Breaking News

Recent Posts

ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਚੀਨ ਨੂੰ ਸੁਨੇਹਾ – ਸਰਹੱਦੀ ਨਿਸ਼ਾਨਦੇਹੀ ਮਾਮਲੇ ਦਾ ਪੱਕਾ ਹੱਲ ਜ਼ਰੂਰੀ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਪਣੇ ਚੀਨੀ ਹਮਰੁਤਬਾ ਐਡਮਿਰਲ ਦੋਂਗ …

Read More »

ਏਅਰ ਇੰਡੀਆ ਦੀ ਬੈਂਕਾਕ ਜਾ ਰਹੀ ਉਡਾਣ ਨੂੰ ਮੁੰਬਈ ਹਵਾਈ ਅੱਡੇ ’ਤੇ ਪੰਜ ਘੰਟੇ ਰੋਕੀ ਰੱਖਿਆ

ਜਹਾਜ਼ ਦੇ ਖੰਭਾਂ ’ਚ ਘਾਹ-ਫੂਸ ਫਸਣ ਕਰਕੇ ਦੇਰੀ ਹੋਣ ਦਾ ਦਾਅਵਾ ਮੁੰਬਈ/ਬਿਊਰੋ ਨਿਊਜ਼ ਮੁੰਬਈ ਤੋਂ …

Read More »

ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਦੁੱਖ ਪ੍ਰਗਟ ਚੰਡੀਗੜ੍ਹ/ਬਿਊਰੋ ਨਿਊਜ਼ ਤਰਨਤਾਰਨ ਅਸੈਂਬਲੀ ਹਲਕੇ ਤੋਂ ਆਮ …

Read More »

Recent Posts

ਭਾਰਤ ਨੇ ਆਪਣੇ ਨਾਗਰਿਕਾਂ ਨੂੰ ਤਹਿਰਾਨ ਛੱਡਣ ਲਈ ਕਿਹਾ

ਦੂਤਾਵਾਸ ਨਾਲ ਤੁਰੰਤ ਸੰਪਰਕ ਕਰਨ ਦੀ ਸਲਾਹ ਨਵੀਂ ਦਿੱਲੀ/ਬਿਊਰੋ ਨਿਊਜ਼ ਇਜਰਾਈਲ ਅਤੇ ਈਰਾਨ ਵਿਚਾਲੇ ਪੰਜਵੇਂ ਦਿਨ ਵੀ ਸੰਘਰਸ਼ ਜਾਰੀ ਰਿਹਾ। ਇਸ ਦੌਰਾਨ ਈਰਾਨ ’ਚ ਸਥਿਤ ਭਾਰਤੀ ਦੂਤਾਵਾਸ ਨੇ ਤਹਿਰਾਨ ’ਚ ਰਹਿ ਰਹੇ ਲੋਕਾਂ ਨੂੰ, ਉਥੋਂ ਬਾਹਰ ਨਿਕਲਣ ਅਤੇ ਕਿਸੇ ਸੁਰੱਖਿਅਤ ਜਗ੍ਹਾ ’ਤੇ ਚਲੇ ਜਾਣ ਦੀ ਸਲਾਹ ਦਿੱਤੀ ਹੈ। ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਤਹਿਰਾਨ ’ਚ ਰਹਿਣ ਵਾਲੇ ਸਾਰੇ ਲੋਕਾਂ ਨੂੰ ਤੁਰੰਤ ਸ਼ਹਿਰ ਖਾਲੀ ਕਰਨ ਦੀ ਚਿਤਾਵਨੀ ਜਾਰੀ ਕੀਤੀ ਸੀ। ਇਜਰਾਈਲ ਨੇ ਤਹਿਰਾਨ ’ਤੇ ਲੰਘੀ ਰਾਤ ਨੂੰ ਕਈ ਵਾਰ ਏਅਰ ਸਟਰਾਈਕ ਕੀਤੀ। ਇਸੇ ਦੌਰਾਨ ਈਰਾਨ ਨੇ ਵੀ ਇਜਰਾਈਲ ਦੀ ਰਾਜਧਾਨੀ ਤੇਲ ਅਵੀਵ ਅਤੇ ਹਾਈਫਾ ’ਤੇ ਬੰਬਾਰੀ ਕੀਤੀ ਹੈ। ਇਜਰਾਈਲੀ ਹਮਲਿਆਂ ਵਿਚ 224 ਈਰਾਨੀ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ, ਜਦੋਂ ਕਿ 1500 ਦੇ ਕਰੀਬ ਵਿਅਕਤੀ ਜ਼ਖ਼ਮੀ ਵੀ ਹੋਏ ਹਨ। ਇਸੇ ਤਰ੍ਹਾਂ ਇਜ਼ਰਾਈਲ ਵਿਚ ਵੀ ਹੁਣ ਤੱਕ 24 ਵਿਅਕਤੀਆਂ ਦੀ ਜਾਨ ਗਈ ਹੈ ਅਤੇ 600 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਹਨ।

Read More »

ਈਰਾਨ ਤੋਂ ਅਰਮੀਨੀਆ ਦੇ ਰਸਤੇ ਵਾਪਸ ਪਰਤਣਗੇ ਭਾਰਤੀ ਵਿਦਿਆਰਥੀ

ਇਜਰਾਈਲ ਨਾਲ ਟਕਰਾਅ ਦੇ ਚੱਲਦਿਆਂ 1500 ਵਿਦਿਆਰਥੀ ਫਸੇ ਨਵੀਂ ਦਿੱਲੀ/ਬਿਊਰੋ ਨਿਊਜ਼ ਇਜਰਾਈਲ ਤੋਂ ਲਗਾਤਾਰ ਚੌਥੇ ਦਿਨ ਜਾਰੀ ਲੜਾਈ ਦੌਰਾਨ ਈਰਾਨ ਨੇ ਵਿਦੇਸ਼ੀ ਨਾਗਰਿਕਾਂ ਨੂੰ ਦੇਸ਼ ਛੱਡਣ ਦੀ ਇਜ਼ਾਜਤ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਨੇ ਆਪਣੇ ਵਿਦਿਆਰਥੀਆਂ ਨੂੰ ਈਰਾਨ ’ਚੋਂ ਵਾਪਸ ਲਿਆਉਣ ਲਈ ਈਰਾਨ ਵਿਚ ਆਰਮੀਨੀਆ ਦੇ ਰਾਜਦੂਤ ਨਾਲ ਗੱਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈਰਾਨ ਵਿਚ 1500 ਵਿਦਿਆਰਥੀਆਂ ਸਣੇ ਕਰੀਬ 10 ਹਜ਼ਾਰ ਭਾਰਤੀ ਫਸੇ ਹੋਏ ਹਨ। ਈਰਾਨ ਦੇ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਮੌਜੂੁਦਾ ਹਾਲਾਤ ਦੌਰਾਨ ਦੇਸ਼ ਦੇ ਏਅਰਪੋਰਟ ਭਾਵੇਂ ਬੰਦ ਹਨ, ਪਰ ਲੈਂਡ  ਬਾਰਡਰਜ਼ ਖੁੱਲ੍ਹੇ ਹਨ। ਉਧਰ ਦੂਜੇ ਪਾਸੇ ਈਰਾਨੀ ਫੌਜ ਨੇ ਸੈਂਟਰਲ ਇਜ਼ਰਾਈਲ ਵਿਚ ਕਈ ਥਾਵਾਂ ’ਤੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ ਹਨ। ਇਸ ਦੌਰਾਨ 8 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 200 ਤੋਂ ਜ਼ਿਆਦਾ ਜ਼ਖ਼ਮੀ ਵੀ ਹੋ ਗਏ ਹਨ।

Read More »

ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤਾ ਗਿਆ ਸਾਈਪ੍ਰਸ ਦਾ ਸਰਵਉੱਚ ਸਨਮਾਨ

ਮੋਦੀ ਨੇ ਕਿਹਾ : ਇਹ 140 ਕਰੋੜ ਭਾਰਤੀਆਂ ਦਾ ਸਨਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਈਪ੍ਰਸ ਦਾ ਸਰਵਉੱਚ ਸਨਮਾਨ ਦਿੱਤਾ ਗਿਆ ਹੈ। ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕਿ੍ਰਸਟੋ ਡੂਲਾਈਡਜ਼ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਾਈਪ੍ਰਸ ਦਾ ਸਰਵਉੱਚ ਸਨਮਾਨ, ਗ੍ਰੈਂਡ ਕਰਾਸ ਆਫ ਦ ਆਰਡਰ ਆਫ਼ ਮਕਾਰੀਓਸ ਪ੍ਰਦਾਨ ਕੀਤਾ। ਆਰਡਰ ਆਫ ਮਕਾਰੀਓਸ ਸਾਈਪ੍ਰਸ ਦੁਆਰਾ ਦਿੱਤਾ ਗਿਆ ਇਕ ਨਾਈਟਹੁੱਡ ਸਨਮਾਨ ਹੈ, ਜਿਸ ਦਾ ਨਾਮ ਸਾਈਪ੍ਰਸ ਦੇ ਪਹਿਲੇ ਰਾਸ਼ਟਰਪਤੀ ਆਰਚਬਿਸ਼ਪ ਮਕਾਰੀਓਸ ਦੇ ਨਾਮ ’ਤੇ ਰੱਖਿਆ ਗਿਆ ਸੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸ਼੍ਰੀਮਾਨ ਰਾਸ਼ਟਰਪਤੀ, ਮੈਂ ਤੁਹਾਡਾ, ਸਾਈਪ੍ਰਸ ਸਰਕਾਰ ਅਤੇ ਸਾਈਪ੍ਰਸ ਦੇ ਲੋਕਾਂ ਦਾ ਗ੍ਰੈਂਡ ਕਰਾਸ ਆਫ਼ ਦ ਆਰਡਰ ਆਫ਼ ਮਕਾਰੀਓਸ ਸਨਮਾਨ ਲਈ ਦਿਲੋਂ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਨਰਿੰਦਰ ਮੋਦੀ ਲਈ ਹੀ ਨਹੀਂ, ਸਗੋਂ 140 ਕਰੋੜ ਭਾਰਤੀਆਂ ਲਈ ਹੈ।

Read More »

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ

ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।

Read More »

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਮੰਤਰੀ ਮਜੂਮਦਾਰ ਵਲੋਂ ਸਿੱਖ ਵਿਅਕਤੀ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਕੀਤੀ ਨਿੰਦਾ

ਆਰੋਪੀ ਵਿਅਕਤੀ ਖਿਲਾਫ ਮੰਗੀ ਗਈ ਕਾਰਵਾਈ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੋਲਕਾਤਾ ਵਿਖੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵਲੋਂ ਇਕ ਸਿੱਖ ਵਿਅਕਤੀ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਘਟਨਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਆਖਿਆ ਕਿ ਦਸਤਾਰ ਸਿੱਖ ਧਰਮ ਦਾ ਅਟੁੱਟ ਅੰਗ ਅਤੇ ਸਿੱਖ ਪਛਾਣ ਦਾ ਪ੍ਰਤੀਕ ਹੈ, ਜਿਸਦੀ ਅਜਿਹੀਆਂ ਹਰਕਤਾਂ ਨਾਲ ਬੇਅਦਬੀ ਕਰਨਾ ਸਮੁੱਚੀ ਸਿੱਖ ਕੌਮ ਦੇ ਜਜ਼ਬਾਤਾਂ ਨੂੰ ਸੱਟ ਮਾਰਨ ਦੇ ਬਰਾਬਰ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਦੇ ਮੰਤਰੀਆਂ ਦਾ ਫਰਜ਼ ਹੈ ਕਿ ਉਹ ਹਰ ਧਰਮ ਦੇ ਲੋਕਾਂ ਦਾ ਸਤਿਕਾਰ ਕਰਨ ਅਤੇ ਸਮਾਜ ਵਿਰੋਧੀ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ ਖਿਲਾਫ਼ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਭਵਿੱਖ ਅੰਦਰ ਕੋਈ ਵੀ ਅਜਿਹੀ ਮਾਨਵ ਵਿਰੋਧੀ ਹਰਕਤ ਨਾ ਕਰੇ।

Read More »

Recent Posts

ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਚੀਨ ਨੂੰ ਸੁਨੇਹਾ – ਸਰਹੱਦੀ ਨਿਸ਼ਾਨਦੇਹੀ ਮਾਮਲੇ ਦਾ ਪੱਕਾ ਹੱਲ ਜ਼ਰੂਰੀ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਪਣੇ ਚੀਨੀ ਹਮਰੁਤਬਾ ਐਡਮਿਰਲ ਦੋਂਗ ਜੂਨ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਦੌਰਾਨ ਦੋਵੇਂ ਦੇਸ਼ਾਂ ਨੂੰ ਸਰਹੱਦੀ ਨਿਸ਼ਾਨਦੇਹੀ ਦੇ ਮਾਮਲੇ ਦਾ ਪੱਕਾ ਹੱਲ ਕੱਢਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਅਸਲ ਕੰਟਰੋਲ ਰੇਖਾ ਦੇ ਨਾਲ ਫੌਜਾਂ ਦੇ ਟਕਰਾਅ ਵਾਲੀ …

Read More »

ਏਅਰ ਇੰਡੀਆ ਦੀ ਬੈਂਕਾਕ ਜਾ ਰਹੀ ਉਡਾਣ ਨੂੰ ਮੁੰਬਈ ਹਵਾਈ ਅੱਡੇ ’ਤੇ ਪੰਜ ਘੰਟੇ ਰੋਕੀ ਰੱਖਿਆ

ਜਹਾਜ਼ ਦੇ ਖੰਭਾਂ ’ਚ ਘਾਹ-ਫੂਸ ਫਸਣ ਕਰਕੇ ਦੇਰੀ ਹੋਣ ਦਾ ਦਾਅਵਾ ਮੁੰਬਈ/ਬਿਊਰੋ ਨਿਊਜ਼ ਮੁੰਬਈ ਤੋਂ ਬੈਂਕਾਕ ਜਾ ਰਹੀ ਏਅਰ ਇੰਡੀਆ ਦੀ ਉਡਾਣ ਨੂੰ ਜਹਾਜ਼ ਦੇ ਖੰਭਾਂ ’ਚ ਘਾਹ-ਫੂਸ ਫਸਣ ਕਰਕੇ ਪੰਜ ਘੰਟਿਆਂ ਤੋਂ ਵੱਧ ਸਮੇਂ ਲਈ ਰੋਕ ਕੇ ਰੱਖਿਆ ਗਿਆ। ਇਹ ਘਟਨਾ 25 ਜੂਨ ਦੀ ਦੱਸੀ ਜਾਂਦੀ ਹੈ। ਏਅਰ ਇੰਡੀਆ …

Read More »

ਹਾਈਕੋਰਟ ਨੇ ਆਸਾ ਰਾਮ ਦੀ ਅੰਤਰਿਮ ਜ਼ਮਾਨਤ 7 ਜੁਲਾਈ ਤੱਕ ਵਧਾਈ

ਜ਼ਬਰ ਜਨਾਹ ਦੇ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ ਆਸਾ ਰਾਮ ਅਹਿਮਦਾਬਾਦ/ਬਿਊਰੋ ਨਿਊਜ਼ ਗੁਜਰਾਤ ਹਾਈਕੋਰਟ ਨੇ ਅੱਜ ਸ਼ੁੱਕਰਵਾਰ ਨੂੰ ਸਵੈ-ਘੋਸ਼ਿਤ ਸੰਤ ਆਸਾਰਾਮ ਨੂੰ 2013 ਦੇ ਜਬਰ ਜਨਾਹ ਕੇਸ ਵਿਚ ਮਿਲੀ ਅੰਤਰਿਮ ਜ਼ਮਾਨਤ ਨੂੰ 7 ਜੁਲਾਈ ਤੱਕ ਵਧਾ ਦਿੱਤਾ ਹੈ। ਇਸ ਕੇਸ ਵਿਚ ਉਹ ਉਮਰ ਕੈਦ ਦੀ ਸਜ਼ਾ …

Read More »

ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਦੁੱਖ ਪ੍ਰਗਟ ਚੰਡੀਗੜ੍ਹ/ਬਿਊਰੋ ਨਿਊਜ਼ ਤਰਨਤਾਰਨ ਅਸੈਂਬਲੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਮਿ੍ਰਤਸਰ ਦੇ ਇਕ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ ਅਤੇ ਉਹ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਪੰਜਾਬ …

Read More »

ਜਥੇਦਾਰ ਗੜਗੱਜ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੋੜਾ ਘਰ ’ਚ ਕੀਤੀ ਸੇਵਾ

ਸੰਗਤ ਨੂੰ ਸਿੱਖੀ ਨਾਲ ਜੁੜਨ ਲਈ ਕੀਤਾ ਪ੍ਰੇਰਿਤ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੋੜਾ ਘਰ ’ਚ ਸੇਵਾ ਕੀਤੀ ਹੈ। ਇਸ ਮੌਕੇ ਉਨ੍ਹਾਂ ਨੇ ਸਿੱਖੀ ਦਾ ਪ੍ਰਚਾਰ ਕਰਦਿਆਂ ਸੰਗਤ ਨੂੰ ਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸੇਵਾ …

Read More »

ਹੁਸ਼ਿਆਰਪੁਰ ਦੇ ਕਸਬਾ ਹਰਿਆਣਾ ’ਚ ਗਊਸ਼ਾਲਾ ਦਾ ਲੈਂਟਰ ਡਿੱਗਿਆ-20 ਤੋਂ ਵੱਧ ਗਊਆਂ ਦੀ ਮੌਤ

  ਜ਼ਖਮੀ ਗਊਆਂ ਦਾ ਕੀਤਾ ਜਾ ਰਿਹੈ ਇਲਾਜ ਹੁਸ਼ਿਆਰਪੁਰ/ਬਿਊਰੋ ਨਿਊਜ਼ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਹਰਿਆਣਾ ਵਿਚ ਅੱਜ ਤੜਕੇ ਇਕ ਗਊਸ਼ਾਲਾ ਦਾ ਲੈਂਟਰ ਡਿੱਗ ਜਾਣ ਕਾਰਨ 20 ਤੋਂ ਜ਼ਿਆਦਾ ਗਊਆਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ’ਚ ਕਈ ਗਊਆਂ ਦੇ ਜ਼ਖ਼ਮੀ ਹੋਣ ਦੀ ਵੀ ਖਬਰ ਹੈ ਅਤੇ ਜ਼ਖ਼ਮੀ ਗਊਆਂ ਦਾ …

Read More »

ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧੀਆਂ

ਪੁਲਿਸ ਨੂੰ ਧਮਕਾਉਣ ਦੇ ਦੋਸ਼ ਹੇਠ ਕੇਸ ਦਰਜ ਕਰਨ ਦੀ ਤਿਆਰੀ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਜੀਲੈਂਸ ਵਲੋਂ ਪਿਛਲੇ ਦਿਨੀਂ ਡਰੱਗ ਮਨੀ ਮਾਮਲੇ ਵਿਚ ਗਿ੍ਰਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਣ ਲੱਗੀਆਂ ਹਨ। ਪੁਲਿਸ ਨੇ ਅਕਾਲੀ ਆਗੂ ਖਿਲਾਫ ਇਕ ਹੋਰ ਐਫ.ਆਈ.ਆਰ. ਦਰਜ ਕਰਨ ਦੀ ਤਿਆਰੀ ਖਿੱਚ ਲਈ ਹੈ। …

Read More »

ਐਸ.ਵਾਈ.ਐਲ. ਮਾਮਲੇ ’ਤੇ ਪੰਜਾਬ ਤੇ ਹਰਿਆਣਾ ਨੂੰ ਕੇਂਦਰ ਤੋਂ ਆਈ ਚਿੱਠੀ

ਦੋਵਾਂ ਮੁੱਖ ਮੰਤਰੀਆਂ ਨੂੰ ਗੱਲਬਾਤ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਐਸ.ਵਾਈ.ਐਲ. ਮਾਮਲੇ ’ਤੇ ਪੰਜਾਬ ਤੇ ਹਰਿਆਣਾ ਨੂੰ ਕੇਂਦਰ ਸਰਕਾਰ ਨੇ ਇਕ ਚਿੱਠੀ ਭੇਜੀ ਹੈ। ਸਰਕਾਰ ਨੇ ਇਨ੍ਹਾਂ ਦੋਵਾਂ ਸੂਬਿਆਂ ਵਿਚਾਲੇ ਸਤਲੁਜ ਯਮੁਨਾ ਲਿੰਕ ਨਹਿਰ ਨੂੰ ਲੈ ਕੇ ਲੰਮੇ ਸਮੇਂ ਤੋਂ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਲਈ ਇਕ ਵਾਰ ਫਿਰ ਪਹਿਲ …

Read More »

ਭਾਰਤ ਤੇ ਅਮਰੀਕਾ ਵਿਚਾਲੇ ਵੱਡੀ ਟਰੇਡ ਡੀਲ ਹੋਣ ਦੀ ਉਮੀਦ

ਟਰੰਪ ਨੇ ਕਿਹਾ : ਚੀਨ ਨਾਲ ਡੀਲ ਹੋ ਚੁੱਕੀ ਹੈ ਅਤੇ ਹੁਣ ਭਾਰਤ ਨਾਲ ਵੀ ਹੋਵੇਗੀ ਵਾਸ਼ਿੰਗਟਨ/ਬਿਊਰੋ ਨਿਊਜ਼ ਭਾਰਤ ਅਤੇ ਅਮਰੀਕਾ ਵਿਚਾਲੇ ਜਲਦ ਹੀ ਇਕ ‘ਵੱਡੀ’ ਟਰੇਡ ਡੀਲ ਹੋਣ ਵਾਲੀ ਹੈ। ਇਹ ਗੱਲ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਾਈਟ ਹਾਊਸ ਵਿਚ ਹੋਏ ‘ਬਿਗ ਬਿਊਟੀਫੁੱਲ ਬਿੱਲ’ ਈਵੈਂਟ ਵਿਚ ਕਹੀ। ਟਰੰਪ …

Read More »

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਨੇੜਲੇ ਖੇਤਰ ਦੀ ਪਵਿੱਤਰਤਾ ਕਾਇਮ ਰੱਖਣ ‘ਤੇ ਜ਼ੋਰ

ਟਰੱਸਟ ਦੇ ਚੇਅਰਮੈਨ ਵੱਲੋਂ ਵਣ ਵਿਭਾਗ ਉੱਤਰਾਖੰਡ ਦੇ ਮੁਖੀ ਨਾਲ ਮੁਲਾਕਾਤ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਅਤੇ ਉੱਤਰਾਖੰਡ ਜੰਗਲਾਤ ਵਿਭਾਗ ਵੱਲੋਂ ਹੇਮਕੁੰਟ ਸਾਹਿਬ ਵਾਲੇ ਇਲਾਕੇ ‘ਚ ਪੈਂਦੀ ਫੁੱਲਾਂ ਦੀ ਘਾਟੀ ਦੀ ਸੁੰਦਰਤਾ ਅਤੇ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਅਧਿਆਤਮਿਕਤਾ ਨੂੰ ਬਰਕਰਾਰ ਰੱਖਣ ਵਾਸਤੇ ਮਿਲ ਕੇ ਕੰਮ ਕੀਤਾ …

Read More »

ਬਿਕਰਮ ਸਿੰਘ ਮਜੀਠੀਆ ਡਰੱਗ ਮਨੀ ਮਾਮਲੇ ‘ਚ ਗ੍ਰਿਫਤਾਰ

ਅਕਾਲੀ ਆਗੂ ਵੱਲੋਂ ਕਾਰਵਾਈ ਬਦਲੇ ਦੀ ਭਾਵਨਾ ਕਰਾਰ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਦੇ ਏਆਈਜੀ ਸਵਰਨਦੀਪ ਸਿੰਘ ਦੇ ਬਿਆਨਾਂ ਉੱਤੇ ਵਿਜੀਲੈਂਸ ਬਿਊਰੋ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ‘ਚ ਐੱਫਆਈਆਰ ਨੰਬਰ 22 ਤਹਿਤ ਬੁੱਧਵਾਰ ਤੜਕੇ 4 ਵਜ ਕੇ 40 ਮਿੰਟ ਉੱਤੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਪੀਬੀਐਕਟ 1988 …

Read More »

ਹਰਿਆਣਾ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ‘ਵੀਰ ਬੰਦਾ ਬੈਰਾਗੀ’ ਲਿਖਣ ‘ਤੇ ਜਥੇਦਾਰ ਗੜਗੱਜ ਤੇ ਧਾਮੀ ਵੱਲੋਂ ਸਖ਼ਤ ਇਤਰਾਜ਼ ਜ਼ਾਹਰ

ਅੰਮ੍ਰਿਤਸਰ/ਬਿਊਰੋ ਨਿਊਜ਼ : ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਜਾਰੀ ਕੀਤੇ ਇਸ਼ਤਿਹਾਰ ਵਿਚ ਉਨ੍ਹਾਂ ਨੂੰ ‘ਵੀਰ ਬੰਦਾ ਬੈਰਾਗੀ’ ਲਿਖਣ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ …

Read More »

ਵਿਦੇਸ਼ਾਂ ‘ਚ ਵਿਕਣ ਲੱਗੀ ਪਠਾਨਕੋਟ ਦੀ ਲੀਚੀ

ਜ਼ਿਲ੍ਹੇ ਤੋਂ ਲੀਚੀ ਦੀ ਦੂਜੀ ਖੇਪ ਦੁਬਈ ਤੇ ਦੋਹਾ ਭੇਜੀ; ਫਲ ‘ਚ ਮਿਠਾਸ ਜ਼ਿਆਦਾ ਹੋਣ ਕਾਰਨ ਮੰਗ ਵਧੀ: ਸ਼ੰਮੀ ਕੁਮਾਰ ਪਠਾਨਕੋਟ/ਬਿਊਰੋ ਨਿਊਜ਼ : ਜ਼ਿਲ੍ਹਾ ਪਠਾਨਕੋਟ ਤੋਂ ਲੀਚੀ ਦੀ ਦੂਜੀ ਖੇਪ ਦੁਬਈ ਅਤੇ ਦੋਹਾ (ਕਤਰ) ਭੇਜ ਦਿੱਤੀ ਹੈ। ਇਸ ਬਾਰੇ ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ੰਮੀ ਕੁਮਾਰ ਨੇ ਦੱਸਿਆ ਕਿ …

Read More »

ਮਾਨਸਾ ਜੇਲ੍ਹ ‘ਚ ਬਲਾਤਕਾਰ ਦੇ ਦੋਸ਼ੀ ਪਾਦਰੀ ਬਜਿੰਦਰ ਸਿੰਘ ਤੋਂ ਮੋਬਾਈਲ ਫੋਨ ਅਤੇ ਨਕਦੀ ਹੋਈ ਬਰਾਮਦ

ਮਾਨਸਾ : ਮਾਨਸਾ ਦੀ ਜ਼ਿਲ੍ਹਾ ਜੇਲ੍ਹ ਵਿੱਚ ਬਲਾਤਕਾਰ ਦੇ ਦੋਸ਼ ਤਹਿਤ ਉਮਰ ਕੈਦ ਦੀ ਸਜ਼ਾ ਕੱਟ ਰਹੇ ਅਖੌਤੀ ਪਾਦਰੀ ਬਜਿੰਦਰ ਸਿੰਘ ਤੋਂ ਮੋਬਾਈਲ ਫੋਨ ਅਤੇ 2,500 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਜੇਲ੍ਹ ਅਧਿਕਾਰੀਆਂ ਵੱਲੋਂ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਇਹ ਬਰਾਮਦਗੀ ਕੀਤੀ ਗਈ ਹੈ। ਐੱਫਆਈਆਰ ਮੁਤਾਬਕ ਬਜਿੰਦਰ ਦੇ ਕਬਜ਼ੇ …

Read More »

ਐੱਸਕੇਐੱਮ (ਗ਼ੈਰ ਸਿਆਸੀ) ਵੱਲੋਂ ਖਨੌਰੀ ਮੋਰਚੇ ਦਾ ਖਰਚ ਜਨਤਕ

ਮੋਰਚੇ ਨੂੰ ਫੰਡ ਮਿਲਣ ਦੇ ਬਾਵਜੂਦ 4.27 ਲੱਖ ਰੁਪਏ ਦਾ ਘਾਟਾ ਕੇਂਦਰ ਸਰਕਾਰ ਵਿਰੁੱਧ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਦੀਆਂ ਬਰੂਹਾਂ ‘ਤੇ 400 ਦਿਨ ਸੰਘਰਸ਼ ਕਰਨ ਵਾਲੇ ਸੰਯੁਕਤ …

Read More »