20 ਨਵੰਬਰ ਤੱਕ ਅਦਾਲਤ ‘ਚ ਪੇਸ਼ ਕਰਨ ਦੇ ਹੁਕਮ ਫ਼ਰੀਦਕੋਟ/ਬਿਊਰੋ ਨਿਊਜ਼ : ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ ਪਹਿਲੀ ਜੂਨ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕਰਕੇ ਉਸ ਦੀ ਬੇਅਦਬੀ ਕਰਨ ਦੇ ਮਾਮਲੇ ਦੀ ਫਰੀਦਕੋਟ ਦੇ ਇਲਾਕਾ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਿੱਚ ਸੁਣਵਾਈ ਹੋਈ। ਇਸ …
Read More »Yearly Archives: 2020
ਦੁਸਹਿਰੇ ਮੌਕੇ ਪੰਜਾਬ ਵਿਚ ਮੋਦੀ, ਅੰਬਾਨੀ ਅਤੇ ਅਡਾਨੀਆਂ ਦੇ ਪੁਤਲੇ ਫੂਕੇ ਗਏ
ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦਿੱਸਿਆ ਇੱਕਜੁੱਟ ਚੰਡੀਗੜ੍ਹ/ਬਿਊਰੋ ਨਿਊਜ਼ : ਦੁਸਹਿਰੇ ਦੇ ਤਿਉਹਾਰ ਮੌਕੇ ਐਤਵਾਰ ਨੂੰ ਪੰਜਾਬ ਵਿਚ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅੰਬਾਨੀ, ਅਡਾਨੀ ਤੇ ਹੋਰ ਭਾਜਪਾ ਆਗੂਆਂ ਦੇ ਪੁਤਲੇ ਫੂਕੇ। ਕਿਸਾਨ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ …
Read More »ਇਮੀਗ੍ਰੇਸ਼ਨ ਕੰਪਨੀਆਂ ‘ਤੇ ਮੁਹਾਲੀ ‘ਚ ਕਸੇਗਾ ਸ਼ਿਕੰਜਾ
ਫਰਜ਼ੀ ਪਾਏ ਜਾਣ ‘ਤੇ ਹੋਵੇਗੀ 7 ਸਾਲ ਦੀ ਜੇਲ੍ਹ ਮੁਹਾਲੀ/ਬਿਊਰੋ ਨਿਊਜ਼ : ਮੁਹਾਲੀ ਜ਼ਿਲ੍ਹੇ ਵਿਚ ਪ੍ਰਾਪਰਟੀ ਕੇਸਾਂ ਨੂੰ ਨਿਬੇੜਨ ਲਈ ਤਿੰਨ ਮੈਂਬਰੀ ਕਮੇਟੀ ਦੇ ਗਠਨ ਤੋਂ ਬਾਅਦ ਹੁਣ ਇਮੀਗ੍ਰੇਸ਼ਨ ਦੇ ਮਾਮਲਿਆਂ ਵਿਚ ਹੋਣ ਵਾਲੀ ਧੋਖਾਧੜੀ ਨੂੰ ਰੋਕਣ ਲਈ ਵੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ …
Read More »ਮੋਹਨ ਸਿੰਘ ਰਾਹੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਰਵੀ ਸਾਹਿਤ ਪ੍ਰਕਾਸ਼ਨ ਅੰਮ੍ਰਿਤਸਰ ਦੇ ਮਾਲਕ ਮੋਹਨ ਸਿੰਘ ਰਾਹੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ.ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ …
Read More »ਕਾਲੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ‘ਚ ਬੱਚੇ ਵੀ ਕੁੱਦੇ
ਪੰਜਾਬ ਅਸੈਂਬਲੀ ਦੇ ਮਤੇ ਕਿਸਾਨਾਂ ਨਾਲ ਧੋਖਾ ਕਰਾਰ ਜੰਡਿਆਲਾ ਗੁਰੂ/ਬਿਊਰੋ ਨਿਊਜ਼ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਰੇਲ ਰੋਕੋ ਅੰਦੋਲਨ ਲਗਾਤਾਰ ਜਾਰੀ ਹੈ। ਜੰਡਿਆਲਾ ਗੁਰੂ (ਗਹਿਰੀ) ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਤੇ ਮਜ਼ਦੂਰਾਂ ਦੇ ਬੱਚਿਆਂ ਨੇ ਸੰਘਰਸ਼ ਵਿੱਚ ਸ਼ਮੂਲੀਅਤ ਕੀਤੀ। ਸੰਘਰਸ਼ ਕਮੇਟੀ ਦੇ ਸੂਬਾ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ …
Read More »ਫੈੱਡਰਲ ਲਿਬਰਲ ਸਰਕਾਰ ਕੈਨੇਡੀਅਨਾਂ ਦੀ ਸਿਹਤ ਸੁਰੱਖਿਆ ਲਈ ਕਰੋਨਾ ਟੈਸਟਿੰਗ ਸਮਰੱਥਾ ਵਿੱਚ ਵਾਧਾ ਕਰਨਾ ਜਾਰੀ ਰੱਖੇਗੀ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਫੈੱਡਰਲ ਲਿਬਰਲ ਸਰਕਾਰ ਵਲੋਂ ਕੈਨੇਡਾ ਵਿਚ ਸੁਰੱਖਿਅਤ ਅਤੇ ਟਿਕਾਊ ਆਰਥਿਕ ਸੁਧਾਰ ਦੇ ਨਾਲ-ਨਾਲ ਕੈਨੇਡੀਅਨਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਮੇਂ ਸਿਰ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਇਹਨਾਂ ਵਿਚੋਂ ਅਹਿਮ ਕਦਮ ਹੈ – ਕੋਵਿਡ-19 ਦੀ ਆਸਨ ਅਤੇ ਰੈਪਿਡ ਟੈਸਟਿੰਗ। ਇਹ ਪ੍ਰਗਟਾਵਾ ਬਰੈਂਪਟਨ ਸਾਊਥ ਤੋਂ …
Read More »ਟੀ.ਪੀ.ਏ.ਆਰ. ਕਲੱਬ ਨੇ ਸਕੋਸ਼ੀਆਬੈਂਕ ਵਾਟਰਫ਼ਰੰਟ ਵਰਚੂਅਲ ਮੈਰਾਥਨ 2020 ਕੈਲਾਡਨ ਟਰੇਲ ‘ਤੇ ਦੌੜ ਕੇ ਪੂਰੀ ਕੀਤੀ
ਸਭ ਤੋਂ ਸੀਨੀਅਰ ਮੈਂਬਰ ਈਸ਼ਰ ਸਿੰਘ (77 ਸਾਲ) ਵਰਚੂਅਲ ਰੂਪ ਵਿਚ ਸ਼ਾਮਲ ਹੋਏ ਕੈਲਾਡਨ/ਡਾ. ਝੰਡ : ਲੰਘੇ ਐਤਵਾਰ 25 ਅਕਤੂਬਰ ਨੂੰ ਟੀ.ਪੀ.ਏ.ਆਰ. ਕਲੱਬ ਦੇ 30 ਮੈਂਬਰਾਂ ਨੇ ਕੈਲਾਡਨ ਟਰੇਲ ਵਿਖੇ 21 ਕਿਲੋਮੀਟਰ ਅਤੇ 10 ਕਿਲੋਮੀਟਰ ਦੋ ਗਰੁੱਪਾਂ ਵਿਚ ਦੌੜ ਕੇ ਅਤੇ ਤੇਜ਼ ਪੈਦਲ ਚੱਲ ਕੇ ਸਕੋਸ਼ੀਆਬੈਂਕ ਵਾਟਰਫ਼ਰੰਟ ਵਰਚੂਅਲ ਮੈਰਾਥਨ 2020 …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਜ਼ੂਮ-ਮੀਟਿੰਗ
ਭਾਰਤ ਵਿਚ ਬਣੇ ਤਿੰਨ ਖੇਤੀਬਾੜੀ ਕਾਨੂੰਨਾਂ ਬਾਰੇ ਹੋਈ ਗੰਭੀਰ ਵਿਚਾਰ-ਚਰਚਾ ਪ੍ਰੋ. ਰਾਮ ਸਿੰਘ ਦੇ ਵਿਦਵਤਾ-ਭਰਪੂਰ ਭਾਸ਼ਣ ਤੋਂ ਬਾਅਦ ਹੋਏ ਖ਼ੂਬ ਸੁਆਲ-ਜੁਆਬ ਬਰੈਂਪਟਨ/ਡਾ. ਝੰਡ ਲੰਘੇ ਐਤਵਾਰ 18 ਅਕਤੂਬਰ ਨੂੰ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਹੋਈ ਜ਼ੂਮ-ਮੀਟਿੰਗ ਵਿਚ ਸਤੰਬਰ ਮਹੀਨੇ ਭਾਰਤ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਕਿਸਾਨਾਂ ਉੱਪਰ …
Read More »ਅਮਰੀਕਾ ‘ਚ ਚੋਣ ਮਾਹੌਲ ਗਰਮਾਇਆ – ਟਰੰਪ ਤੇ ਬਿਡੇਨ ਵਲੋਂ ਇਕ ਦੂਜੇ ‘ਤੇ ਸਿਆਸੀ ਦੂਸ਼ਣਬਾਜ਼ੀ
ਟਰੰਪ ਨੇ ਬਿਡੇਨ ਨੂੰ ਦੱਸਿਆ ਨਿਰਾਸ਼ਾਵਾਦੀ ਉਮੀਦਵਾਰ ਬਿਡੇਨ ਬੋਲੇ – ਟਰੰਪ ਨੂੰ ਦੋਸਤ ਮੁਲਕਾਂ ਲਈ ‘ਗੰਦਾ’ ਸ਼ਬਦ ਨਹੀਂ ਵਰਤਣਾ ਚਾਹੀਦਾ ਵਾਸ਼ਿੰਗਟਨ : ਅਮਰੀਕਾ ਵਿਚ ਰਾਸ਼ਟਰਪਤੀ ਚੋਣਾਂ ਨੂੰ ਲੈ ਕੇ ਮਾਹੌਲ ਪੂਰੇ ਤਰ੍ਹਾਂ ਗਰਮਾਇਆ ਹੋਇਆ ਹੈ ਅਤੇ ਡੋਨਾਲਡ ਅਤੇ ਜੋ ਬਿਡੇਨ ਇਕ ਦੂਜੇ ‘ਤੇ ਸਿਆਸੀ ਦੂਸ਼ਣਬਾਜ਼ੀ ਕਰ ਰਹੇ ਹਨ। ਅਮਰੀਕੀ ਰਾਸ਼ਟਰਪਤੀ …
Read More »ਆਸਟਰੇਲੀਆ ‘ਚ ਗੁਰੂਘਰ ਨੂੰ ਮਿਲਿਆ ਵਿਰਾਸਤੀ ਦਰਜਾ
ਸਰਕਾਰ ਵੱਲੋਂ ਸਟੇਟ ਹੈਰੀਟੇਜ ਰਜਿਸਟਰ ‘ਚ ਸ਼ਾਮਲ ਕਰਨ ਬਾਅਦ ਸਿੱਖ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਬ੍ਰਿਸਬਨ : ਆਸਟਰੇਲੀਆ ਦੇ ਸੂਬਾ ਨਿਊ ਸਾਊਥ ਵੇਲਜ਼ ਸਰਕਾਰ ਵਿੱਚ ਵਿਰਾਸਤੀ ਮੰਤਰੀ ਡਾਨ ਹਰਵਿਨ ਨੇ ਕਿਹਾ ਕਿ 1968 ਵਿਚ ਸਥਾਪਤ ਹੋਇਆ ਆਸਟਰੇਲੀਆ ਦਾ ਪਹਿਲਾ ਸਿੱਖ ਗੁਰਦੁਆਰਾ (ਵੂਲਗੂਲਗਾ) ਦੇਸ਼ ਅਤੇ ਸਮੁੱਚੇ ਭਾਈਚਾਰੇ ਲਈ ਸਮਾਜਿਕ ਅਤੇ ਧਾਰਮਿਕ …
Read More »