Breaking News
Home / 2020 / June (page 9)

Monthly Archives: June 2020

ਕਿਸਾਨ ਵਿਰੋਧੀ ਕਾਨੂੰਨ ਪਾਸ ਕਰਕੇ ਐਮ.ਐਸ.ਪੀ. ਖਤਮ ਕਰਨ ਵੱਲ ਵਧੀ ਮੋਦੀ ਸਰਕਾਰ

ਜਾਖੜ ਨੇ ਕਿਹਾ – ਸੁਖਬੀਰ ਬਾਦਲ ਵੀ ਕੁਰਸੀ ਦੇ ਲਾਲਚ ‘ਚ ਫਸੇ ਹੁਸ਼ਿਆਰਪੁਰ/ਬਿਊਰੋ ਨਿਊਜ਼ ਕਿਸਾਨ ਵਿਰੋਧੀ ਕਾਲਾ ਕਾਨੂੰਨ ‘ਖੇਤੀ ਸੁਧਾਰ ਐਕਟ’ ਪਾਸ ਕਰਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਹੁਣ ਐਮ.ਐਸ.ਪੀ. ਖਤਮ ਕਰਨ ਵੱਲ ਵਧ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਹੁਸ਼ਿਆਰਪੁਰ ਵਿਚ ਮੀਡੀਆ …

Read More »

ਡੀਜ਼ਲ ਪਹਿਲੀ ਵਾਰ 80 ਰੁਪਏ ਪ੍ਰਤੀ ਲੀਟਰ ਤੋਂ ਹੋਇਆ ਪਾਰ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ 30 ਜੂਨ ਨੂੰ ਸੰਘਰਸ਼ ਵਿੱਢਣ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਨੇ ਤਾਂ ਦੁਨੀਆ ਦਾ ਜੀਣਾ ਦੁੱਭਰ ਕੀਤਾ ਹੋਇਆ ਅਤੇ ਇਸ ਤੋਂ ਬਾਅਦ ਭਾਰਤ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੇ ਲੋਕਾਂ ਵਿਚ ਹਾਹਾਕਾਰ ਮਚਾ ਦਿੱਤੀ ਅਤੇ ਨਾਲ ਹੀ ਪੰਜਾਬ ਵਿਚ …

Read More »

ਸੀ.ਬੀ.ਐਸ.ਈ. ਨੇ 10ਵੀਂ ਅਤੇ 12ਵੀਂ ਦੀਆਂ ਬਾਕੀ ਰਹਿੰਦੀਆਂ ਪ੍ਰੀਖਿਆਵਾਂ ਕੀਤੀਆਂ ਰੱਦ

ਪਿਛਲੇ ਪੇਪਰਾਂ ਦੇ ਅਧਾਰ ‘ਤੇ ਕੱਢਿਆ ਜਾਵੇਗਾ ਨਤੀਜਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੀ.ਬੀ.ਐਸ.ਈ. ਨੇ ਕਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ 10ਵੀਂ ਅਤੇ 12ਵੀਂ ਦੇ ਬਾਕੀ ਰਹਿੰਦੇ ਪੇਪਰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਸੁਪਰੀਮ ਕੋਰਟ ਵਿਚ ਅੱਜ ਹੋਈ ਸੁਣਵਾਈ ਦੌਰਾਨ ਬੋਰਡ ਵਲੋਂ ਸਰਕਾਰ ਨੇ ਇਹ ਜਾਣਕਾਰੀ ਦਿੱਤੀ। ਹੁਣ ਵਿਦਿਆਰਥੀਆਂ ਦਾ ਨਤੀਜਾ …

Read More »

ਪਿੰਡ ਕੈਰੋਂ ਵਿਖੇ ਇਕੋ ਪਰਿਵਾਰ ਦੇ 5 ਜੀਆਂ ਦਾ ਕਤਲ

ਅਬੋਹਰ ‘ਚ ਵੀ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਦੀ ਗੋਲੀਆਂ ਮਾਰ ਕੇ ਹੱਤਿਆ ਪੱਟੀ/ਬਿਊਰੋ ਨਿਊਜ਼ ਤਰਨਤਾਰਨ ਦੇ ਪਿੰਡ ਕੈਰੋਂ ਵਿਚ ਲੰਘੀ ਦੇਰ ਰਾਤ ਵਾਪਰੀ ਹੌਲਨਾਕ ਘਟਨਾ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ। ਕੈਰੋਂ ਪਿੰਡ ਵਿਚ ਇਕ ਪਰਿਵਾਰ ਦੇ 5 ਵਿਅਕਤੀਆਂ ਦੀ ਤੇਜ਼ਧਾਰ ਹਥਿਆਰਾਂ ਨਾਲ ਗਲ਼ਾ ਵੱਢ ਕੇ ਹੱਤਿਆ ਕਰ …

Read More »

ਸ਼ਹੀਦ ਗੁਰਬਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਭਗਵੰਤ ਮਾਨ

ਸੁਖਦੇਵ ਸਿੰਘ ਢੀਂਡਸਾ ਨੇ ਵੀ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਸੰਗਰੂਰ/ਬਿਊਰੋ ਨਿਊਜ਼ ਚੀਨ ਦੀ ਸਰਹੱਦ ‘ਤੇ ਸ਼ਹੀਦ ਹੋਏ ਸੰਗਰੂਰ ਦੇ ਪਿੰਡ ਤੋਲਾਵਾਲ ਦੇ ਗੁਰਬਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ‘ਆਪ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਐਮ.ਪੀ. ਭਗਵੰਤ ਮਾਨ ਵੀ ਪੁੱਜੇ। …

Read More »

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸਾਬਕਾ ਪੁਲਿਸ ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਨੂੰ ਵੀ ਪੁਲਿਸ ਰਿਮਾਂਡ ‘ਤੇ ਭੇਜਿਆ

ਫਰੀਦਕੋਟ/ਬਿਊਰੋ ਨਿਊਜ਼ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੰਧੇਰ ਨੂੰ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਅਤੇ ਇਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਕੋਟਕਪੂਰਾ ਗੋਲੀ ਕਾਂਡ ਸਮੇਂ ਗੁਰਦੀਪ ਪੰਧੇਰ …

Read More »

ਵਿਵਾਦਤ ਗਾਇਕ ਸਿੱਧੂ ਮੂਸੇਵਾਲਾ ਦੇ ਸਾਥੀ ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਰੱਦ

ਏ.ਕੇ. 47 ਨਾਲ ਫਾਇਰਿੰਗ ਕਰਨ ਦੀ ਵੀਡੀਓ ਸ਼ੋਸ਼ਲ ਮੀਡੀਆ ‘ਤੇ ਹੋਈ ਸੀ ਵਾਇਰਲ ਬਰਨਾਲਾ/ਬਿਊਰੋ ਨਿਊਜ਼ ਵਿਵਾਦਤ ਗਾਇਕ ਸਿੱਧੂ ਮੂਸੇਵਾਲਾ ਦੇ ਫਾਇਰਿੰਗ ਮਾਮਲੇ ਵਿੱਚ ਨਾਮਜ਼ਦ ਦੋ ਮੁਲਜ਼ਮਾਂ ਸੁਖਵੀਰ ਸਿੰਘ ਅਤੇ ਇੰਦਰਜੀਤ ਸਿੰਘ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਹੋ ਗਈ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਨਾਮਜ਼ਦ 6 ਪੁਲਿਸ ਮੁਲਾਜ਼ਮਾਂ ਦੀ …

Read More »

ਪਤੰਜਲੀ ਦੀ ਕਰੋਨਾ ਦਵਾਈ ‘ਤੇ ਭਰੋਸਾ ਨਹੀਂ

ਰਾਜਸਥਾਨ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਵੀ ਲਗਾਈ ਪਾਬੰਦੀ ਮੁੰਬਈ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੀ ਰਾਮਦੇਵ ਵਲੋਂ ਤਿਆਰ ਕੀਤੀ ਦਵਾਈ ਕੋਰੋਨਿਲ ਟੈਬਲੈਟ ‘ਤੇ ਮਹਾਰਾਸ਼ਟਰ ਸਰਕਾਰ ਨੇ ਰੋਕ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਰਾਜਸਥਾਨ ਸਰਕਾਰ ਨੇ ਵੀ ਇਸ ‘ਤੇ ਰੋਕ ਲਗਾ ਦਿੱਤੀ ਸੀ। ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਨੇ ਕਿਹਾ …

Read More »

ਭਾਰਤ ‘ਚ ਕਰੋਨਾ ਰਿਕਾਰਡ ਤੋੜਨ ਵੱਲ ਵਧਿਆ

24 ਘੰਟਿਆਂ ‘ਚ 17 ਹਜ਼ਾਰ ਦੇ ਕਰੀਬ ਮਾਮਲੇ ਆਏ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਦੀ ਰਫਤਾਰ ਹੁਣ ਰਿਕਾਰਡ ਤੋੜਨ ਵੱਲ ਨੂੰ ਵਧਦੀ ਜਾ ਰਹੀ ਹੈ ਅਤੇ ਲੰਘੇ 24 ਘੰਟਿਆਂ ਵਿਚ 17 ਹਜ਼ਾਰ ਦੇ ਕਰੀਬ ਮਾਮਲੇ ਸਾਹਮਣੇ ਆ ਗਏ ਅਤੇ 418 ਵਿਅਕਤੀਆਂ ਦੀ ਮੌਤ ਹੋ ਗਈ। ਭਾਰਤ ਵਿਚ ਕਰੋਨਾ …

Read More »

ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 4 ਲੱਖ ਤੋਂ ਪਾਰ

ਸੰਸਾਰ ‘ਚ ਕਰੋਨਾ ਪੀੜਤਾਂ ਦਾ ਅੰਕੜਾ 94 ਲੱਖ ਵੱਲ ਨੂੰ ਵਧਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 4 ਲੱਖ ਤੋਂ ਪਾਰ ਹੋ ਕੇ 4 ਲੱਖ 58 ਹਜ਼ਾਰ ਤੋਂ ਵੀ ਜ਼ਿਆਦਾ ਹੋ ਗਈ ਹੈ। ਲੰਘੇ 24 ਘੰਟਿਆਂ ਵਿਚ 16 ਹਜ਼ਾਰ ਦੇ ਕਰੀਬ ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ …

Read More »