Breaking News
Home / 2018 (page 248)

Yearly Archives: 2018

ਤਰਨਤਾਰਨ ‘ਚ ਪੰਜ ਕਰੋੜ ਦੀ ਹੈਰੋਇਨ ਸਮੇਤ ਵਿਅਕਤੀ ਗ੍ਰਿਫਤਾਰ

ਪੁਲਿਸ ਨੇ ਕੇਸ ਦਰਜ ਕਰਕੇ ਸ਼ੁਰੂ ਕੀਤੀ ਕਾਰਵਾਈ ਤਰਨਤਾਰਨ/ਬਿਊਰੋ ਨਿਊਜ਼ ਤਰਨਤਾਰਨ ਦੀ ਪੁਲਿਸ ਨੇ ਇੱਕ ਵਿਅਕਤੀ ਕੋਲੋਂ ਇਕ ਕਿੱਲੋ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ ਤਿਲਕ ਰਾਜ ਨੇ ਦੱਸਿਆ …

Read More »

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀ ਮਾਰ ਮੁਕਾਏ

ਇਕ ਪੁਲਿਸ ਕਰਮੀ ਵੀ ਹੋਇਆ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਅਨੰਤਨਾਗ ਦੇ ਸ੍ਰੀ ਗੁਫਵਾੜਾ ਵਿਚ ਸੁਰੱਖਿਆ ਬਲਾਂ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਚਾਰ ਅੱਤਵਾਦੀਆਂ ਨੂੰ ਮਾਰ ਮੁਕਾਇਆ। ਇਸ ਦੇ ਚੱਲਦਿਆਂ ਇਕ ਪੁਲਿਸ ਕਰਮੀ ਵੀ ਸ਼ਹੀਦ ਹੋ ਗਿਆ। ਇਸ ਮੁਕਾਬਲੇ ਤੋਂ ਬਾਅਦ ਸ੍ਰੀਨਗਰ ਅਤੇ ਅਨੰਤਨਾਗ ਵਿਚ ਇੰਟਰਨੈਟ ਸੇਵਾ ਬੰਦ ਕਰ …

Read More »

ਲਸ਼ਕਰ ਨੇ ਗੁਲਾਮ ਨਬੀ ਦਾ ਅਤੇ ਸੋਜ ਨੇ ਮੁਸ਼ਰਫ ਦਾ ਕੀਤਾ ਸਮਰਥਨ

ਭਾਜਪਾ ਨੇ ਕਿਹਾ, ਅੱਤਵਾਦੀਆਂ ਦੀ ਭਾਸ਼ਾ ਬੋਲ ਰਹੇ ਹਨ ਕਾਂਗਰਸੀ ਆਗੂ ਨਵੀਂ ਦਿੱਲੀ/ਬਿਊਰੋ ਨਿਊਜ਼ ਕਸ਼ਮੀਰ ਦੇ ਮਾਮਲੇ ਵਿਚ ਕਾਂਗਰਸ ਦੇ ਦੋ ਨੇਤਾਵਾਂ ਦੇ ਬਿਆਨ ਵਿਵਾਦਾਂ ਵਿਚ ਆ ਗਏ ਹਨ। ਸਾਬਕਾ ਕੇਂਦਰੀ ਮੰਤਰੀ ਸੈਫੂਦੀਨ ਸੋਜ ਨੇ ਅੱਜ ਕਿਹਾ ਕਿ ਪਰਵੇਸ਼ ਮੁਸ਼ਰਫ ਕਹਿੰਦੇ ਸਨ ਕਿ ਕਸ਼ਮੀਰੀਆਂ ਦੀ ਪਹਿਲੀ ਪਸੰਦ ਹੀ ਅਜ਼ਾਦੀ ਹੈ। …

Read More »

ਭਾਜਪਾ ਨੇ ਜੰਮੂ ਕਸ਼ਮੀਰ ਵਿਚ ਖੇਡੀ ਸਿਆਸਤ ਦੀ ਖੇਡ : ਜਾਖੜ

ਕਿਹਾ, ਭਾਜਪਾ ਹੁਣ ਲੋਕਾਂ ਨੂੰ ਗੁੰਮਰਾਹ ਨਹੀਂ ਕਰ ਸਕਦੀ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਜੰਮੂ-ਕਸ਼ਮੀਰ ਵਿਚ ਭਾਜਪਾ ਵਲੋਂ ਪੀ. ਡੀ. ਪੀ. ਦੀ ਸਰਕਾਰ ਕੋਲੋਂ ਹਮਾਇਤ ਵਾਪਸ ਲੈਣ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਭਾਜਪਾ ਨੇ ਜੰਮੂ-ਕਸ਼ਮੀਰ ਵਿਚ ਮੌਕਾਪ੍ਰਸਤੀ ਦੀ ਸਿਆਸਤ ਦੀ ਖੇਡ ਖੇਡੀ ਹੈ। ਪਹਿਲਾਂ ਤਾਂ …

Read More »

ਨਜਾਇਜ਼ ਉਸਾਰੀਆਂ ਨੂੰ ਲੈ ਕੇ ਸਿੱਧੂ ਤੇ ਕਾਂਗਰਸੀ ਵਿਧਾਇਕਾਂ ‘ਚ ਰੇੜਕਾ

ਜਲੰਧਰ ਸ਼ਹਿਰ ਦੇ ਤਿੰਨ ਵਿਧਾਇਕ ਤੇ ਇਕ ਲੋਕ ਸਭਾ ਮੈਂਬਰ ਸਿੱਧੂ ਖਿਲਾਫ ਡਟੇ ਜਲੰਧਰ : ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਨਾਜ਼ਾਇਜ ਉਸਾਰੀਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਲੈਕੇ ਕਾਂਗਰਸੀ ਵਿਧਾਇਕਾਂ ‘ਤੇ ਸਿੱਧੂ ਵਿਚਾਲੇ ਰੱਫੜ ਵੱਧ ਗਿਆ ਹੈ। ਜਲੰਧਰ ਸ਼ਹਿਰ ਦੇ ਚਾਰ ਵਿਧਾਇਕਾਂ ਵਿੱਚੋਂ ਤਿੰਨ ਵਿਧਾਇਕ ਤੇ …

Read More »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ

ਅੰਮ੍ਰਿਤਸਰ : ਨਾਨਕਸ਼ਾਹੀ ਕੈਲੰਡਰ ਵਿਵਾਦ ਦੇ ਚੱਲਦਿਆਂ ਐਤਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਮੁਤਾਬਕ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਲੰਗਰ ਛਕਿਆ। ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਇਹ ਸ਼ਹੀਦੀ …

Read More »

ਪਰਗਟ ਸਿੰਘ ਵੀ ਆਏ ਸਿੱਧੂ ਦੇ ਪੱਖ ‘ਚ

ਕਿਹਾ, ਪੰਜਾਬ ਕਾਂਗਰਸ ‘ਚ ਵੀ ਭ੍ਰਿਸ਼ਟਾਚਾਰ ਦਾ ਬੋਲਬਾਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਵਿਚ ਵੀ ਚੰਗਿਆੜੀ ਦਿਨੋਂ ਦਿਨ ਸੁਲਘਦੀ ਜਾ ਰਹੀ ਹੈ। ਇਸੇ ਤਹਿਤ ਅੱਜ ਜਲੰਧਰ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਵੀ ਕੁਝ ਅਜਿਹੇ ਖੁਲਾਸੇ ਕੀਤੇ ਹਨ। ਪਰਗਟ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਵੀ ਭ੍ਰਿਸ਼ਟਾਚਾਰ ਦਾ …

Read More »

ਸਿਮਰਜੀਤ ਸਿੰਘ ਬੈਂਸ ਨੇ ਤੀਜੇ ਸਿਆਸੀ ਬਦਲ ਵੱਲ ਕੀਤਾ ਇਸ਼ਾਰਾ

ਕਿਹਾ, ਕਈ ਸਿਆਸੀ ਪਾਰਟੀਆਂ ਉਨ੍ਹਾਂ ਦੇ ਸੰਪਰਕ ਵਿਚ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਹੁਣ ਤੀਜੇ ਸਿਆਸੀ ਬਦਲ ਲਈ ਤਿਆਰੀ ਚੱਲ਼ ਰਹੀ ਹੈ। ਲੋਕ ਸਭਾ ਚੋਣਾਂ ਲਈ ਲੋਕ ਇਨਸਾਫ ਪਾਰਟੀ, ਬੀਐਸਪੀ, ਸੀਪੀਆਈ, ਸੀਪੀਆਈ (ਐਮ) ਤੇ ਕੁਝ ਹੋਰ ਸਿਆਸੀ ਪਾਰਟੀਆਂ ਗੱਠਜੋੜ ਕਰ ਸਕਦੀਆਂ ਹਨ। ਇਹ ਦਾਅਵਾ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ …

Read More »

ਰੇਤ ਮਾਫੀਆ ਹੁਣ ਜੰਗਲਾਤ ਵਿਭਾਗ ਦੀ ਜ਼ਮੀਨ ‘ਚੋਂ ਕਰਨ ਲੱਗਾ ਮਾਈਨਿੰਗ

ਜੰਗਲਾਤ ਵਿਭਾਗ ਦੇ ਕਰਮਚਾਰੀਆਂ ‘ਤੇ ਰਾਡਾਂ ਨਾਲ ਕੀਤਾ ਹਮਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਜੰਗਲਾਤ ਮਹਿਕਮੇ ਦੀ ਜ਼ਮੀਨ ਵਿੱਚੋਂ ਮਾਈਨਿੰਗ ਕਰਨ ਵਾਲੇ ਮਾਫੀਆ ਨਾਲ ਸਖਤੀ ਵਰਤੀ ਜਾਵੇਗੀ। ਪੰਚਾਇਤੀ ਜ਼ਮੀਨ ਦੀ ਰਖਵਾਲੀ ਹੁਣ ਜੰਗਲਾਤ ਮਹਿਕਮੇ ਦੇ ਕਰਮਚਾਰੀ ਹਥਿਆਰਾਂ ਨਾਲ ਕਰਨਗੇ। ਉਨ੍ਹਾਂ ਕਿਹਾ …

Read More »

ਜੋਧਪੁਰ ਜੇਲ੍ਹ ‘ਚ ਬੰਦ ਸਿੱਖਾਂ ਨੂੰ ਮਿਲੇਗਾ ਮੁਆਵਜ਼ਾ : ਰਾਜਨਾਥ

ਸ਼੍ਰੋਮਣੀ ਅਕਾਲੀ ਦਲ ਦਾ ਵਫਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਿਆ ਅੰਮ੍ਰਿਤਸਰ/ਬਿਊਰੋ ਨਿਊਜ਼ : ਲਟਕਦੇ ਸਿੱਖ ਮਸਲਿਆਂ ਲਈ ਅਕਾਲੀ ਆਗੂਆਂ ਦਾ ਵਫਦ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ। ਗ੍ਰਹਿ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਭਰੋਸਾ ਦਿੱਤਾ ਹੈ ਕਿ ਜੋਧਪੁਰ ਜੇਲ੍ਹ ਵਿਚ ਬੰਦ ਸਿੱਖਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਜੋਧਪੁਰ ਦੇ …

Read More »