Breaking News

Daily Archives: September 30, 2019

ਪੰਜਾਬ ‘ਚ ਜ਼ਿਮਨੀ ਚੋਣਾਂ ਲਈ ਅੱਜ ਸੀ ਨਾਮਜ਼ਦਗੀਆਂ ਦਾ ਆਖਰੀ ਦਿਨ

ਬਹੁਤੇ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਆਉਂਦੀ 21 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ ਅਤੇ ਉਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਆਉਣਗੇ। ਇਨ੍ਹਾਂ ਜ਼ਿਮਨੀ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾ ਆਖਰੀ ਦਿਨ ਸੀ ਅਤੇ ਚੋਣ ਲੜਨ ਵਾਲੀਆਂ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੇ …

Read More »

ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਡਾ. ਮਨਮੋਹਨ ਸਿੰਘ ਨੂੰ ਸੱਦਣਾ ਚਾਹੁੰਦਾ ਹੈ ਪਾਕਿਸਤਾਨ

ਕਾਂਗਰਸ ਪਾਰਟੀ ਦਾ ਕਹਿਣਾ – ਵਿਦੇਸ਼ ਮੰਤਰਾਲੇ ਤੋਂ ਲਵਾਂਗੇ ਸਲਾਹ ਇਸਲਾਮਾਬਾਦ/ਬਿਊਰੋ ਨਿਊਜ਼ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਦਘਾਟਨ ਲਈ ਪਾਕਿਸਤਾਨ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਬੁਲਾਉਣਾ ਚਾਹੁੰਦਾ ਹੈ। ਇਸ ਸੰਬੰਧੀ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਅਸੀਂ ਭਾਰਤ ਦੇ ਸਾਬਕਾ …

Read More »

ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਨੂੰ 14 ਵਿਸ਼ੇਸ਼ ਰੇਲ ਗੱਡੀਆਂ ਚੱਲਣਗੀਆਂ

ਕੈਪਟਨ ਅਮਰਿੰਦਰ ਦੀ ਅਪੀਲ ‘ਤੇ ਰੇਲਵੇ ਵਿਭਾਗ ਨੇ ਦਿੱਤੀ ਮਨਜੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਪਹੁੰਚਣ ਵਾਲੇ ਸ਼ਰਧਾਲੂਆਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੇਲ ਵਿਭਾਗ ਨੂੰ ਵੱਧ ਗੱਡੀਆਂ ਚਲਾਉਣ ਦੀ ਅਪੀਲ ਕੀਤੀ ਸੀ। …

Read More »

ਅਮਰੀਕਾ ‘ਚ ਕਤਲ ਹੋਏ ਸੰਦੀਪ ਸਿੰਘ ਦੇ ਜੱਦੀ ਪਿੰਡ ਧਾਲੀਵਾਲ ਬੇਟ ‘ਚ ਛਾਇਆ ਮਾਤਮ

ਸਿੱਖ ਭਾਈਚਾਰੇ ‘ਚ ਰੋਸ ਦੀ ਲਹਿਰ ਕਪੂਰਥਲਾ/ਬਿਊਰੋ ਨਿਊਜ਼ ਅਮਰੀਕਾ ਦੇ ਸ਼ਹਿਰ ਹਿਊਸਟਨ ਵਿਚ ਪਿਛਲੇ ਦਿਨੀਂ ਪਹਿਲੇ ਸਿੱਖ ਅਫਸਰ ਸੰਦੀਪ ਸਿੰਘ ਧਾਲੀਵਾਲ ਦਾ ਕਤਲ ਹੋ ਗਿਆ ਅਤੇ ਸੰਦੀਪ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਦੋਂ ਸੰਦੀਪ ਧਾਲੀਵਾਲ ਦੀ ਮੌਤ ਦੀ ਖਬਰ ਪਿੰਡ ਧਾਲੀਵਾਲ ਬੇਟ ਜ਼ਿਲ੍ਹਾ ਕਪੂਰਥਲਾ ਪਹੁੰਚੀ ਤਾਂ ਪਿੰਡ ਵਿਚ ਮਾਤਮ ਛਾ …

Read More »

ਕੇਂਦਰ ਸਰਕਾਰ ਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ‘ਚ ਬਦਲੀ

ਕੈਪਟਨ ਅਮਰਿੰਦਰ ਨੇ ਕਿਹਾ ਰਾਜੋਆਣਾ ਦੀ ਸਜ਼ਾ ਮਾਫ਼ ਕਰਨ ਲਈ ਮੈਂ ਕੇਂਦਰ ਨੂੰ ਨਹੀਂ ਸੀ ਲਿਖਿਆ ਲੁਧਿਆਣਾ/ਬਿਊਰੋ ਨਿਊਜ਼ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਉਮਰ ਕੈਦ ਵਿਚ ਬਦਲਣ ਦਾ ਫੈਸਲਾ ਲਿਆ। ਜਿਸਦਾ ਕਈਆਂ ਨੇ …

Read More »

ਹੁਸ਼ਿਆਰਪੁਰ ਦੇ ਨੇੜਲੇ ਇਲਾਕਿਆਂ ‘ਚ ਪਿਆ ਜ਼ੋਰਦਾਰ ਮੀਂਹ

ਪਾਣੀ ਵਿਚ ਰੁੜ ਗਈ 4 ਸਾਲਾ ਬੱਚੀ ਅਤੇ ਉਸਦੀ ਮਾਂ ਹੁਸ਼ਿਆਰਪੁਰ/ਬਿਊਰੋ ਨਿਊਜ਼ ਲੰਘੀ ਦੇਰ ਰਾਤ ਹੁਸ਼ਿਆਰਪੁਰ ਅਤੇ ਉਸਦੇ ਨੇੜਲੇ ਇਲਾਕਿਆਂ ਵਿਚ ਜ਼ੋਰਦਾਰ ਮੀਂਹ ਵਰ੍ਹਿਆ। ਇਸ ਭਾਰੀ ਮੀਂਹ ਕਾਰਨ ਪਿੰਡ ਸ਼ੇਰਪੁਰ ਬਾਹਤੀਆਂ ਵਿਚ 4 ਸਾਲਾਂ ਦੀ ਬੱਚੀ ਅਤੇ ਉਸਦੀ ਮਾਂ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਈਆਂ। ਇਹ ਪਰਵਾਸੀ ਮਜ਼ਦੂਰਾਂ ਦਾ …

Read More »

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ 78 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਯੋਗੇਸ਼ਵਰ, ਸੰਦੀਪ ਸਿੰਘ ਅਤੇ ਬਬੀਤਾ ਫੋਗਾਟ ਨੂੰ ਮਿਲੀ ਟਿਕਟ ਪਾਣੀਪਤ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅੱਜ 78 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਦੇ ਚੱਲਦਿਆਂ ਕੁਝ ਦਿਨ ਪਹਿਲਾਂ ਭਾਜਪਾ ਵਿਚ ਸ਼ਾਮਲ ਹੋਏ ਸਾਬਕਾ ਉਲੰਪੀਅਨ ਯੋਗੇਸ਼ਵਰ ਦੱਤ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ …

Read More »

ਹਵਾਈ ਫੌਜ ਦੇ ਨਵੇਂ ਮੁਖੀ ਭਦੌਰੀਆ ਨੇ ਸੰਭਾਲਿਆ ਅਹੁਦਾ

ਬੀ.ਐਸ. ਧਨੋਆ ਹੋਏ ਸੇਵਾ ਮੁਕਤ ਨਵੀਂ ਦਿੱਲੀ/ਬਿਊਰੋ ਨਿਊਜ਼ ਏਅਰ ਚੀਫ ਮਾਰਸ਼ਲ ਰਾਕੇਸ਼ ਕੁਮਾਰ ਭਦੌਰੀਆ ਨੇ ਅੱਜ ਭਾਰਤੀ ਹਵਾਈ ਫੌਜ ਦੇ 26ਵੇਂ ਮੁਖੀ ਦਾ ਅਹੁਦਾ ਸੰਭਾਲ ਲਿਆ। ਹਵਾਈ ਫੌਜ ਦੇ ਸਾਬਕਾ ਮੁਖੀ ਬੀ.ਐਸ. ਧਨੋਆ ਨੇ ਉਨ੍ਹਾਂ ਨੂੰ ਕਾਰਜਭਾਰ ਸੰਭਾਲਿਆ। ਧਿਆਨ ਰਹੇ ਅੱਜ ਬੀ.ਐਸ. ਧਨੋਆ ਸੇਵਾ ਮੁਕਤ ਹੋ ਗਏ ਹਨ। ਸੇਵਾ ਮੁਕਤ …

Read More »

ਚਿਦੰਬਰਮ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖਾਰਜ

ਨਵੀਂ ਦਿੱਲੀ/ਬਿਊਰੋ ਨਿਊਜ਼ ਆਈ.ਐਨ.ਐਕਸ. ਮੀਡੀਆ ਮਾਮਲੇ ਵਿਚ ਭ੍ਰਿਸ਼ਟਾਚਾਰ ਨਾਲ ਜੁੜੇ ਇਕ ਕੇਸ ਵਿਚ ਦਿੱਲੀ ਹਾਈਕੋਰਟ ਨੇ ਅੱਜ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਫਿਲਹਾਲ ਚਿਦੰਬਰਮ ਨੂੰ ਤਿਹਾੜ ਜੇਲ੍ਹ ਵਿਚ ਹੀ ਰਹਿਣਾ ਪਵੇਗਾ। ਇਸ ਤੋਂ ਪਹਿਲਾਂ ਵੀ 19 ਸਤੰਬਰ ਨੂੰ ਵਿਸ਼ੇਸ਼ ਅਦਾਲਤ ਨੇ ਚਿਦੰਬਰਮ ਦੀ ਨਿਆਇਕ …

Read More »