Breaking News
Home / 2019 (page 28)

Yearly Archives: 2019

ਗੈਂਗਸਟਰ ਬਿੱਟੂ ਦੀ ਫੋਟੋ ਅੱਜ ਮੀਡੀਆ ‘ਚ ਬਣੀ ਰਹੀ ਚਰਚਾ ਦਾ ਵਿਸ਼ਾ

ਬਿੱਟੂ ਨੇ ਕਿਹਾ – ਕਾਂਗਰਸੀ ਅਤੇ ਅਕਾਲੀਆਂ ਦੋਵਾਂ ‘ਤੇ ਹੀ ਕਰਾਂਗਾ ਮਾਣਹਾਨੀ ਦਾ ਕੇਸ ਬਠਿੰਡਾ/ਬਿਊਰੋ ਨਿਊਜ਼ ਗੈਂਗਸਟਰ ਹਰਜਿੰਦਰ ਸਿੰਘ ਬਿੱਟੂ ਦੀ ਫੋਟੋ ਅੱਜ ਮੀਡੀਆ ਵਿਚ ਚਰਚਾ ਦਾ ਵਿਸ਼ਾ ਬਣੀ ਰਹੀ। ਕਾਂਗਰਸੀ ਆਗੂਆਂ ਨੇ ਹਰਜਿੰਦਰ ਬਿੱਟੂ ਦੀ ਉਹ ਫੋਟੋ ਜਾਰੀ ਕੀਤੀ ਜਿਸ ਵਿਚ ਉਹ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨਾਲ ਦਿਖਾਈ ਦੇ ਰਹੇ ਹਨ। ਇਸ ਦੇ ਨਾਲ ਹੀ ਅਕਾਲੀਆਂ ਨੇ ਵੀ ਹਰਜਿੰਦਰ ਬਿੱਟੂ ਦੀ ਉਹ ਫੋਟੋ ਜਾਰੀ ਕਰ ਦਿੱਤੀ ਜਿਸ ਵਿਚ ਕੈਪਟਨ ਅਮਰਿੰਦਰ ਉਸ ਨੂੰ ਸਨਮਾਨਤ ਕਰ ਰਹੇ ਹਨ। ਇਸ ਦੇ ਚੱਲਦਿਆਂ ਹਰਜਿੰਦਰ ਸਿੰਘ ਬਿੱਟੂ ਸਰਪੰਚ ਨੇ ਕਿਹਾ ਹੈ ਕਿ ਕੈਪਟਨ ਨੇ ਉਸ ‘ਤੇ ਗੈਂਗਸਟਰ ਹੋਣ ਦੇ ਝੂਠੇ ਇਲਜ਼ਾਮ ਲਾਏ ਹਨ। ਅਦਾਲਤ ਨੇ ਉਸ ਨੂੰ ਸਾਰੇ ਕੇਸਾਂ ਵਿੱਚੋਂ ਬਾਇੱਜ਼ਤ ਬਰੀ ਕੀਤਾ ਹੈ। ਬਿੱਟੂ ਨੇ ਕਿਹਾ ਹੈ ਕਿ ਉਹ ਕੈਪਟਨ ਤੇ ਅਕਾਲੀਆਂ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰੇਗਾ। ਉਸ ਨੇ ਇਹ ਵੀ ਇਲਜ਼ਾਮ ਲਾਇਆ ਕਿ ਪੁਲਿਸ ਉਸ ਦੇ ਘਰ ਬਿਨਾ ਵਜ੍ਹਾ ਛਾਪੇ ਮਾਰ ਰਹੀ ਹੈ।

Read More »

ਪੰਜਾਬ ਕਾਂਗਰਸ ਦੇ ਮੰਤਰੀਆਂ ਤੇ ਵਿਧਾਇਕਾਂ ਦੀ ਅੱਜ ਹੋਈ ਮੀਟਿੰਗ

14 ਦਸੰਬਰ ਨੂੰ ਮੋਦੀ ਦੀ ਜਾਨ ਨੂੰ ਰੋਣਗੇ ਕਾਂਗਰਸੀ ਚੰਡੀਗੜ੍ਹ/ਬਿਊਰੋ ਨਿਊਜ਼  ਪੰਜਾਬ ਕਾਂਗਰਸ ਦੇ ਮੰਤਰੀਆਂ, ਵਿਧਾਇਕਾਂ ਤੇ ਹਲਕਾ ਇੰਚਾਰਜ ਦੀ ਅੱਜ ਚੰਡੀਗੜ੍ਹ ਵਿਚ ਮੀਟਿੰਗ ਹੋਈ ਮੀਟਿੰਗ ਵਿੱਚ 14 ਦਸੰਬਰ ਨੂੰ ਦਿੱਲੀ ਵਿੱਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ਼ ਰੈਲੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਬਾਰੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਕਿਹਾ ਕਿ 14 ਦਸੰਬਰ ਨੂੰ ਦਿੱਲੀ ਜਾ ਕੇ ਮੋਦੀ …

Read More »

ਆਮ ਆਦਮੀ ਪਾਰਟੀ ਦਾ ਵਫਦ ਡੀ.ਜੀ.ਪੀ. ਪੰਜਾਬ ਨੂੰ ਮਿਲਿਆ

ਪੁਲਿਸ ਨੂੰ ਸਿਆਸਤਦਾਨਾਂ ਦੀ ਚੁੰਗਲ ‘ਚੋਂ ਮੁਕਤ ਕਰਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼  ਪੰਜਾਬ ਅੰਦਰ ਦਿਨੋ-ਨ ਨਿੱਘਰਦੀ ਜਾ ਰਹੀ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ  ਦਾ ਵਫ਼ਦ ਅੱਜ ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੂੰ ਮਿਲਿਆ। ਡੀਜੀਪੀ ਨੂੰ ਮੰਗ ਪੱਤਰ ਸੌਂਪਣ ਤੋਂ …

Read More »

ਡੇਰਾ ਮੁਖੀ ਰਾਮ ਰਹੀਮ ਨੂੰ ਵੱਡਾ ਝਟਕਾ

ਸੀ.ਬੀ.ਆਈ. ਅਦਾਲਤ ਨੇ ਜੱਜ ਬਦਲਣ ਵਾਲੀ ਪਟੀਸ਼ਨ ਕੀਤੀ ਖਾਰਜ ਪੰਚਕੂਲਾ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ ਸੀ.ਬੀ.ਆਈ. ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਅਦਾਲਤ ਨੇ ਬਚਾਅ ਪੱਖ ਵਲੋਂ ਜੱਜ ਬਦਲਣ ਲਈ ਲਗਾਈ ਗਈ ਪਟੀਸ਼ਨ ਖਾਰਜ ਕਰ ਦਿੱਤੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 14 ਦਸੰਬਰ ਨੂੰ ਹੋਵੇਗੀ। ਰਾਮ ਰਹੀਮ ਨੂੰ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਅਤੇ ਦੂਜੇ ਦੋਸ਼ੀ ਸਿੱਧੇ ਰੂਪ ਵਿਚ ਅਦਾਲਤ ਵਿਚ ਪੇਸ਼ ਕੀਤੇ। ਜ਼ਿਕਰਯੋਗ ਹੈ ਕਿ ਰਾਮ ਰਹੀਮ ਦੇ ਇਕ ਸਹਿਯੋਗੀ ਕ੍ਰਿਸ਼ਨ ਲਾਲ ਨੇ ਪਟੀਸ਼ਨ ਲਗਾ ਕੇ ਮੰਗ ਕੀਤੀ ਸੀ ਕਿ ਰਣਜੀਤ ਹੱਤਿਆਕਾਂਡ ਮਾਮਲੇ ਵਿਚ ਡੇਰੇ ਦੇ ਪ੍ਰਬੰਧਕ ਚੀਫ ਜਸਟਿਸ ਜਗਦੀਪ ਸਿੰਘ ਕੋਲੋਂ ਇਸ ਮਾਮਲੇ ਵਿਚ ਸੁਣਵਾਈ ਨਹੀਂ ਕਰਵਾਉਣਾ ਚਾਹੁੰਦੇ ਅਤੇ ਚੀਫ ਜਸਟਿਸ ਜਗਦੀਪ ਸਿੰਘ ਦੀ ਬਦਲੀ ਕਰ ਦਿੱਤੀ ਜਾਵੇ। ਧਿਆਨ ਰਹੇ ਕਿ ਰਾਮ ਰਹੀਮ ਖਿਲਾਫ ਪਹਿਲਾਂ ਵੀ ਦੋ ਮਾਮਲਿਆਂ ਵਿਚ ਚੀਫ ਜਸਟਿਸ ਜਗਦੀਪ ਸਿੰਘ ਨੇ ਸਜ਼ਾ ਸੁਣਾਈ ਸੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਲੰਘੇ ਕੱਲ੍ਹ ਹਨੀਪ੍ਰੀਤ ਨੇ ਵੀ ਰਾਮ ਰਹੀਮ ਨਾਲ ਮੁਲਾਕਾਤ ਕੀਤੀ ਅਤੇ ਉਹ ਡੇਰਾ ਮੁਖੀ ਨੂੰ ਦੇਖ ਕੇ ਭੁੱਬਾਂ ਮਾਰ ਕੇ ਰੋਣ ਲੱਗ ਪਈ ਸੀ।

Read More »

ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ

ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਸਦਨ ‘ਚ ਭਾਜਪਾ ਨੂੰ ਘੇਰਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਕਾਂਗਰਸੀ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਆਪੇ ਤੋਂ ਬਾਹਰ ਹੋ ਗਏ ਅਤੇ ਉਨ੍ਹਾਂ ਕਿਹਾ ਕਿ ਹੁਣ ਭਾਰਤ ‘ਮੇਕ ਇਨ ਇੰਡੀਆ ਤੋਂ ਰੇਪ ਇਨ ਇੰਡੀਆ’ ਵੱਲ ਰਿਹਾ ਹੈ। ਅਜਿਹੇ ਬਿਆਨ ਕਰਕੇ ਚੌਧਰੀ ਦਾ ਵਿਰੋਧ ਵੀ ਹੋ ਰਿਹਾ ਹੈ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਵੀ ਭਾਰਤ ਨੂੰ ਦੁਨੀਆ ਦੀ ਰੇਪ ਕੈਪੀਟਲ ਦੱਸਿਆ ਸੀ। ਮਹਿਲਾ ਸੁਰੱਖਿਆ ਦੇ ਮੁੱਦੇ ‘ਤੇ ਬੋਲਦੇ ਹੋਏ ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਮੁੱਦੇ ‘ਤੇ ਖੂਬ ਬੋਲਦੇ ਹਨ ਪਰੰਤੂ ਮਹਿਲਾਵਾਂ ਖਿਲਾਫ ਅਪਰਾਧ ਦੇ ਮਾਮਲਿਆਂ ‘ਤੇ ਉਨ੍ਹਾਂ ਨੇ ਚੁੱਪੀ ਸਾਧ ਰੱਖੀ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਕਠੂਆ ਤੋਂ ਓਨਾਵ ਤੱਕ ਹਰ ਦਿਨ ਇਕ ਤੋਂ ਬਾਅਦ ਇਕ ਸਮੂਹਿਕ ਜਬਰ ਜਨਾਹ ਦੀਆਂ ਘਟਨਾਵਾਂ ਹੋ ਰਹੀਆਂ ਹਨ, ਪਰ ਬਹੁਤ ਘੱਟ ਦੋਸ਼ੀਆਂ ਨੂੰ ਸਜ਼ਾ ਮਿਲਦੀ ਹੈ।

Read More »

ਨਿਰਭੈਯਾ ਜਬਰ ਜਨਾਹ ਮਾਮਲੇ ‘ਚ ਸੁਪਰੀਮ ਕੋਰਟ ‘ਚ ਪੁਨਰ ਵਿਚਾਰ ਲਈ ਅਰਜ਼ੀ ਦਾਇਰ

ਦੋਸ਼ੀ ਨੇ ਕਿਹਾ – ਦਿੱਲੀ ‘ਚ ਪ੍ਰਦੂਸ਼ਣ ਕਰਕੇ ਲੋਕਾਂ ਦੀ ਉਮਰ ਘਟ ਰਹੀ ਹੈ, ਫਿਰ ਸਾਨੂੰ ਫਾਂਸੀ ਕਿਉਂ ਨਵੀਂ ਦਿੱਲੀ/ਬਿਊਰੋ ਨਿਊਜ਼ ਨਿਰਭੈਯਾ ਜਬਰ ਜਨਾਹ ਮਾਮਲੇ ਵਿਚ 4 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਮਿਲੀ ਹੋਈ ਹੈ। ਹੁਣ ਉਨ੍ਹਾਂ ਵਿਚੋਂ ਇਕ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਲਈ ਪਟੀਸ਼ਨ ਦਾਖਲ ਕੀਤੀ ਹੈ। ਅਕਸ਼ੇ ਨਾਮ ਦੇ ਇਸ ਦੋਸ਼ੀ ਨੇ ਆਪਣੀ ਪਟੀਸ਼ਨ ਵਿਚ ਕਿਹਾ ਕਿ ਜਦ ਦਿੱਲੀ ਵਿਚ ਪ੍ਰਦੂਸ਼ਣ ਕਰਕੇ ਹੀ ਲੋਕਾਂ ਦੀ ਉਮਰ ਘਟ ਰਹੀ ਹੈ ਤਾਂ ਸਾਨੂੰ ਫਾਂਸੀ ਕਿਉਂ ਦਿੱਤੀ ਜਾ ਰਹੀ ਹੈ। ਪਟੀਸ਼ਨ ਵਿਚ ਕਿਹਾ ਗਿਆ ਦਿੱਲੀ ਅਤੇ ਐਨ.ਸੀ.ਆਰ. ਦੇ ਪਾਣੀ ਅਤੇ ਹਵਾ ਵਿਚ ਜ਼ਹਿਰ ਘੁਲਣ ਦੀ ਪੁਸ਼ਟੀ ਕੇਂਦਰ ਸਰਕਾਰ ਨੇ ਖੁਦ ਆਪਣੀ ਰਿਪੋਰਟ ਵਿਚ ਕੀਤੀ ਹੈ।  ਜ਼ਿਕਰਯੋਗ ਹੈ ਕਿ 16 ਦਸੰਬਰ 2012 ਨੂੰ ਦਿੱਲੀ ਵਿਚ ਨਿਰਭੈਯਾ ਜਬਰ ਜਨਾਹ ਮਾਮਲਾ ਸਾਹਮਣੇ ਆਇਆ ਸੀ।  23 ਸਾਲਾਂ ਦੀ ਪੈਰਾ ਮੈਡੀਕਲ ਦੀ ਵਿਦਿਆਰਥਣ ਜਬਰ ਜਨਾਹ ਦਾ ਸ਼ਿਕਾਰ ਹੋਈ ਸੀ। ਇਸ ਵਿਦਿਆਰਥਣ ਦੀ ਮਾਰਕੁੱਟ ਵੀ ਕੀਤੀ ਕੀਤੀ ਗਈ ਅਤੇ ਬਾਅਦ ਵਿਚ ਉਸਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਸੁਪਰੀਮ ਕੋਰਟ ਨੇ ਮੁਕੇਸ਼, ਪਵਨ, ਵਿਨੇ ਅਤੇ ਅਕਸ਼ੇ ਨਾਮ ਦੇ ਵਿਅਕਤੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੋਈ ਹੈ।

Read More »

ਨਾਗਰਿਕਤਾ ਸੋਧ ਬਿੱਲ ਦਾ ਲੋਕ ਸਭਾ ‘ਚ ਸਮਰਥਨ ਕਰ ਚੁੱਕੀ ਸ਼ਿਵ ਸੈਨਾ ਨੇ ਕਿਹਾ

ਜਦ ਤੱਕ ਸਵਾਲਾਂ ਦੇ ਜਵਾਬ ਨਹੀਂ ਮਿਲਦੇ, ਰਾਜ ਸਭਾ ‘ਚ ਨਹੀਂ ਕਰਾਂਗੇ ਹਮਾਇਤ ਨਵੀਂ ਦਿੱਲੀ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਬਿੱਲ ਲੰਘੀ ਦੇਰ ਰਾਤ ਲੋਕ ਸਭਾ ਵਿਚ ਪਾਸ ਹੋ ਗਿਆ ਅਤੇ ਸ਼ਿਵ ਸੈਨਾ ਨੇ ਵੀ ਇਸਦਾ ਸਮਰਥਨ ਕੀਤਾ ਸੀ। ਇਸ ਸਬੰਧੀ ਹੁਣ ਸ਼ਿਵ ਸੈਨਾ ਦਾ ਕਹਿਣਾ ਹੈ ਕਿ ਜਦ ਤੱਕ ਲੋਕ ਸਭਾ …

Read More »

ਸੁਖਦੇਵ ਸਿੰਘ ਢੀਂਡਸਾ ਬਾਦਲਾਂ ਖਿਲਾਫ ਖੁੱਲ੍ਹ ਕੇ ਆਏ ਸਾਹਮਣੇ

ਟਕਸਾਲੀਆਂ ਨਾਲ ਮਿਲ ਕੇ ਮਨਾਉਣਗੇ ਅਕਾਲੀ ਦਲ ਦਾ ਸਥਾਪਨਾ ਦਿਵਸ ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਹੁਣ ਬਾਦਲਾਂ ਖਿਲਾਫ ਖੁੱਲ੍ਹ ਕੇ ਸਾਹਮਣੇ ਆ ਗਏ ਹਨ ਅਤੇ ਢੀਂਡਸਾ ਹੁਣ 14 ਦਸੰਬਰ ਨੂੰ ਟਕਸਾਲੀ ਅਕਾਲੀਆਂ ਨਾਲ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਅੰਮ੍ਰਿਤਸਰ ਵਿੱਚ ਮਨਾਉਣਗੇ। ਹਾਲਾਂਕਿ ਢੀਂਡਸਾ ਨੇ ਕਿਹਾ …

Read More »

ਪੰਜਾਬ ਸਰਕਾਰ ਦਾ ਨਿਕਲਣ ਲੱਗਾ ਦੀਵਾਲਾ

ਚੰਡੀਗੜ੍ਹ ‘ਚ ਮਨਪ੍ਰੀਤ ਬਾਦਲ ਦੇ ‘ਭਿਖਾਰੀ’ ਵਾਲੇ ਲੱਗੇ ਪੋਸਟਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦਾ ਵੀ ਦਿਨੋਂ ਦਿਨ ਦੀਵਾਲਾ ਨਿਕਲਦਾ ਜਾ ਰਿਹਾ ਹੈ। ਇਸ ਮਹੀਨੇ ਪੰਜਾਬ ਸਰਕਾਰ ਦੇ ਬਹੁਤ ਸਾਰੇ ਮੁਲਾਜ਼ਮਾਂ ਨੂੰ ਅਜੇ ਤੱਕ ਤਨਖਾਹ ਨਹੀਂ ਮਿਲੀ। ਇਸ ਤੋਂ ਅੱਕ ਕੇ ਅੱਜ ਤਕਨੀਕੀ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਮੋਰਚਾ …

Read More »

ਰੰਧਾਵਾ ਨੇ ਮੰਨਿਆ – ਕਾਂਗਰਸ ਸਰਕਾਰ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ‘ਚ ਰਹੀ ਅਸਫਲ

ਹਰਪਾਲ ਚੀਮਾ ਨੇ ਕਿਹਾ – ਰੰਧਾਵਾ ਬੋਲ ਰਹੇ ਹਨ ਬਿੱਲਕੁਲ ਸੱਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਮੰਨਿਆ ਹੈ ਕਿ ਉਨ੍ਹਾਂ ਦੀ ਕਾਂਗਰਸ ਸਰਕਾਰ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿਚ ਅਸਫਲ ਰਹੀ ਹੈ। ਉਨ੍ਹਾਂ ਇਹ ਵੀ ਕਹਿ ਦਿੱਤਾ ਕਿ ਜੇਕਰ ਗੁਰੂ ਗ੍ਰੰਥ ਸਾਹਿਬ …

Read More »