Breaking News
Home / 2020 / July (page 23)

Monthly Archives: July 2020

ਚੀਨ ਨੂੰ ਲੈ ਕੇ ਡੋਨਾਲਡ ਟਰੰਪ ਦੀ ਬਦਲੀ ਸੁਰ

ਕਿਹਾ – ਭਾਰਤ ਅਤੇ ਚੀਨ ਦੇ ਅਮਨ ਲਈ ਹਰ ਸੰਭਵ ਮਦਦ ਕਰਾਂਗੇ ਵਾਸ਼ਿੰਗਟਨ/ਬਿਊਰੋ ਨਿਊਜ਼ ਚੀਨ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸੁਰ ਕੁਝ ਬਦਲੀ ਹੋਈ ਨਜ਼ਰ ਆਈ ਹੈ। ਟਰੰਪ ਨੇ ਕਿਹਾ ਕਿ ਉਹ ਭਾਰਤ ਤੇ ਚੀਨ ਦੇ ਲੋਕਾਂ ਦੀ ਭਲਾਈ ਤੇ ਸ਼ਾਂਤੀ ਬਣਾਈ ਰੱਖਣ ਲਈ ਹਰ ਸੰਭਵ ਕੋਸ਼ਿਸ਼ …

Read More »

ਭਾਰਤ ‘ਚ ਇਕ ਹਫਤੇ ਦੌਰਾਨ 2 ਲੱਖ ਤੋਂ ਜ਼ਿਆਦਾ ਕਰੋਨਾ ਮਾਮਲੇ ਆਏ ਸਾਹਮਣੇ

ਦੇਸ਼ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 10 ਲੱਖ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਪੀੜਤਾਂ ਦੀ ਗਿਣਤੀ 10 ਲੱਖ 10 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਲੰਘੇ 24 ਘੰਟਿਆਂ ਵਿਚ 35 ਹਜ਼ਾਰ ਤੋਂ ਵੱਧ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਭਾਰਤ ਵਿਚ 6 ਲੱਖ 37 ਹਜ਼ਾਰ ਤੋਂ …

Read More »

ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਗਿਣਤੀ ਬਹੁਤ ਘੱਟ

ਭਾਰਤ ਸਰਕਾਰ ਨੂੰ ਵੀ ਕਰਤਾਰਪੁਰ ਲਾਂਘਾ ਸੰਗਤ ਦੇ ਦਰਸ਼ਨਾਂ ਲਈ ਖੋਲ੍ਹ ਦੇਣਾ ਚਾਹੀਦਾ : ਸਤਵੰਤ ਸਿੰਘ ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਵਲੋਂ ਲਗਪਗ ਸਾਢੇ ਤਿੰਨ ਮਹੀਨਿਆਂ ਬਾਅਦ ਖੋਲ੍ਹੇ ਗਏ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ 29 ਜੂਨ ਤੋਂ ਬਾਅਦ ਔਸਤਨ ਵੱਧ ਤੋਂ ਵੱਧ 10-15 ਪਾਕਿਸਤਾਨੀ ਸ਼ਰਧਾਲੂ ਗੁਰਦੁਆਰਾ ਸਾਹਿਬ ਵਿਖੇ ਦਰਸ਼ਨਾਂ ਹਿੱਤ ਪਹੁੰਚ …

Read More »

ਡੇਰਾ ਮੁਖੀ ਨੂੰ ਬਿਨਾ ਮੰਗੇ ਦਿੱਤੀ ਮੁਆਫ਼ੀ ਦਾ ਮਾਮਲਾ ਭਖਿਆ

ਸ਼੍ਰੋਮਣੀ ਕਮੇਟੀ ਨੇ ਇਸ਼ਤਿਹਾਰਾਂ ‘ਤੇ ਖਰਚੇ ਸਨ 90 ਲੱਖ ਰੁਪਏ – ਉੱਠਣ ਲੱਗੇ ਸਵਾਲ ਅੰਮ੍ਰਿਤਸਰ/ਬਿਊਰੋ ਨਿਊਜ਼ : ਬੇਅਦਬੀ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਵਲੋਂ ਡੇਰਾ ਸਿਰਸਾ ਮੁਖੀ ਨੂੰ ਨਾਮਜ਼ਦ ਕੀਤੇ ਜਾਣ ਮਗਰੋਂ ਹੁਣ ਸਤੰਬਰ 2015 ਵਿਚ ਡੇਰਾ ਸਿਰਸਾ ਮੁਖੀ ਨੂੰ ਬਿਨਾ ਮੰਗੇ ਦਿੱਤੀ ਮੁਆਫ਼ੀ ਦਾ ਮਾਮਲਾ ਭਖਣ ਲੱਗਿਆ ਹੈ। ਇਸ …

Read More »

ਕੋਟਕਪੂਰਾ ਗੋਲੀਕਾਂਡ ਮਾਮਲਾ

ਐੱਸਪੀ ਤੇ ਐੱਸਐੱਚਓ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਫ਼ਰੀਦਕੋਟ : ਫ਼ਰੀਦਕੋਟ ਦੇ ਕਾਰਜਕਾਰੀ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਕੋਟਕਪੂਰਾ ਗੋਲੀ ਕਾਂਡ ਦੇ ਮੁਲਜ਼ਮਾਂ ਐੱਸਪੀ ਬਲਜੀਤ ਸਿੰਘ ਸਿੱਧੂ ਅਤੇ ਸਿਟੀ ਕੋਟਕਪੂਰਾ ਥਾਣੇ ਦੇ ਤਤਕਾਲੀ ਮੁਖੀ ਗੁਰਦੀਪ ਪੰਧੇਰ ਦੀਆਂ ਜ਼ਮਾਨਤ ਅਰਜ਼ੀਆਂ ਖਾਰਜ ਕਰ ਦਿੱਤੀਆਂ ਹਨ। ਗੁਰਦੀਪ ਪੰਧੇਰ ਜੇਲ੍ਹ ਵਿੱਚ ਹੈ ਅਤੇ ਉਸ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗਾਇਬ ਹੋਣ ਦੇ ਮਾਮਲੇ ਦੀ ਜਾਂਚ ਬਾਹਰੋਂ ਕਰਾਏਗੀ ਸ਼੍ਰੋਮਣੀ ਕਮੇਟੀ

ਅੰਤ੍ਰਿੰਗ ਕਮੇਟੀ ਦਾ ਮਤਾ ਤੇ ਪੱਤਰ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸੌਂਪਿਆ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਦੇ ਰਿਕਾਰਡ ਵਿਚੋਂ ਲਾਪਤਾ ਹੋਏ 267 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਸ਼੍ਰੋਮਣੀ ਕਮੇਟੀ ਵਲੋਂ ਪਹਿਲੀ ਵਾਰ ਸੰਸਥਾ ਤੋਂ ਬਾਹਰੋਂ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਪੰਜਾਬ ਮਨੁੱਖੀ ਅਧਿਕਾਰ ਸੰਗਠਨ, …

Read More »

ਸ਼੍ਰੋਮਣੀ ਅਕਾਲੀ ਦਲ ਨੇ 15 ਦਿਨਾਂ ਲਈ ਸਾਰੇ ਪ੍ਰੋਗਰਾਮ ਕੀਤੇ ਮੁਲਤਵੀ

ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਕਰੋਨਾ ਮਹਾਮਾਰੀ ਦੇ ਵਧਦੇ ਪ੍ਰਭਾਵ ਕਾਰਨ 15 ਦਿਨਾਂ ਲਈ ਪਾਰਟੀ ਦੇ ਸਾਰੇ ਰਾਜਨੀਤਕ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਹਨ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਫੈਸਲਾ ਜਨਤਾ ਤੇ ਵਰਕਰਾਂ ਦੀ ਸਿਹਤ ਨੂੰ ਧਿਆਨ ਵਿਚ ਰੱਖ ਕੇ …

Read More »

ਪੰਜਾਬੀ ਗਾਇਕਾ ਅਨਮੋਲ ਗਗਨ ਅਤੇ ਯੂਥ ਅਕਾਲੀ ਆਗੂ ਲਿਬੜਾ ਆਮ ਆਦਮੀ ਪਾਰਟੀ ‘ਚ ਸ਼ਾਮਲ

ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਫਾਇਦਾ ਮਿਲਣ ਦਾ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਗਾਇਕਾ ਅਨਮੋਲ ਗਗਨ ਤੇ ਯੂਥ ਅਕਾਲੀ ਆਗੂ ਅਜੇ ਸਿੰਘ ਲਿਬੜਾ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ, ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ …

Read More »

ਆਨਲਾਈਨ ਕਲਾਸਾਂ ਵਿਦਿਆਰਥੀਆਂ ਦੀ ਸਿਹਤ ਲਈ ਹਾਨੀਕਾਰਕ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਚੰਡੀਗੜ੍ਹ/ਬਿਊਰੋ ਨਿਊਜ਼ 2ਲੌਕ ਡਾਊਨ ਕਾਰਨ ਬੰਦ ਸਕੂਲ ਦੇ ਸੰਚਾਲਕਾਂ ਵੱਲੋਂ ਆਨਲਾਈਨ ਐਜੂਕੇਸ਼ਨ ਨਾਲ ਸਬੰਧਤ ਇਕ ਅਪੀਲ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਹੋਰ ਧਿਰਾਂਨੂੰ ਨੋਟਿਸ ਜਾਰੀ ਕੀਤਾ ਹੈ।ਪਟੀਸ਼ਨ ਵਿਚ ਅਪੀਲ ਕਰਤਾ ਪੁਨੀਤ ਬਾਂਸਲ ਨੇ ਕਿਹਾ ਕਿ ਲੌਕਡਾਊਨ ਕਾਰਨ ਬੱਚਿਆਂ ਦੀਆਂ …

Read More »

ਸਰਕਾਰੀ ਦਫ਼ਤਰਾਂ ਤੇ ਅਦਾਰਿਆਂ ਦੇ ਬੋਰਡ ਗੁਰਮੁਖੀ ਲਿਪੀ ਵਿਚ ਨਾ ਲਿਖਣ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ

ਪੰਜਾਬ ਸਰਕਾਰ ਵਲੋਂ ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਅਤੇ ਪ੍ਰਚਾਰ ਲਈ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਉੱਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਕ ਵਾਰ ਫਿਰ ਸਾਰੇ ਸਬੰਧਿਤ ਅਦਾਰਿਆਂ ਅਤੇ ਵਿਭਾਗਾਂਨੂੰ ਸਖ਼ਤੀ ਨਾਲ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਾਮ-ਪੱਟੀਆਂ/ਮੀਲ ਪੱਥਰ/ਸਾਈਨ ਬੋਰਡ ਲਿਖਣ ਸਮੇਂ ਸਭ ਤੋਂ …

Read More »