Breaking News
Home / ਭਾਰਤ (page 705)

ਭਾਰਤ

ਭਾਰਤ

ਤੇਲੰਗਾਨਾ ‘ਚ ਸ਼ਰਧਾਲੂਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ

52 ਵਿਅਕਤੀਆਂ ਦੀ ਮੌਤ, 18 ਜ਼ਖ਼ਮੀ ਹੈਦਰਾਬਾਦ/ਬਿਊਰੋ ਨਿਊਜ਼ ਤੇਲੰਗਾਨਾ ਦੇ ਜਗਤਿਆਲ ਜ਼ਿਲ੍ਹੇ ਵਿਚ ਅੱਜ ਇਕ ਬੱਸ ਖੱਡ ਵਿਚ ਡਿੱਗ ਗਈ। ਇਸ ਭਿਆਨਕ ਸੜਕ ਹਾਦਸੇ ਵਿਚ 52 ਵਿਅਕਤੀਆਂ ਦੀ ਮੌਤ ਹੋ ਗਈ ਅਤੇ 18 ਜ਼ਖ਼ਮੀ ਹੋ ਗਏ ਹਨ। ਮ੍ਰਿਤਕਾਂ ਵਿਚ ਚਾਰ ਬੱਚੇ ਅਤੇ 20 ਮਹਿਲਾਵਾਂ ਵੀ ਸ਼ਾਮਲ ਹਨ। ਪੁਲਿਸ ਅਧਿਕਾਰੀਆਂ ਅਨੁਸਾਰ …

Read More »

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਖਿਲਾਫ ਭਾਰਤ ਬੰਦ ਨੂੰ ਮਿਲਿਆ ਭਰਪੂਰ ਹੁੰਗਾਰਾ

ਕਾਂਗਰਸ ਦੇ ਵਿਰੋਧ ਪ੍ਰਦਰਸ਼ਨਾਂ ‘ਚ 20 ਪਾਰਟੀਆਂ ਹੋਈਆਂ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਕਾਂਗਰਸ ਵਲੋਂ ਅੱਜ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਭਰਪੂਰ ਹੁੰਗਾਰਾ ਮਿਲਿਆ। ਕਾਂਗਰਸ ਦਾ ਦਾਅਵਾ ਹੈ ਕਿ ਵਿਰੋਧ ਪ੍ਰਦਰਸ਼ਨਾਂ ਵਿਚ 20 ਪਾਰਟੀਆਂ ਦੇ ਆਗੂ ਸ਼ਾਮਲ ਹੋਏ। ਕਾਂਗਰਸੀ …

Read More »

ਕੇਜਰੀਵਾਲ ਸਰਕਾਰ ਨੇ ਦਿੱਲੀ ਵਿਚ ‘ਡੋਰ ਸਟੈਪ ਡਿਲਵਰੀ’ ਦੀ ਕੀਤੀ ਸ਼ੁਰੂਆਤ

ਘਰ ਬੈਠਿਆਂ ਹੀ ਮਿਲਣੀਆਂ 40 ਸੇਵਾਵਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਰਕਾਰ ਨੇ ਅੱਜ ‘ਡੋਰ ਸਟੈਪ ਡਿਲਵਰੀ’ ਯੋਜਨਾ ਦੀ ਸ਼ੁਰੂਆਤ ਕਰ ਦਿੱਤੀ ਹੈ। ਸ਼ੁਰੂਆਤ ਵਿਚ 40 ਸੇਵਾਵਾਂ ਦੀ ਡਿਲਵਰੀ ਘਰ ਤੱਕ ਪਹੁੰਚਾਈ ਜਾਵੇਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਇਸ ਯੋਜਨਾ ਨਾਲ ਦਿੱਲੀ ਦੀ ਜਨਤਾ ਨੂੰ ਨਾ …

Read More »

ਨਵਜੋਤ ਸਿੰਘ ਸਿੱਧੂ ਨੇ ਕੀਤਾ ਖੁਲਾਸਾ

ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਰਾਜ਼ੀ ਹੋਇਆ ਪਾਕਿਸਤਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਮੇਸ਼ਾ ਹੀ ਗਰਮਾਹਟ ਵਾਲਾ ਮਾਹੌਲ ਬਣਿਆ ਰਹਿੰਦਾ ਹੈ। ਇਸ ਦੇ ਨਾਲ ਹੀ ਇਹ ਵੀ ਪਤਾ ਲੱਗਿਆ ਹੈ ਕਿ ਪਾਕਿਸਤਾਨ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਰਾਜ਼ੀ ਹੋ ਗਿਆ ਹੈ। ਚੰਡੀਗੜ੍ਹ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ …

Read More »

ਸ਼ਿਮਲਾ ਦੀ ਅਦਾਲਤ ਦਾ ਇਤਿਹਾਸਕ ਫੈਸਲਾ

ਚਾਰ ਸਾਲਾ ਮਾਸੂਮ ਬੱਚੇ ਦੀ ਹੱਤਿਆ ਦੇ ਤਿੰਨ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸ਼ਿਮਲਾ : ਸ਼ਿਮਲਾ ਦੀ ਜ਼ਿਲ੍ਹਾ ਤੇ ਸੈਸ਼ਨ ਕੋਰਟ ਨੇ ਇਤਿਹਾਸਕ ਫੈਸਲਾ ਸੁਣਾਉਂਦਿਆਂ ਚਾਰ ਸਾਲ ਦੇ ਮਾਸੂਮ ਬੱਚੇ ‘ਯੁੱਗ’ ਦੀ ਹੱਤਿਆ ਦੇ ਮਾਮਲੇ ਵਿਚ ਤਿੰਨ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਚਾਰ ਜੂਨ 2014 ਨੂੰ ਸ਼ਿਮਲਾ ਦੇ …

Read More »

ਮੋਦੀ ਨੂੰ ਮਿਲੇ ਕੈਪਟਨ, ਕਈ ਅਹਿਮ ਮੁੱਦੇ ਵਿਚਾਰੇ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਸ਼ਨੀਵਾਰ ਨੂੰ ਦੇਰ ਸ਼ਾਮ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਨੇ ਮੋਦੀ ਕੋਲ ਐਸਵਾਈਐਲ ਦਾ ਮੁੱਦਾ ਮੁੱਖ ਤੌਰ ‘ਤੇ ਉਠਾਇਆ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਪਹਿਲਾਂ ਹੀ ਪਾਣੀ ਦੀ ਵੱਡੀ ਘਾਟ …

Read More »

ਕੈਪਟਨ ਵਲੋਂ ਨਿਤਿਨ ਗਡਕਰੀ ਨਾਲ ਵੀ ਮੁਲਾਕਾਤ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਤੇ ਜਹਾਜ਼ਰਾਨੀ ਮੰਤਰੀ ਨਿਤਿਨ ਗਡਕਰੀ ਕੋਲੋਂ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ-ਵੇਅ ਪ੍ਰਾਜੈਕਟ ਵਿੱਚ ਤੇਜ਼ੀ ਲਿਆਉਣ ਤੋਂ ਇਲਾਵਾ ਸਰਹੱਦੀ ਖੇਤਰ ਵਿੱਚ ਚਾਰ ਮਹੱਤਵਪੂਰਨ ਮਾਰਗਾਂ ਤੇ ਸੂਬੇ ਦੀਆਂ ਹੋਰ ਸੜਕਾਂ ਨੂੰ ਮਨਜ਼ੂਰੀ ਦੇਣ ਦੀ ਮੰਗ ਕੀਤੀ ਹੈ। ਕੈਪਟਨ ਨੇ ਚੰਡੀਗੜ੍ਹ ਲਈ …

Read More »

ਵੈਂਕਈਆ ਨਾਇਡੂ ਦੀ ਪੁਸਤਕ ‘ਮੂਵਿੰਗ ਆਨਮੂਵਿੰਗ ਫਾਰਵਰਡ’ ਰਿਲੀਜ਼

ਮੋਦੀ ਤੇ ਡਾ.ਮਨਮੋਹਨ ਸਿੰਘ ਸਮੇਤ ਕਈ ਆਗੂਆਂ ਨੇ ਕੀਤੀ ਸ਼ਮੂਲੀਅਤ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਵਸਥਾ ਵਿੱਚ ਅਨੁਸ਼ਾਸਨ ਦੇ ਮਹੱਤਵ ਨੂੰ ਪਹਿਲ ਦਿੰਦਿਆਂ ਕਿਹਾ ਕਿ ਅੱਜ-ਕੱਲ੍ਹ ਅਨੁਸ਼ਾਸਨ ਦੀ ਪਾਲਣਾ ਕਰਨ ਲਈ ਕਹਿਣ ਵਾਲੇ ਨੂੰ ‘ਤਾਨਾਸ਼ਾਹ’ ਕਰਾਰ ਦਿੱਤਾ ਜਾਂਦਾ ਹੈ। ਮੋਦੀ ਨੇ ਐਤਵਾਰ ਨੂੰ ਉਪ ਰਾਸ਼ਟਰਪਤੀ ਐਮ. ਵੈਂਕਈਆ …

Read More »

ਅਧਿਆਪਕ ਦਿਵਸ ਮੌਕੇ 51 ਅਧਿਆਪਕਾਂ ਨੂੰ ਮਿਲਿਆ ਸਟੇਟ ਐਵਾਰਡ

ਸਿੱਖਿਆ ਮੰਤਰੀ ਨੇ ਮੁਅੱਤਲ ਅਧਿਆਪਕਾਂ ਨੂੰ ਬਹਾਲ ਕਰਨ ਦਾ ਕੀਤਾ ਐਲਾਨ ਜਲੰਧਰ : ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਸੂਬਾ ਪੱਧਰੀ ਸਮਾਗਮ ਜਲੰਧਰ ਵਿਚ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਸਿੱਖਿਆ ਮੰਤਰੀ ਓਪੀ ਸੋਨੀ ਸਨ। ਇਸ ਮੌਕੇ 51 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਸਟੇਟ ਐਵਾਰਡੀਆਂ ਵਿੱਚ ਪਤੀ-ਪਤਨੀ …

Read More »

ਪ੍ਰਸ਼ਾਂਤ ਕਿਸ਼ੋਰ ਦੇ ਸਰਵੇ ‘ਚ ਨਰਿੰਦਰ ਮੋਦੀ ਸਭ ਤੋਂ ਅਹਿਮ ਨੇਤਾ

ਰਾਹੁਲ ਗਾਂਧੀ ਅਤੇ ਕੇਜਰੀਵਾਲ ਪਿੱਛੜੇ ਨਵੀਂ ਦਿੱਲੀ : ਪ੍ਰਸਿੱਧ ਰਾਜਨੀਤੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੇ ਸਰਵੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਾਂ ਦੇ ਹਰਮਨ ਪਿਆਰੇ ਆਗੂ ਹਨ। ਸਰਵੇ ‘ਚ ਸ਼ਾਮਲ 48 ਫੀਸਦੀ ਲੋਕਾਂ ਦਾ ਮੰਨਣਾ ਹੈ ਕਿ ਮੋਦੀ ਹੀ ਦੇਸ਼ ਨੂੰ ਅੱਗੇ ਲਿਜਾ ਸਕਦੇ ਹਨ। ਇਹ ਸਰਵੇ ਇਸ ਲਈ ਅਹਿਮ ਮੰਨਿਆ …

Read More »