Breaking News
Home / 2020 / May / 05

Daily Archives: May 5, 2020

ਜੇਲ੍ਹ ‘ਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਹੋਇਆ ਕਰੋਨਾ

ਪੰਜਾਬ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 1500 ਨੂੰ ਢੁੱਕੀ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਵਾਇਰਸ ਨੇ ਪੰਜਾਬ ਦੀਆਂ ਜੇਲ੍ਹਾਂ ‘ਚ ਬੈਠੇ ਗੈਂਗਸਟਰਾਂ ਨੂੰ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਹਥਿਆਰਾਂ ਤੇ ਹੈਰੋਇਨ ਦੇ ਕੇਸ ‘ਚ 12 ਸਾਲ ਕੈਦ ਦੀ ਸਜ਼ਾ ਕੱਟ ਰਹੇ ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਕੋਰੋਨਾ ਵਾਇਰਸ ਹੋ ਗਿਆ …

Read More »

ਪੰਜਾਬ ‘ਚ ਫਸੇ ਪਰਵਾਸੀ ਮਜ਼ਦੂਰ ਆਪਣੇ ਘਰਾਂ ਨੂੰ ਹੋਏ ਰਵਾਨਾ

ਬਿਹਾਰ ਤੇ ਝਾਰਖੰਡ ਲਈ ਜਲੰਧਰ ਤੋਂ ਰਵਾਨਾ ਹੋਈ ਵਿਸ਼ੇਸ਼ ਰੇਲ ਗੱਡੀ ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿੱਚ ਫਸੇ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਸੂਬੇ ਤੱਕ ਲੈ ਕੇ ਜਾਣ ਵਾਲੀ ਪਹਿਲੀ ਵਿਸ਼ੇਸ਼ ਰੇਲ ਗੱਡੀ ਅੱਜ ਜਲੰਧਰ ਤੋਂ ਬਿਹਾਰ ਤੇ ਝਾਰਖੰਡ ਲਈ ਰਵਾਨਾ ਹੋਈ। ਕੋਰੋਨਾ ਵਾਇਰਸ ਕਾਰਨ ਲੱਗੇ ਦੇਸ਼ ਵਿਆਪੀ ਲੌਕਡਾਉਨ ਦੌਰਾਨ ਪੂਰੇ ਭਾਰਤ …

Read More »

ਕੈਪਟਨ ਸਰਕਾਰ ਸ਼ਰਾਬ ਦੀ ਹੋਮ ਡਿਲੀਵਰ ਕਰ ਸਕਦੀ ਹੈ ਸ਼ੁਰੂ

ਪੰਜਾਬ ਸਰਕਾਰ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਤਿਆਰੀ ‘ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਲੌਕਡਾਊਨ ਦੇ ਚਲਦਿਆਂ ਕਰਫਿਊ ‘ਚ ਢਿੱਲ ਦਿੱਤੀ ਹੈ ਤੇ ਹੁਣ ਦੁਕਾਨਾਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਖੋਲ੍ਹੀਆ ਜਾ ਰਹੀਆਂ ਹਨ। ਇਸ ਦੇ ਨਾਲ ਪੰਜਾਬ ਸਰਕਾਰ ਹੁਣ ਪੰਜਾਬ ਵਿਚ ਸ਼ਰਾਬ ਦੇ ਠੇਕਿਆਂ ਨੂੰ ਖੋਲ੍ਹਣ …

Read More »

ਪਿਆਕੜਾਂ ਨੇ ਭਰੇ ਸਰਕਾਰੀ ਖ਼ਜ਼ਾਨੇ!

ਠੇਕੇ ਖੁੱਲ੍ਹਦਿਆਂ ਹੀ ਵਿਕੀ ਕਰੋੜਾਂ ਰੁਪਏ ਦੀ ਸ਼ਰਾਬ ਚੰਡੀਗੜ੍ਹ/ਬਿਊਰੋ ਨਿਊਜ਼ ਲੌਕਡਾਊਨ ਦੇ ਚਲਦਿਆਂ ਸ਼ਰਾਬ ਦੀ ਵਿਕਰੀ ‘ਤੇ ਭਾਰਤ ਦੇ ਕੁੱਝ ਸੂਬਿਆਂ ‘ਚ ਪਾਬੰਦੀ ਹਟਾਈ ਗਈ ਹੈ, ਜਿਸ ਦੇ ਪਹਿਲੇ ਦਿਨ ਦੀ ਸ਼ਰਾਬ ਦੀ ਵਿਕਰੀ ਦੇ ਅੰਕੜਿਆਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਦੱਸ ਦਈਏ ਕਿ ਪਹਿਲੇ ਹੀ ਦਿਨ ਯਾਨੀ …

Read More »

ਕਾਂਗਰਸੀ ਵਿਧਾਇਕ ਤੇ ਥਾਣੇਦਾਰ ਵਿਚਾਲੇ ਖੜਕੀ

ਥਾਣੇਦਾਰ ਨੇ ਚਾਰਜ ਸੰਭਾਲਣ ਤੋਂ ਪਹਿਲਾਂ ਨਹੀਂ ਲਿਆ ਸਿਆਸੀ ਅਸ਼ੀਰਵਾਦ ਤਰਨ ਤਾਰਨ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਪੰਜਾਬ ਪੁਲਿਸ ਨੂੰ ਕੋਰੋਨਾ ਖਿਲਾਫ਼ ਜੰਗ ਲੜਨ ਵਾਲੇ ਯੋਧੇ ਦੱਸ ਰਹੇ ਹਨ ਤੇ ਦੂਜੇ ਪਾਸੇ ਉਨ੍ਹਾਂ ਦੇ ਵਿਧਾਇਕ ਉਨ੍ਹਾਂ ਨੂੰ ਇਸ ਲੜਾਈ ‘ਚ ਆਪਣੀ ਆਗਿਆ ਤੋਂ ਬਿਨਾ ਕੰਮ ਕਰਨ ਤੋਂ ਰੋਕ ਰਹੇ ਹਨ। ਪੱਟੀ …

Read More »

ਬੇਅਦਬੀ ਸਬੰਧੀ ਸੂਚਿਤ ਕਰਨ ਵਾਲੇ ਡਰਾਈਵਰ ਤੇ ਸਹਾਇਕ ਦਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨ

ਅੰਮ੍ਰਿਤਸਰ/ਬਿਊਰੋ ਨਿਊਜ਼ ਪਿਛਲੇ ਦਿਨੀਂ ਸਥਾਨਕ ਆਦਰਸ਼ ਨਗਰ ਗੁਰੂ ਨਾਨਕਪੁਰਾ ਇਸਲਾਮਾਬਾਦ ਇਲਾਕੇ ਵਿਚ ਗੁਰਬਾਣੀ ਦੀ ਪਾਵਨ ਪੋਥੀ ਅਤੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰਨ ਸਮੇਂ ਸਿੱਖ ਹੋਣ ਦੇ ਨਾਤੇ ਆਪਣਾ ਅਹਿਮ ਰੋਲ ਅਦਾ ਕਰਨ ਵਾਲੇ ਕੂੜੇ ਵਾਲੀ ਗੱਡੀ ਦੇ ਡਰਾਈਵਰ ਅਤੇ ਉਸ ਦੇ ਸਹਾਇਕ ਨੂੰ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸਿਰਪਾਓ …

Read More »

ਕਾਨੂੰਨ ਮੰਤਰਾਲੇ ‘ਤੇ ਕਰੋਨਾ ਦਾ ਹਮਲਾ

ਸ਼ਾਸਤਰੀ ਭਵਨ ਦੀ ਚੌਥੀ ਮੰਜ਼ਿਲ ਪੂਰੀ ਤਰ੍ਹਾਂ ਕੀਤੀ ਸੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਨੂੰਨ ਮੰਤਰਾਲੇ ਦਾ ਇੱਕ ਅਧਿਕਾਰੀ ਵੀ ਕਰੋਨਾ ਵਾਇਰਸ ਤੋਂ ਪੀੜਤ ਪਾਇਆ ਗਿਆ। ਜਿਸ ਤੋਂ ਬਾਅਦ ਸ਼ਾਸਤਰੀ ਭਵਨ ਦੀ ਚੌਥੀ ਮੰਜ਼ਿਲ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਸਰਕਾਰੀ ਇਮਾਰਤ ਵਿੱਚ ਕਈ ਮੰਤਰਾਲਿਆਂ ਦੇ ਦਫ਼ਤਰ ਹਨ। ਇਹ ਲੁਟੀਅਨ ਜ਼ੋਨ …

Read More »

ਵਿਦੇਸ਼ਾਂ ਤੋਂ ਵਤਨ ਪਰਤਣ ਵਾਲੇ ਭਾਰਤੀ ਖੁਦ ਦੇਣਗੇ ਕਿਰਾਇਆ

ਲੰਡਨ ਤੋਂ ਦਿੱਲੀ ਆਉਣ ‘ਤੇ ਲੱਗੇਗਾ 50 ਹਜ਼ਾਰ ਰੁਪਏઠਕਿਰਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਵਤਨ ਲਿਆਉਣ ਦੀ ਮੁਹਿੰਮ 7 ਮਈ ਤੋਂ ਸ਼ੁਰੂ ਕੀਤੀ ਜਾਵੇਗੀ। ਸਰਕਾਰ ਨੇ ਕਿਹਾ ਹੈ ਕਿ ਲੋਕਾਂ ਨੂੰ ਭਾਰਤ ਪਰਤਣ ਲਈ ਖੁਦ ਕਿਰਾਇਆ ਦੇਣਾ ਪਵੇਗਾ। ਇਸ ਲਈ ਕਿਰਾਇਆ ਵੀ ਨਿਰਧਾਰਤ ਕੀਤਾ ਗਿਆ ਹੈ। ਲੰਡਨ …

Read More »

ਬਰਤਾਨੀਆ ‘ਚ ਸਿੱਖ ਡਾਕਟਰਾਂ ਨੂੰ ਦਾੜ੍ਹੀ ਕਟਵਾਉਣ ਲਈ ਕਹਿਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖਤ ਨੋਟਿਸ

ਅੰਮ੍ਰਿਤਸਰ/ਬਿਊਰੋ ਨਿਊਜ਼ ਬਰਤਾਨੀਆ ਦੇ ਸਿੱਖ ਡਾਕਟਰਾਂ ਨੂੰ ਫਿੱਟ ਟੈਸਟ ਦੇ ਨਾਂ ‘ਤੇ ਦਾੜ੍ਹੀ ਸਾਫ਼ ਕਰਵਾਉਣ ਦੇ ਮਾਮਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਸਿੱਖ ਧਰਮ ਦੀਆਂ ਮਾਨਤਾਵਾਂ ਦੇ ਵਿਰੁੱਧ ਕਰਾਰ ਦਿੱਤਾ ਹੈ। ਭਾਈ ਲੌਂਗੋਵਾਲ ਨੇ …

Read More »

ਇਟਲੀ-ਸਪੇਨ ‘ਚ ਘਟੇ ਕਰੋਨਾ ਦੇ ਮਰੀਜ਼

ਭਾਰਤ ‘ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕਰੋਨਾ ਵਾਇਰਸ ਨਵੀਂ ਦਿੱਲੀ/ਬਿਊਰੋ ਨਿਊਜ਼ ਯੂਰਪੀਅਨ ਦੇਸ਼ਾਂ ‘ਚ ਕਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਇਟਲੀ, ਸਪੇਨ ਤੇ ਫ਼ਰਾਂਸ ਵਿੱਚ ਪਿਛਲੇ ਦਿਨਾਂ ‘ਚ ਨਵੇਂ ਕੇਸਾਂ ਦੀ ਗਿਣਤੀ ਵਿੱਚ ਕਮੀ ਆਈ ਹੈ, ਜਦਕਿ ਭਾਰਤ ‘ਚ ਕਰੋਨਾ ਵਾਇਰਸ ਲਗਾਤਾਰ ਪੈਰ ਪਸਾਰਦਾ ਜਾ …

Read More »