਦਣਯੋਗ ਹੈ। ਇਹ ਵਿਚਾਰ ਨਾਭਾ ਵਿਖੇ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਮੈਂਬਰ ਰਾਜ ਸਭਾ …

Read More »

ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਆਪਣੀ ਹੀ ਪਾਰਟੀ ‘ਤੇ ਚੁੱਕੇ ਸਵਾਲ

ਕਿਹਾ – 2022 ਵਿਚ ਕੈਪਟਨ ਦੇ ਨਾਮ ‘ਤੇ ਵੋਟ ਦੇਣ ਤੋਂ ਪਹਿਲਾਂ ਜ਼ਰੂਰ ਸੋਚਣਗੇ ਲੋਕ ਚੰਡੀਗੜ੍ਹ/ਬਿਊਰੋ ਨਿਊਜ਼ ਇੱਕ ਪਾਸੇ ਜਿੱਥੇ ਕਾਂਗਰਸ ਨੂੰ ਵਿਰੋਧੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਆਪਣਿਆਂ ਵੱਲੋਂ ਵੀ ਸਮੇਂ ਸਮੇਂ ਸਿਰ ਬਾਗ਼ੀ ਸੁਰ ਅਪਣਾਏ ਜਾ ਰਹੇ ਹਨ। ਇਸਦੇ ਚਲਦਿਆਂ ਅੱਜ ਇਕ ਵਾਰ ਫਿਰ ਕਾਂਗਰਸੀ ਵਿਧਾਇਕ …

Read More »

8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਲੈਣ ਲਈ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼

ਤਾਮਿਲਨਾਡੂ ‘ਚ 9ਵੀਂ ਤੋਂ 11ਵੀਂ ਤੱਕ ਦੇ ਵਿਦਿਆਰਥੀ ਬਿਨਾ ਪੇਪਰ ਦਿੱਤਿਆਂ ਹੋਣਗੇ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼ ਕੀਤੀ ਹੈ ਕਿ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ ‘ਚ ਪ੍ਰੀ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਲਏ ਜਾਣ। …

Read More »

ਸਰਦੂਲ ਸਿਕੰਦਰ ਨੂੰ ਸਪੁਰਦ-ਏ-ਖ਼ਾਕ ਕਰਨ ਲਈ ਸਰਪੰਚ ਨੇ ਜ਼ਮੀਨ ਕੀਤੀ ਦਾਨ

ਭਗਵੰਤ ਮਾਨ ਤੇ ਗੁਰਦਾਸ ਮਾਨ ਸਣੇ ਵੱਡੀ ਗਿਣਤੀ ‘ਚ ਸੰਗੀਤ ਨੂੰ ਪਿਆਰ ਕਰਨ ਵਾਲਿਆਂ ਨੇ ਸਰਦੂਲ ਨੂੰ ਦਿੱਤੀ ਸ਼ਰਧਾਂਜਲੀ ਖੰਨਾ/ਬਿਊਰੋ ਨਿਊਜ਼ ਅੱਜ ਉਦੋਂ ਬਹੁਤ ਵੱਡੀ ਧਾਰਮਿਕ ਮਿਸਾਲ ਦੇਖਣ ਨੂੰ ਮਿਲੀ ਜਦੋਂ ਸਰਦੂਲ ਸਿਕੰਦਰ ਦੀ ਦੇਹ ਨੂੰ ਸਪੁਰਦ-ਏ-ਖ਼ਾਕ ਕਰਨ ਲਈ ਪਿੰਡ ਖੇੜੀ ਨੌਧ ਸਿੰਘ ਦੇ ਸਰਪੰਚ ਰੁਪਿੰਦਰ ਸਿੰਘ ਰਮਲਾ ਨੇ ਆਪਣੀ …

Read More »

ਸੰਯੁਕਤ ਕਿਸਾਨ ਮੋਰਚਾ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਦਿੱਲੀ ਬਾਰਡਰਾਂ ‘ਤੇ ਮਨਾਏਗਾ

ਕਿਸਾਨ ਆਗੂਆਂ ਨੇ 27 ਫਰਵਰੀ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਪਹੁੰਚਣ ਦੀ ਕੀਤੀ ਅਪੀਲ ਜਲੰਧਰ/ਬਿਊਰੋ ਨਿਊਜ਼ ਸ੍ਰੀ ਗੁਰੂ ਰਵਿਦਾਸ ਜੀ ਦਾ 645ਵਾਂ ਪ੍ਰਕਾਸ਼ ਪੁਰਬ 27 ਫਰਵਰੀ ਨੂੰ ਬੜੀ ਸ਼ਰਧਾਪੂਰਵਕ ਮਜ਼ਦੂਰ-ਕਿਸਾਨ ਏਕਤਾ ਦੇ ਰੂਪ ‘ਚ ਮਨਾਇਆ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਦਾ ਹਿੱਸਾ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ …

Read More »

ਹੁਸ਼ਿਆਰਪੁਰ ਦੇ ਕਿਸਾਨ ਮਲਕੀਤ ਸਿੰਘ ਦੀ ਦਿੱਲੀ ਸੰਘਰਸ਼ ਦੌਰਾਨ ਮੌਤ

ਕਿਸਾਨੀ ਸੰਘਰਸ਼ ਦੇ ਚੱਲਦਿਆਂ ਹੁਣ ਤੱਕ 250 ਦੇ ਕਰੀਬ ਕਿਸਾਨਾਂ ਦੀ ਜਾ ਚੁੱਕੀ ਹੈ ਜਾਨ ਹੁਸ਼ਿਆਰਪੁਰ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਇਸ ਸੰਘਰਸ਼ ਨੂੰ ਤਿੰਨ ਮਹੀਨੇ ਹੋਣ ਵਾਲੇ ਹਨ। ਇਸਦੇ ਚੱਲਦਿਆਂ ਅੱਜ …

Read More »

ਨਗਰ ਨਿਗਮ ਚੋਣਾਂ ‘ਚ ਹਾਰ ਤੋਂ ਬਾਅਦ ਪੰਜਾਬ ਭਾਜਪਾ ਵਿਚ ਛਿੜੀ ਜੰਗ

ਭਾਜਪਾ ਆਗੂ ਇਕ-ਦੂਜੇ ਨੂੰ ਕਹਿਣ ਲੱਗ ਪਏ ਗੱਦਾਰ ਮੋਗਾ/ਬਿਊਰੋ ਨਿਊਜ਼ ਨਗਰ ਨਿਗਮ ਚੋਣਾਂ ਦੌਰਾਨ ਪੰਜਾਬ ਵਿਚ ਭਾਜਪਾ ਨੂੰ ਕਿਸਾਨੀ ਅੰਦੋਲਨ ਦੇ ਚੱਲਦਿਆਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸੇ ਦੌਰਾਨ ਅੱਜ ਮੋਗਾ ਵਿਚ ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰਾਂ ਅਤੇ ਆਗੂਆਂ ਦੀ ਮੀਟਿੰਗ ਮੌਕੇ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ …

Read More »