Breaking News
Home / ਸੰਪਾਦਕੀ (page 8)

ਸੰਪਾਦਕੀ

ਸੰਪਾਦਕੀ

ਦੁਨੀਆ ਦੀ ਵਧਦੀ ਆਬਾਦੀ ਦੀ ਚੁਣੌਤੀ

ਪਿਛਲੇ ਦਿਨੀਂ ਦੁਨੀਆ ਦੀ ਆਬਾਦੀ 8 ਅਰਬ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਸੰਯੁਕਤ ਰਾਸ਼ਟਰ ਨੇ ਇਸ ਦਿਨ ਦਾ ਵਿਖਿਆਨ ਕਰਦਿਆਂ ਕਿਹਾ ਹੈ ਕਿ ‘8 ਅਰਬ ਉਮੀਦਾਂ, 8 ਅਰਬ ਸੁਪਨੇ ਤੇ 8 ਅਰਬ ਸੰਭਾਵਨਾਵਾਂ’। ਸੰਯੁਕਤ ਰਾਸ਼ਟਰ ਨੇ ਇਸ ਨੂੰ ਇਸ ਤਰ੍ਹਾਂ ਬਿਆਨਦਿਆਂ ਹੋਇਆਂ ਇਹ ਵੀ ਕਿਹਾ ਹੈ ਕਿ ਪਿਛਲੇ …

Read More »

ਮਾੜੇ ਸਮੇਂ ਦੀ ਆਹਟ

ਅੰਮ੍ਰਿਤਸਰ ਵਿਚ ਪਿਛਲੇ ਦਿਨੀਂ ਸੁਧੀਰ ਸੂਰੀ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਤੇ ਇਸ ਵੀਰਵਾਰ ਨੂੰ ਫਰੀਦਕੋਟ ‘ਚ ਬੇਅਦਬੀ ਕਾਂਡ ਦੇ ਦੋਸ਼ਾਂ ‘ਚ ਘਿਰੇ ਡੇਰਾ ਪ੍ਰੇਮੀ ਪਰਦੀਪ ਸਿੰਘ ਨੂੰ ਮਾਰੀਆ ਗਈਆਂ ਗੋਲੀਆਂ ਨਾਲ ਪੰਜਾਬ ਵਿਚ ਇਕ ਵਾਰ ਫੇਰ ਖ਼ਤਰਿਆਂ ਦੀਆਂ ਘੰਟੀਆਂ ਵੱਜਦੀਆਂ ਸੁਣਾਈ ਦੇਣ ਲੱਗੀਆਂ ਹਨ। ਕਤਲ ਨਾਲ …

Read More »

ਸ਼੍ਰੋਮਣੀ ਕਮੇਟੀ ਚੋਣਾਂ ਅਤੇ ਅਕਾਲੀ ਦਲ ਦਾ ਸੰਕਟ

9 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਚੋਣ ਇਜਲਾਸ ਹੋਣ ਜਾ ਰਿਹਾ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਪ੍ਰਧਾਨ ਸਮੇਤ 15 ਮੈਂਬਰੀ ਕਾਰਜਕਾਰਨੀ ਕਮੇਟੀ ਚੁਣੀ ਜਾਵੇਗੀ। ਹਾਲਾਂਕਿ ਪ੍ਰਧਾਨਗੀ ਚੋਣ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ 185 ਮੈਂਬਰੀ ਹਾਊਸ ਵਿਚ ਬਹੁਮਤ ਵਾਲੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਪ੍ਰਧਾਨ ਚੁਣਿਆ ਜਾਣਾ ਤੈਅ …

Read More »

ਵਿਸ਼ਵ ਵਿਚ ਅਸ਼ਾਂਤੀ ਪੈਦਾ ਕਰਦੇ ਘਟਨਾਕ੍ਰਮ

ਅਮਰੀਕਾ ਦੁਨੀਆ ਦੀ ਵੱਡੀ ਸ਼ਕਤੀ ਹੈ, ਲੋਕਤੰਤਰੀ ਦੇਸ਼ ਹੋਣ ਦੇ ਨਾਲ-ਨਾਲ ਇਹ ਉਨ੍ਹਾਂ ਕੁਝ ਇਕ ਦੇਸ਼ਾਂ ਵਿਚ ਸ਼ੁਮਾਰ ਹੈ, ਜਿਨ੍ਹਾਂ ਕੋਲ ਵਿਸ਼ਾਲ ਫੌਜ ਹੈ। ਅਮਰੀਕਾ ਪਹਿਲਾਂ ਤੋਂ ਦੁਨੀਆ ਭਰ ਦੇ ਘਟਨਾਕ੍ਰਮ ‘ਤੇ ਨਜ਼ਰ ਰੱਖਦਾ ਆਇਆ ਹੈ। ਵਿਸ਼ੇਸ਼ ਤੌਰ ‘ਤੇ 1917 ਵਿਚ ਰੂਸੀ ਇਨਕਲਾਬ ਤੋਂ ਬਾਅਦ ਸ਼ਕਤੀਸ਼ਾਲੀ ਰੂਪ ਵਿਚ ਉੱਭਰੇ ਸੋਵੀਅਤ …

Read More »

ਪੰਜਾਬ ਦੀ ‘ਆਪ’ ਸਰਕਾਰ ਅਤੇ ਭ੍ਰਿਸ਼ਟਾਚਾਰ

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੇ 7 ਮਹੀਨੇ ਪੂਰੇ ਕਰ ਲਏ ਹਨ। ਇਸ ਸਮੇਂ ਦੌਰਾਨ ਉਸ ਨੇ ਅਨੇਕਾਂ ਫੈਸਲੇ ਲਏ ਹਨ ਅਤੇ ਬਹੁਤ ਸਾਰੇ ਪ੍ਰਸ਼ਾਸਨਿਕ ਕਦਮ ਉਠਾਏ ਹਨ, ਜਿਨ੍ਹਾਂ ਬਾਰੇ ਵੱਖ-ਵੱਖ ਧਿਰਾਂ ਦੀ ਆਪੋ-ਆਪਣੀ ਰਾਇ ਹੋ ਸਕਦੀ ਹੈ। ਆਪਣੇ ਇਸ ਸਮੇਂ ਦੌਰਾਨ ਉਸ ਨੇ ਪਿਛਲੀਆਂ ਸਰਕਾਰਾਂ ਸਮੇਂ …

Read More »

ਦਰਿਆਈ ਪਾਣੀਆਂ ਦਾ ਮਸਲਾ: ਪੰਜਾਬ ਸਰਕਾਰ ਦੀ ਸਿਆਸੀ ਸੂਝ-ਬੂਝ ਲਈ ਪਰਖ ਦੀ ਘੜੀ

ਸੁਪਰੀਮ ਕੋਰਟ ਵਲੋਂ ਪੰਜਾਬ ਅਤੇ ਹਰਿਆਣਾ ਵਿਚਾਲੇ ਦਰਿਆਈ ਪਾਣੀ ਦੇ ਮਸਲੇ ਦੇ ਯੋਗ ਹੱਲ ਲਈ ਮਿਲ-ਬੈਠ ਕੇ ਹੱਲ ਦੇ ਦਿੱਤੇ ਨਿਰਦੇਸ਼ ਤਹਿਤ 14 ਅਕਤੂਬਰ ਨੂੰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦਰਮਿਆਨ ਸਤਲੁਜ-ਯਮਨਾ ਲਿੰਕ (ਐਸ.ਵਾਈ.ਐਲ.) ਨਹਿਰ ਦੇ ਵਿਵਾਦ ਦੇ ਨਿਪਟਾਰੇ ਲਈ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਵਿਚ ਪੰਜਾਬ …

Read More »

ਪੰਜਾਬ ਦੇ ਚਿੰਤਾਜਨਕ ਹਾਲਾਤ

ਪੁਲਿਸ ਦੀ ਹਿਰਾਸਤ ‘ਚੋਂ ਦੀਪਕ ਟੀਨੂੰ ਨਾਂਅ ਦੇ ਗੈਂਗਸਟਰ ਦੇ ਫਰਾਰ ਹੋ ਜਾਣ ਨੇ ਇਕ ਵਾਰ ਫਿਰ ਜਿਥੇ ਪ੍ਰਸ਼ਾਸਨ ਦੀ ਕਿਰਕਿਰੀ ਕਰਵਾਈ ਹੈ, ਉਥੇ ਇਹ ਵੀ ਚਿੰਤਾ ਪੈਦਾ ਹੋਈ ਹੈ ਕਿ ਆਉਣ ਵਾਲਾ ਸਮਾਂ ਇਸ ਮੁਹਾਜ਼ ‘ਤੇ ਬੇਹੱਦ ਚੁਣੌਤੀਆਂ ਭਰਪੂਰ ਹੋ ਸਕਦਾ ਹੈ। ਪ੍ਰਸਿੱਧ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ …

Read More »

ਵੱਖਰੀ ਹਰਿਆਣਾ ਕਮੇਟੀ ਦੇ ਮੁੱਦੇ ‘ਤੇ ਸਿੱਖ ਸਿਆਸਤ ਦਾ ਵਿਵਾਦ

ਭਾਰਤ ਦੀ ਸੁਪਰੀਮ ਕੋਰਟ ਵਲੋਂ ਹਰਿਆਣਾ ਗੁਰਦੁਆਰਾ (ਪ੍ਰਬੰਧਨ) ਐਕਟ-2014 ਨੂੰ ਮਾਨਤਾ ਦੇਣ ਦੇ ਨਾਲ, ਸੁਸਤ ਚੱਲੀ ਆ ਰਹੀ ਪੰਜਾਬ ਅਤੇ ਹਰਿਆਣਾ ਦੀ ਸਿੱਖ ਸਿਆਸਤ ਨੇ ਗਰਮੀ ਫੜ ਲਈ ਹੈ। ਇਕ ਪਾਸੇ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਪਿਛਲੇ ਦੋ ਦਹਾਕਿਆਂ ਤੋਂ ਸੰਘਰਸ਼ ਕਰ ਰਹੇ ਹਰਿਆਣਵੀ ਸਿੱਖ ਆਗੂ ਖ਼ੁਸ਼ੀ ਮਨਾ …

Read More »

ਸਿੱਖਿਆ ਪ੍ਰਬੰਧਾਂ ਨਾਲ ਜੁੜਿਆ ਮਾੜਾ ਘਟਨਾਕ੍ਰਮ

ਪਿਛਲੇ ਦਿਨੀਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ (ਮੁਹਾਲੀ) ਵਿਚ ਜੋ ਘਟਨਾਕ੍ਰਮ ਵਾਪਰਿਆ ਹੈ ਉਹ ਅਤਿ ਮੰਦਭਾਗਾ ਹੈ। ਇਕ ਵਿਦਿਆਰਥਣ ਵਲੋਂ ਆਪਣੀ ਇਤਰਾਜ਼ਯੋਗ ਵੀਡੀਓ ਬਣਾ ਕੇ ਆਪਣੇ ਹੀ ਇਕ ਦੋਸਤ ਨਾਲ ਸਾਂਝੀ ਕੀਤੀ ਗਈ ਅਤੇ ਉਸ ਵਲੋਂ ਅੱਗੇ ਇਹ ਵਾਇਰਲ ਕਰ ਦਿੱਤੀ ਗਈ। ਇਹ ਗੱਲ ਸਾਹਮਣੇ ਆਉਂਦਿਆਂ ਹੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿਚ ਰੋਸ …

Read More »

ਭਾਰਤ ਦੀ ਸੁਰੱਖਿਆ ਲਈ ਖ਼ਤਰਾ ਬਣਨ ਲੱਗੀ ਪੰਜਾਬ ‘ਚ ਗੈਰ-ਕਾਨੂੰਨੀ ਮਾਇਨਿੰਗ

ਪੰਜਾਬ ‘ਚ ਰੇਤ ਅਤੇ ਬੱਜਰੀ ਦੀ ਗ਼ੈਰ-ਕਾਨੂੰਨੀ ਮਾਈਨਿੰਗ ਕਾਰਨ ਹਰ ਪੱਧਰ ‘ਤੇ ਹਾਲਾਤ ਕਿੰਨੇ ਗੰਭੀਰ ਬਣਦੇ ਜਾ ਰਹੇ ਹਨ, ਇਸ ਦਾ ਪਤਾ ਭਾਰਤੀ ਫ਼ੌਜ ਦੀ ਪੱਛਮੀ ਕਮਾਨ ਦੇ ਇਕ ਉੱਚ ਅਧਿਕਾਰੀ ਵਲੋਂ ਅਦਾਲਤ ‘ਚ ਦਾਇਰ ਕੀਤੇ ਉਸ ਹਲਫ਼ੀਆ ਬਿਆਨ ਤੋਂ ਲੱਗ ਜਾਂਦਾ ਹੈ, ਜਿਸ ‘ਚ ਉਨ੍ਹਾਂ ਕਿਹਾ ਹੈ ਕਿ ਸੂਬੇ …

Read More »