ਕਿਹਾ, ਸੱਤਾ ‘ਚ ਆਏ ਤਾਂ ਸੀਏਏ ਕਾਨੂੰਨ ਰੱਦ ਕਰਾਂਗੇ ਅਤੇ 200 ਯੂਨਿਟ ਬਿਜਲੀ ਮੁਫਤ ਦਿਆਂਗੇ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਰਾਜਨੀਤਕ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਨਾਲ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਇਸਦੇ ਨਾਲ ਇਕ ਦੂਜੇ …
Read More »ਕਿਸਾਨ ਅੰਦੋਲਨ ਬਾਰੇ ਕੇਂਦਰ ਸਰਕਾਰ ਦੀ ਚੁੱਪੀ ‘ਤੇ ਉਠਣ ਲੱਗੇ ਸਵਾਲ
ਰਾਕੇਸ਼ ਟਿਕੈਤ ਬੋਲੇ – ਮੋਦੀ ਸਰਕਾਰ ਕਿਸਾਨਾਂ ਖਿਲਾਫ ਕਾਰਵਾਈ ਲਈ ਬਣਾਉਣ ਲਈ ਰਣਨੀਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਆਰੋਪ ਲਗਾਇਆ ਕਿ ਪਿਛਲੇ ਕੁਝ ਦਿਨਾਂ ਤੋਂ ਕੇਂਦਰ ਸਰਕਾਰ ਵੱਲੋਂ ਵੱਟੀ ‘ਚੁੱਪ’ ਸੰਕੇਤ ਦੇ ਰਹੀ ਹੈ ਕਿ ਸਰਕਾਰ ਕਿਸਾਨ ਅੰਦੋਲਨ ਖਿਲਾਫ ਕੋਈ ਰਣਨੀਤੀ ਬਣਾ ਰਹੀ ਹੈ। …
Read More »ਮੋਦੀ ਵਲੋਂ ਲਗਵਾਏ ਗਏ ਕਰੋਨਾ ਟੀਕੇ ‘ਤੇ ਵੀ ਸਿਆਸਤ ਦਾ ਪਰਛਾਵਾਂ
ਜਿਨ੍ਹਾਂ ਰਾਜਾਂ ਵਿਚ ਚੋਣਾਂ ਹੋਣੀਆਂ ਹਨ ਉਥੋਂ ਦੀਆਂ ਨਰਸਾਂ ਕੋਲੋਂ ਲਗਵਾਇਆ ਟੀਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋਨਾ ਦਾ ਪਹਿਲਾ ਸਵਦੇਸ਼ੀ ਟੀਕਾ ਲਗਵਾ ਲਿਆ ਹੈ। ਉਨ੍ਹਾਂ ਨੂੰ ਭਾਰਤ ਬਾਇਓਟੈਕ ਦਾ ਕੋਵੈਕਸੀਨ ਦਾ ਡੋਜ਼ ਦਿੱਤਾ ਗਿਆ। ਪ੍ਰਧਾਨ ਮੰਤਰੀ ਅੱਜ ਸਵੇਰੇ ਅਸਾਮ ਦਾ ਗਮਛਾ ਗਲੇ ਵਿਚ ਪਹਿਨ ਕੇ ਦਿੱਲੀ …
Read More »ਟਿਕਰੀ ਬਾਰਡਰ ’ਤੇ ਮਨਾਇਆ ਗਿਆ ਨੌਜਵਾਨ ਦਿਵਸ
ਪੰਜਾਬੀ ਗਾਇਕ ਰਵਿੰਦਰ ਗਰੇਵਾਲ ਨੇ ਕੀਤੀ ਧਰਨੇ ’ਚ ਸ਼ਮੂਲੀਅਤ ਟਿਕਰੀ ਬਾਰਡਰ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਟਿਕਰੀ ਬਾਰਡਰ ’ਤੇ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਅੱਜ ਕਿਸਾਨਾਂ ਵੱਲੋਂ ਨੌਜਵਾਨ ਦਿਵਸ ਮਨਾਇਆ ਗਿਆ ਅਤੇ ਇਸ ਮੌਕੇ ਪੰਜਾਬੀ ਗਾਇਕ ਰਵਿੰਦਰ ਗਰੇਵਾਲ ਨੇ ਧਰਨੇ ’ਚ ਸ਼ਮੂਲੀਅਤ ਕੀਤੀ। ਨੌਜਵਾਨ ਦਿਵਸ ਮੌਕੇ ਕਿਸਾਨੀ ਅੰਦੋਲਨ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬੀ ਦੇ ਮਸ਼ਹੂਰ ਗਾਇਕ ਰਵਿੰਦਰ ਗਰੇਵਾਲ ਨੇ ਕਿਹਾ ਕਿ ਉਹ ਇਸ ਅੰਦੋਲਨ ਨੂੰ ਸ਼ਾਂਤੀਮਈ ਢੰਗ ਨਾਲ ਜਾਰੀ ਰੱਖਣ ਅਤੇ ਇਕ ਦਿਨ ਉਨ੍ਹਾਂ ਦੀ ਜਿੱਤ ਜ਼ਰੂਰ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਅੰਦੋਲਨਾਂ ਨੂੰ ਜਿੱਤਣ ਲਈ ਕਈ ਵਾਰ ਲੰਬੀਆਂ ਲੜਾਈਆਂ ਲੜਨੀਆਂ ਪੈਂਦੀਆਂ ਹਨ ਅਤੇ ਇਨ੍ਹਾਂ ਲੜਾਈਆਂ ਨੂੰ ਸ਼ਾਂਤਮਈ ਅਤੇ ਸੰਜਮ ਵਰਤ ਕੇ ਹੀ ਜਿੱਤਿਆ ਜਾ ਸਕਦਾ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਵੱਖ-ਵੱਖ ਸਮਿਆਂ ’ਤੇ ਇਥੇ ਪੰਜਾਬੀ ਗਾਇਕ ਕਿਸਾਨਾਂ ਨੂੰ ਆਪਣਾ ਸਮਰਥਨ ਦੇਣ ਲਈ ਪਹੁੰਚਦੇ ਰਹਿੰਦੇ ਹਨ।
Read More »ਦਿੱਲੀ ਕਿਸਾਨ ਅੰਦੋਲਨ ਦੇ ਤਿੰਨ ਮਹੀਨੇ ਹੋਏ ਪੂਰੇ
ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦ੍ਰਿੜ੍ਹ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨਾਂ ਵੱਲੋਂ ਵਿੱਢੇ ਦਿੱਲੀ ਕਿਸਾਨ ਅੰਦੋਲਨ ਨੂੰ ਅੱਜ ਪੂਰੇ ਤਿੰਨ ਮਹੀਨੇ ਹੋ ਗਏ ਹਨ। ਇਸ ਤਿੰਨ ਮਹੀਨਿਆਂ ਦੇ ਅੰਦੋਲਨ ਦੌਰਾਨ ਭਾਰਤ ਸਰਕਾਰ ਅਤੇ ਸੰਘਰਸ਼ ਕਰ ਰਹੀਆਂ 32 ਕਿਸਾਨ ਜਥੇਬੰਦੀਆਂ ਵਿਚਾਲੇ ਕਈ ਦੌਰ ਦੀ ਗੱਲਬਾਤ ਹੋ ਚੁੱਕੀ ਹੈ। ਪ੍ਰੰਤੂ ਇਨ੍ਹਾਂ ਸਾਰੇ ਦੌਰਾਂ ਦੀ ਗੱਲਬਾਤ ਦੌਰਾਨ ਕੋਈ ਸਾਰਥਕ ਨਤੀਜੇ ਸਾਹਮਣੇ ਨਹੀਂ ਆਏ। ਇਕ ਪਾਸੇ ਜਿੱਥੇ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਦੇ ਫਾਇਦੇ ਗਿਣਾਉਂਦੀ ਨਹੀਂ ਥੱਕ ਰਹੀ, ਉਥੇ ਹੀ ਦੂਜੇ ਪਾਸੇ ਦੇਸ਼ ਭਰ ਦੇ ਕਿਸਾਨ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ’ਤੇ ਅੜੇ ਹੋਏ ਹਨ ਅਤੇ ਕਿਸਾਨ ਜਥੇਬੰਦੀਆਂ ਆਖ ਰਹੀਆਂ ਹਨ ਕਿ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਇਲਾਵਾ ਸਾਨੂੰ ਹੋਰ ਕੁੱਝ ਮਨਜ਼ੂਰ ਨਹੀਂ ਹੈ। ਕਿਸਾਨ ਜਥੇਬੰਦੀਆਂ ਨੇ ਮੋਦੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਾਨੂੰ ਇਹ ਸੰਘਰਸ਼ ਸਾਲਾਂਬੱਧੀ ਵੀ ਜਾਰੀ ਰੱਖਣਾ ਪਿਆ ਤਾਂ ਅਸੀਂ ਇਸ ਨੂੰ ਸਾਲਾਂਬੱਧੀ ਹੀ ਲੜਾਂਗੇ ਅਤੇ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਰਹਾਂਗੇ।
Read More »ਚੋਣ ਕਮਿਸਨ ਵੱਲੋਂ ਚਾਰ ਰਾਜਾਂ ਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ
2 ਮਈ ਨੂੰ ਆਉਣਗੇ ਨਤੀਜੇ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸਨ ਸੁਨੀਲ ਅਰੋੜਾ ਨੇ ਅੱਜ ਚਾਰ ਰਾਜਾਂ ਪੱਛਮੀ ਬੰਗਾਲ, ਤਾਮਿਲਨਾਡੂ , ਅਸਮ, ਕੇਰਲ ਅਤੇ ਇਕ ਕੇਂਦਰ ਸਾਸਤ ਪ੍ਰਦੇਸ ਪੁਡੂਚੇਰੀ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਲਈ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸਨ ਨੇ ਚਾਰ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਕੀਤਾ। ਤਾਮਿਲਨਾਡੂ, ਪੁਡੂਚੇਰੀ ਅਤੇ ਕੇਰਲ ਵਿਚ ਸਾਰੀਆਂ ਸੀਟਾਂ ’ਤੇ ਇਕ ਹੀ ਚਰਣ ਵਿਚ 6 ਅਪ੍ਰੈਲ ਨੂੰ ਵੋਟਾਂ ਪੈਣਗੀਆਂ। ਅਸਮ ਵਿਚ ਤਿੰਨ ਚਰਣਾਂ ਵਿਚ ਵੋਟਾਂ 27 ਮਾਰਚ, 1 ਅਪ੍ਰੈਲ ਅਤੇ 6 ਅਪ੍ਰੈਲ ਨੂੰ ਵੋਟਾਂ ਪੈਣਗੀਆਂ ਅਤੇ ਪੱਛਮੀ ਬੰਗਾਲ ਵਿਚ 294 ਸੀਟਾਂ ਲਈ 8 ਚਰਣਾਂ ਵਿਚ 27 ਮਾਰਚ, 1 ਅਪ੍ਰੈਲ, 6 ਅਪ੍ਰੈਲ 10 ਅਪ੍ਰੈਲ, 17 ਅਪ੍ਰੈਲ, 22, 26 ਅਤੇ 29 ਅਪ੍ਰੈਲ ਨੂੰ ਵੋਟਾਂ ਪੈਣਗੀਆਂ। ਇਨ੍ਹਾਂ ਚਾਰ ਰਾਜਾਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਪੈਣ ਵਾਲੀਆਂ ਵੋਟਾਂ ਦੇ ਨਤੀਜੇ 2 ਮਈ ਨੂੰ ਆਉਣਗੇ।
Read More »ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦਾ ਵੱਡਾ ਐਲਾਨ
ਕਿਹਾ – ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 50 ਰੁਪਏ ਲੀਟਰ ਵਿਕਣ ਵਾਲਾ ਦੁੱਧ ਹੁਣ 100 ਰੁਪਏ ਲੀਟਰ ਵੇਚਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦਾ ਵਿਰੋਧ ਦਿਨੋ ਦਿਨ ਹੋਰ ਵਧਦਾ ਜਾ ਰਿਹਾ ਹੈ। ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਲਗਾਤਾਰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਕਿਸਾਨਾਂ ਦੀਆਂ ਮਹਾਂਪੰਚਾਇਤਾਂ ਵੀ …
Read More »ਕਿਸਾਨ ਅੰਦੋਲਨ ਤੋਂ ਹਰ ਵਰਗ ਚਿੰਤਤ
ਦੁਸ਼ਿਅੰਤ ਚੌਟਾਲਾ ਬੋਲੇ – ਕਿਸਾਨ ਆਗੂ ਸਿਆਸਤ ਛੱਡ ਕੇ ਗੱਲਬਾਤ ਕਰਨ ਸਿਰਸਾ/ਬਿਊਰੋ ਨਿਊਜ਼ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਬਾਰੇ ਹਰ ਵਰਗ ਚਿੰਤਤ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਖ਼ਤਮ ਹੋਣਾ ਚਾਹੀਦਾ ਹੈ ਅਤੇ ਇਸਦਾ ਹੱਲ ਗੱਲਬਾਤ ਨਾਲ ਹੀ ਨਿਕਲੇਗਾ। ਦੁਸ਼ਿਅੰਤ ਨੇ ਕਿਹਾ …
Read More »ਖੱਟਰ ਸਰਕਾਰ ਤੋਂ ਸਮਰਥਨ ਵਾਪਸ ਲੈਣ ਵਾਲੇ ਆਜ਼ਾਦ ਵਿਧਾਇਕ ਕੁੰਡੂ ਦੇ ਘਰ ਪਹੁੰਚਿਆ ਇਨਕਮ ਟੈਕਸ ਵਿਭਾਗ
ਕੁੰਡੂ ਨੇ ਕਿਸਾਨੀ ਸੰਘਰਸ਼ ਦੀ ਕੀਤੀ ਸੀ ਹਮਾਇਤ ਰੋਹਤਕ/ਬਿਊਰੋ ਨਿਊਜ਼ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਹਰਿਆਣਾ ਦੇ ਮਹਮ ਤੋਂ ਆਜ਼ਾਦ ਵਿਧਾਇਕ ਬਲਰਾਜ ਕੁੰਡੂ ਦੀ ਰਿਹਾਇਸ਼ ਸਮੇਤ ਉਸ ਦੀਆਂ 30 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨਕਮ ਟੈਕਸ ਵਿਭਾਗ ਨੇ ਹਿਸਾਰ, ਦਿੱਲੀ, ਗੁਰੂਗ੍ਰਾਮ, ਰੋਹਤਕ ਅਤੇ ਕੁੰਡੂ …
Read More »ਸ਼ੋਸ਼ਲ ਮੀਡੀਆ ਨੂੰ ਨਕੇਲ ਪਾਉਣ ਲਈ ਮੋਦੀ ਸਰਕਾਰ ਨੇ ਕੀਤੀ ਤਿਆਰੀ
ਤਿੰਨ ਮਹੀਨਿਆਂ ਵਿੱਚ ਲਾਗੂ ਕਰੇਗੀ ਕਾਨੂੰਨ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇਸ਼ ਵਿੱਚ ਡਿਜੀਟਲ ਕੰਟੈਂਟ ਨੂੰ ਨਿਯਮਤ ਕਰਨ ਲਈ ਕਾਨੂੰਨ ਲਿਆ ਰਹੀ ਹੈ ਤੇ ਇਹ ਕਾਨੂੰਨ ਅਗਲੇ ਤਿੰਨ ਮਹੀਨਿਆਂ ਵਿੱਚ ਲਾਗੂ ਕਰ ਦਿੱਤਾ ਜਾਵੇਗਾ। ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਅੱਜ ਇਸਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਕੰਪਨੀਆਂ ਲਈ …
Read More »