Breaking News
Home / 2020 / November / 11 (page 2)

Daily Archives: November 11, 2020

ਬਿਹਾਰ ‘ਚ ਵੋਟਾਂ ਦੀ ਗਿਣਤੀ ਜਾਰੀ – ਐਨ.ਡੀ.ਏ. ਦਾ ਹੱਥ ਉਪਰ

ਚੋਣ ਕਮਿਸ਼ਨ ਨੇ ਕਿਹਾ – ਦੇਰ ਰਾਤ ਤੱਕ ਆਉਣਗੇ ਨਤੀਜੇ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਵਿਚ ਪਈਆਂ ਵੋਟਾਂ ਦੀ ਗਿਣਤੀ ਅਜੇ ਤੱਕ ਜਾਰੀ ਹੈ ਅਤੇ ਸਾਰੀਆਂ 243 ਸੀਟਾਂ ਦੇ ਰੁਝਾਨ ਸਾਹਮਣੇ ਆ ਚੁੱਕੇ ਹਨ। ਆਏ ਰੁਝਾਨਾਂ ਵਿਚ ਐਨ.ਡੀ.ਏ. ਦਾ ਹੱਥ ਉਪਰ ਹੈ ਅਤੇ ਮਹਾਂਗਠਜੋੜ ਪਛੜਦਾ ਜਾ ਰਿਹਾ ਹੈ। ਭਾਜਪਾ ਦੀ ਅਗਵਾਈ …

Read More »

ਹਰਿਆਣਾ ‘ਚ ਭਾਜਪਾ ਨੂੰ ਝਟਕਾ – ਬੜੌਦਾ ਜ਼ਿਮਨੀ ਚੋਣ ਹਾਰੀ

ਮੱਧ ਪ੍ਰਦੇਸ਼ ਦੀਆਂ 28 ਸੀਟਾਂ ਵਿਚੋਂ 21 ‘ਤੇ ਭਾਜਪਾ ਅੱਗੇ ਚੰਡੀਗੜ੍ਹ/ਬਿਊਰੋ ਨਿਊਜ਼ ਬਿਹਾਰ ਦੀਆਂ ਵੋਟਾਂ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ 56 ਸੀਟਾਂ ‘ਤੇ ਜ਼ਿਮਨੀ ਚੋਣ ਵੀ ਹੋਈ ਸੀ, ਜਿਨ੍ਹਾਂ ਵਿਚੋਂ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੀ ਇਕ ਸੀਟ ਬੜੌਦਾ ਵੀ ਸ਼ਾਮਲ ਸੀ। ਬੜੌਦਾ ਸੀਟ ਤੋਂ ਕਾਂਗਰਸ ਪਾਰਟੀ ਦੇ …

Read More »

ਐਸਜੀਪੀਸੀ ਚੋਣਾਂ ਲਈ ਪੰਥਕ ਧਿਰਾਂ ਨੇ ਕੱਸੀ ਕਮਰ

ਬਾਦਲਾਂ ਨੂੰ ਟੱਕਰ ਦੇਣ ਲਈ ਇਕੱਠੀਆਂ ਹੋਈਆਂ ਪੰਜ ਪੰਥਕ ਧਿਰਾਂ ਜਲੰਧਰ/ਬਿਊਰੋ ਨਿਊਜ਼ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਵਾਲੇ ਅਕਾਲੀ ਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਕਮੇਟੀ ਨੂੰ ਚੁਣੌਤੀ ਦੇਣ ਲਈ ਪੰਥਕ ਧਿਰਾਂ ਨੇ ਪੂਰੀ ਤਰ੍ਹਾਂ ਕਮਰ ਕੱਸ ਲਈ ਹੈ। ਅੱਜ ਜਲੰਧਰ ਵਿਚ 5 ਪ੍ਰਮੁੱਖ ਆਗੂ ਐਸ.ਜੀ.ਪੀ.ਸੀ ਚੋਣਾਂ ਲੜਨ ਸਬੰਧੀ ਮੀਟਿੰਗ ਕਰਨ …

Read More »

ਪੰਜਾਬ ਵਿਚ ਬਿਜਲੀ ਸੰਕਟ ਹੋਣ ਲੱਗਾ ਡੂੰਘਾ – ਸਾਰੇ ਥਰਮਲ ਪਾਵਰ ਪਲਾਂਟ ਬੰਦ

ਕੇਂਦਰ ਸਰਕਾਰ ਦੀ ਕਿਸਾਨਾਂ ਨਾਲ 13 ਨਵੰਬਰ ਨੂੰ ਹੋਵੇਗੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਬਿਜਲੀ ਦਾ ਸੰਕਟ ਦਿਨੋਂ ਦਿਨ ਡੂੰਘਾ ਹੁੰਦਾ ਜਾ ਰਿਹਾ ਹੈ। ਸੂਬੇ ਦੇ ਸਾਰੇ ਥਰਮਲ ਪਾਵਰ ਪਲਾਂਟ ਪੂਰੀ ਤਰ੍ਹਾਂ ਬੰਦ ਹੋ ਚੁੱਕੇ ਹਨ ਅਤੇ ਬਿਜਲੀ ਦੇ ਲੰਮੇ-ਲੰਮੇ ਕੱਟ ਵੀ ਲੱਗਣੇ ਸ਼ੁਰੂ ਹੋ ਗਏ ਹਨ। ਥਰਮਲ ਪਾਵਰ ਪਲਾਂਟਾਂ …

Read More »

ਕੇਂਦਰ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ 12 ਨਵੰਬਰ ਨੂੰ ਬੈਠਕ ਕਰਨਗੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ

ਬਲਬੀਰ ਰਾਜੇਵਾਲ ਨੇ ਕਿਹਾ – ਗੱਲਬਾਤ ਲਈ ਅਜੇ ਤੱਕ ਲਿਖਤੀ ਸੱਦਾ ਨਹੀਂ ਆਇਆ ਚੰਡੀਗੜ੍ਹ/ਬਿਊਰੋ ਨਿਊਜ਼ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਡੇਢ ਮਹੀਨੇ ਤੋਂ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਨਾਲ 13 ਨਵੰਬਰ ਨੂੰ ਪਹਿਲੀ ਵਾਰ ਕੇਂਦਰ ਸਰਕਾਰ ਦੀ ਗੱਲਬਾਤ ਹੋਵੇਗੀ। ਹਾਲਾਂਕਿ ਇਸ ਤੋਂ ਪਹਿਲਾਂ ਵੀ ਲੰਘੀ 14 ਅਕਤੂਬਰ ਨੂੰ …

Read More »

ਪਰਮਿੰਦਰ ਢੀਂਡਸਾ ਵੀ ਸ਼ੰਭੂ ਵਿਖੇ ਕਿਸਾਨ ਮੋਰਚੇ ‘ਚ ਹੋਏ ਸ਼ਾਮਲ

ਬੋਲੇ – ਦਿੱਲੀ ਧਰਨੇ ‘ਚ ਵੀ ਸ਼ਾਮਲ ਹੋਵੇਗਾ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਰਾਜਪੁਰਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵੀ ਕਿਸਾਨ ਸੰਘਰਸ਼ ਦਾ ਹਿੱਸਾ ਬਣਨ ਲੱਗਾ ਹੈ। ਇਸਦੇ ਚੱਲਦਿਆਂ ਅੱਜ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸ਼ੰਭੂ ਮੋਰਚੇ ਵਿਚ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਤੇ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਸ਼ਾਮਲ ਹੋਏ। …

Read More »

ਆਮ ਆਦਮੀ ਪਾਰਟੀ ਪੰਜਾਬ ਨੇ ਜਥੇਬੰਦਕ ਢਾਂਚੇ ‘ਚ ਕੀਤਾ ਵਿਸਥਾਰ

2022 ਦੀਆਂ ਚੋਣਾਂ ਲਈ ਪਾਰਟੀ ਨੇ ਵਿੱਢੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 2022 ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜਿਸ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਨੇ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ ਅਤੇ ਹੁਣ ਪਾਰਟੀ ਨੇ ਪਿੰਡ ਪੱਧਰ ਤੱਕ ਪਹੁੰਚ ਕਰਨੀ ਸ਼ੁਰੂ ਕਰ ਦਿੱਤੀ ਹੈ। ‘ਆਪ’ ਪੰਜਾਬ ਨੇ ਜਥੇਬੰਦਕ ਢਾਂਚੇ …

Read More »

ਵਿਰਾਸਤ-ਏ-ਖ਼ਾਲਸਾ ਭਲਕੇ ਸੈਲਾਨੀਆਂ ਲਈ ਖੋਲ੍ਹ ਦਿੱਤਾ ਜਾਵੇਗਾ

ਕਰੋਨਾ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਕਰਨੀ ਹੋਵੇਗੀ ਪਾਲਣਾ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੂੰ ਪੰਜਾਬ ਸਰਕਾਰ ਨੇ ਭਲਕੇ 11 ਨਵੰਬਰ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਿਥੇ ਪ੍ਰਬੰਧਕਾਂ ਵੱਲੋਂ ਸਮੁੱਚੇ ਕੰਪਲੈਕਸ ਨੂੰ ਪੂਰੀ ਤਰ੍ਹਾਂ ਦੇ …

Read More »

ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਮੁੜ ਸ਼ੁਰੂ ਹੋਈ ਹਵਾਈ ਸੇਵਾ

ਹਫਤੇ ‘ਚ ਤਿੰਨ ਦਿਨ ਉਡਾਨ ਭਰੇਗਾ ਜਹਾਜ਼ ਅੰਮ੍ਰਿਤਸਰ/ਬਿਊਰੋ ਨਿਊਜ਼ ਕਰੋਨਾ ਵਾਇਰਸ ਕਰਕੇ ਠੱਪ ਹੋਈਆਂ ਹਵਾਈ ਸੇਵਾਵਾਂ ਵਿਚ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਜਾਂਦੀ ਏਅਰ ਇੰਡੀਆ ਦੀ ਉਡਾਣ, ਜੋ ਮਾਰਚ ਮਹੀਨੇ ਤੋਂ ਬੰਦ ਹੋ ਗਈ ਸੀ, ਉਹ ਫਿਰ ਸ਼ੁਰੂ ਹੋ ਗਈ ਹੈ। ਇਸ ਦੇ ਮੁੜ ਸ਼ੁਰੂ ਹੋਣ ‘ਤੇ ਤਖ਼ਤ ਸ੍ਰੀ ਹਜ਼ੂਰ …

Read More »

ਕਸ਼ਮੀਰ ਦੇ ਸ਼ੋਪੀਆ ‘ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਮਾਰ ਮੁਕਾਏ

ਸ੍ਰੀਨਗਰ/ਬਿਊਰੋ ਨਿਊਜ਼ ਕਸ਼ਮੀਰ ਦੇ ਜ਼ਿਲ੍ਹੇ ਸ਼ੋਪੀਆ ਦੇ ਕੁਟਪੋਰਾ ਇਲਾਕੇ ਵਿਚ ਭਾਰਤੀ ਸੁਰੱਖਿਆ ਬਲਾਂ ਨੇ ਅੱਜ ਸਵੇਰੇ ਮੁਕਾਬਲੇ ਦੌਰਾਨ 2 ਅੱਤਵਾਦੀਆਂ ਨੂੰ ਮਾਰ ਮੁਕਾਇਆ। ਅੱਤਵਾਦੀਆਂ ਦੇ ਲੁਕੇ ਹੋਣ ਦੀ ਗੁਪਤ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਅਪਰੇਸ਼ਨ ਚਲਾਇਆ ਸੀ। ਇਸ ਦੌਰਾਨ ਅੱਤਵਾਦੀਆਂ ਨੇ ਆਪਣੇ ਆਪ ਨੂੰ ਘਿਰੇ ਹੋਏ ਦੇਖ ਕੇ …

Read More »