Breaking News
Home / 2020 (page 284)

Yearly Archives: 2020

ਲੌਕਡਾਊਨ ਦੇ ਚਲਦਿਆਂ ਕੈਪਟਨ ਅਮਰਿੰਦਰ ਵੱਲੋਂ ਵਿੱਤੀ ਸਥਿਤੀ ਦੀ ਸਮੀਖਿਆ

ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਲੰਬੇ ਪ੍ਰਭਾਵਾਂ ਦੇ ਗੰਭੀਰ ਖ਼ਦਸ਼ਿਆਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਰੇ ਵਿਭਾਗਾਂ ਨੂੰ ਆਪਣੇ ਖ਼ਰਚਿਆਂ ਨੂੰ ਤਰਕਸ਼ੀਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਮਹਾਂਮਾਰੀ ਨਾਲ ਲੜਨ ਦੇ ਲਈ ਫ਼ੰਡਾਂ ਦੀ ਘਾਟ ਨੂੰ ਯਕੀਨੀ ਬਣਾਇਆ ਜਾ ਸਕੇ। ਦੱਸਣਯੋਗ ਹੈ …

Read More »

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ 19 ਮੈਂਬਰੀ ਕੋਰ ਕਮੇਟੀ ਦਾ ਐਲਾਨ

ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਬਣਾਇਆ ਯੂਥ ਅਕਾਲੀ ਦਲ ਦਾ ਪ੍ਰਧਾਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੀ 19 ਮੈਂਬਰੀ ਕੋਰ ਕਮੇਟੀ ਦਾ ਐਲਾਨ ਕੀਤਾ ਜਿਸ ‘ਚ ਪਾਰਟੀ ਦੇ ਸਾਰੇ ਪੁਰਾਣੇ ਅਤੇ ਸੀਨੀਅਰ ਸਾਥੀਆਂ ਨੂੰ ਦੁਬਾਰਾ ਸ਼ਾਮਲ ਕਰਦੇ ਹੋਏ ਪਾਰਟੀ …

Read More »

ਪੰਜਾਬ ‘ਚ ਮਾਸਕ ਨਾ ਪਾਉਣ ਕਾਰਨ 70 ਹਜ਼ਾਰ ਲੋਕਾਂ ਦੇ ਕੱਟੇ ਚਲਾਨ

ਪੰਜਾਬ ਸਰਕਾਰ ਨੇ ਚਲਾਨ ਕੱਟ ਕੇ ਕਮਾਏ 3 ਕਰੋੜ 45 ਲੱਖ ਰੁਪਏ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਕਰੋਨਾ ਮਹਾਮਾਰੀ ਦੇ ਚੱਲਦਿਆਂ ਪੰਜਾਬ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜ਼ਰੀ ਦਾ ਪਾਲਣ ਕਰਦੇ ਲੋਕ ਦਿਖਾਈ ਨਹੀਂ ਦੇ ਰਹੇ। ਅਜਿਹੇ ਲੋਕ ਥਾਂ-ਥਾਂ ਥੁੱਕ ਰਹੇ ਹਨ ਅਤੇ ਮਾਸਕ ਵੀ ਨਹੀਂ ਪਾ ਰਹੇ ਹਨ। ਸੂਬੇ ‘ਚ …

Read More »

ਪੰਜਾਬ ਅੰਦਰ ਅੱਜ ਆਏ 28 ਨਵੇਂ ਕਰੋਨਾ ਪੀੜਤ ਮਰੀਜ਼

2 ਕਰੋਨਾ ਪੀੜਤ ਵਿਅਕਤੀਆਂ ਦੀ ਹੋਈ ਮੌਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਵਾਇਰਸ ਦਾ ਕਹਿਰ ਘਟਦਾ ਨਜ਼ਰ ਨਹੀਂ ਆ ਰਿਹਾ। ਰੋਜ਼ਾਨਾ ਪੰਜਾਬ ਵਿਚ ਕਰੋਨਾ ਵਾਇਰਸ ਤੋਂ ਪੀੜਤ ਨਵੇਂ ਮਰੀਜ਼ ਸਾਹਮਣੇ ਆ ਰਹੇ ਹਨ। ਅੱਜ ਪੰਜਾਬ ਅੰਦਰ ਕਰੋਨਾ ਵਾਇਰਸ ਤੋਂ ਪੀੜਤ 28 ਨਵੇਂ ਮਰੀਜ਼ ਸਾਹਮਣੇ ਆਏ। ਇਨ੍ਹਾਂ ਨਵੇਂ ਮਰੀਜ਼ਾਂ ਦੇ ਸਾਹਮਣੇ …

Read More »

ਲੌਕਡਾਊਨ ਖੁੱਲ੍ਹਦਿਆਂ ਹੀ ਭਾਰਤ ‘ਚ ਵਰ੍ਹਿਆ ਕਰੋਨਾ ਦਾ ਕਹਿਰ

ਹਫਤੇ ‘ਚ ਵਧੇ 30 ਫੀਸਦੀ ਵਧੇ ਕਰੋਨਾ ਪੀੜਤ ਮਰੀਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਢਾਈ ਮਹੀਨਿਆਂ ਦੇ ਲੌਕਡਾਊਨ ਮਗਰੋਂ ਦੇਸ਼ ਅੱਜ ਅਨਲੌਕ-1 ਦੇ ਦੂਜੇ ਗੇੜ ‘ਚ ਦਾਖ਼ਲ ਹੋ ਗਿਆ ਹੈ। ਇਸ ਦੇ ਨਾਲ ਹੀ ਧਾਰਮਿਕ ਸਥਾਨ, ਸ਼ੌਪਿੰਗ ਮੌਲ ਤੇ ਰੈਸਟੋਰੈਂਟ ਖੋਲ੍ਹ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇਹ ਵੀ ਸੱਚ ਹੈ …

Read More »

ਚੀਨ ਦੇ ਖ਼ਤਰਨਾਕ ਇਰਾਦੇ!

ਸਰਹੱਦ ‘ਤੇ ਹਰਕਤਾਂ ਮੁੜ ਤੇਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਪੂਰਬੀ ਲੱਦਾਖ ‘ਚ ਭਾਰਤ ਅਤੇ ਚੀਨ ਦੀਆਂ ਫੌਜਾਂ ‘ਚ ਜਾਰੀ ਤਣਾਅ ਨੂੰ ਘੱਟ ਕਰਨ ਦੇ ਲਈ ਕੂਟਨੀਤਕ ਅਤੇ ਫੌਜੀ ਪੱਧਰ ‘ਤੇ ਗੱਲਬਾਤ ਕੀਤੀ ਜਾ ਰਹੀ ਹੈ। ਦੋਵੇਂ ਫੌਜਾਂ ਦੇ ਕਮਾਂਡਰਾਂ ਦਰਮਿਆਨ ਗੱਲਬਾਤ ਦੇ ਮਹਿਜ ਦੋ ਦਿਨ ਬਾਅਦ ਅੱਜ ਲਾਈਨ ਆਫ਼ ਕੰਟਰੋਲ ਦੇ …

Read More »

ਕੈਪਟਨ ਅਮਰਿੰਦਰ ਸਿੰਘ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ 2022 ‘ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਅਜੇ ਜਵਾਨ ਹਾਂ ਅਤੇ ਪਾਰਟੀ ਲਈ ਕੰਮ ਕਰ ਸਕਦਾ ਹਾਂ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ …

Read More »

ਸਿੱਧੂ ਨਹੀਂ ਹੋਣਗੇ ਆਮ ਆਦਮੀ ਪਾਰਟੀ ਸ਼ਾਮਲ

ਕੈਪਟਨ ਅਮਰਿੰਦਰ ਨੇ ਕਿਹਾ ਸਿੱਧੂ ਪੂਰੀ ਤਰ੍ਹਾਂ ਕਾਂਗਰਸ ਪਾਰਟੀ ਨਾਲ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਆਮ ਆਦਮੀ ਪਾਰਟੀ ‘ਚ ਜਾਣ ਦੀ ਛਿੜੀ ਚਰਚਾ ‘ਤੇ ਫੁੱਲ ਸਟਾਪ ਲਾਉਂਦਿਆਂ ਕਿਹਾ ਕਿ, ਸਿੱਧੂ ਕਿਤੇ ਨਹੀਂ ਜਾ ਰਹੇ, ਉਹ ਪੂਰੀ ਤਰ੍ਹਾਂ ਕਾਂਗਰਸ ਪਾਰਟੀ ਦੇ ਨਾਲ ਹਨ। ਪਿਛਲੇ ਦਿਨਾਂ ਤੋਂ …

Read More »

ਹਜ਼ਾਰਾਂ ਨਿਕੰਮੇ ਤੇ ਭ੍ਰਿਸ਼ਟ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਕਰੇਗੀ ਜਬਰੀ ਰਿਟਾਇਰ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਵੱਖੋ-ਵੱਖਰੇ ਵਿਭਾਗਾਂ ਵਿੱਚ ਕੰਮ ਕਰ ਰਹੇ ਨਿਕੰਮੇ, ਲਾਪਰਵਾਹ ਅਤੇ ਭ੍ਰਿਸ਼ਟ ਕਰਮਚਾਰੀਆਂ ਦੀ ਸ਼ਨਾਖ਼ਤ ਕਰਨ ਦੇ ਹੁਕਮ ਦਿੱਤੇ ਹਨ। ਸਰਕਾਰ ਨੇ ਵਿਭਾਗਾਂ ਦੇ ਮੁਖੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਅਜਿਹੇ ਕਰਮਚਾਰੀਆਂ ਦੀ ਸੂਚੀ ਤਿਆਰ ਕੀਤੀ ਜਾਵੇ। ਪੰਜਾਬ ਸਰਕਾਰ ਦੇ ਜਲ ਵਸੀਲਿਆਂ ਬਾਰੇ ਵਿਭਾਗ ਦੀ ਚਿੱਠੀ …

Read More »

ਕਰੋਨਾ ਵਿਰੁੱਧ ਜੰਗ ਜਿੱਤਣ ਲਈ ਧਰਤੀ ‘ਤੇ ਸਾਫ਼-ਸੁਥਰਾ ਵਾਤਾਵਰਣ ਸਿਰਜਣ ਦੀ ਲੋੜ: ਸੰਤ ਸੀਚੇਵਾਲ

ਚੰਡੀਗੜ੍ਹ/ਬਿਊਰੋ ਨਿਊਜ਼ ਆਲਮੀ ਪੱਧਰ ਦਾ ਵਾਤਾਵਰਣ ਦਿਵਸ ਤਾਂ ਹਰ ਸਾਲ ਮਨਾਇਆ ਜਾਂਦਾ ਹੈ ਪਰ ਸਾਲ 2020 ਵਿੱਚ ਮਨਾਇਆ ਜਾਣ ਵਾਲਾ ਵਿਸ਼ਵ ਵਾਤਾਵਰਣ ਦਿਵਸ ਇਸ ਕਰਕੇ ਮਹਤੱਵਪੂਰਨ ਹੈ ਕਿਉਂਕਿ ਸਾਰਾ ਸੰਸਾਰ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੀ ਲਪੇਟ ਵਿੱਚ ਆਇਆ ਹੋਇਆ ਹੈ। ਤਾਕਤਵਰ ਮੁਲਕ ਵੀ ਇਸ ਮਹਾਮਾਰੀ ਅੱਗੇ ਗੋਡੇ ਟੇਕ ਚੁੱਕੇ ਹਨ। …

Read More »