ਸੁਰਜੀਤ ਧੀਮਾਨ ਨੇ ਕਿਹਾ ਸੀ- ਸਰਕਾਰ ਡੇਗ ਦਿਓ ਅਤੇ ਪਰਗਟ ਸਿੰਘ ਨੇ ਵੀ ਦਿੱਤੀ ਸਹਿਮਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਸਿਆਸੀ ਭੂਚਾਲ ਆਉਣ ਦੀ ਸੰਭਾਵਨਾ ਦਿਨੋਂ-ਦਿਨ ਵਧਦੀ ਹੀ ਜਾ ਰਹੀ ਹੈ। ਕਾਂਗਰਸੀ ਵਿਧਾਇਕ ਸੁਰਜੀਤ ਧੀਮਾਨ ਵੱਲੋਂ ਨਾਰਾਜ਼ ਕਾਂਗਰਸੀ ਵਿਧਾਇਕਾਂ ਨੂੰ ਸੁਨੇਹਾ ਦਿੱਤਾ ਗਿਆ ਸੀ ਕਿ ਪੰਜਾਬ ’ਚ ਕੈਪਟਨ ਅਮਰਿੰਦਰ ਦੀ …
Read More »Yearly Archives: 2021
ਕਾਲੇ ਖੇਤੀ ਕਾਨੂੰਨਾਂ ਖਿਲਾਫ ਨਵਜੋਤ ਸਿੱਧੂ ਪਟਿਆਲਾ ਅਤੇ ਅੰਮਿ੍ਰਤਸਰ ਸਥਿਤ ਘਰ ਦੀ ਛੱਤ ’ਤੇ ਲਹਿਰਾਉਣਗੇ ਕਾਲਾ ਝੰਡਾ
ਅੰਮਿ੍ਰਤਸਰ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਕਿਸਾਨਾਂ ਦੇ ਹੱਕ ’ਚ ਆਪਣੀ ਆਵਾਜ਼ ਬੁਲੰਦ ਕਰਦੇ ਹੋਏ ਕਿਹਾ ਕਿ ਉਹ ਕੱਲ੍ਹ ਸਵੇਰੇ 9:30 ਵਜੇ ਆਪਣੇ ਪਟਿਆਲਾ ਅਤੇ ਅੰਮਿ੍ਰਤਸਰ ਸਥਿਤ ਘਰਾਂ ਦੀਆਂ ਛੱਤਾਂ ’ਤੇ ਕਿਸਾਨ ਅੰਦੋਲਨ ਦੇ ਸਮਰਥਨ ’ਚ ਕਾਲਾ ਝੰਡਾ ਲਹਿਰਾਉਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਮੇਰੀ ਸਾਰਿਆਂ ਨੂੰ …
Read More »ਪੰਜਾਬ ’ਚ ਹੁਣ ਤੱਕ ਬਲੈਕ ਫੰਗਸ ਦੇ 100 ਦੇ ਕਰੀਬ ਮਾਮਲੇ
ਬਲਬੀਰ ਸਿੱਧੂ ਨੇ ਕਿਹਾ – ਵੈਕਸੀਨ ਦੀ ਘਾਟ ਕਾਰਨ ਆ ਰਹੀ ਅਜਿਹੀ ਸਮੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੁਣ ਤੱਕ ਬਲੈਕ ਫੰਗਸ ਦੇ 100 ਦੇ ਕਰੀਬ ਮਾਮਲੇ ਆ ਚੁੱਕੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਦੀ ਘਾਟ ਦੇ ਚਲਦੇ ਵੀ …
Read More »ਚੰਡੀਗੜ੍ਹ ’ਚ ਕਰੋਨਾ ਕਾਰਨ ਲਗਾਈਆਂ ਪਾਬੰਦੀਆਂ ਘਟਾਈਆਂ
ਸਾਰੀਆਂ ਦੁਕਾਨਾਂ ਸਵੇਰੇ 9.00 ਵਜੇ ਤੋਂ 3:00 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਚੱਲਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਲਗਾਈਆਂ ਪਾਬੰਦੀਆਂ ’ਚ ਕੁੱਝ ਕਟੌਤੀ ਕੀਤੀ ਹੈ। ਇਸ ਦੇ ਚੱਲਦਿਆਂ ਚੰਡੀਗੜ੍ਹ ਵਿਚ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ 3:00 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। ਦੁਕਾਨਾਂ ਵਿਚ ਦਾਖ਼ਲ ਹੋਣ ਵਾਲੇ ਸਾਰੇ ਗਾਹਕ …
Read More »ਪਦਮਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਮ ’ਤੇ ਹੋਵੇਗਾ ਮੁਹਾਲੀ ਇੰਟਰਨੈਸ਼ਨਲ ਹਾਕੀ ਸਟੇਡੀਅਮ ਦਾ ਨਾਮ
ਚੰਡੀਗੜ੍ਹ/ਬਿਊੁਰੋ ਨਿਊਜ਼ ਮੁਹਾਲੀ ਇੰਟਰਨੈਸ਼ਨਲ ਹਾਕੀ ਸਟੇਡੀਅਮ ਦਾ ਨਾਮ ਪਦਮਸ਼੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਮ 25 ਮਈ ਨੂੰ ਉਨ੍ਹਾਂ ਦੀ ਬਰਸੀ ਮੌਕੇ ਕੀਤਾ ਜਾਵੇਗਾ। ਇਹ ਜਾਣਕਾਰੀ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਦਿੱਤੀ ਗਈ ਹੈ।
Read More »News Update Today | 21 May 2021 | Episode 15 | Parvasi TV
ਨਵਜੋਤ ਸਿੱਧੂ ਨੇ ਬਰਗਾੜੀ ਮਾਮਲੇ ਵਿਚ ਅਕਾਲੀ ਦਲ ਨੂੰ ਲਿਆ ਨਿਸ਼ਾਨੇ ‘ਤੇ
ਕਿਹਾ – ‘ਤੁਸੀਂ ਦੋਸ਼ੀ ਹੋ ਪਰ ਤੁਹਾਨੂੰ ਬਚਾਇਆ ਗਿਆ ਹੈ’ ਅੰਮ੍ਰਿਤਸਰ/ਬਿਊਰੋ ਨਿਊਜ਼ : ਬਹਿਬਲ ਕਲਾਂ ਅਤੇ ਬਰਗਾੜੀ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਇੱਕ ਟਵੀਟ ਰਾਹੀਂ ਬਿਨਾਂ ਕਿਸੇ ਦਾ ਨਾਂ ਲਏ ਆਖਿਆ, ‘ਤੁਸੀਂ ਦੋਸ਼ੀ ਹੋ ਪਰ ਤੁਹਾਨੂੰ ਬਚਾਇਆ ਗਿਆ ਹੈ।’ …
Read More »ਸਬੂਤ ਮਿਟਾਉਣ ਵਾਲਿਆਂ ਖ਼ਿਲਾਫ਼ ਸਬੂਤਾਂ ਦੀ ਘਾਟ ਨਹੀਂ : ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਇਨਸਾਫ਼ ਮੰਗ ਰਹੇ ਸਿੱਖਾਂ ‘ਤੇ ਗੋਲੀ ਚਲਾਉਣ ਦੇ ਮਾਮਲਿਆਂ ਬਾਰੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸੱਤਾ ਦੀ ਵਰਤੋਂ ਕਰਕੇ ਸਬੂਤ ਮਿਟਾਉਣ ਵਾਲਿਆਂ ਖ਼ਿਲਾਫ਼ ਸਬੂਤਾਂ ਦੀ ਘਾਟ ਨਹੀਂ ਹੈ। ਮਾਨ ਨੇ …
Read More »ਬੇਅਦਬੀ ਮਾਮਲੇ ‘ਚ ਨਵੀਂ ਜਾਂਚ ਟੀਮ ਵੱਲੋਂ ਛੇ ਵਿਅਕਤੀ ਗ੍ਰਿਫ਼ਤਾਰ
ਪੁਲਿਸ ਰਿਮਾਂਡ ‘ਤੇ ਭੇਜੇ ਫਰੀਦਕੋਟ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਪਿੰਡ ਬਰਗਾੜੀ ਦੀਆਂ ਗਲੀਆਂ ਵਿੱਚ ਖਿਲਾਰ ਕੇ ਬੇਅਦਬੀ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਛੇ ਡੇਰਾ ਪ੍ਰੇਮੀਆਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਫਰੀਦਕੋਟ ਦੀ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਫੜੇ …
Read More »ਸੁਖਦੇਵ ਢੀਂਡਸਾ ਤੇ ਬ੍ਰਹਮਪੁਰਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਗਠਨ
ਸੁਖਬੀਰ ਤੋਂ ਨਸਲਕੁਸ਼ੀ ਦੇ ਕਾਤਲਾਂ ਤੋਂ ਦਾਨ ਲੈਣ ਬਾਰੇ ਸਪੱਸ਼ਟੀਕਰਨ ਮੰਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਰਲੇਵੇਂ ਤੋਂ ਬਾਅਦ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਗਠਨ ਦਾ ਐਲਾਨ ਕਰ ਦਿੱਤਾ ਗਿਆ। …
Read More »