Breaking News
Home / 2019 / April / 19 (page 2)

Daily Archives: April 19, 2019

ਪਰਮਜੀਤ ਕੌਰ ਖਾਲੜਾ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਹਮਾਇਤ ਦੇਣ ਦਾ ਕੀਤਾ ਐਲਾਨ

ਜਨਰਲ ਜੇ.ਜੇ. ਸਿੰਘ ਨੂੰ ਚੋਣ ਮੈਦਾਨ ‘ਚੋਂ ਹਟਾਇਆ ਮੁਹਾਲੀ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਪਰਮਜੀਤ ਕੌਰ ਖਾਲੜਾ (ਪਤਨੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ) ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਜਥੇਦਾਰ ਬ੍ਰਹਮਪੁਰਾ ਨੇ ਇਹ ਐਲਾਨ ਸ੍ਰੀ …

Read More »

ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਵੱਲੋਂ ਸ਼ਹੀਦਾਂ ਦੀ ਯਾਦ ਵਿਚ ਸਿੱਕਾ ਤੇ ਟਿਕਟ ਜਾਰੀ ਅੰਮ੍ਰਿਤਸਰ : ਜੱਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦੀ ਸ਼ਤਾਬਦੀ ਮੌਕੇ ਦੇਸ਼ ਦੇ ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਨੇ ਇੱਥੇ ਜੱਲ੍ਹਿਆਂਵਾਲਾ ਬਾਗ ਵਿੱਚ ਸ਼ਹੀਦੀ ਸਮਾਰਕ ‘ਤੇ ਫੁੱਲਮਾਲਾ ਭੇਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸ਼ਹੀਦਾਂ ਦੀ ਯਾਦ …

Read More »

ਸਿਆਸੀ ਪਾਰਟੀਆਂ ਨੇ ਚੋਣਾਂ ਹਾਰ ਚੁੱਕੇ ਕਈ ਉਮੀਦਵਾਰਾਂ ‘ਤੇ ਕੀਤਾ ਮੁੜ ਭਰੋਸਾ

ਕਾਂਗਰਸ ਨੇ ਪਰਨੀਤ ਕੌਰ, ਮੁਹੰਮਦ ਸਦੀਕ ਤੇ ਕੇਵਲ ਢਿੱਲੋਂ ਨੂੰ ਦਿੱਤੀਆਂ ਟਿਕਟਾਂ ਸੰਗਰੂਰ : ਪੰਜਾਬ ਦੀਆਂ ਲੋਕ ਸਭਾ ਚੋਣਾਂ ਵਿਚ ਰਾਜਨੀਤਕ ਦਲ ਚੋਣ ਦੰਗਲ ਦੇ ਤਜਰਬੇਕਾਰ ਉਮੀਦਵਾਰਾਂ ‘ਤੇ ਹੀ ਦਾਅ ਲਗਾ ਰਹੇ ਹਨ। ਪਿਛਲੀਆਂ ਚੋਣਾਂ ਵਿਚ ਹਾਰੇ ਉਮੀਦਵਾਰ ਇਸ ਵਾਰ ਵੱਡੀ ਗਿਣਤੀ ਵਿਚ ਟਿਕਟਾਂ ਹਾਸਲ ਕਰਨ ਵਿਚ ਕਾਮਯਾਬ ਹੋਏ ਹਨ। …

Read More »

‘ਆਪ’ ਨੇ ਸਿਆਸੀ ਦਿੱਗਜਾਂ ਸਾਹਮਣੇ ਉਤਾਰੇ ਵਲੰਟੀਅਰ

ਪੰਜਾਬ ਦੀਆਂ 13 ਸੀਟਾਂ ਵਿਚੋਂ 4 ਸੀਟਾਂ ‘ਤੇ ਪਾਰਟੀ ਨੇ ਵਲੰਟੀਅਰ ਉਤਾਰੇ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੀਆਂ ਲੋਕ ਸਭਾ ਚੋਣਾਂ ਇਸ ਵਾਰ ਦਿਲਚਸਪ ਬਣਦੀਆਂ ਜਾ ਰਹੀਆਂ ਹਨ। ਸਿਆਸਤ ਵਿਚ ਵੱਡੀ ਮੁਹਾਰਤ ਰੱਖਣ ਵਾਲੇ ਸਿਆਸੀ ਦਿੱਗਜਾਂ ਸਾਹਮਣੇ ਇਸ ਵਾਰ ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਦੇ ਫਾਰਮੂਲੇ ‘ਤੇ ਕੰਮ ਕਰਦਿਆਂ ਆਪਣੇ …

Read More »

ਸ਼ਮਸ਼ੇਰ ਦੂਲੋਂ ਦੀ ਪਤਨੀ ਹਰਬੰਸ ਕੌਰ ਦੂਲੋਂ ਆਮ ਆਦਮੀ ਪਾਰਟੀ ‘ਚ ਸ਼ਾਮਲ

‘ਆਪ’ ਨੇ ਫਤਹਿਗੜ੍ਹ ਸਾਹਿਬ ਤੋਂ ਪਹਿਲਾਂ ਐਲਾਨੇ ਉਮੀਦਵਾਰ ਦੀ ਟਿਕਟ ਕੱਟ ਕੇ ਹਰਬੰਸ ਕੌਰ ਦੂਲੋਂ ਨੂੰ ਦਿੱਤੀ ਜਲੰਧਰ/ਬਿਊਰੋ ਨਿਊਜ਼ : ਕਾਂਗਰਸ ਨੂੰ ਉਸ ਵੇਲੇ ਜ਼ੋਰਦਾਰ ਝਟਕਾ ਲੱਗਾ ਜਦ ਪਾਰਟੀ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਤੇ ਸਾਬਕਾ ਵਿਧਾਇਕਾ ਬੀਬੀ ਹਰਬੰਸ ਕੌਰ ਦੂਲੋ ਆਮ ਆਦਮੀ …

Read More »

ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਹਰਿਮੰਦਰ ਸਾਹਿਬ ‘ਚ ਵੱਡੀ ਗਿਣਤੀ ਸੰਗਤ ਨਤਮਸਤਕ

ਤਲਵੰਡੀ ਸਾਬੋ/ਬਿਊਰੋ ਨਿਊਜ਼ : ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਲੱਖਾਂ ਦੀ ਤਾਦਾਦ ਵਿੱਚ ਪੁੱਜੇ ਸ਼ਰਧਾਲੂਆਂ ਨੇ ਪਵਿੱਤਰ ਸਰੋਵਰਾਂ ਵਿੱਚ ਇਸ਼ਨਾਨ ਕਰਕੇ ਤਖ਼ਤ ਸਾਹਿਬ ਸਮੇਤ ਇੱਥੋਂ ਦੇ ਹੋਰ ਗੁਰਦੁਆਰਿਆਂ ਵਿੱਚ ਮੱਥਾ ਟੇਕਿਆ। ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਖਾਲਸੇ ਦੇ ਜਨਮ ਦਿਹਾੜੇ ਦੀ …

Read More »

‘ਪਰਵਾਸੀ’ ਬਣਿਆ ਸੰਪੂਰਨ ਸੰਸਥਾ

17 ਵਰ੍ਹਿਆਂ ਦੇ ਸਫ਼ਰ ਦੌਰਾਨ ‘ਪਰਵਾਸੀ’ ਅਦਾਰਾ ਕਈ ਮੀਲ ਪੱਥਰ ਸਥਾਪਿਤ ਕਰਦਾ ਰਿਹਾ,ਅੱਜ ਪਾਠਕਾਂ ਲਈ ‘ਪਰਵਾਸੀ’ ਅਖ਼ਬਾਰ ਹੈ, ਅੱਜ ਸਰੋਤਿਆਂ ਲਈ ‘ਪਰਵਾਸੀ’ ਰੇਡੀਓ ਹੈ, ਦਰਸ਼ਕਾਂ ਲਈ ਏਬੀਪੀ ਸਾਂਝਾ ਤੇ ‘ਪਰਵਾਸੀ’ ਟੀਵੀ ਹੈ, ਇਸ ਤੋਂ ਇਲਾਵਾ ਪਰਵਾਸੀ ਜੀਟੀਏ ਬਿਜਨਸ ਡਾਇਰੈਕਟਰੀ ਹੈ ਤੇ ਆਨਲਾਈਨ ਵੇਖਣ ਵਾਲਿਆਂ ਲਈ ਪਰਵਾਸੀ ਵੈਬਸਾਈਟ ਹੈ ਬਲਕਿ ਅੰਗਰੇਜ਼ੀ …

Read More »

ਗੁਰੂ ਘਰ ਵਿਚ ਸੰਗਤ ਨਾਲ ਬੈਠ ਕੇ ਮਿਲਦੀ ਹੈ ਵੱਖਰੀ ਸ਼ਾਂਤੀ : ਟਰੂਡੋ

ਵੈਨਕੂਵਰ : ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕੈਨੇਡਾ ਦੇ ਵੈਨਕੂਵਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਕਈ ਐਮਪੀ ਅਤੇ ਵਿਧਾਇਕਾਂ ਨੇ ਸ਼ਮੂਲੀਅਤ ਕੀਤੀ। ‘ਖ਼ਾਲਸਾ ਦੀਵਾਨ ਸੁਸਾਇਟੀ ਵੈਨਕੂਵਰ’ ਵਲੋਂ ਸਜਾਏ ਗਏ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲੁਆਈ। …

Read More »

’84’ਚ ਸਿੱਖੀ ਦਾ ਬਾਗ ਉਜਾੜਨ ਵਾਲਾ ਸੱਜਣ ਕੁਮਾਰ ਜੇਲ੍ਹ ‘ਚ ਬਣਿਆ ਮਾਲੀ

ਨਵੀਂ ਦਿੱਲੀ : ਸਿੱਖ ਵਿਰੋਧੀ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਆਖ਼ਰਕਾਰ ਜੇਲ੍ਹ ਵਿੱਚ ਕੰਮ ਮਿਲ ਗਿਆ ਹੈ ਅਤੇ ਇਹ ਕੰਮ ਮਾਲੀ ਦਾ ਹੈ। ਦਿੱਲੀ ਦੀ ਤਿਹਾੜ ਜੇਲ੍ਹ ਦੇ ਮੰਡੋਲੀ ਵਿੱਚ ਨਵੇਂ ਉਸਾਰੇ ਅਹਾਤੇ ਵਿੱਚ ਸੱਜਣ ਕੁਮਾਰ (73) ਨੂੰ ਜੇਲ੍ਹ ਦੇ ਮਾਲੀਆਂ ਵਿੱਚ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ …

Read More »

ਸਾਊਦੀ ਅਰਬ ‘ਚ ਦੋ ਪੰਜਾਬੀਆਂ ਦਾ ਸਿਰ ਕਲਮ

ਵਿਦੇਸ਼ ਮੰਤਰਾਲੇ ਤੋਂ ਰਿਪੋਰਟ ਮੰਗਣਗੇ ਕੈਪਟਨ ਅਮਰਿੰਦਰ ਚੰਡੀਗੜ੍ਹ : ਸਾਊਦੀ ਅਰਬ ਵਿਚ ਹਾਲ ਹੀ ਵਿਚ ਦੋ ਪੰਜਾਬੀਆਂ ਦਾ ਸਿਰ ਕਲਮ ਕਰਨ ਦੀ ਘਿਨਾਉਣੀ ਅਤੇ ਗੈਰ ਮਨੁੱਖੀ ਘਟਨਾ ਸਾਹਮਣੇ ਆਈ ਹੈ। ਇਸਦੀ ਤਿੱਖੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਭਾਰਤ ਦੇ ਵਿਦੇਸ਼ ਮਾਮਲਿਆਂ ਦੇ …

Read More »