Breaking News
Home / ਭਾਰਤ (page 524)

ਭਾਰਤ

ਭਾਰਤ

ਬੀਬੀ ਮਾਨ ਕੌਰ ਨੂੰ ਰਾਸ਼ਟਰਪਤੀ ਨੇ ‘ਨਾਰੀ ਸ਼ਕਤੀ’ ਪੁਰਸਕਾਰ ਨਾਲ ਕੀਤਾ ਸਨਮਾਨਤ

ਐਥਲੈਟਿਕਸ ਦੇ ਖੇਤਰ ਵਿਚ ਪ੍ਰਾਪਤੀਆਂ ਲਈ ਮਿਲਿਆ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਲੰਘੇ ਕੱਲ੍ਹ ਕੌਮਾਂਤਰੀ ਮਹਿਲਾ ਦਿਵਸ ਮੌਕੇ ਚੰਡੀਗੜ੍ਹ ਤੋਂ ‘ਚਮਤਕਾਰ’ ਵਜੋਂ ਜਾਣੀ ਜਾਂਦੀ 103 ਸਾਲ ਦੀ ਅਥਲੀਟ ਬੀਬੀ ਮਾਨ ਕੌਰ ਨੂੰ ‘ਨਾਰੀ ਸ਼ਕਤੀ’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀਬੀ ਮਾਨ ਕੌਰ ਸਮੇਤ ਸਮਾਜ ਦੇ …

Read More »

ਸੀ.ਏ.ਏ. ਹਿੰਸਾ ਦੇ ਆਰੋਪੀਆਂ ਦੇ ਨਾਮ ਪੋਸਟਰਾਂ ਤੋਂ ਹਟਾਏ ਜਾਣ

ਇਲਾਹਾਬਾਦ ਹਾਈਕੋਰਟ ਨੇ ਯੂਪੀ ਸਰਕਾਰ ਨੂੰ ਦਿੱਤੇ ਨਿਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਇਲਾਹਾਬਾਦ ਹਾਈਕੋਰਟ ਨੇ ਉਤਰ ਪ੍ਰਦੇਸ਼ ਸਰਕਾਰ ਨੂੰ ਨਿਰਦੇਸ਼ ਦਿੱਤੇ ਕਿ ਸੀ.ਏ.ਏ. ਹਿੰਸਾ ਦੇ ਆਰੋਪੀਆਂ ਦੇ ਨਾਵਾਂ ਵਾਲੇ ਬੈਨਰ ਅਤੇ ਪੋਸਟਰ 16 ਮਾਰਚ ਤੱਕ ਹਟਾ ਦਿੱਤੇ ਜਾਣ। ਹਾਈਕੋਰਟ ਨੇ ਕਿਹਾ ਕਿ ਆਰੋਪੀਆਂ ਦੇ ਪੋਸਟਰ ਲਗਾਉਣਾ, ਉਨ੍ਹਾਂ ਦੀ ਨਿੱਜਤਾ ਵਿਚ ਸਰਕਾਰ …

Read More »

ਯੈਸ ਬੈਂਕ ਦਾ ਆਰਥਿਕ ਸੰਕਟ ਹੋਇਆ ਡੂੰਘਾ

ਫਾਊਂਡਰ ਰਾਣਾ ਕਪੂਰ ਨੂੰ 11 ਮਾਰਚ ਤੱਕ ਈ.ਡੀ. ਦੀ ਹਿਰਾਸਤ ‘ਚ ਭੇਜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਆਰਥਿਕ ਸੰਕਟ ਨਾਲ ਜੂਝ ਰਹੇ ਯੈਸ ਬੈਂਕ ਦੇ ਫਾਊਂਡਰ ਰਾਣਾ ਕਪੂਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਈ.ਡੀ. ਤੋਂ ਬਾਅਦ ਅੱਜ ਸੀਬੀਆਈ ਨੇ ਮੁੰਬਈ ਵਿਚ ਕਪੂਰ ਨਾਲ ਜੁੜੇ 7 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਸੀਬੀਆਈ ਵਲੋਂ …

Read More »

ਭਾਰਤ ‘ਚ ਹੁਣ ਤੱਕ ਕੋਰੋਨਾ ਵਾਇਰਸ ਦੇ 31 ਮਾਮਲਿਆਂ ਦੀ ਪੁਸ਼ਟੀ

ਦਿੱਲੀ ਵਿਚ ਇਕ ਹੋਰ ਮਰੀਜ਼ ਆਇਆ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 31 ਤੱਕ ਪਹੁੰਚ ਗਈ ਹੈ। ਦਿੱਲੀ ਵਿਚ ਅੱਜ ਇਕ ਹੋਰ ਵਿਅਕਤੀ ਵਿਚ ਇਸ ਵਾਇਰਸ ਦੇ ਲੱਛਣਾਂ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਪੀੜਤ ਵਿਅਕਤੀ ਥਾਈਲੈਂਡ ਅਤੇ …

Read More »

ਭਾਜਪਾ ਆਗੂਆਂ ਦੇ ਭੜਕਾਊ ਬਿਆਨਾਂ ‘ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ

ਦਿੱਲੀ ਹਾਈਕੋਰਟ ਹੁਣ 12 ਮਾਰਚ ਨੂੰ ਕਰੇਗੀ ਅਗਲੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਿੰਸਾ ਅਤੇ ਇਸ ਲਈ ਜ਼ਿੰਮੇਵਾਰ ਦੱਸੇ ਜਾ ਰਹੇ ਭਾਜਪਾ ਆਗੂਆਂ ਦੇ ਭੜਕਾਊ ਬਿਆਨਾਂ ਦੇ ਮਾਮਲੇ ‘ਤੇ ਅੱਜ ਦਿੱਲੀ ਹਾਈਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਕੇਂਦਰ ਸਰਕਾਰ ਤੇ ਦਿੱਲੀ ਪੁਲਿਸ ਨੂੰ 12 ਮਾਰਚ ਤੱਕ ਜਵਾਬ ਦਾਖਲ …

Read More »

ਦਿੱਲੀ ਹਿੰਸਾ ‘ਤੇ ਚਰਚਾ ਦੀ ਮੰਗ ਨੂੰ ਲੈ ਕੇ ਸੰਸਦ ਦੇ ਦੋਵਾਂ ਸਦਨਾਂ ‘ਚ ਹੰਗਾਮਾ

ਕਾਂਗਰਸ ਵਲੋਂ ਸੰਸਦ ਦੇ ਗਲਿਆਰੇ ਵਿਚ ਵੀ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦੇ ਬਜਟ ਇਜਲਾਸ ਦੇ ਦੂਜੇ ਪੜ੍ਹਾਅ ਦਾ ਅੱਜ ਪੰਜਵਾਂ ਦਿਨ ਸੀ ਅਤੇ ਇਹ ਦਿਨ ਵੀ ਹੰਗਾਮਿਆਂ ਭਰਪੂਰ ਹੀ ਰਿਹਾ। ਸੰਸਦ ਦੇ ਦੋਵਾਂ ਸਦਨਾਂ ਲੋਕ ਸਭਾ ਅਤੇ ਰਾਜ ਸਭਾ ਵਿਚ ਵਿਰੋਧੀ ਧਿਰਾਂ ਨੇ ਭਾਰੀ ਹੰਗਾਮਾ ਕੀਤਾ ਅਤੇ ਇਸਦੇ ਚੱਲਦਿਆਂ …

Read More »

ਦਿੱਲੀ ਹਿੰਸਾ : ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਜ਼ੋਰ ਫੜਨ ਲੱਗੀ

ਦਿੱਲੀ ਫਿਰਕੂ ਹਿੰਸਾ ਦੇ ਮਾਮਲੇ ‘ਤੇ ਕਾਂਗਰਸੀ ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਨਵੀਂ ਦਿੱਲੀ : ਕਾਂਗਰਸ ਦੇ ਸੰਸਦ ਮੈਂਬਰਾਂ ਨੇ ਦਿੱਲੀ ‘ਚ ਫਿਰਕੂ ਹਿੰਸਾ ਦੇ ਵਿਰੋਧ ‘ਚ ਸੰਸਦੀ ਕੰਪਲੈਕਸ ਅੰਦਰ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਪ੍ਰਦਰਸ਼ਨ ਕਰਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕੀਤੀ। ਪ੍ਰਦਰਸ਼ਨ ਦੌਰਾਨ …

Read More »

ਦਿੱਲੀ ਦੇ ਸ਼ਾਹੀਨ ਬਾਗ ‘ਚ ਧਾਰਾ 144 ਲਾਗੂ

ਨਵੀਂ ਦਿੱਲੀ/ਬਿਊਰੋ ਨਿਊਜ਼ : ਉੱਤਰ-ਪੂਰਵੀ ਦਿੱਲੀ ਵਿੱਚ ਭੜਕੀ ਫਿਰਕੂ ਹਿੰਸਾ ਦੇ ਇੱਕ ਹਫ਼ਤੇ ਬਾਅਦ ਹਾਲਾਤ ਸ਼ਾਂਤਮਈ ਬਣੇ ਹੋਏ ਸਨ ਪਰ ਗੋਕਲਪੁਰੀ ਤੇ ਸ਼ਿਵ ਵਿਹਾਰ ਇਲਾਕੇ ‘ਚੋਂ ਚਾਰ ਹੋਰ ਲਾਸ਼ਾਂ ਮਿਲਣ ਨਾਲ ਸਥਿਤੀ ਫਿਰ ਤਣਾਅ ਭਰੇ ਬਣ ਗਈ ਹੈ। ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਭੇਜੀ ਜਾ ਰਹੀ ਹੈ। ਦੂਜੇ ਪਾਸੇ …

Read More »

ਪਰਵਾਸੀ ਭਾਰਤੀਆਂ ਨੂੰ ਏਅਰ ਇੰਡੀਆ ‘ਚ ਸੌ ਫੀਸਦ ਨਿਵੇਸ਼ ਦੀ ਖੁੱਲ੍ਹ

ਨਵੀਂ ਦਿੱਲੀ : ਸਰਕਾਰ ਨੇ ਪਰਵਾਸੀ ਭਾਰਤੀਆਂ (ਐੱਨਆਰਆਈਜ਼) ਨੂੰ ਏਅਰ ਇੰਡੀਆ ਵਿੱਚ ਸੌ ਫੀਸਦ ਨਿਵੇਸ਼ (ਭਾਈਵਾਲੀ ਖਰੀਦਣ) ਦੀ ਖੁੱਲ੍ਹ ਦੇ ਦਿੱਤੀ ਹੈ। ਮੋਦੀ ਸਰਕਾਰ ਨੇ ਇਹ ਫੈਸਲਾ ਅਜਿਹੇ ਮੌਕੇ ਕੀਤਾ ਹੈ ਜਦੋਂ ਸਰਕਾਰ ਕੌਮੀ ਕੈਰੀਅਰ ਦਾ ਸੌ ਫੀਸਦ ਹਿੱਸਾ ਵੇਚਣ ਲਈ ਸ਼ੁਰੂਆਤੀ ਬੋਲੀ ਲਈ ਅਰਜ਼ੀਆਂ ਪਹਿਲਾਂ ਹੀ ਮੰਗ ਚੁੱਕੀ ਹੈ। …

Read More »

ਪਹਿਲੀ ਅਪ੍ਰੈਲ ਤੋਂ 10 ਬੈਂਕਾਂ ਹੋਵੇਗਾ ਰਲੇਵਾਂ

ਨਵੀਂ ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਕਿ ਸਰਕਾਰੀ ਖੇਤਰ ਦੇ 10 ਬੈਂਕਾਂ ਦਾ ਰਲੇਵਾਂ ਕਰਕੇ ਇਨ੍ਹਾਂ ਨੂੰ ਚਾਰ ਬੈਂਕਾਂ ਵਿੱਚ ਤਬਦੀਲ ਕਰਨ ਦੀ ਮਸ਼ਕ ਜਾਰੀ ਹੈ ਤੇ ਰਲੇਵਾਂ ਪਹਿਲੀ ਅਪਰੈਲ 2020 ਤੋਂ ਅਮਲ ਵਿੱਚ ਆ ਜਾਵੇਗਾ। ਓਬੀਸੀ ਤੇ ਯੂਨਾਈਟਿਡ ਬੈਂਕ ਦਾ ਪੰਜਾਬ ਨੈਸ਼ਨਲ ਬੈਂਕ ਅਤੇ ਸਿੰਡੀਕੇਟ ਬੈਂਕ …

Read More »