ਸੁਮੇਧ ਸੈਣੀ ਐਸ.ਆਈ.ਟੀ. ਸਾਹਮਣੇ ਹੋਇਆ ਪੇਸ਼ ਫ਼ਰੀਦਕੋਟ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ 14 ਅਕਤੂਬਰ 2015 ਨੂੰ ਵਾਪਰੇ ਬਹਿਬਲ ਗੋਲੀ ਕਾਂਡ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਮੁਅੱਤਲੀ ਅਧੀਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰ ਲਿਆ ਹੈ। …
Read More »ਪੰਜਾਬ ਦੀਆਂ 31 ਕਿਸਾਨ ਯੂਨੀਅਨਾਂ ਦੀ ਤਾਲਮੇਲ ਕਮੇਟੀ ਨਾਲ ਕੈਪਟਨ ਅਮਰਿੰਦਰ ਨੇ ਕੀਤੀ ਬੈਠਕ
ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਹਰ ਮੁਹਾਜ਼ ‘ਤੇ ਸਿਆਸੀ ਲੜਾਈ ਲੜੇਗੀ ਪੰਜਾਬ ਸਰਕਾਰ ਕੈਪਟਨ ਅਮਰਿੰਦਰ ਨੇ ਸਪੈਸ਼ਲ ਸੈਸ਼ਨ ਬੁਲਾਉਣ ਦਾ ਵੀ ਕਿਸਾਨ ਆਗੂਆਂ ਨੂੰ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ 3 ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ਼ ਚੱਲ ਰਹੇ ਵਿਰੋਧ ਦੇ ਸਬੰਧ ਵਿਚ ਪੰਜਾਬ ਦੇ …
Read More »ਰਾਸ਼ਟਰਪਤੀ ਵਲੋਂ ਬਿੱਲਾਂ ਨੂੰ ਮਨਜ਼ੂਰੀ ਦੇਣਾ ਦੁਖਦਾਈ : ਸੁਖਬੀਰ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਵਲੋਂ ਤਿੰਨ ਖੇਤੀ ਬਿੱਲਾਂ ਤੇ ਜੰਮੂ-ਕਸ਼ਮੀਰ ਵਿਚ ਪੰਜਾਬੀ ਨੂੰ ਦਰਬਾਰੀ ਭਾਸ਼ਾ ਵਜੋਂ ਬਾਹਰ ਕਰਨ ਦੇ ਬਿੱਲ ਨੂੰ ਮਨਜ਼ੂਰੀ ਦੇਣ ਨੂੰ ਦੁਖਦਾਈ ਤੇ ਬਹੁਤ ਹੀ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਵਾਸਤੇ ਕਾਲਾ ਦਿਨ ਹੈ ਜਦੋਂ …
Read More »ਖੇਤੀ ਕਾਨੂੰਨਾਂ ਖਿਲਾਫ਼ ਰੇਲ ਪੱਟੜੀਆਂ ਅਤੇ ਸੜਕਾਂ ‘ਤੇ ਡਟੇ ਕਿਸਾਨ
31 ਕਿਸਾਨ ਜਥੇਬੰਦੀਆਂ ਦੀ ਅਗਵਾਈ ‘ਚ ਮੋਦੀ ਸਰਕਾਰ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਬਠਿੰਡਾ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਦੇ ਵਿਰੁੱਧ ਰੋਸ ਵਜੋਂ 31 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਅੱਜ ਪੰਜਾਬ ਭਰ ਵਿਚ ਜ਼ੋਰਦਾਰ ਪ੍ਰਦਰਸ਼ਨ ਹੋਏ। ਕਿਸਾਨ ਰੇਲ ਪੱਟੜੀਆਂ ਅਤੇ ਸੜਕਾਂ ‘ਤੇ ਡਟੇ ਹੋਏ ਹਨ ਅਤੇ ਅਣਮਿੱਥੇ …
Read More »ਸ਼੍ਰੋਮਣੀ ਅਕਾਲੀ ਦਲ ਨੇ ਤਿੰਨ ਤਖਤ ਸਾਹਿਬਾਨਾਂ ਤੋਂ ਕਿਸਾਨ ਮੋਰਚੇ ਦੀ ਕੀਤੀ ਸ਼ੁਰੂਆਤ
ਸੁਖਬੀਰ ਨੇ ਸਮੂਹ ਕਿਸਾਨ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਖੇਤੀ ਕਾਨੂੰਨਾਂ ਖਿਲਾਫ ਲੜਨ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਸੰਘਰਸ਼ ਤਿੱਖਾ ਹੀ ਹੁੰਦਾ ਜਾ ਰਿਹਾ ਹੈ ਅਤੇ ਇਨ੍ਹਾਂ ਖੇਤੀ ਕਾਨੂੰਨਾਂ ਕਰਕੇ ਅਕਾਲੀ-ਭਾਜਪਾ ਗਠਜੋੜ ਵੀ ਟੁੱਟ ਚੁੱਕਾ ਹੈ। ਇਸਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪ੍ਰਧਾਨ ਸੁਖਬੀਰ …
Read More »ਕਾਂਗਰਸੀ ਤੇ ਅਕਾਲੀ ਟਰੈਕਟਰ ਰੈਲੀਆਂ ਕਰਕੇ ਕਿਸਾਨਾਂ ਦੇ ਅੰਦੋਲਨ ਨੂੰ ਕਰ ਰਹੇ ਹਨ ਕਮਜ਼ੋਰ
ਪਰਮਿੰਦਰ ਢੀਂਡਸਾ ਬੋਲੇ – ਸਾਰੀਆਂ ਸਿਆਸੀ ਪਾਰਟੀਆਂ ਕਿਸਾਨ ਮੁੱਦੇ ‘ਤੇ ਕਰਨ ਲੱਗੀਆਂ ਰਾਜਨੀਤੀ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਮੁੱਦੇ ‘ਤੇ ਮੂਹਰੇ ਆਈ ਕਾਂਗਰਸ ਅਤੇ ਅਕਾਲੀ ਦਲ ਉਤੇ ਪਰਮਿੰਦਰ ਸਿੰਘ ਢੀਂਡਸਾ ਨੇ ਸਵਾਲ ਖੜ੍ਹੇ ਕੀਤੇ ਹਨ। ਪਰਮਿੰਦਰ ਢੀਂਡਸਾ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਕਿਸਾਨਾਂ ਦੇ ਮੁੱਦੇ ‘ਤੇ ਰਾਜਨੀਤੀ ਕਰ …
Read More »ਇੰਡੀਆ ਗੇਟ ਦਿੱਲੀ ਨੇੜੇ ਟਰੈਕਟਰ ਸਾੜਨ ਦੇ ਮਾਮਲੇ ‘ਚ ਬਰਿੰਦਰ ਢਿੱਲੋਂ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੂੰ ਜ਼ਮਾਨਤ ਮਿਲ ਗਈ ਹੈ। ਜ਼ਿਕਰਯੋਗ ਹੈ ਕਿ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਪਿਛਲੇ ਦਿਨੀਂ ਦਿੱਲੀ ਵਿਚ ਇੰਡੀਆ ਗੇਟ ਦੇ ਨੇੜੇ ਟਰੈਕਟਰ ਨੂੰ ਅੱਗ ਲਗਾ ਕੇ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਗਟ ਕੀਤਾ ਗਿਆ ਸੀ। ਇਸ ਮਾਮਲੇ ਵਿਚ ਬਰਿੰਦਰ ਢਿੱਲੋਂ …
Read More »ਪੰਜਾਬ ਵਿਚ ਵੀਕੈਂਡ ਅਤੇ ਨਾਈਟ ਕਰਫ਼ਿਊ ਖ਼ਤਮ
ਸੂਬੇ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 14 ਹਜ਼ਾਰ ਤੋਂ ਜ਼ਿਆਦਾ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਦੇ ਘਟਦੇ ਮਾਮਲਿਆਂ ਨੂੰ ਲੈ ਕੈ ਪੰਜਾਬ ਸਰਕਾਰ ਨੇ ਸੂਬੇ ਵਿਚ ਵੀਕੈਂਡ ਅਤੇ ਨਾਈਟ ਕਰਫਿਊ ਨੂੰ ਖ਼ਤਮ ਕਰਨ ਦਾ ਫ਼ੈਸਲਾ ਲਿਆ ਹੈ। ਇਸ ਦੇ ਨਾਲ ਹੀ ਸੂਬੇ ਵਿਚ ਹੁਣ ਵਿਆਹ, ਧਾਰਮਿਕ ਸਮਾਗਮ ਅਤੇ ਅੰਤਿਮ ਸਸਕਾਰ …
Read More »ਭਾਰਤ ‘ਚ ਮਠਿਆਈਆਂ ਸਬੰਧੀ ਵੀ ਅੱਜ ਤੋਂ ਨਿਯਮ ਲਾਗੂ
ਖੁੱਲ੍ਹੀ ਮਠਿਆਈ ਵੀ ਮਿੱਥੀ ਤਰੀਕ ਤੱਕ ਹੀ ਵੇਚੀ ਜਾ ਸਕੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚ ਹੁਣ ਤਿਉਹਾਰਾਂ ਦਾ ਮੌਸਮ ਆ ਰਿਹਾ ਹੈ ਅਤੇ ਸਰਕਾਰ ਨੇ ਹੁਣ ਮਠਿਆਈਆਂ ਸਬੰਧੀ ਵੀ ਨਿਯਮ ਬਣਾਏ ਹਨ, ਜੋ ਅੱਜ ਤੋਂ ਲਾਗੂ ਵੀ ਹੋ ਗਏ ਹਨ। ਹੁਣ ਦੁਕਾਨਦਾਰ ਜਿਹੜੀ ਵੀ ਮਠਿਆਈ ਵੇਚੇਗਾ ਤਾਂ ਡੱਬੇ ‘ਤੇ ਮਠਿਆਈ ਬਣਨ …
Read More »ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਸੰਘਰਸ਼ ‘ਚ ਕੁੱਦੇ ਰਾਹੁਲ ਗਾਂਧੀ
2, 3 ਅਤੇ 4 ਅਕਤੂਬਰ ਨੂੰ ਪੰਜਾਬ ਵਿਚ ਟਰੈਕਟਰ ਰੈਲੀਆਂ ‘ਚ ਕਰਨਗੇ ਸ਼ਮੂਲੀਅਤ ਰਾਏਕੋਟ/ਬਿਊਰੋ ਨਿਊਜ਼ ਕੁੱਲ ਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 2 ਅਕਤੂਬਰ ਨੂੰ ਆਪਣੇ ਤਿੰਨ ਰੋਜ਼ਾ ਪੰਜਾਬ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਰਾਹੁਲ ਗਾਂਧੀ 2, 3 ਅਤੇ 4 ਅਕਤੂਬਰ ਨੂੰ ਪੰਜਾਬ ਕਾਂਗਰਸ ਵਲੋਂ ਖੇਤੀ ਆਰਡੀਨੈਂਸਾਂ …
Read More »